15ਵੇਂ ਭਾਰਤ-ਜਾਪਾਨ ਸਲਾਨਾ ਸਮਿਟ ’ਤੇ ਸੰਯੁਕਤ ਬਿਆਨ: ਸਾਡੀ ਅਗਲੀ ਪੀੜ੍ਹੀ ਦੀ ਸੁਰੱਖਿਆ ਅਤੇ ਸਮ੍ਰਿੱਧੀ ਲਈ ਸਾਂਝੇਦਾਰੀ
August 29th, 07:06 pm
ਜਾਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਇਸ਼ਿਬਾ ਸ਼ਿਗੇਰੂ ਦੇ ਸੱਦੇ 'ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15ਵੇਂ ਭਾਰਤ-ਜਾਪਾਨ ਸਲਾਨਾ ਸਮਿਟ ਲਈ 29-30 ਅਗਸਤ 2025 ਨੂੰ ਜਾਪਾਨ ਦੀ ਅਧਿਕਾਰਤ ਯਾਤਰਾ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ 29 ਅਗਸਤ 2025 ਦੀ ਸ਼ਾਮ ਨੂੰ ਪ੍ਰਧਾਨ ਮੰਤਰੀ ਦਫ਼ਤਰ (ਕਾਂਤੇਈ) ਵਿੱਚ ਪ੍ਰਧਾਨ ਮੰਤਰੀ ਇਸ਼ਿਬਾ ਨੇ ਸੁਆਗਤ ਕੀਤਾ, ਜਿੱਥੇ ਉਨ੍ਹਾਂ ਨੂੰ ਰਸਮੀ ਗਾਰਡ ਆਫ ਔਨਰ ਦਿੱਤਾ ਗਿਆ। ਦੋਵਾਂ ਪ੍ਰਧਾਨ ਮੰਤਰੀਆਂ ਨੇ ਵਫ਼ਦ ਪੱਧਰੀ ਗੱਲਬਾਤ ਦੌਰਾਨ ਭਾਰਤ ਅਤੇ ਜਾਪਾਨ ਦੇ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਨੂੰ ਯਾਦ ਕੀਤਾ ਜੋ ਸੱਭਿਅਤਾ ਦੇ ਸਬੰਧਾਂ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਹਿਤਾਂ, ਸਾਂਝੇ ਰਣਨੀਤਕ ਦ੍ਰਿਸ਼ਟੀਕੋਣ ਅਤੇ ਇੱਕ-ਦੂਸਰੇ ਦੇ ਪ੍ਰਤੀ ਪਰਸਪਰ ਸਨਮਾਨ ਵਿੱਚ ਨਿਹਿਤ ਹਨ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪਿਛਲੇ ਦਹਾਕੇ ਵਿੱਚ ਭਾਰਤ-ਜਾਪਾਨ ਸਾਂਝੇਦਾਰੀ ਦੁਆਰਾ ਕੀਤੀ ਗਈ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਦਹਾਕਿਆਂ ਵਿੱਚ ਆਪਸੀ ਸੁਰੱਖਿਆ ਅਤੇ ਸਮ੍ਰਿੱਧੀ ਲਈ ਰਣਨੀਤਕ ਅਤੇ ਦੂਰਅੰਦੇਸ਼ੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਰਚਨਾਤਮਕ ਚਰਚਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜਪਾਨ ਯਾਤਰਾ ਦੇ ਨਤੀਜਿਆਂ ਦੀ ਸੂਚੀ
August 29th, 06:23 pm
ਆਰਥਿਕ ਸਾਂਝੇਦਾਰੀ, ਆਰਥਿਕ ਸੁਰੱਖਿਆ, ਗਤੀਸ਼ੀਲਤਾ, ਟਿਕਾਊ ਵਾਤਾਵਰਣ, ਟੈਕਨੋਲੋਜੀ ਅਤੇ ਇਨੋਵੇਸ਼ਨ, ਸਿਹਤ, ਲੋਕਾਂ ਦੇ ਵਿੱਚ ਆਪਸੀ ਸੰਪਰਕ ਅਤੇ ਦੋਵੇਂ ਦੇਸ਼ਾਂ ਦੇ ਵਿੱਚ ਆਪਸੀ ਸੰਪਰਕ ਜਿਹੇ ਅੱਠ ਖੇਤਰਾਂ ਵਿੱਚ ਆਰਥਿਕ ਅਤੇ ਕਾਰਜਸ਼ੀਲ ਸਹਿਯੋਗ ਲਈ 10-ਵਰ੍ਹਿਆਂ ਦੀ ਰਣਨੀਤਕ ਤਰਜੀਹ।ਜਪਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 29th, 03:59 pm
ਅੱਜ ਅਸੀਂ ਆਪਣੀ Special Strategic and Global Partnership ਵਿੱਚ ਇੱਕ ਨਵੇਂ ਅਤੇ ਸੁਨਹਿਰੇ ਅਧਿਆਏ ਦੀ ਮਜ਼ਬੂਤ ਨੀਂਹ ਰੱਖੀ ਹੈ। ਅਸੀਂ ਅਗਲੇ ਦਹਾਕੇ ਦੇ ਲਈ ਇੱਕ ਰੋਡਮੈਪ ਬਣਾਇਆ ਹੈ। ਸਾਡੇ ਵਿਜ਼ਨ ਦੇ ਕੇਂਦਰ ਵਿੱਚ में investment, innovation, economic security, environment, technology, health, mobility, people-to-people exchanges, and state-prefecture partnership ਇਹ ਪ੍ਰਮੁੱਖ ਗੱਲਾਂ ਹਨ। ਅਸੀਂ ਅਗਲੇ ਦਸ ਵਰ੍ਹਿਆਂ ਵਿੱਚ ਜਪਾਨ ਤੋਂ ਭਾਰਤ ਵਿੱਚ 10 ਟ੍ਰਿਲੀਅਨ ਯੇਨ ਨਿਵੇਸ਼ ਦਾ ਟੀਚਾ ਨਿਰਧਾਰਿਤ ਕੀਤਾ ਹੈ। ਭਾਰਤ ਅਤੇ ਜਪਾਨ ਦੇ Small and Medium Enterprises ਅਤੇ Start-ups ਨੂੰ ਜੋੜਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।ਨਤੀਜਿਆਂ ਦੀ ਸੂਚੀ: ਫਿਜੀ ਦੇ ਪ੍ਰਧਾਨ ਮੰਤਰੀ ਸਿਟਿਵੇਨੀ ਰਾਬੂਕਾ ਦੀ ਭਾਰਤ ਯਾਤਰਾ
August 25th, 01:58 pm
ਭਾਰਤ ਅਤੇ ਫਿਜੀ ਦੇ ਵਿੱਚ ਫਿਜੀ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਦੇ ਡਿਜ਼ਾਈਨ, ਨਿਰਮਾਣ, ਕਮਿਸ਼ਨਿੰਗ, ਸੰਚਾਲਨ ਅਤੇ ਰੱਖ-ਰਖਾਅ ਲਈ ਸਹਿਮਤੀ ਪੱਤਰਪ੍ਰਧਾਨ ਮੰਤਰੀ 17 ਅਗਸਤ ਨੂੰ ਦਿੱਲੀ ਵਿੱਚ 11,000 ਕਰੋੜ ਰੁਪਏ ਦੇ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ
August 16th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਅਗਸਤ, 2025 ਨੂੰ ਦੁਪਹਿਰ ਲਗਭਗ 12:30 ਵਜੇ ਦਿੱਲੀ ਦੇ ਰੋਹਿਣੀ ਵਿੱਚ ਲਗਭਗ 11,000 ਕਰੋੜ ਰੁਪਏ ਦੀ ਸੰਯੁਕਤ ਲਾਗਤ ਵਾਲੇ ਦੋ ਪ੍ਰਮੁੱਖ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਪਲੀਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ (28 ਫਰਵਰੀ, 2025)
February 28th, 01:50 pm
ਮੈਂ ਆਪ ਸਭ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। EU ਕਾਲਜ ਆਫ਼ ਕਮਿਸ਼ਨਰਜ਼ ਦਾ ਕਿਸੇ ਇੱਕ ਦੇਸ਼ ਦੇ ਨਾਲ ਇੰਨੇ ਵਿਆਪਕ ਪੱਧਰ ‘ਤੇ ਅੰਗੇਜਮੈਂਟ ਬੇਮਿਸਾਲ ਹੈ। ਸਾਡੇ ਲਈ ਵੀ ਪਹਿਲੀ ਵਾਰ ਹੈ ਕਿ ਕਿਸੇ ਦੁਵੱਲੀ ਚਰਚਾ ਲਈ ਮੇਰੀ ਕੈਬਨਿਟ ਦੇ ਇੰਨੇ ਸਾਥੀ ਇਕੱਠੇ ਹੋਏ ਹਨ। ਮੈਨੂੰ ਯਾਦ ਹੈ, 2022 ਵਿੱਚ ਰਾਇਸੀਨਾ ਡਾਇਲੌਗ ਵਿੱਚ ਤੁਸੀਂ ਕਿਹਾ ਸੀ ਕਿ ਭਾਰਤ ਅਤੇ EU ਨੈਚੁਰਲ ਪਾਰਟਨਰਸ ਹਨ। ਅਤੇ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਊਰਜਾਵਾਨ ਬਣਾਉਣਾ, EU ਲਈ ਅਗਲੇ ਦਹਾਕੇ ਦੀ ਇੱਕ ਵੱਡੀ ਪ੍ਰਾਥਮਿਕਤਾ ਹੋਵੇਗੀ। ਅਤੇ ਹੁਣ, ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਤੁਸੀਂ ਭਾਰਤ ਨੂੰ ਡੈਸਟੀਨੇਸ਼ਨ ਬਣਾਇਆ ਹੈ। ਇਹ ਭਾਰਤ ਅਤੇ EU ਸਬੰਧਾਂ ਵਿੱਚ ਇੱਕ milestone moment ਹੈ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 17th, 11:00 am
ਪਿਛਲੀ ਵਾਰ ਜਦੋਂ ਮੈਂ ਤੁਹਾਡੇ ਦਰਮਿਆਨ ਆਇਆ ਸਾਂ, ਤਦ ਲੋਕ ਸਭਾ ਦੀਆਂ ਚੋਣਾਂ ਜ਼ਿਆਦਾ ਦੂਰ ਨਹੀਂ ਸਨ। ਉਸ ਦੌਰਾਨ ਮੈਂ ਤੁਹਾਡੇ ਸਭ ਦੇ ਵਿਸ਼ਵਾਸ ਦੇ ਕਾਰਨ ਕਿਹਾ ਸੀ ਕਿ ਅਗਲੀ ਵਾਰ ਭੀ ਭਾਰਤ ਮੋਬਿਲਿਟੀ ਐਕਸਪੋ ਵਿੱਚ ਜ਼ਰੂਰ ਆਵਾਂਗਾ। ਦੇਸ਼ ਨੇ ਤੀਸਰੀ ਵਾਰ ਸਾਨੂੰ ਅਸ਼ੀਰਵਾਦ ਦਿੱਤਾ, ਆਪ (ਤੁਸੀਂ) ਸਭ ਨੇ ਇੱਕ ਵਾਰ ਫਿਰ ਮੈਨੂੰ ਇੱਥੇ ਬੁਲਾਇਆ, ਮੈਂ ਤੁਹਾਡਾ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ
January 17th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ। ਇਹ ਭਾਰਤ ਦੀ ਸਭ ਤੋਂ ਬੜੀ ਮੋਬਿਲਿਟੀ ਐਕਸਪੋ ਹੈ। ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਲਗਾਤਾਰ ਤੀਸਰੀ ਵਾਰ ਉਨ੍ਹਾਂ ਦੀ ਸਰਕਾਰ ਨੂੰ ਚੁਣਨ ਦੇ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਐਕਸਪੋ ਦਾ ਦਾਇਰਾ ਕਾਫੀ ਬੜਾ ਹੋ ਗਿਆ ਹੈ ਕਿਉਂਕਿ ਇਹ ਆਯੋਜਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਦੋ ਹੋਰ ਸਥਾਨਾਂ ‘ਤੇ ਭੀ ਹੋ ਰਿਹਾ ਹੈ। ਪਿਛਲੇ ਵਰ੍ਹੇ ਇਸ ਆਯੋਜਨ ਵਿੱਚ ਅੱਠ ਸੌ ਤੋਂ ਅਧਿਕ ਪ੍ਰਦਰਸ਼ਕ ਅਤੇ ਡੇਢ ਲੱਖ ਤੋਂ ਅਧਿਕ ਲੋਕ ਆਏ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਅਗਲੇ 5 ਦਿਨਾਂ ਵਿੱਚ ਕਈ ਨਵੇਂ ਵਾਹਨ ਲਾਂਚ ਕੀਤੇ ਜਾਣਗੇ ਅਤੇ ਸਮਾਗਮ ਵਿੱਚ ਕਈ ਪ੍ਰਤੀਨਿਧੀ ਸ਼ਾਮਲ ਹੋਣਗੇ ਜਿਸ ਤੋਂ ਪਤਾ ਚਲਦਾ ਹੈ ਕਿ ਭਾਰਤ ਵਿੱਚ ਮੋਬਿਲਿਟੀ ਦੇ ਭਵਿੱਖ ਨੂੰ ਲੈ ਕੇ ਬਹੁਤ ਸਕਾਰਾਤਮਕਤਾ ਹੈ। ਆਯੋਜਨ ਸਥਲ ‘ਤੇ ਪ੍ਰਦਰਸ਼ਨੀ ਦੇਖਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਆਟੋਮੋਟਿਵ ਉਦਯੋਗ ਸ਼ਾਨਦਾਰ ਹੈ ਅਤੇ ਭਵਿੱਖ ਦੇ ਲਈ ਤਿਆਰ ਹੈ। ਉਨ੍ਹਾਂ ਨੇ ਸਭ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੀ ਦਿੱਤੀਆਂ।ਪ੍ਰਧਾਨ ਮੰਤਰੀ 17 ਜਨਵਰੀ ਨੂੰ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦਾ ਉਦਘਾਟਨ ਕਰਨਗੇ
January 16th, 04:35 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਜਨਵਰੀ, 2025 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦਾ ਉਦਘਾਟਨ ਕਰਨਗੇ। ਇਹ ਭਾਰਤ ਦੀ ਸਭ ਤੋਂ ਵੱਡੀ ਮੋਬਿਲਿਟੀ ਐਕਸਪੋ ਹੋਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 05th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਖੇਤਰੀ ਸੰਪਰਕ ਨੂੰ ਵਧਾਉਣਾ ਅਤੇ ਯਾਤਰਾ ਨੂੰ ਅਸਾਨ ਬਣਾਉਣਾ ਸੁਨਿਸ਼ਚਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕੀਤੀ।Today world needs govts that are inclusive, move ahead taking everyone along: PM Modi
February 14th, 02:30 pm
At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ
February 14th, 02:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਆਯੋਜਿਤ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 04:31 pm
ਹੁਣੇ ਮੈਂ ਪੀਯੂਸ਼ ਜੀ ਨੂੰ ਸੁਣ ਰਿਹਾ ਸਾਂ, ਉਹ ਕਹਿ ਰਹੇ ਸਨ ਕਿ ਆਪ (ਤੁਸੀਂ) ਆਏ ਤਾਂ ਸਾਡਾ ਹੌਸਲਾ ਵਧ ਜਾਂਦਾ ਹੈ। ਲੇਕਿਨ ਮੈਂ ਦੇਖ ਰਿਹਾ ਸਾਂ ਇੱਥੇ ਤਾਂ ਸਾਰੇ ਹੌਰਸ ਪਾਵਰ ਵਾਲੇ ਲੋਕ ਬੈਠੇ ਹਨ। ਤਦ ਤੈਅ ਹੋ ਗਿਆ ਹੈ ਕਿ ਕਿਸ ਨੂੰ ਕਿੱਥੋਂ ਹੌਸਲਾ ਮਿਲਣ ਵਾਲਾ ਹੈ। ਸਭ ਤੋਂ ਪਹਿਲੇ ਤਾਂ ਮੈਂ Automotive Industry ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ। ਮੈਂ ਅੱਜ ਹਰ ਸਟਾਲ ‘ਤੇ ਤਾਂ ਨਹੀਂ ਜਾ ਪਾਇਆ, ਲੇਕਿਨ ਜਿਤਨੇ ਭੀ ਸਟਾਲਸ ਮੈਂ ਦੇਖੇ, ਉਹ ਬਹੁਤ ਹੀ ਪ੍ਰਭਾਵਿਤ ਕਰਨ ਵਾਲੇ ਸਨ। ਸਾਡੇ ਦੇਸ਼ ਵਿੱਚ ਇਹ ਸਭ ਹੋ ਰਿਹਾ ਹੈ, ਦੇਖਦੇ ਹਾਂ ਤਾਂ ਹੋਰ ਆਨੰਦ ਹੋ ਜਾਂਦਾ ਹੈ। ਮੈਂ ਤਾਂ ਕਦੇ ਗੱਡੀ ਖਰੀਦੀ ਨਹੀਂ ਹੈ, ਇਸ ਲਈ ਮੈਨੂੰ ਕੋਈ ਅਨੁਭਵ ਨਹੀਂ ਹੈ, ਕਿਉਂਕਿ ਮੈਂ ਕਦੇ ਸਾਇਕਲ ਭੀ ਨਹੀਂ ਖਰੀਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਭੀ ਕਹਾਂਗਾ ਕਿ ਇਸ ਐਕਸਪੋ ਨੂੰ ਆ ਕੇ ਜ਼ਰੂਰ ਦੇਖਣ। ਇਹ ਆਯੋਜਨ Mobility Community ਅਤੇ ਪੂਰੀ Supply Chain ਨੂੰ ਇੱਕ ਮੰਚ ‘ਤੇ ਲਿਆਇਆ ਹੈ। ਮੈਂ ਆਪ ਸਭ (ਤੁਹਾਡਾ ਸਾਰਿਆਂ) ਦਾ Bharat Mobility Global Expo ਵਿੱਚ ਅਭਿਨੰਦਨ ਕਰਦਾ ਹਾਂ, ਅਤੇ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸ਼ਾਇਦ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਯਾਦ ਹੋਵੇਗਾ ਕਿ ਜਦੋਂ ਮੇਰੀ ਪਹਿਲੀ ਟਰਮ ਸੀ, ਉਸ ਸਮੇਂ ਮੈਂ ਇੱਕ ਗਲੋਬਲ ਲੈਵਲ ਦੀ mobility conference ਪਲਾਨ ਕੀਤੀ ਸੀ। ਅਤੇ ਉਸ ਸਮੇਂ ਦੀਆਂ ਚੀਜ਼ਾਂ ਅਗਰ ਆਪ (ਤੁਸੀਂ) ਨਿਕਾਲ ਕੇ (ਕੱਢ ਕੇ) ਦੇਖੋਗੇ ਤਾਂ ਬੈਟਰੀ ‘ਤੇ ਸਾਡਾ ਫੋਕਸ ਕਿਉਂ ਹੋਣਾ ਚਾਹੀਦਾ ਹੈ, Electric Vehicle ਦੀ ਤਰਫ਼ ਸਾਨੂੰ ਕਿਵੇਂ ਜਲਦੀ ਜਾਣਾ ਚਾਹੀਦਾ ਹੈ, ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਬਹੁਤ ਵਿਸਤਾਰ ਨਾਲ ਉਹ ਸਮਿਟ ਹੋਇਆ ਸੀ, ਗਲੋਬਲ ਐਕਸਪਰਟਸ ਆਏ ਸਨ। ਅਤੇ ਅੱਜ ਮੈਂ ਮੇਰੀ ਦੂਸਰੀ ਟਰਮ ਵਿੱਚ ਦੇਖ ਰਿਹਾ ਹਾਂ ਕਿ ਅੱਛੀ ਖਾਸੀ ਮਾਤਰਾ ਵਿੱਚ ਪ੍ਰਗਤੀ ਹੋ ਰਹੀ ਹੈ। ਅਤੇ ਮੈਨੂੰ ਵਿਸ਼ਵਾਸ ਹੈ ਕਿ ਤੀਸਰੀ ਟਰਮ ਵਿੱਚ.. ਚਲੋ ਸਮਝਦਾਰ ਨੂੰ ਇਸ਼ਾਰਾ ਕਾਫੀ ਹੁੰਦਾ ਹੈ। ਅਤੇ ਆਪ (ਤੁਸੀਂ) ਲੋਕ ਤਾਂ mobility ਦੀ ਦੁਨੀਆ ਵਿੱਚ ਹੋ, ਤਾਂ ਇਹ ਇਸ਼ਾਰਾ ਦੇਸ਼ ਵਿੱਚ ਜਲਦੀ ਤੋਂ ਪਹੁੰਚੇਗਾ।ਪ੍ਰਧਾਨ ਮੰਤਰੀ ਨੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) 2024 ਨੂੰ ਸੰਬੋਧਨ ਕੀਤਾ
February 02nd, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੇ ਤਰ੍ਹਾਂ ਦੀ ਪਹਿਲੀ ਗਤੀਸ਼ੀਲਤਾ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਐਕਸਪੋ ਦਾ ਅਵਲੋਕਨ ਭੀ ਕੀਤਾ । ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਗਤੀਸ਼ੀਲਤਾ ਅਤੇ ਮੋਟਰ ਵਾਹਨਾਂ ਦੀਆਂ ਵੈਲਿਊ ਚੇਨਸ ਵਿੱਚ ਭਾਰਤ ਦੀਆਂ ਸਮੱਰਥਾਵਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਵਿੱਚ ਪ੍ਰਦਰਸ਼ਨੀਆਂ, ਸੰਮੇਲਨ, ਖਰੀਦਦਾਰ-ਵਿਕ੍ਰੇਤਾ ਬੈਠਕਾਂ, ਸਟੇਟ ਸੈਸ਼ਨਸ, ਸੜਕ ਸੁਰੱਖਿਆ ਮੰਡਪ ਅਤੇ ਗੋ-ਕਾਰਟਿੰਗ (go-karting) ਜਿਹੇ ਜਨ-ਕੇਂਦ੍ਰਿਤ (public-centric) ਆਕਰਸ਼ਣ ਸ਼ਾਮਲ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
January 11th, 11:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਜਨਵਰੀ 2024 ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਕਰੀਬ 12:15 ਵਜੇ ਨਾਸਿਕ ਪਹੁੰਚਣਗੇ, ਜਿੱਥੇ ਉਹ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 3:30 ਵਜੇ ਪ੍ਰਧਾਨ ਮੰਤਰੀ ਮੁੰਬਈ ਵਿੱਚ ਅਟਲ ਬਿਹਾਰੀ ਵਾਜਪੇਈ ਸੇਵਾਰੀ-ਨਹਾਵਾ ਸ਼ੇਵਾ ਅਟਲ ਸੇਤੂ ਦਾ ਉਦਘਾਟਨ ਕਰਨਗੇ। ਲਗਭਗ 4:15 ਵਜੇ, ਪ੍ਰਧਾਨ ਮੰਤਰੀ ਨਵੀਂ ਮੁੰਬਈ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।