ਕਰਨਾਟਕ ਦੇ ਬੰਗਲੁਰੂ ਵਿੱਚ ਵਿਭਿੰਨ ਮੈਟਰੋ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 10th, 01:30 pm
ਕਰਨਾਟਕ ਦੇ ਗਵਰਨਰਰ ਸ਼੍ਰੀ ਥਾਵਰ ਚੰਦ ਗਹਿਲੋਤ ਜੀ, ਮੁੱਖ ਮੰਤਰੀ ਸਿੱਧਾਰਮਈਆ ਜੀ, ਕੇਂਦਰ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਖੱਟਰ ਜੀ, ਐੱਚ.ਡੀ. ਕੁਮਾਰਸਵਾਮੀ ਜੀ, ਅਸ਼ਵਿਨੀ ਵੈਸ਼ਣਵ ਜੀ, ਵੀ. ਸੋਮੰਨਾ ਜੀ, ਸੁਸ਼੍ਰੀ ਸ਼ੋਭਾ ਜੀ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਜੀ, ਕਰਨਾਟਕ ਸਰਕਾਰ ਦੇ ਮੰਤਰੀ ਬੀ. ਸੁਰੇਸ਼ ਜੀ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਜੀ, ਸਾਂਸਦ ਤੇਜਸਵੀ ਸੂਰਯਾ ਜੀ, ਡਾਕਟਰ ਮੰਜੂਨਾਥ ਜੀ, MLA ਵਿਜੈਂਦਰ ਯੇਡਿਯੁਰੱਪਾ ਜੀ, ਅਤੇ ਕਰਨਾਟਕ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 22,800 ਕਰੋੜ ਰੁਪਏ ਦੇ ਮੈਟਰੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 10th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 7,160 ਕਰੋੜ ਰੁਪਏ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਦੀ ਯੈਲੋ ਲਾਇਨ (Yellow Line of Bangalore Metro) ਦਾ ਉਦਘਾਟਨ ਅਤੇ 15,160 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੀ ਧਰਤੀ ‘ਤੇ ਕਦਮ ਰੱਖਦੇ ਹੀ ਉਨ੍ਹਾਂ ਨੂੰ ਇੱਕ ਅਲੱਗ ਆਤਮੀਅਤਾ ਦਾ ਅਹਿਸਾਸ ਹੋਇਆ। ਕਰਨਾਟਕ ਦਾ ਸਮ੍ਰਿੱਧ ਸੱਭਿਆਚਾਰ, ਇੱਥੋਂ ਦੇ ਲੋਕਾਂ ਦੇ ਸਨੇਹ ਅਤੇ ਹਿਰਦੇ ਨੂੰ ਗਹਿਰਾਈ ਨਾਲ ਛੂਹ ਲੈਣ ਵਾਲੀ ਕੰਨੜ ਭਾਸ਼ਾ ਦੀ ਮਧੁਰਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਬੰਗਲੁਰੂ ਦੀ ਅਧਿਸ਼ਠਾਤਰੀ ਦੇਵੀ ਅੰਨੰਮਾ ਥਾਯੀ (Bengaluru’s presiding deity, Annamma Thayi) ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕੀਤੇ। ਇਹ ਯਾਦ ਕਰਦੇ ਹੋਏ ਕਿ ਸਦੀਆਂ ਪਹਿਲੇ, ਨਾਦਪ੍ਰਭੁ ਕੇਂਪੇਗੌੜਾ (Nadaprabhu Kempegowda) ਨੇ ਬੰਗਲੁਰੂ ਸ਼ਹਿਰ ਦੀ ਨੀਂਹ ਰੱਖੀ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਪੇਗੌੜਾ (Kempegowda) ਨੇ ਇੱਕ ਐਸੇ ਸ਼ਹਿਰ ਦੀ ਕਲਪਨਾ ਕੀਤੀ ਸੀ ਜੋ ਪਰੰਪਰਾਵਾਂ ਨਾਲ ਓਤਪ੍ਰੋਤ ਹੋਵੇ ਅਤੇ ਉੱਨਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ। ਪ੍ਰਧਾਨ ਮੰਤਰੀ ਨੇ ਕਿਹਾ, “ਬੰਗਲੁਰੂ ਨੇ ਹਮੇਸ਼ਾ ਉਸ ਭਾਵਨਾ ਨੂੰ ਜੀਵਿਆ ਹੈ ਅਤੇ ਉਸ ਨੂੰ ਸੰਜੋਇਆ ਹੈ ਅਤੇ ਅੱਜ, ਬੰਗਲੁਰੂ ਉਸੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।”