ਪ੍ਰਧਾਨ ਮੰਤਰੀ 25-26 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ

August 24th, 01:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 25 ਅਗਸਤ ਨੂੰ ਸ਼ਾਮ ਲਗਭਗ 6 ਵਜੇ ਅਹਿਮਦਾਬਾਦ ਦੇ ਖੋਡਲਧਾਮ ਮੈਦਾਨ ਵਿੱਚ 5,400 ਕਰੋੜ ਰੁਪਏ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਇੱਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ।