ਭਾਰਤ-ਯੂਰਪੀਅਨ ਯੂਨੀਅਨ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 27th, 01:30 pm
ਪਿਛਲੇ ਕੁਝ ਸਾਲਾਂ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਦੇ ਸਬੰਧਾਂ ਵਿੱਚ ਜ਼ਿਕਰਯੋਗ ਤਰੱਕੀ ਹੋਈ ਹੈ। ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਆਰਥਿਕ ਤਾਲਮੇਲ ਅਤੇ ਲੋਕਾਂ ਦੇ ਆਪਸੀ ਮਜ਼ਬੂਤ ਸਬੰਧਾਂ ਦੇ ਅਧਾਰ 'ਤੇ ਸਾਡੀ ਸਾਂਝੇਦਾਰੀ ਨਵੀਆਂ ਉਚਾਈਆਂ ਤੱਕ ਪਹੁੰਚ ਰਹੀ ਹੈ। ਅੱਜ ਸਾਡੇ ਵਿੱਚ 180 ਅਰਬ ਯੂਰੋ ਦਾ ਵਪਾਰ ਹੈ। 8 ਲੱਖ ਤੋਂ ਵੱਧ ਭਾਰਤੀ, ਯੂਰਪੀਅਨ ਯੂਨੀਅਨ ਦੇ ਦੇਸ਼ਾਂ ਵਿੱਚ ਰਹਿ ਰਹੇ ਹਨ ਅਤੇ ਸਰਗਰਮੀ ਨਾਲ ਯੋਗਦਾਨ ਦੇ ਰਹੇ ਹਨ। ਅਸੀਂ ਰਣਨੀਤਕ ਟੈਕਨਾਲੋਜੀਆਂ ਤੋਂ ਲੈ ਕੇ ਸਾਫ਼ ਊਰਜਾ, ਡਿਜੀਟਲ ਸ਼ਾਸਨ ਤੋਂ ਲੈ ਕੇ ਵਿਕਾਸ ਸਾਂਝੇਦਾਰੀਆਂ, ਹਰ ਖੇਤਰ ਵਿੱਚ ਸਹਿਯੋਗ ਦੇ ਨਵੇਂ ਪਹਿਲੂ ਸਥਾਪਤ ਕੀਤੇ ਹਨ। ਇਨ੍ਹਾਂ ਉਪਲਬਧੀਆਂ ਦੇ ਅਧਾਰ 'ਤੇ, ਅੱਜ ਦੇ ਸੰਮੇਲਨ ਵਿੱਚ ਅਸੀਂ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਵਾਲੇ ਕਈ ਫ਼ੈਸਲੇ ਲਏ ਹਨ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬਿਲਿਟੀ ਪਹਿਲਕਦਮੀਆਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 11:00 am
ਗਣੇਸ਼ਉਤਸਵ ਦੇ ਇਸ ਉਲਾਸ ਵਿੱਚ ਅੱਜ ਭਾਰਤ ਦੀ 'ਮੇਕ ਇਨ ਇੰਡੀਆ' ਇਸ ਯਾਤਰਾ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਇਹ Make in India, Make for the World ਸਾਡੇ ਇਸ ਟੀਚੇ ਵੱਲ ਇੱਕ ਵੱਡੀ ਛਾਲ ਹੈ। ਅੱਜ ਤੋਂ ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨ 100 ਦੇਸ਼ਾਂ ਨੂੰ ਐਕਸਪੋਰਟ ਕੀਤੇ ਜਾਣਗੇ। ਨਾਲ ਹੀ, ਅੱਜ Hybrid Battery Electrode Manufacturing ਵੀ ਸਟਾਰਟ ਹੋ ਰਹੀ ਹੈ। ਅੱਜ ਦਾ ਇਹ ਦਿਨ ਭਾਰਤ ਅਤੇ ਜਪਾਨ ਦੀ ਫਰੈਂਡਸ਼ਿਪ ਨੂੰ ਵੀ ਨਵਾਂ ਆਯਾਮ ਦੇ ਰਿਹਾ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ, ਜਪਾਨ ਨੂੰ, ਸੁਜ਼ੂਕੀ ਕੰਪਨੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇੱਕ ਤਰ੍ਹਾਂ ਨਾਲ thirteen, teen age ਦੀ ਸ਼ੁਰੂਆਤ ਹੁੰਦੀ ਹੈ, ਅਤੇ teen age ਖੰਭ ਫੈਲਾਉਣ ਦਾ ਕਾਲਖੰਡ ਹੁੰਦਾ ਹੈ। ਅਤੇ teen age ਵਿੱਚ ਬਹੁਤ ਸਾਰੇ ਸੁਪਨੇ ਉੱਭਰਦੇ ਹਨ। ਇੱਕ ਤਰ੍ਹਾਂ ਨਾਲ ਪੈਰ ਜ਼ਮੀਨ 'ਤੇ ਨਹੀਂ ਹੁੰਦੇ teen age ਵਿੱਚ। ਮੈਨੂੰ ਖੁਸ਼ੀ ਹੈ ਕਿ ਅੱਜ ਮਾਰੂਤੀ teen age ਵਿੱਚ enter ਕਰ ਰਿਹਾ ਹੈ। ਗੁਜਰਾਤ ਦੀ ਮਾਰੂਤੀ ਦਾ teen age ਵਿੱਚ ਪ੍ਰਵੇਸ਼, ਯਾਨੀ ਆਉਣ ਵਾਲੇ ਦਿਨਾਂ ਵਿੱਚ ਮਾਰੂਤੀ ਇੱਕ ਨਵੇਂ ਖੰਭ ਫੈਲਾਏਗਾ, ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਅੱਗੇ ਵਧੇਗਾ, ਅਜਿਹਾ ਮੇਰਾ ਪੂਰਾ ਵਿਸ਼ਵਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲਕਦਮੀ ਦਾ ਉਦਘਾਟਨ ਕੀਤਾ
August 26th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲ ਦਾ ਉਦਘਾਟਨ ਕੀਤਾ। ਇਹ ਗ੍ਰੀਨ ਐਨਰਜੀ ਦੇ ਖੇਤਰ ਵਿੱਚ ਆਤਮਨਿਰਭਰ ਬਣਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗਣੇਸ਼ ਉਤਸਵ ਦੇ ਦਰਮਿਆਨ, ਭਾਰਤ ਦੀ 'ਮੇਕ ਇਨ ਇੰਡੀਆ' ਯਾਤਰਾ ਵਿੱਚ ਇੱਕ ਨਵਾਂ ਅਧਿਆਏ ਜੁੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ 'ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ' ਦੇ ਸਾਂਝੇ ਟੀਚੇ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਛਾਲ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਤੋਂ, ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨਾਂ ਦਾ ਨਿਰਯਾਤ 100 ਦੇਸ਼ਾਂ ਵਿੱਚ ਕੀਤਾ ਜਾਏਗਾ। ਉਨ੍ਹਾਂ ਨੇ ਦੇਸ਼ ਵਿੱਚ ਹਾਈਬ੍ਰਿਡ ਬੈਟਰੀ ਇਲੈਕਟ੍ਰੋਡ ਨਿਰਮਾਣ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ-ਜਾਪਾਨ ਮਿਤੱਰਤਾ ਨੂੰ ਇੱਕ ਨਵਾਂ ਆਯਾਮ ਦੇਵੇਗਾ। ਉਨ੍ਹਾਂ ਨੇ ਭਾਰਤ ਦੇ ਸਾਰੇ ਨਾਗਰਿਕਾਂ, ਜਾਪਾਨ ਅਤੇ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਕਲੀਨ ਅਤੇ ਗ੍ਰੀਨ ਅਰਬਨ ਮੋਬਿਲਿਟੀ ਨੂੰ ਪ੍ਰੋਤਸਾਹਨ ਦੇਣ ਦੇ ਲਈ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
June 05th, 12:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਸਟੇਨੇਬਲ ਡਿਵੈਲਪਮੈਂਟ (ਟਿਕਾਊ ਵਿਕਾਸ) ਅਤੇ ਕਲੀਨ ਅਰਬਨ ਮੋਬਿਲਿਟੀ ਨੂੰ ਪ੍ਰੋਤਸਾਹਨ ਦੇਣ ਦੀ ਦਿੱਲੀ ਸਰਕਾਰ ਦੀ ਪਹਿਲ ਦੇ ਤਹਿਤ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 17th, 11:00 am
ਪਿਛਲੀ ਵਾਰ ਜਦੋਂ ਮੈਂ ਤੁਹਾਡੇ ਦਰਮਿਆਨ ਆਇਆ ਸਾਂ, ਤਦ ਲੋਕ ਸਭਾ ਦੀਆਂ ਚੋਣਾਂ ਜ਼ਿਆਦਾ ਦੂਰ ਨਹੀਂ ਸਨ। ਉਸ ਦੌਰਾਨ ਮੈਂ ਤੁਹਾਡੇ ਸਭ ਦੇ ਵਿਸ਼ਵਾਸ ਦੇ ਕਾਰਨ ਕਿਹਾ ਸੀ ਕਿ ਅਗਲੀ ਵਾਰ ਭੀ ਭਾਰਤ ਮੋਬਿਲਿਟੀ ਐਕਸਪੋ ਵਿੱਚ ਜ਼ਰੂਰ ਆਵਾਂਗਾ। ਦੇਸ਼ ਨੇ ਤੀਸਰੀ ਵਾਰ ਸਾਨੂੰ ਅਸ਼ੀਰਵਾਦ ਦਿੱਤਾ, ਆਪ (ਤੁਸੀਂ) ਸਭ ਨੇ ਇੱਕ ਵਾਰ ਫਿਰ ਮੈਨੂੰ ਇੱਥੇ ਬੁਲਾਇਆ, ਮੈਂ ਤੁਹਾਡਾ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ
January 17th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ। ਇਹ ਭਾਰਤ ਦੀ ਸਭ ਤੋਂ ਬੜੀ ਮੋਬਿਲਿਟੀ ਐਕਸਪੋ ਹੈ। ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਲਗਾਤਾਰ ਤੀਸਰੀ ਵਾਰ ਉਨ੍ਹਾਂ ਦੀ ਸਰਕਾਰ ਨੂੰ ਚੁਣਨ ਦੇ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਐਕਸਪੋ ਦਾ ਦਾਇਰਾ ਕਾਫੀ ਬੜਾ ਹੋ ਗਿਆ ਹੈ ਕਿਉਂਕਿ ਇਹ ਆਯੋਜਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਦੋ ਹੋਰ ਸਥਾਨਾਂ ‘ਤੇ ਭੀ ਹੋ ਰਿਹਾ ਹੈ। ਪਿਛਲੇ ਵਰ੍ਹੇ ਇਸ ਆਯੋਜਨ ਵਿੱਚ ਅੱਠ ਸੌ ਤੋਂ ਅਧਿਕ ਪ੍ਰਦਰਸ਼ਕ ਅਤੇ ਡੇਢ ਲੱਖ ਤੋਂ ਅਧਿਕ ਲੋਕ ਆਏ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਅਗਲੇ 5 ਦਿਨਾਂ ਵਿੱਚ ਕਈ ਨਵੇਂ ਵਾਹਨ ਲਾਂਚ ਕੀਤੇ ਜਾਣਗੇ ਅਤੇ ਸਮਾਗਮ ਵਿੱਚ ਕਈ ਪ੍ਰਤੀਨਿਧੀ ਸ਼ਾਮਲ ਹੋਣਗੇ ਜਿਸ ਤੋਂ ਪਤਾ ਚਲਦਾ ਹੈ ਕਿ ਭਾਰਤ ਵਿੱਚ ਮੋਬਿਲਿਟੀ ਦੇ ਭਵਿੱਖ ਨੂੰ ਲੈ ਕੇ ਬਹੁਤ ਸਕਾਰਾਤਮਕਤਾ ਹੈ। ਆਯੋਜਨ ਸਥਲ ‘ਤੇ ਪ੍ਰਦਰਸ਼ਨੀ ਦੇਖਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਆਟੋਮੋਟਿਵ ਉਦਯੋਗ ਸ਼ਾਨਦਾਰ ਹੈ ਅਤੇ ਭਵਿੱਖ ਦੇ ਲਈ ਤਿਆਰ ਹੈ। ਉਨ੍ਹਾਂ ਨੇ ਸਭ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੀ ਦਿੱਤੀਆਂ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।Every citizen of Delhi is saying – AAP-da Nahin Sahenge…Badal Ke Rahenge: PM Modi
January 05th, 01:15 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.PM Modi Calls for Transforming Delhi into a World-Class City, Highlights BJP’s Vision for Good Governance
January 05th, 01:00 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.ਕੈਬਨਿਟ ਨੇ ਦੋ ਸਾਲ ਦੀ ਅਵਧੀ ਵਿੱਚ 10,900 ਕਰੋੜ ਰੁਪਏ ਦੇ ਖਰਚ ਦੇ ਨਾਲ ਪੀਐੱਮ ਇਲੈਕਟ੍ਰਿਕ ਡ੍ਰਾਇਵ ਰੈਵੋਲਿਊਸ਼ਨ ਇਨ ਇਨੋਵੇਟਿਵ ਵਹੀਕਲ ਇਨਹਾਂਸਮੈਂਟ (ਪੀਐੱਮ ਈ-ਡ੍ਰਾਇਵ) ਸਕੀਮ (PM Electric Drive Revolution in Innovative Vehicle Enhancement (PM E-DRIVE) Scheme) ਨੂੰ ਪ੍ਰਵਾਨਗੀ ਦਿੱਤੀ
September 11th, 08:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਬਿਜਲੀ ਅਧਾਰਿਤ ਮੋਬਿਲਿਟੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ‘ਪੀਐੱਮ ਇਲੈਕਟ੍ਰਿਕ ਡ੍ਰਾਇਵ ਰੈਵੋਲਿਊਸ਼ਨ ਇਨ ਇਨੋਵੇਟਿਵ ਵਹੀਕਲ ਇਨਹਾਂਸਮੈਂਟ ਪੀਐੱਮ ਈ-ਡ੍ਰਾਇਵ ਸਕੀਮ' (‘PM Electric Drive Revolution in Innovative Vehicle Enhancement (PM E-DRIVE) Scheme') ਦੇ ਲਾਗੂਕਰਨ ਲਈ ਭਾਰੀ ਉਦਯੋਗ ਮੰਤਰਾਲੇ (MHI) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (Anusandhan National Research Foundation) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 10th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ 7, ਲੋਕ ਕਲਿਆਣ ਮਾਰਗ ‘ਤੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏਐੱਨਆਰਐੱਫ-ANRF) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਭਾਰਤ ਦੇ ਸਾਇੰਸ ਅਤੇ ਟੈਕਨੋਲੋਜੀ ਲੈਂਡਸਕੇਪ ਅਤੇ ਖੋਜ ਅਤੇ ਵਿਕਾਸ ਪ੍ਰੋਗਰਾਮਾਂ(research and development programmes) ਨੂੰ ਫਿਰ ਤੋਂ ਤਿਆਰ ਕਰਨ ‘ਤੇ ਚਰਚਾ ਕੀਤੀ ਗਈ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.There's no semblance of good governance under TMC's rule in Bengal: PM Modi in Jadavpur
May 28th, 02:39 pm
Prime Minister Narendra Modi, in grand Jadavpur rally, vowed to combat corruption in Bengal and propel its culture and economy to new heights. Addressing the huge gathering, PM Modi said, “Today, India is on the path to becoming developed. The strongest pillar of this development is eastern India. In the last 10 years, the expenses made by the BJP Government in eastern India was never made in 60-70 years.