2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ

January 27th, 06:48 pm

27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦਾ ਉਦੇਸ਼ ਰੱਖਦਾ ਹੈ।

ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ

January 27th, 06:15 pm

ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।

ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

January 27th, 10:15 am

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗੋਆ ਦੇ ਮੁੱਖ ਮੰਤਰੀ, ਹੋਰ ਮੰਤਰੀ ਸਾਹਿਬਾਨ, ਐਂਬੈਸਡਰਜ਼, ਸੀਈਓਜ਼, ਸਤਿਕਾਰਯੋਗ ਮਹਿਮਾਨ, ਹੋਰ ਸਾਰੇ ਪਤਵੰਤੇ ਸੱਜਣ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕੀਤਾ

January 27th, 10:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਊਰਜਾ ਹਫ਼ਤੇ ਦੇ ਇਸ ਨਵੇਂ ਐਡੀਸ਼ਨ ਵਿੱਚ ਕਰੀਬ 125 ਦੇਸ਼ਾਂ ਦੇ ਨੁਮਾਇੰਦੇ ਗੋਆ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਊਰਜਾ ਸੁਰੱਖਿਅਤ ਅਤੇ ਟਿਕਾਊ ਭਵਿੱਖ 'ਤੇ ਚਰਚਾ ਕਰਨ ਲਈ ਭਾਰਤ ਆਏ ਹਨ। ਉਨ੍ਹਾਂ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।

ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

July 24th, 04:00 pm

ਮੈਂ ਦਿਲੋਂ ਤੁਹਾਡਾ ਬਹੁਤ-ਬਹੁਤ ਧੰਨਵਾਦੀ ਹਾਂ ਇਸ ਸੁਆਗਤ ਦੇ ਲਈ, ਸ਼ਾਨਦਾਰ ਸਨਮਾਨ ਦੇ ਲਈ ਅਤੇ ਚੈਕਰਸ ਵਿੱਚ ਅੱਜ ਇੱਕ ਨਵਾਂ ਇਤਿਹਾਸ ਰਚਣ ਅਸੀਂ ਜਾ ਰਹੇ ਹਾਂ। ਅਤੇ ਭਾਰਤ ਅਤੇ UK ਮਿਲ ਕੇ ਇੱਕ ਨਵਾਂ ਇਤਿਹਾਸ ਦੀ ਨੀਂਹ ਰੱਖ ਰਹੇ ਹਾਂ।

ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 24th, 03:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 -24 ਜੁਲਾਈ 2025 ਨੂੰ ਯੂਨਾਈਟਿਡ ਕਿੰਗਡਮ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸਟਾਰਮਰ ਨੇ ਬਕਿੰਘਮਸ਼ਾਇਰ ਵਿੱਚ ਯੂਕੇ ਦੇ ਪ੍ਰਧਾਨ ਮੰਤਰੀ ਦੇ ਕੰਟ੍ਰੀ ਰੈਜ਼ੀਡੇਂਸ ਚੈਕਰਸ ਵਿਖੇ ਪਹੁੰਚਣ 'ਤੇ ਮੋਦੀ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਨ-ਔਨ-ਵਨ ਮੀਟਿੰਗ ਦੇ ਨਾਲ- ਨਾਲ ਵਫ਼ਦ ਪੱਧਰ ਦੀ ਵਾਰਤਾ ਵੀ ਕੀਤੀ।

ਭਾਰਤ-ਈਐੱਫਟੀਏ (EFTA)ਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤਾ ਆਰਥਿਕ ਪ੍ਰਗਤੀ ਨੂੰ ਹੁਲਾਰਾ ਦੇਣ ਅਤੇ ਸਾਡੇ ਦੇਸ਼ ਦੇ ਨੌਜਵਾਨਾਂ ਵਾਸਤੇ ਅਵਸਰ ਸਿਰਜਣ ਦੀ ਸਾਡੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ: ਪ੍ਰਧਾਨ ਮੰਤਰੀ

March 10th, 08:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਭਾਰਤ-ਈਐੱਫਟੀਏ (EFTA) ਵਪਾਰ ਅਤੇ ਆਰਥਿਕ ਸਾਂਝੇਦਾਰੀ ਸਮਝੌਤੇ’ ‘ਤੇ ਹਸਤਾਖਰ ਕੀਤੇ ਜਾਣ ਦੀ ਸ਼ਲਾਘਾ ਕੀਤੀ।