ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਅੱਜ ਪ੍ਰਭਾਸ ਪਾਟਨ ਦਾ ਪਵਿੱਤਰ ਖੇਤਰ ਇੱਕ ਅਦਭੁੱਤ ਪ੍ਰਭਾ ਨਾਲ ਭਰਿਆ ਹੋਇਆ ਹੈ। ਮਹਾਦੇਵ ਦਾ ਇਹ ਦਰਸ਼ਨ, ਇਹ ਸੁੰਦਰਤਾ, ਧਰਤੀ ਅਤੇ ਅਸਮਾਨ ਤੋਂ ਹੋਈ ਫੁੱਲਾਂ ਦੀ ਵਰਖਾ, ਭਗਵੇ ਝੰਡਿਆਂ ਦੀ ਇਹ ਆਭਾ, ਕਲਾ, ਸੰਗੀਤ ਅਤੇ ਨਾਚ ਦੀਆਂ ਅਦਭੁੱਤ ਪੇਸ਼ਕਾਰੀਆਂ, ਵੇਦਮੰਤਰਾਂ ਦਾ ਉਚਾਰਣ, ਗਰਭ ਗ੍ਰਹਿ ਵਿੱਚ ਹੋ ਰਿਹਾ ਸ਼ਿਵ ਪੰਚਾਕਸ਼ਰੀ ਦਾ ਅਖੰਡ ਪਾਠ ਅਤੇ ਇਸ ਸਭ ਦੇ ਨਾਲ-ਨਾਲ ਸਾਗਰ ਦੀਆਂ ਲਹਿਰਾਂ ਦਾ ਜੈਘੋਸ਼, ਅਜਿਹਾ ਲੱਗ ਰਿਹਾ ਹੈ ਜਿਵੇਂ ਇਹ ਸ੍ਰਿਸ਼ਟੀ ਇੱਕੋ ਵਾਰ ਬੋਲ ਰਹੀ ਹੈ — ਜੈ ਸੋਮਨਾਥ! ਜੈ-ਜੈ ਸੋਮਨਾਥ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਗੁਜਰਾਤ ਵਿੱਚ ਸੋਮਨਾਥ ਸਵਾਭੀਮਾਨ ਪਰਵ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 12:00 pm
ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਊਰਜਾਵਾਨ ਨੌਜਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਜੀਤੂ ਭਾਈ ਵਾਘਾਣੀ, ਅਰਜੁਨ ਭਾਈ ਮੋਢਵਾੜੀਆ, ਡਾ. ਪ੍ਰਦਿਊਮਨ ਵਾਜਾ, ਕੌਸ਼ਿਕ ਭਾਈ ਵੇਕਰੀਆ, ਸੰਸਦ ਮੈਂਬਰ ਰਾਜੇਸ਼ ਭਾਈ ਤੇ ਹੋਰ ਦੇਵੀਓ ਅਤੇ ਸੱਜਣੋ। ਅੱਜ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਜੁੜੇ ਸਾਡੇ ਨਾਲ, ਉਨ੍ਹਾਂ ਨੂੰ ਵੀ ਮੇਰੇ ਵੱਲੋਂ ਜੈ ਸੋਮਨਾਥ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੋਮਨਾਥ ਵਿੱਚ ਸੋਮਨਾਥ ਸਵਾਭੀਮਾਨ ਪਰਵ ਨੂੰ ਸੰਬੋਧਨ ਕੀਤਾ
January 11th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੋਮਨਾਥ ਵਿੱਚ ਸੋਮਨਾਥ ਸਵਾਭੀਮਾਨ ਪਰਵ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਮਾਂ ਅਸਾਧਾਰਨ ਹੈ, ਇਹ ਮਾਹੌਲ ਅਸਾਧਾਰਨ ਹੈ ਅਤੇ ਇਹ ਜਸ਼ਨ ਅਸਾਧਾਰਨ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵਾਨ ਮਹਾਦੇਵ ਖ਼ੁਦ ਇੱਥੇ ਬਿਰਾਜਮਾਨ ਹਨ, ਜਦਕਿ ਦੂਜੇ ਪਾਸੇ ਵਿਸ਼ਾਲ ਸਮੁੰਦਰ ਦੀਆਂ ਲਹਿਰਾਂ, ਸੂਰਜ ਦੀਆਂ ਕਿਰਨਾਂ, ਮੰਤਰਾਂ ਦੀ ਗੂੰਜ ਅਤੇ ਭਗਤੀ ਦੇ ਪ੍ਰਵਾਹ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੈਵੀ ਮਾਹੌਲ ਵਿੱਚ ਭਗਵਾਨ ਸੋਮਨਾਥ ਦੇ ਸਾਰੇ ਭਗਤਾਂ ਦੀ ਮੌਜੂਦਗੀ ਇਸ ਮੌਕੇ ਨੂੰ ਦੈਵੀ ਅਤੇ ਸ਼ਾਨਦਾਰ ਬਣਾ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੋਮਨਾਥ ਮੰਦਰ ਟਰੱਸਟ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸੋਮਨਾਥ ਸਵਾਭੀਮਾਨ ਪਰਵ ਵਿੱਚ ਸਰਗਰਮੀ ਨਾਲ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਓਂਕਾਰ ਦੇ ਨਿਰੰਤਰ ਜਾਪ ਅਤੇ 72 ਘੰਟੇ ਮੰਤਰਾਂ ਦੇ ਨਿਰੰਤਰ ਪਾਠ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ 1,000 ਡਰੋਨਾਂ ਅਤੇ ਵੈਦਿਕ ਗੁਰੂਕੁਲਾਂ ਦੇ 1,000 ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਸੋਮਨਾਥ ਦੇ ਹਜ਼ਾਰ ਸਾਲਾਂ ਦੀ ਗਾਥਾ ਪੇਸ਼ ਕੀਤੀ ਗਈ ਸੀ ਅਤੇ ਅੱਜ, 108 ਘੋੜਿਆਂ ਨਾਲ ਸ਼ੌਰਿਆ ਯਾਤਰਾ ਮੰਦਰ ਪਹੁੰਚੀ। ਉਨ੍ਹਾਂ ਕਿਹਾ ਕਿ ਮੰਤਰਾਂ ਅਤੇ ਭਜਨਾਂ ਦੇ ਮਨਮੋਹਕ ਪ੍ਰਦਰਸ਼ਨ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਸਿਰਫ ਸਮਾਂ ਹੀ ਇਸ ਅਹਿਸਾਸ ਨੂੰ ਪ੍ਰਗਟ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਤਸਵ ਮਾਣ ਅਤੇ ਸਨਮਾਨ, ਸਤਿਕਾਰ ਅਤੇ ਗਿਆਨ, ਮਹਾਨਤਾ ਅਤੇ ਵਿਰਾਸਤ, ਅਧਿਆਤਮਕਤਾ ਅਤੇ ਨੇੜਤਾ, ਅਹਿਸਾਸ, ਖ਼ੁਸ਼ੀ ਅਤੇ ਨੇੜਤਾ ਦਾ ਪ੍ਰਤੀਕ ਹੈ ਅਤੇ ਸਭ ਤੋਂ ਵੱਧ, ਇਹ ਭਗਵਾਨ ਮਹਾਦੇਵ ਦੇ ਆਸ਼ੀਰਵਾਦ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10-11 ਜਨਵਰੀ ਨੂੰ ਗੁਜਰਾਤ ਦੇ ਸੋਮਨਾਥ ਦੇ ਦੌਰੇ ’ਤੇ ਰਹਿਣਗੇ ਅਤੇ ਸੋਮਨਾਥ ਸਵਾਭੀਮਾਨ ਪਰਵ ਵਿੱਚ ਹਿੱਸਾ ਲੈਣਗੇ
January 09th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10-11 ਜਨਵਰੀ, 2026 ਨੂੰ ਗੁਜਰਾਤ ਦੇ ਸੋਮਨਾਥ ਦੇ ਦੌਰੇ ’ਤੇ ਰਹਿਣਗੇ ਕਰਨਗੇ। ਇਸ ਦੌਰੇ ਦੌਰਾਨ ਸ਼੍ਰੀ ਮੋਦੀ ਸੋਮਨਾਥ ਸਵਾਭੀਮਾਨ ਪਰਵ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ 10 ਜਨਵਰੀ ਨੂੰ ਲਗਭਗ ਰਾਤ 8 ਵਜੇ ਓਂਕਾਰ ਮੰਤਰ ਦਾ ਜਾਪ ਕਰਨਗੇ ਅਤੇ ਉਸ ਦੇ ਬਾਅਦ ਸੋਮਨਾਥ ਮੰਦਿਰ ਵਿੱਚ ਡ੍ਰੋਨ ਸ਼ੋਅ ਦੇਖਣਗੇ।ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
December 03rd, 09:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤੋਂ ਲੈ ਕੇ, ਸੰਵਿਧਾਨ ਸਭਾ ਦੀ ਪ੍ਰਧਾਨਗੀ ਕਰਨ ਅਤੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਬਣਨ ਤੱਕ, ਉਨ੍ਹਾਂ ਨੇ ਬੇਮਿਸਾਲ ਮਾਣ, ਸਮਰਪਣ ਅਤੇ ਉਦੇਸ਼ ਦੀ ਸਪਸ਼ਟਤਾ ਨਾਲ ਦੇਸ਼ ਦੀ ਸੇਵਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਲੰਬੇ ਜਨਤਕ ਜੀਵਨ ਦੌਰਾਨ, ਉਹ ਸਾਦਗੀ, ਹਿੰਮਤ ਅਤੇ ਰਾਸ਼ਟਰੀ ਏਕਤਾ ਪ੍ਰਤੀ ਵਚਨਬੱਧਤਾ ਲਈ ਪਹਿਚਾਣੇ ਜਾਂਦੇ ਸਨ । ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।ਬਿਹਾਰ ਦੇ ਗਯਾਜੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 22nd, 12:00 pm
ਬਿਹਾਰ ਦੇ ਰਾਜਪਾਲ ਆਰਿਫ ਮੋਹੰਮਦ ਖਾਨ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਨਿਤਿਸ਼ ਕੁਮਾਰ ਜੀ ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੀਤਨ ਰਾਮ ਮਾਂਝੀ ਜੀ, ਰਾਜੀਵ ਰੰਜਨ ਸਿੰਘ, ਚਿਰਾਗ ਪਾਸਵਾਨ ਜੀ, ਰਾਮ ਨਾਥ ਠਾਕੁਰ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦ੍ਰ ਦੁਬੇ ਜੀ, ਰਾਜ ਭੂਸ਼ਣ ਚੌਧਰੀ ਜੀ, ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਉਪੇਂਦਰ ਕੁਸ਼ਵਾਹਾ ਜੀ, ਹੋਰ ਸਾਂਸਦਗਣ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 22nd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਗਿਆਨ ਅਤੇ ਮੋਕਸ਼ ਦੀ ਪਵਿੱਤਰ ਨਗਰੀ ਗਯਾਜੀ ਨੂੰ ਨਮਨ ਕੀਤਾ ਅਤੇ ਵਿਸ਼ਣੂਪਦ ਮੰਦਿਰ ਦੀ ਸ਼ਾਨਦਾਰ ਧਰਤੀ ਤੋਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਗਯਾਜੀ ਦੀ ਧਰਤੀ ਅਧਿਆਤਮਿਕਤਾ ਅਤੇ ਸ਼ਾਂਤੀ ਦੀ ਧਰਤੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਭਗਵਾਨ ਬੁੱਧ ਨੂੰ ਗਿਆਨ ਪ੍ਰਾਪਤ ਹੋਇਆ ਸੀ। ਸ਼੍ਰੀ ਮੋਦੀ ਨੇ ਕਿਹਾ, ਗਯਾਜੀ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਾਚੀਨ ਅਤੇ ਬੇਹੱਦ ਸਮ੍ਰਿੱਧ ਹੈ। ਇਹ ਦੇਖਦੇ ਹੋਏ ਕਿ ਇਸ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਇਸ ਸ਼ਹਿਰ ਨੂੰ ਸਿਰਫ਼ ਗਯਾ ਨਹੀਂ, ਸਗੋਂ ਸਤਿਕਾਰ ਨਾਲ ਗਯਾਜੀ ਕਿਹਾ ਜਾਵੇ, ਪ੍ਰਧਾਨ ਮੰਤਰੀ ਨੇ ਇਸ ਭਾਵਨਾ ਦਾ ਸਨਮਾਨ ਕਰਨ ਲਈ ਬਿਹਾਰ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਕੇਂਦਰ ਅਤੇ ਬਿਹਾਰ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਗਯਾਜੀ ਦੇ ਤੇਜ਼ ਵਿਕਾਸ ਲਈ ਕੰਮ ਕਰ ਰਹੀਆਂ ਹਨ।ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
April 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 19th, 11:30 am
In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 03rd, 08:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਡਾ. ਪ੍ਰਸਾਦ ਜੀ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 03rd, 10:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਨਮਨ ਕੀਤਾ
December 03rd, 09:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਜੇਂਦਰ ਪ੍ਰਸਾਦ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।