ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।ਨਤੀਜਿਆਂ ਦੀ ਸੂਚੀ: ਫਿਜੀ ਦੇ ਪ੍ਰਧਾਨ ਮੰਤਰੀ ਸਿਟਿਵੇਨੀ ਰਾਬੂਕਾ ਦੀ ਭਾਰਤ ਯਾਤਰਾ
August 25th, 01:58 pm
ਭਾਰਤ ਅਤੇ ਫਿਜੀ ਦੇ ਵਿੱਚ ਫਿਜੀ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਦੇ ਡਿਜ਼ਾਈਨ, ਨਿਰਮਾਣ, ਕਮਿਸ਼ਨਿੰਗ, ਸੰਚਾਲਨ ਅਤੇ ਰੱਖ-ਰਖਾਅ ਲਈ ਸਹਿਮਤੀ ਪੱਤਰਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ
August 25th, 12:30 pm
ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।ਅਹਿਮਦਾਬਾਦ ਦੇ ਕੰਨਿਆ ਛਾਤਰਾਲਿਆ ਦੇ ਸਰਦਾਰਧਾਮ ਫੇਜ਼- II ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 24th, 10:39 pm
ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਮੌਜੂਦਾ ਸਾਰੇ ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਸਰਦਾਰਧਾਮ ਦੇ ਪ੍ਰਮੁੱਖ ਭਾਈ ਸ਼੍ਰੀ ਗਗਜੀ ਭਾਈ, ਟਰੱਸਟੀ ਵੀ.ਕੇ.ਪਟੇਲ, ਦਿਲੀਪ ਭਾਈ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ-ਭੈਣੋਂ, ਵਿਸ਼ੇਸ਼ ਤੌਰ ‘ਤੇ ਪਿਆਰੀਆਂ ਬੇਟੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ਼- II, ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ
August 24th, 10:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਰਦਾਰਧਾਮ ਫੇਜ਼-- II ,ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ। ਮੌਜੂਦਾ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰਧਾਮ ਦਾ ਨਾਮ ਓਨਾ ਹੀ ਪਵਿੱਤਰ ਹੈ ਜਿਨ੍ਹਾਂ ਕਿ ਇਸ ਦਾ ਕੰਮ। ਉਨ੍ਹਾਂ ਨੇ ਬੇਟੀਆਂ ਦੀ ਸੇਵਾ ਅਤੇ ਸਿੱਖਿਆ ਲਈ ਸਮਰਪਿਤ ਹੌਸਟਲ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹੌਸਟਲ ਵਿੱਚ ਰਹਿਣ ਵਾਲੀਆਂ ਬੇਟੀਆਂ ਇੱਛਾਵਾਂ ਅਤੇ ਸੁਪਨੇ ਲੈ ਕੇ ਆਉਣਗੀਆਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਇਹ ਬੇਟੀਆਂ ਆਤਮਨਿਰਭਰ ਅਤੇ ਸਮਰੱਥ ਹੋ ਜਾਣਗੀਆਂ, ਤਾਂ ਉਹ ਸੁਭਾਵਿਕ ਤੌਰ ‘ਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਉਨ੍ਹਾਂ ਦੇ ਪਰਿਵਾਰ ਵੀ ਸਸ਼ਕਤ ਬਣਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੀਆਂ ਬੇਟੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੂੰ ਇਸ ਹੌਸਟਲ ਵਿੱਚ ਰਹਿਣ ਦਾ ਮੌਕਾ ਮਿਲੇਗਾ, ਅਤੇ ਬੇਟੀਆਂ ਦੇ ਉੱਜਵਲ ਭਵਿੱਖ ਦੇ ਲਈ ਉਨ੍ਹਾਂ ਦੇ ਪਰਿਜਨਾਂ ਨੂੰ ਵੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 02nd, 11:30 am
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਪਟਨਾ ਤੋਂ ਸਾਡੇ ਨਾਲ ਜੁੜੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜੀ, ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਜੁੜੇ ਹੋਏ ਸਾਰੇ ਆਦਰਯੋਗ ਮੁੱਖ ਮੰਤਰੀਗਣ, ਗਵਰਨਰ ਸ਼੍ਰੀ, ਮੰਤਰੀਗਣ, ਯੂਪੀ ਸਰਕਾਰ ਦੇ ਮੰਤਰੀਗਣ, ਯੂਪੀ ਭਾਜਪਾ ਪ੍ਰਧਾਨ ਭੂਪੇਂਦਰ ਸਿੰਘ ਚੌਧਰੀ ਜੀ, ਸਾਰੇ ਵਿਧਾਇਕ ਅਤੇ ਜਨਪ੍ਰਤੀਨਿਧੀ ਗਣ ਅਤੇ ਮੇਰੇ ਪਿਆਰੇ ਕਿਸਾਨ ਭਾਈਓ ਅਤੇ ਭੈਣੋਂ, ਅਤੇ ਵਿਸ਼ੇਸ਼ ਤੌਰ ‘ਤੇ ਕਾਸ਼ੀ ਦੇ ਮੇਰੇ ਮਾਲਕ ਜਨਤਾ ਜਨਾਰਦਨ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 02nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ (auspicious month of Sawan) ਵਿੱਚ ਵਾਰਾਣਸੀ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਹਾਰਦਿਕ ਭਾਵਨਾਵਾਂ ਵਿਅਕਤ ਕੀਤੀਆਂ। ਵਾਰਾਣਸੀ ਦੇ ਲੋਕਾਂ ਦੇ ਨਾਲ ਆਪਣੇ ਗਹਿਰੇ ਭਾਵਨਾਤਮਕ ਜੁੜਾਅ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼ਹਿਰ ਦੇ ਹਰੇਕ ਪਰਿਵਾਰ ਦੇ ਮੈਂਬਰ ਦੇ ਪ੍ਰਤੀ ਆਪਣਾ ਆਦਰਪੂਰਵਕ ਅਭਿਵਾਦਨ ਕੀਤਾ। ਸ਼੍ਰੀ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨਾਲ ਜੁੜਨ ‘ਤੇ ਵੀ ਸੰਤੋਸ਼ ਵਿਅਕਤ ਕੀਤਾ।ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 29th, 05:32 pm
ਇਸ ਸੈਸ਼ਨ ਦੇ ਸ਼ੁਰੂ ਵਿੱਚ ਹੀ ਮੈਂ ਜਦੋਂ ਮੀਡੀਆ ਦੇ ਸਾਥੀਆਂ ਨਾਲ ਗੱਲ ਕਰ ਰਿਹਾ ਸੀ ਤੱਦ ਮੈਂ ਸਾਰੇ ਮਾਣਯੋਗ ਸਾਂਸਦਾਂ ਨੂੰ ਅਪੀਲ ਕਰਦੇ ਹੋਏ ਇੱਕ ਗੱਲ ਦਾ ਜ਼ਿਕਰ ਕੀਤਾ ਸੀ। ਮੈਂ ਕਿਹਾ ਸੀ ਕਿ ਇਹ ਸੈਸ਼ਨ ਭਾਰਤ ਦੇ ਵਿਜੈ ਉਤਸਵ ਦਾ ਸੈਸ਼ਨ ਹੈ। ਸੰਸਦ ਦਾ ਇਹ ਸੈਸ਼ਨ ਭਾਰਤ ਦੇ ਗੌਰਵ ਗਾਨ ਦਾ ਸੈਸ਼ਨ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
July 29th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਦੇ ਸਸ਼ਕਤ, ਸਫਲ ਅਤੇ ਨਿਰਣਾਇਕ ‘ਆਪ੍ਰੇਸ਼ਨ ਸਿੰਦੂਰ’ ‘ਤੇ ਵਿਸ਼ੇਸ਼ ਚਰਚਾ ਦੌਰਾਨ ਸਦਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਸੈਸ਼ਨ ਦੀ ਸ਼ੁਰੂਆਤ ਵਿੱਚ ਮੀਡੀਆ ਜਗਤ ਦੇ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਰੇ ਮਾਣਯੋਗ ਸਾਂਸਦਾਂ ਨੂੰ ਇਸ ਸੈਸ਼ਨ ਨੂੰ ਭਾਰਤ ਦੀ ਜਿੱਤ ਦਾ ਉਤਸਵ ਅਤੇ ਭਾਰਤ ਦੇ ਮਾਣ ਨੂੰ ਸ਼ਰਧਾਂਜਲੀ ਦੱਸਦੇ ਹੋਏ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।