ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦਾ ਦੌਰਾ ਕਰਨਗੇ
November 14th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਦੁਪਹਿਰ ਲਗਭਗ 12:45 ਵਜੇ ਉਹ ਨਰਮਦਾ ਜ਼ਿਲ੍ਹੇ ਦੇ ਦੇਵਮੋਗਰਾ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 2:45 ਵਜੇ ਪ੍ਰਧਾਨ ਮੰਤਰੀ ਨਰਮਦਾ ਜ਼ਿਲ੍ਹੇ ਦੇ ਡੇਡਿਆਪਾੜਾ ਜਾਣਗੇ ਅਤੇ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ 'ਤੇ ਉਹ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।ਪ੍ਰਧਾਨ ਮੰਤਰੀ 4 ਅਕਤੂਬਰ ਨੂੰ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ।
October 03rd, 03:54 pm
ਨੌਜਵਾਨਾਂ ਦੇ ਵਿਕਾਸ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸਵੇਰੇ 11 ਵਜੇ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ, ਜਿਸ ਨਾਲ ਦੇਸ਼ ਭਰ ਵਿੱਚ ਸਿੱਖਿਆ, ਹੁਨਰ ਅਤੇ ਉੱਦਮਤਾ ਨੂੰ ਇੱਕ ਫ਼ੈਸਲਾਕੁੰਨ ਹੁਲਾਰਾ ਮਿਲੇਗਾ। ਇਸ ਪ੍ਰੋਗਰਾਮ ਵਿੱਚ ਕੌਸ਼ਲ ਦੀਕਸ਼ਾਂਤ ਸਮਾਰੋਹ ਵੀ ਹੋਵੇਗਾ, ਜੋ ਕਿ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਰਾਸ਼ਟਰੀ ਹੁਨਰ ਕਨਵੋਕੇਸ਼ਨ ਦਾ ਚੌਥਾ ਸੰਸਕਰਣ ਹੈ, ਜਿਸ ਵਿੱਚ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਅਧੀਨ ਉਦਯੋਗਿਕ ਸਿਖਲਾਈ ਅਦਾਰਿਆਂ ਦੇ 46 ਆਲ ਇੰਡੀਆ ਟੌਪਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਝਾਰਖੰਡ ਦਾ ਦੌਰਾ ਕਰਨਗੇ
September 30th, 05:09 pm
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 2 ਅਕਤੂਬਰ 2024 ਨੂੰ ਝਾਰਖੰਡ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਝਾਰਖੰਡ ਦੇ ਹਜ਼ਾਰੀਬਾਗ ਵਿੱਚ 83,300 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।