ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 03rd, 12:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਕਿਰਨ ਰਿਜਿਜੂ ਜੀ, ਰਾਮਦਾਸ ਅਠਾਵਲੇ ਜੀ, ਰਾਓ ਇੰਦਰਜੀਤ ਜੀ, ਦਿੱਲੀ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਸੀ, ਉਨ੍ਹਾਂ ਨੂੰ ਨਿਕਲਣਾ ਪਿਆ ਅਤੇ ਸਾਰੇ ਮੰਤਰੀ ਸਾਥੀ ਦਿੱਲੀ ਦੇ, ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਜੀ, ਕੂਟਨੀਤਕ ਭਾਈਚਾਰੇ ਦੇ ਸਾਰੇ ਮਾਣਯੋਗ ਮੈਂਬਰ, ਬੋਧੀ ਵਿਦਵਾਨ, ਧੰਮ ਦੇ ਪੈਰੋਕਾਰ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
January 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਿਪਰਾਹਵਾ ਦੇ ਪਵਿੱਤਰ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸਦਾ ਸਿਰਲੇਖ ਹੈ, “ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ।” ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 125 ਸਾਲਾਂ ਦੀ ਉਡੀਕ ਤੋਂ ਬਾਅਦ ਭਾਰਤ ਦੀ ਧਰੋਹਰ ਵਾਪਸ ਪਰਤ ਆਈ ਹੈ, ਭਾਰਤ ਦੀ ਵਿਰਾਸਤ ਵਾਪਸ ਆ ਗਈ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਅੱਜ ਤੋਂ ਭਾਰਤ ਦੇ ਲੋਕ ਭਗਵਾਨ ਬੁੱਧ ਦੇ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਸ਼ੁਭ ਮੌਕੇ 'ਤੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਬੋਧੀ ਰਵਾਇਤ ਨਾਲ ਜੁੜੇ ਸੰਤ ਅਤੇ ਧਾਰਮਿਕ ਆਚਾਰਿਆ ਵੀ ਮੌਜੂਦ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਇਸ ਸਮਾਗਮ ਨੂੰ ਨਵੀਂ ਊਰਜਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ 2026 ਦੀ ਸ਼ੁਰੂਆਤ ਵਿੱਚ ਇਹ ਸ਼ੁਭ ਜਸ਼ਨ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇੱਛਾ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦੇ ਅਸ਼ੀਰਵਾਦ ਨਾਲ ਸਾਲ 2026 ਦੁਨੀਆ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਪ੍ਰਧਾਨ ਮੰਤਰੀ ਨੇ ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਅਫ਼ਸੋਸ ਪ੍ਰਗਟ ਕੀਤਾ
October 01st, 03:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਅਤੇ ਵੱਡੇ ਪੱਧਰ ’ਤੇ ਹੋਏ ਵਿਨਾਸ਼ 'ਤੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਪ੍ਰਧਾਨ ਮੰਤਰੀ ਨੇ ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
September 01st, 02:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ।ਗੁਜਰਾਤ ਦੇ ਭੁਜ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 05:00 pm
ਮੁਜ੍ਝਾ ਸ਼ਰਦ ਜਾ ਸੰਤਰੀ ਏੜਾ ਕੱਛੀ ਮਾਡੂ ਕੀ ਆਯੋਂ? ਆਊਂ ਕੱਛਜਾ ਸਪੂਤ ਏੜਾ ਕ੍ਰਾਂਤੀ ਗੁਰੂ ਸ਼ਿਆਮਜੀ ਕ੍ਰਿਸ਼ਨ ਵਰਮਾ ਕੇ ਘਣੇ-ਘਣੇ ਨਮਨ ਕਰਿਯਾਂ ਤੋ। ਅਈਂ ਮੜੇ ਕੱਛੀ ਭਾ ਭੇਣੁ ਕੇ ਮੁਜ੍ਝਾ ਝਝਾ ਝਝਾ ਰਾਮ ਰਾਮ। (मुज्झा शरद जा संतरी एड़ा कच्छी माडू की आयों ? आऊँ कच्छजा सपूत एड़ा क्रांति गुरू श्यामजी कृष्ण वर्मा के घणे-घणे नमन करियां तो। अईं मड़े कच्छी भा भेणु के मुज्झा झझा झझा राम राम। Why have I come to the land of Kutch, the land of Sharad and the brave Kachchhi people? I offer my heartfelt salutations to the great son of Kutch and revolutionary hero, Shyamji Krishna Varma. And to all my Kachchhi brothers and sisters, I greet you warmly with ‘Ram Ram’ from the bottom of my heart.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 26th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਅਵਸਰ 'ਤੇ, ਉਪਸਥਿਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕੱਛ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਮਹਾਨ ਸੁਤੰਤਰਤਾ ਸੈਨਾਨੀ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ (Shri Shyamji Krishna Varma) ਸਹਿਤ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੇ ਪ੍ਰਤੀ ਗਹਿਰਾ ਸਨਮਾਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਲਚੀਲੇਪਣ ਅਤੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੱਛ ਦੇ ਬੇਟਿਆਂ ਅਤੇ ਬੇਟੀਆਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ।ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
April 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।ਛੇਵੇਂ ਬਿਮਸਟੈੱਕ ਸਮਿਟ (6th BIMSTEC Summit) ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
April 04th, 12:59 pm
ਅੱਜ ਇਸ ਸਮਿਟ (Summit) ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਥਾਈਲੈਂਡ ਦੀ ਪ੍ਰਧਾਨ ਮੰਤਰੀ Her Excellency ਸ਼ਿਨਾਵਾਤ੍ਰਾ ਜੀ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਥਾਈਲੈਂਡ ਵਿੱਚ ਛੇਵੇਂ ਬਿਮਸਟੈੱਕ ਸਮਿਟ (BIMSTEC Summit) ਵਿੱਚ ਹਿੱਸਾ ਲਿਆ
April 04th, 12:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈੰਡ ਦੁਆਰਾ ਆਯੋਜਿਤ 6ਵੇਂ ਬਿਮਸਟੈੱਕ (ਬਹੁ-ਖੇਤਰੀ ਤਕਨੀਕੀ ਅਤੇ ਆਰਥਿਕ ਸਹਿਯੋਗ ਦੇ ਲਈ ਬੰਗਾਲ ਦੀ ਖਾੜੀ ਪਹਿਲ-BIMSTEC) ਸਮਿਟ ਵਿੱਚ ਹਿੱਸਾ ਲਿਆ। ਸਮਿਟ ਦਾ ਵਿਸ਼ਾ ਸੀ- “ਬਿਮਸਟੈੱਕ: ਸਮ੍ਰਿੱਧ, ਲਚੀਲਾ ਅਤੇ ਖੁੱਲ੍ਹਾ।” ਇਸ ਵਿੱਚ ਸ਼ਾਮਲ ਨੇਤਾਵਾਂ ਦੀਆਂ ਪ੍ਰਾਥਮਿਕਤਾਵਾਂ ਅਤੇ ਬਿਮਸਟੈੱਕ ਖੇਤਰ ਦੇ ਲੋਕਾਂ ਦੀਆਂ ਆਕਾਂਖਿਆਵਾਂ ਦੇ ਨਾਲ-ਨਾਲ ਆਲਮੀ ਅਨਿਸ਼ਚਿਤਤਾਵਾਂ ਦੇ ਸਮੇਂ ਵਿੱਚ ਸਾਂਝਾ ਵਿਕਾਸ ਸੁਨਿਸ਼ਚਿਤ ਕਰਨ ਵਿੱਚ ਬਿਮਸਟੈੱਕ ਦੇ ਪ੍ਰਯਾਸਾਂ ਨੂੰ ਦਰਸਾਇਆ ਗਿਆ।ਪ੍ਰਧਾਨ ਮੰਤਰੀ ਨੇ ਬਿਮਸਟੈੱਕ ਦੇਸ਼ਾਂ (BIMSTEC nations) ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ 21-ਨੁਕਾਤੀ ਕਾਰਜ ਯੋਜਨਾ (21-point Action Plan) ਦਾ ਪ੍ਰਸਤਾਵ ਰੱਖਿਆ
April 04th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਆਯੋਜਿਤ ਛੇਵੇਂ ਬਿਮਸਟੈੱਕ ਸਮਿਟ ਵਿੱਚ ਬਿਮਸਟੈੱਕ ਦੇਸ਼ਾਂ ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ ਇੱਕ 21-ਨੁਕਾਤੀ ਕਾਰਜ ਯੋਜਨਾ (21-point Action Plan) ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਬਿਮਸਟੈੱਕ ਦੇਸ਼ਾਂ (BIMSTEC nations) ਦੇ ਦਰਮਿਆਨ ਵਪਾਰ ਨੂੰ ਹੁਲਾਰਾ ਦੇਣ ਅਤੇ ਆਈਟੀ ਖੇਤਰ (IT sector) ਦੀ ਸਮ੍ਰਿੱਧ ਸਮਰੱਥਾ ਦਾ ਲਾਭ ਉਠਾਉਣ ਦਾ ਆਗਰਹਿ ਕੀਤਾ। ਉਨ੍ਹਾਂ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਦੇ ਮੱਦੇਨਜ਼ਰ ਆਪਦਾ ਪ੍ਰਬੰਧਨ (disaster management) ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਭੀ ਬਲ ਦਿੱਤਾ। ਸ਼੍ਰੀ ਮੋਦੀ ਨੇ ਪੁਲਾੜ ਦੀ ਦੁਨੀਆ ਵਿੱਚ ਕੰਮ ਕਰਨ ਅਤੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਬਿਮਸਟੈੱਕ (BIMSTEC) ਨੂੰ ਸਮੂਹਿਕ ਤੌਰ ‘ਤੇ ਊਰਜਾਵਾਨ ਬਣਾਉਣ ਅਤੇ ਅਗਵਾਈ ਕਰਨ ਵਾਲੇ ਨੌਜਵਾਨਾਂ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਉਮੀਦ ਜਤਾਈ ਕਿ ਸੱਭਿਆਚਾਰਕ ਸਬੰਧ ਬਿਮਸਟੈੱਕ ਦੇਸ਼ਾਂ (BIMSTEC nations) ਨੂੰ ਹੋਰ ਕਰੀਬ ਲਿਆਉਣਗੇ।ਪ੍ਰਧਾਨ ਮੰਤਰੀ ਨੇ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ
March 29th, 01:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਮਿਆਂਮਾਰ ਦੇ ਨਾਲ ਇਕਜੁੱਟਤਾ ਨਾਲ ਖੜ੍ਹੇ ਰਹਿਣ ਦੇ ਲਈ ਇੱਕ ਕਰੀਬੀ ਮਿੱਤਰ ਅਤੇ ਪੜੌਸੀ ਦੇਸ਼ ਦੇ ਰੂਪ ਵਿੱਚ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਇਸ ਆਪਦਾ ਨਾਲ ਨਿਪਟਣ ਦੇ ਲਈ, ਭਾਰਤ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਤਤਕਾਲ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਲਈ ਅਪਰੇਸ਼ਨ ਬ੍ਰਹਮਾ (Operation Brahma) ਦੀ ਸ਼ੁਰੂਆਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਭੁਚਾਲ ‘ਤੇ ਚਿੰਤਾ ਵਿਅਕਤ ਕੀਤੀ
March 28th, 02:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਵਿਨਾਸ਼ਕਾਰੀ ਭੁਚਾਲ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ।ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦਾ ਪਾਲਣ ਕਰਨ ਦੀ ਤਾਕੀਦ ਕੀਤੀ
February 17th, 08:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਦੇ ਬਾਅਦ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦਾ ਪਾਲਣ ਕਰਨ ਦੀ ਤਾਕੀਦ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਧਿਕਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।