ਪ੍ਰਧਾਨ ਮੰਤਰੀ ਨੇ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ
June 06th, 06:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਬੈਠਕ ਵਿੱਚ ਭਾਰਤ ਦੇ ਆਰਥਿਕ ਬਦਲਾਅ ਅਤੇ ਲੰਬੇ ਸਮੇਂ ਦੇ ਵਿਕਾਸ ਦੀਆਂ ਤਰਜੀਹਾਂ ਨਾਲ ਜੁੜੇ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਭਾਰਤੀ ਅਰਥ-ਵਿਵਸਥਾ ਦੇ ਸਕਾਰਾਤਮਕ ਵਾਧੇ 'ਤੇ ਚਾਨਣਾ ਪਾਇਆ
June 05th, 08:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਚਾਨਣਾ ਪਾਇਆ ਕਿ ਭਾਰਤ ਦੇ ਵਿਕਾਸ ਦੀ ਗਤੀ ਮਜ਼ਬੂਤ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 7.7 ਫ਼ੀਸਦੀ ਅਤੇ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ ਵਿੱਚ 7.8 ਫ਼ੀਸਦੀ ਦੀ ਜੀ.ਡੀ.ਪੀ. ਵਿਕਾਸ ਦਰ, ਅਰਥ-ਵਿਵਸਥਾ ਦੀ ਮਜ਼ਬੂਤੀ, ਸੁਧਾਰਾਂ ਦੀ ਸਫ਼ਲਤਾ ਅਤੇ 140 ਕਰੋੜ ਭਾਰਤੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ।ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 23rd, 11:15 am
ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਬਹੁਤ ਹੀ ਮਹੱਤਵਪੂਰਨ ਦਿਵਸ ਹੈ। ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਿਆ ਹੈ। ਅੱਜ ਤੁਸੀਂ ਸਭ ਦੇਸ਼ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਗੀਦਾਰ ਬਣ ਰਹੇ ਹੋ, ਜ਼ਿੰਮੇਵਾਰ ਭਾਗੀਦਾਰ ਬਣ ਰਹੇ ਹੋ। ਰੇਲਵੇ, ਬੈਂਕਿੰਗ, ਰੱਖਿਆ, ਸਿਹਤ, ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤੁਸੀਂ ਸਭ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਜਾ ਰਹੇ ਹੋ। ਆਉਣ ਵਾਲੇ ਵਰ੍ਹਿਆਂ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਿੱਚ ਤੁਸੀਂ ਸਭ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਸੇਵਾਵਾਂ ਲਈ ਨਵੇਂ ਨਿਯੁਕਤ ਕੀਤੇ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ
May 23rd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 19ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਮੌਕੇ ਨੂੰ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦਾ ਸਵਾਗਤ ਕਰਦੇ ਹੋਏ ਰੇਲਵੇ, ਬੈਂਕਿੰਗ, ਰੱਖਿਆ, ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਆਉਣ ਵਾਲੇ ਵਰ੍ਹਿਆਂ ਵਿੱਚ ਤੁਸੀਂ ਸਾਰੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਓਗੇ।”ਨਾਰਵੇ-ਭਾਰਤ ਵਪਾਰ ਅਤੇ ਖੋਜ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 18th, 11:49 pm
ਮੈਨੂੰ ਬਹੁਤ ਖ਼ੁਸ਼ੀ ਹੈ, ਕਿ ਤੁਹਾਡੇ ਵਿੱਚੋਂ ਕਈ ਸੀਈਓਜ਼, ਭਾਰਤ ਦੇ ਵਾਈਬ੍ਰੈਂਟ ਗੁਜਰਾਤ ਅਤੇ ਹੋਰ ਇਨਵੈਸਟਰ ਸੰਮੇਲਨਾਂ ਵਿੱਚ ਵੀ ਵੱਡੇ ਉਤਸ਼ਾਹ ਨਾਲ ਹਮੇਸ਼ਾ ਹਿੱਸਾ ਲੈਂਦੇ ਰਹੇ ਹਨ। ਹੁਣ ਸਾਨੂੰ ਇਸ ਪਾਰਟਨਰਸ਼ਿਪ ਦੀ ਤੀਬਰਤਾ ਵਧਾ ਕੇ, ਇਸ ਨੂੰ ਨਿਊ ਫਰੰਟੀਅਰਸ ਵੱਲ ਲੈ ਕੇ ਜਾਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਨਾਰਵੇ ਵਪਾਰ ਅਤੇ ਖੋਜ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ
May 18th, 08:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਸਲੋ ਵਿੱਚ ਆਯੋਜਿਤ ਭਾਰਤ-ਨਾਰਵੇ ਵਪਾਰ ਅਤੇ ਖੋਜ ਸਿਖ਼ਰ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸਿਖ਼ਰ ਸੰਮੇਲਨ ਵਿੱਚ ਨਾਰਵੇ ਦੇ ਪ੍ਰਿੰਸ ਹਾਕੋਨ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਵੀ ਹਿੱਸਾ ਲਿਆ।ਸਨਅਤਾਂ ਲਈ ਯੂਰਪੀ ਗੋਲਮੇਜ਼ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
May 18th, 05:00 am
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਕ੍ਰਿਸਟਰਸਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਰਾਊਂਡ ਟੇਬਲ ਵਿੱਚ ਸੱਦਾ ਦਿੱਤਾ। ਮੈਨੂੰ ਖ਼ੁਸ਼ੀ ਹੈ ਕਿ ਇਹ ਬੈਠਕ “ਗੋਥਨਬਰਗ” ਵਿੱਚ ਹੋ ਰਹੀ ਹੈ। ਇਹ ਉਹ ਸ਼ਹਿਰ ਹੈ, ਜੋ ਨਵੀਨਤਾ ਦੇ ਨਾਲ-ਨਾਲ ਯੂਰਪ ਦੀ ਮੈਨੂਫੈਕਚਰਿੰਗ ਸਪਿਰਟ ਦਾ ਵੀ ਜੀਵੰਤ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਸਨਅਤਾਂ ਲਈ ਯੂਰਪੀ ਗੋਲਮੇਜ਼ (ਈਆਰਟੀ) ਨੂੰ ਸੰਬੋਧਨ ਕੀਤਾ
May 17th, 12:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਮਈ, 2026 ਨੂੰ ਗੋਥੇਨਬਰਗ ਵਿੱਚ ਸਨਅਤਾਂ ਲਈ ਯੂਰਪੀ ਗੋਲਮੇਜ਼ (ਈਆਰਟੀ) ਨੂੰ ਸੰਬੋਧਨ ਕੀਤਾ। ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ, ਯੂਰਪੀ ਕਮਿਸ਼ਨ ਦੇ ਪ੍ਰਮੁੱਖ ਮਹਾਮਹਿਮ ਮਿਸ ਉਰਸੁਲਾ ਵਾਨ ਡੇਰ ਲੇਅਨ, ਸੀਨੀਅਰ ਯੂਰਪੀ ਸਨਅਤੀ ਨੇਤਾਵਾਂ ਅਤੇ ਪ੍ਰਮੁੱਖ ਯੂਰਪੀ ਅਤੇ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਵੋਲਵੋ ਸਮੂਹ ਵੱਲੋਂ ਆਯੋਜਿਤ ਗੱਲਬਾਤ ਵਿੱਚ ਹਿੱਸਾ ਲਿਆ।ਨੀਦਰਲੈਂਡਜ਼ ਵਿੱਚ ਸੀਈਓਜ਼ ਗੋਲਮੇਜ਼ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
May 16th, 10:00 pm
ਅੱਜ ਇੱਥੇ ਦੁਨੀਆ ਦੀਆਂ ਸਭ ਤੋਂ ਨਵੀਨਤਮ ਕੰਪਨੀਆਂ ਦੇ ਆਗੂਆਂ ਦਰਮਿਆਨ ਹੋਣਾ, ਮੇਰੇ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਅੱਜ 300 ਤੋਂ ਵੱਧ ਡੱਚ ਕੰਪਨੀਆਂ ਭਾਰਤ ਦੀ ਵਿਕਾਸ ਗਾਥਾ ਦਾ ਹਿੱਸਾ ਹਨ। ਤੁਹਾਡੇ ਵਿਜ਼ਨ ਅਤੇ ਭਾਰਤ 'ਤੇ ਭਰੋਸੇ ਦੇ ਕਾਰਨ ਹੀ, ਨੀਦਰਲੈਂਡਜ਼ ਯੂਰਪ ਤੋਂ ਭਾਰਤ ਦਾ ਸਭ ਤੋਂ ਵੱਡਾ ਨਿਵੇਸ਼ਕ ਅਤੇ ਦੂਜਾ ਸਭ ਤੋਂ ਵੱਡਾ ਵਪਾਰਕ ਸਾਥੀ ਬਣਿਆ ਹੈ।There is no chapter on governance in Congress’ book of power: PM Modi in Bengaluru
May 10th, 09:46 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.PM Modi addresses a mega public meeting in Bengaluru, Karnataka
May 10th, 09:45 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਮੰਤਰੀ ਮੰਡਲ ਨੇ ਭਾਰਤ ਉਦਯੋਗਿਕ ਵਿਕਾਸ ਯੋਜਨਾ (BHAVYA/ ਭਵਯ) ਰਾਹੀਂ ਪਲੱਗ-ਐਂਡ-ਪਲੇ ਉਦਯੋਗਿਕ ਵਿਕਾਸ ਦੇ ਇੱਕ ਨਵੇਂ ਯੁੱਗ ਨੂੰ ਪ੍ਰਵਾਨਗੀ ਦਿੱਤੀ
March 18th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਭਾਰਤ ਉਦਯੋਗਗਿਕ ਵਿਕਾਸ ਯੋਜਨਾ (BHAVYA) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਤਹਿਤ, ਦੇਸ਼ ਭਰ ਵਿੱਚ 100 ਪਲੱਗ-ਐਂਡ-ਪਲੇ ਉਦਯੋਗਿਕ ਪਾਰਕਾਂ ਨੂੰ ਵਿਕਸਿਤ ਕਰਨ ਲਈ 33,660 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 21st, 12:30 pm
ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।ਪ੍ਰਧਾਨ ਮੰਤਰੀ ਦੀ ਮਲੇਸ਼ੀਆ ਵਿੱਚ ਬਿਜ਼ਨੈੱਸ ਲੀਡਰਜ਼ ਨਾਲ ਮੀਟਿੰਗ
February 08th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਲੇਸ਼ੀਆ ਦੇ ਚਾਰ ਪ੍ਰਮੁੱਖ ਉਦਯੋਗ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੈਟ੍ਰੋਨਾਸ ਦੇ ਪ੍ਰਧਾਨ ਅਤੇ ਗਰੁੱਪ ਦੇ ਸੀਈਓ, ਤਾਨ ਸ਼੍ਰੀ ਤੇਂਗਕੂ ਮੁਹੰਮਦ ਤੌਫੀਕ; ਬਰਜਾਇਆ ਕਾਰਪੋਰੇਸ਼ਨ ਬਰਹਾਦ ਦੇ ਸੰਸਥਾਪਕ ਤਾਨ ਸ਼੍ਰੀ ਦਾਤੋ' ਸੇਰੀ ਵਿੰਸੇਂਟ ਟੈਨ ਚੀ ਯਿਓਨ; ਖਜ਼ਾਨਾਹ ਨੈਸ਼ਨਲ ਬਰਹਾਦ ਦੇ ਪ੍ਰਬੰਧ ਨਿਰਦੇਸ਼ਕ ਦਾਤੋ' ਅਮੀਰੂਲ ਫੈਸਲ ਵਾਨ ਜ਼ਾਹਿਰ; ਅਤੇ ਫਿਜ਼ਨ ਇਲੈਕਟ੍ਰੌਨਿਕਸ ਦੇ ਸੰਸਥਾਪਕ ਦਾਤੋ ਪੁਆ ਖੇਨ ਸੇਂਗ ਨਾਲ ਮੁਲਾਕਾਤ ਕੀਤੀ।ਕੇਂਦਰੀ ਬਜਟ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
February 01st, 01:38 pm
ਅੱਜ ਦਾ ਬਜਟ ਇਤਿਹਾਸਿਕ ਹੈ, ਇਹ ਦੇਸ਼ ਦੀ ਮਹਿਲਾ ਸ਼ਕਤੀ ਦਾ ਮਜ਼ਬੂਤ ਪ੍ਰਤੀਬਿੰਬ ਦਰਸਾਉਂਦਾ ਹੈ। ਮਹਿਲਾ ਵਿੱਤ ਮੰਤਰੀ ਵਜੋਂ ਵਿੱਚ ਨਿਰਮਲਾ ਜੀ ਨੇ ਲਗਾਤਾਰ ਨੌਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਇਹ ਬਜਟ ਬੇਅੰਤ ਮੌਕਿਆਂ ਦਾ ਰਾਜ-ਮਾਰਗ ਹੈ। ਇਹ ਬਜਟ ਵਰਤਮਾਨ ਦੇ ਸੁਪਨਿਆਂ ਨੂੰ ਪੂਰਾ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਇਹ ਬਜਟ 2047 ਦੇ ਵਿਕਸਿਤ ਭਾਰਤ ਦੀ ਸਾਡੀ ਉੱਚੀ ਉਡਾਣ ਦਾ ਮਜ਼ਬੂਤ ਅਧਾਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੇਂਦਰੀ ਬਜਟ 2026 ’ਤੇ ਟਿੱਪਣੀਆਂ
February 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਂਦਰੀ ਬਜਟ 2026 ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਬਜਟ ਇਤਿਹਾਸਕ ਹੈ ਅਤੇ ਦੇਸ਼ ਦੀਆਂ ਸਸ਼ਕਤ ਮਹਿਲਾਵਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਨੌਵੀਂ ਵਾਰ ਮਹਿਲਾ ਵਿੱਤ ਮੰਤਰੀ ਵਜੋਂ ਦੇਸ਼ ਦਾ ਬਜਟ ਪੇਸ਼ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਬੇਅੰਤ ਮੌਕਿਆਂ ਦਾ ਮਾਰਗ ਹੈ, ਜੋ ਮੌਜੂਦਾ ਸੁਪਨਿਆਂ ਨੂੰ ਸਾਕਾਰ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਜਟ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਵੱਲ ਭਾਰਤ ਦੀ ਉੱਚੀ ਉਡਾਣ ਦੀ ਨੀਂਹ ਹੈ।ਗੁਹਾਟੀ ਵਿੱਚ ਇੱਕ ਰਵਾਇਤੀ ਬੋਡੋ ਸਭਿਆਚਾਰਕ ਪ੍ਰੋਗਰਾਮ, ਬਾਗੁਰੁੰਬਾ ਦਹੋਓ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 17th, 06:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਪਵਿਤ੍ਰਾ ਮਾਰਗਰੀਟਾ ਜੀ, ਅਸਾਮ ਵਿਧਾਨ ਸਭਾ ਦੇ ਸਪੀਕਰ ਬਿਸ਼ਵਜੀਤ ਦੋਇਮਾਰੀ ਜੀ, ਬੋਡੋਲੈਂਡ ਟੈਰੀਟੋਰਿਅਲ ਕੌਂਸਲ ਦੇ ਚੀਫ਼ ਐਗਜ਼ਿਕਿਊਟਿਵ ਮੈਂਬਰ ਹਾਗ੍ਰਾਮਾ ਮੋਹਿਲਾਰੀ ਜੀ, ਰਾਜ ਸਰਕਾਰ ਦੇ ਮੰਤਰੀ ਸਾਹਿਬਾਨ, ਸਾਰੇ ਸਤਿਕਾਰਯੋਗ ਨਾਗਰਿਕ ਅਤੇ ਅਸਾਮ ਦੇ ਮੇਰੇ ਭਰਾਵੋ ਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਬਾਗੁਰੁੰਬਾ ਦਹੋਓ ਸਮਾਗਮ ਨੂੰ ਸੰਬੋਧਨ ਕੀਤਾ
January 17th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਹਾਟੀ ਦੇ ਸਰੂਸਜਾਈ ਸਟੇਡੀਅਮ ਵਿਖੇ ਬਾਗੁਰੁੰਬਾ ਦਹੋਓ 2026 ਨੂੰ ਸੰਬੋਧਨ ਕੀਤਾ, ਜੋ ਬੋਡੋ ਭਾਈਚਾਰੇ ਦੀ ਖ਼ੁਸ਼ਹਾਲ ਵਿਰਾਸਤ ਦਾ ਜਸ਼ਨ ਮਨਾਉਣ ਵਾਲਾ ਇੱਕ ਇਤਿਹਾਸਕ ਸਭਿਆਚਾਰਕ ਸਮਾਗਮ ਹੈ। ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਸਭਿਆਚਾਰ ਅਤੇ ਬੋਡੋ ਭਾਈਚਾਰੇ ਦੀਆਂ ਪਰੰਪਰਾਵਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਣਾ ਉਨ੍ਹਾਂ ਦੇ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੋਈ ਹੋਰ ਪ੍ਰਧਾਨ ਮੰਤਰੀ ਇੰਨੀ ਵਾਰ ਅਸਾਮ ਨਹੀਂ ਆਏ ਹਨ, ਜਿੰਨੀ ਵਾਰ ਉਹ ਆਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਅਸਾਮ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਵੱਡਾ ਮੰਚ ਮਿਲੇ ਅਤੇ ਸ਼ਾਨਦਾਰ ਜਸ਼ਨਾਂ ਰਾਹੀਂ ਇਸ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਮਾਨਤਾ ਮਿਲੇ।ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।