Today, India is becoming the key growth engine of the global economy: PM Modi
December 06th, 08:14 pm
In his address at the Hindustan Times Leadership Summit, PM Modi highlighted India’s Quarter-2 GDP growth of over 8%, noting that today’s India is not only transforming itself but also transforming tomorrow. Criticising the use of the term “Hindu rate of growth,” he said India is now striving to shed its colonial mindset and reclaim pride across every sector. The PM appealed to all 140 crore Indians to work together to rid the country fully of the colonial mindset.Prime Minister Shri Narendra Modi addresses the Hindustan Times Leadership Summit 2025 in New Delhi
December 06th, 08:13 pm
In his address at the Hindustan Times Leadership Summit, PM Modi highlighted India’s Quarter-2 GDP growth of over 8%, noting that today’s India is not only transforming itself but also transforming tomorrow. Criticising the use of the term “Hindu rate of growth,” he said India is now striving to shed its colonial mindset and reclaim pride across every sector. The PM appealed to all 140 crore Indians to work together to rid the country fully of the colonial mindset.ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
September 26th, 03:00 pm
ਹੁਣ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਚੁਣੇ ਹੋਏ ਲਾਭਪਾਤਰੀਆਂ ਵੱਲੋਂ ਤਜਰਬਾ ਸਾਂਝਾ ਕੀਤਾ ਜਾਵੇਗਾ। ਮੈਂ ਸਭ ਤੋਂ ਪਹਿਲਾਂ ਪੱਛਮੀ ਚੰਪਾਰਨ ਜ਼ਿਲ੍ਹੇ ਦੀ ਰੰਜੀਤਾ ਕਾਜ਼ੀ ਦੀਦੀ ਨੂੰ ਬੇਨਤੀ ਕਰਾਂਗਾ ਕਿ ਉਹ ਆਪਣਾ ਤਜਰਬਾ ਸਾਂਝਾ ਕਰਨ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ
September 26th, 02:49 pm
ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਦੀ ਇੱਕ ਆਦਿਵਾਸੀ ਮਹਿਲਾ ਲਾਭਪਾਤਰੀ ਸ੍ਰੀਮਤੀ ਰੰਜੀਤਾ ਕਾਜ਼ੀ ਨੇ ਆਪਣੇ ਖੇਤਰ ਵਿੱਚ ਆਈਆਂ ਇਨਕਲਾਬੀ ਤਬਦੀਲੀਆਂ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦਾ ਦਿਲੋਂ ਧੰਨਵਾਦ ਕੀਤਾ। ਜੀਵਿਕਾ ਸਵੈ-ਸਹਾਇਤਾ ਗਰੁੱਪ ਨਾਲ ਜੁੜੀ ਰੰਜੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਜੰਗਲੀ ਖੇਤਰ ਕਦੇ ਬੁਨਿਆਦੀ ਢਾਂਚੇ ਤੋਂ ਵਾਂਝਾ ਸੀ। ਪਰ ਇਹ ਖੇਤਰ ਹੁਣ ਸੜਕ, ਬਿਜਲੀ, ਪਾਣੀ, ਸਫ਼ਾਈ ਅਤੇ ਸਿੱਖਿਆ ਦਾ ਲਾਭ ਲੈ ਰਿਹਾ ਹੈ। ਉਨ੍ਹਾਂ ਨੇ ਔਰਤਾਂ 'ਤੇ ਕੇਂਦਰਿਤ ਪਹਿਲਕਦਮੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ, ਜਿਨ੍ਹਾਂ ਵਿੱਚ ਰਾਖਵੇਂਕਰਨ ਦੀਆਂ ਸਹੂਲਤਾਂ ਵੀ ਸ਼ਾਮਲ ਹਨ, ਜਿਸ ਨਾਲ ਸਰਕਾਰੀ ਨੌਕਰੀਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧੀ ਹੈ। ਉਨ੍ਹਾਂ ਨੇ ਸਾਈਕਲ ਅਤੇ ਵਰਦੀ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕੁੜੀਆਂ ਸਕੂਲ ਦੀ ਵਰਦੀ ਵਿੱਚ ਸਾਈਕਲ ਚਲਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ।ਰਾਜਸਥਾਨ ਦੇ ਬਾਂਸਵਾੜਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 25th, 02:32 pm
ਮਾਂ ਤ੍ਰਿਪੁਰ ਸੁੰਦਰੀ ਦੀ ਜੈ, ਬੇਣੇਸ਼ਵਰ ਧਾਮ ਦੀ ਜੈ, ਮਾਨਗੜ੍ਹ ਧਾਮ ਦੀ ਜੈ, ਆਪ ਸਭ ਨੂੰ ਜੈ ਗੁਰੂ! ਰਾਮ-ਰਾਮ! ਰਾਜਪਾਲ ਸ਼੍ਰੀਮਾਨ ਹਰੀਭਾਊ ਬਾਗੜੇ ਜੀ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਪ੍ਰਹਿਲਾਦ ਜੋਸ਼ੀ ਜੀ, ਜੋਧਪੁਰ ਤੋਂ ਸਾਡੇ ਨਾਲ ਜੁੜ ਰਹੇ ਭਾਈ ਗਜੇਂਦਰ ਸਿੰਘ ਸ਼ੇਖਾਵਤ ਜੀ, ਅਸ਼ਵਿਨੀ ਵੈਸ਼ਨਵ ਜੀ, ਬੀਕਾਨੇਰ ਤੋਂ ਸਾਡੇ ਨਾਲ ਜੁੜ ਰਹੇ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਇੱਥੇ ਮੌਜੂਦ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ ਜੀ, ਦੀਆ ਕੁਮਾਰੀ ਜੀ, ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀਮਾਨ ਮਦਨ ਰਾਠੌੜ ਜੀ, ਰਾਜਸਥਾਨ ਸਰਕਾਰ ਦੇ ਮੰਤਰੀ ਸਾਹਿਬਾਨ, ਹੋਰ ਸਾਰੇ ਪਤਵੰਤੇ ਸੱਜਣੋ, ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਵਿੱਚ 1,22,100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 25th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਵਿੱਚ 1,22,100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਨਰਾਤਿਆਂ ਦੇ ਚੌਥੇ ਦਿਨ ਪ੍ਰਧਾਨ ਮੰਤਰੀ ਨੇ ਬਾਂਸਵਾੜਾ ਵਿੱਚ ਮਾਂ ਤ੍ਰਿਪੁਰਾ ਸੁੰਦਰੀ ਦੀ ਪਵਿੱਤਰ ਧਰਤੀ 'ਤੇ ਆਉਣ ਨੂੰ ਆਪਣਾ ਸੁਭਾਗ ਦੱਸਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਾਂਠਲ ਅਤੇ ਵਾਗੜ ਦੀ ਗੰਗਾ ਕਹੀ ਜਾਣ ਵਾਲੀ ਮਾਂ ਮਾਹੀ ਦੇ ਦਰਸ਼ਨ ਕਰਨ ਦਾ ਵੀ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਹੀ ਦਾ ਜਲ ਭਾਰਤ ਦੇ ਜਨਜਾਤੀ ਭਾਈਚਾਰਿਆਂ ਦੀ ਜੂਝਣ ਦੀ ਸਮਰੱਥਾ ਅਤੇ ਸੰਘਰਸ਼ ਦਾ ਪ੍ਰਤੀਕ ਹੈ। ਉਨ੍ਹਾਂ ਨੇ ਮਹਾਂਯੋਗੀ ਗੋਵਿੰਦ ਗੁਰੂ ਜੀ ਦੀ ਪ੍ਰੇਰਨਾਦਾਇਕ ਅਗਵਾਈ 'ਤੇ ਚਾਨਣਾ ਪਾਇਆ, ਜਿਨ੍ਹਾਂ ਦੀ ਵਿਰਾਸਤ ਅੱਜ ਵੀ ਗੂੰਜਦੀ ਹੈ ਅਤੇ ਮਾਹੀ ਦਾ ਪਵਿੱਤਰ ਜਲ ਉਸ ਮਹਾਨ ਗਾਥਾ ਦਾ ਗਵਾਹ ਹੈ। ਸ਼੍ਰੀ ਮੋਦੀ ਨੇ ਮਾਂ ਤ੍ਰਿਪੁਰਾ ਸੁੰਦਰੀ ਅਤੇ ਮਾਂ ਮਾਹੀ ਨੂੰ ਨਮਨ ਕੀਤਾ ਅਤੇ ਭਗਤੀ ਤੇ ਵੀਰਤਾ ਦੀ ਇਸ ਧਰਤੀ ਤੋਂ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਅਤੇ ਰਾਜਾ ਬਾਂਸੀਆ ਭੀਲ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 22nd, 11:36 am
ਹੈਲੀਪੈਡ ਤੋਂ ਇੱਥੋਂ ਇਸ ਮੈਦਾਨ ਤੱਕ ਆਉਣਾ, ਰਸਤੇ ਵਿੱਚ ਇੰਨੇ ਸਾਰੇ ਲੋਕਾਂ ਨਾਲ ਮਿਲਣਾ, ਬੱਚਿਆਂ ਦੇ ਹੱਥਾਂ ਵਿੱਚ ਤਿਰੰਗਾ, ਬੇਟੇ-ਬੇਟੀਆਂ ਦੇ ਹੱਥਾਂ ਵਿੱਚ ਤਿਰੰਗਾ, ਅਰੁਣਾਚਲ ਦਾ ਇਹ ਆਦਰ-ਸਤਿਕਾਰ, ਮਾਣ ਨਾਲ ਭਰ ਦਿੰਦਾ ਹੈ। ਅਤੇ ਇਹ ਸਵਾਗਤ ਇੰਨਾ ਜ਼ਬਰਦਸਤ ਸੀ ਕਿ ਮੈਨੂੰ ਪਹੁੰਚਣ ਵਿੱਚ ਵੀ ਦੇਰੀ ਹੋ ਗਈ, ਅਤੇ ਇਸ ਲਈ ਵੀ ਮੈਂ ਆਪ ਸਭ ਤੋਂ ਮਾਫ਼ੀ ਮੰਗਦਾ ਹਾਂ। ਅਰੁਣਾਚਲ ਦੀ ਇਹ ਧਰਤੀ, ਚੜ੍ਹਦੇ ਸੂਰਜ ਦੀ ਧਰਤੀ ਦੇ ਨਾਲ ਹੀ ਦੇਸ਼ ਭਗਤੀ ਦੇ ਉਫਾਨ ਦੀ ਵੀ ਧਰਤੀ ਹੈ। ਜਿਵੇਂ ਤਿਰੰਗੇ ਦਾ ਪਹਿਲਾ ਰੰਗ ਕੇਸਰੀ ਹੈ, ਓਵੇਂ ਹੀ ਅਰੁਣਾਚਲ ਦਾ ਪਹਿਲਾ ਰੰਗ ਕੇਸਰੀ ਹੈ। ਇੱਥੇ ਦਾ ਹਰ ਵਿਅਕਤੀ ਮਾਣ ਦਾ ਪ੍ਰਤੀਕ ਹੈ, ਸਾਦਗੀ ਦਾ ਪ੍ਰਤੀਕ ਹੈ। ਅਤੇ ਇਸ ਲਈ ਅਰੁਣਾਚਲ ਤਾਂ ਮੈਂ ਕਈ ਵਾਰ ਆਇਆ ਹਾਂ, ਰਾਜਨੀਤੀ ਵਿੱਚ ਸੱਤਾ ਦੇ ਗਲਿਆਰਿਆਂ ਵਿੱਚ ਨਹੀਂ ਸੀ, ਓਦੋਂ ਵੀ ਆਇਆ ਹਾਂ, ਅਤੇ ਇਸ ਲਈ ਇੱਥੇ ਦੀਆਂ ਬਹੁਤ ਸਾਰੀਆਂ ਯਾਦਾਂ ਮੇਰੇ ਨਾਲ ਜੁੜੀਆਂ ਹੋਈਆਂ ਹਨ, ਅਤੇ ਉਸ ਦੀ ਯਾਦ ਵੀ ਮੈਨੂੰ ਬਹੁਤ ਚੰਗੀ ਲਗਦੀ ਹੈ। ਆਪ ਸਭ ਦੇ ਨਾਲ ਬਿਤਾਏ ਹਰ ਪਲ ਮੇਰੇ ਲਈ ਯਾਦਗਾਰ ਹੁੰਦੇ ਹਨ। ਤੁਸੀਂ ਜਿੰਨਾ ਪਿਆਰ ਮੈਨੂੰ ਦਿੰਦੇ ਹੋ, ਮੈਂ ਸਮਝਦਾ ਹਾਂ ਜੀਵਨ ਵਿੱਚ ਇਸ ਤੋਂ ਵੱਡਾ ਕੋਈ ਸੁਭਾਗ ਨਹੀਂ ਹੁੰਦਾ ਹੈ। ਤਵਾਂਗ ਮਠ ਤੋਂ ਲੈ ਕੇ ਨਮਸਾਈ ਦੇ ਸਵਰਣ ਪਗੋਡਾ ਤੱਕ ਅਰੁਣਾਚਲ ਸ਼ਾਂਤੀ ਅਤੇ ਸੱਭਿਆਚਾਰ ਦਾ ਸੰਗਮ ਹੈ। ਮਾਂ ਭਾਰਤੀ ਦਾ ਮਾਣ ਹੈ, ਮੈਂ ਇਸ ਪੂਜਨੀਕ ਧਰਤੀ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 22nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਬ-ਸ਼ਕਤੀਮਾਨ ਡੋਨਯੀ ਪੋਲੋ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਅਤੇ ਸਾਰਿਆਂ ‘ਤੇ ਕਿਰਪਾ ਦੀ ਪ੍ਰਾਰਥਨਾ ਕੀਤੀ।ਮਣੀਪੁਰ ਦੇ ਚੁਰਾਚਾਂਦਪੁਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 13th, 12:45 pm
ਮਣੀਪੁਰ ਦੀ ਇਹ ਧਰਤੀ ਹੌਂਸਲਿਆਂ ਅਤੇ ਅਤੇ ਹਿੰਮਤ ਦੀ ਧਰਤੀ ਹੈ, ਇਹ ਹਿਲਸ ਕੁਦਰਤ ਦਾ ਅਨਮੋਲ ਤੋਹਫਾ ਹੈ, ਅਤੇ ਨਾਲ ਹੀ ਇਹ ਹਿਲਸ ਤੁਹਾਡੇ ਸਾਰੇ ਲੋਕਾਂ ਦੀ ਲਗਾਤਾਰ ਮਿਹਨਤ ਦਾ ਵੀ ਪ੍ਰਤੀਕ ਹੈ। ਮੈਂ ਮਣੀਪੁਰ ਦੇ ਲੋਕਾਂ ਦੇ ਜਜ਼ਬੇ ਦੇ ਸੈਲੂਟ ਕਰਦਾ ਹਾਂ। ਇੰਨੇ ਭਾਰੇ ਮੀਂਹ ਵਿੱਚ ਵੀ ਤੁਸੀ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਆਏ, ਮੈਂ ਤੁਹਾਡੇ ਇਸ ਪਿਆਰ ਲਈ ਤੁਹਾਡਾ ਆਭਾਰ ਵਿਅਕਤ ਕਰਦਾ ਹਾਂ। ਭਾਰੀ ਬਾਰਿਸ਼ ਦੇ ਕਾਰਨ ਮੇਰਾ ਹੈਲੀਕੌਪਟਰ ਨਹੀਂ ਆ ਪਾਇਆ, ਤਾਂ ਮੈਂ ਸੜਕ ਮਾਰਗ ਤੋਂ ਆਉਣਾ ਤੈਅ ਕੀਤਾ। ਅਤੇ ਅੱਜ ਮੈਂ ਸੜਕ 'ਤੇ ਜੋ ਦ੍ਰਿਸ਼ ਦੇਖੇ, ਤਾਂ ਮੇਰਾ ਮਨ ਕਹਿੰਦਾ ਹੈ ਕਿ ਪਰਮਾਤਮਾ ਨੇ ਚੰਗਾ ਕੀਤਾ ਕਿ ਮੇਰਾ ਹੇਲੀਕੌਪਟਰ ਅੱਜ ਨਹੀਂ ਚਲਿਆ। ਅਤੇ ਮੈਂ ਰੋਡ ਤੋਂ ਆਇਆ, ਅਤੇ ਜੋ ਰਾਹ ਭਰ ਤਿਰੰਗਾ ਹੱਥ ਵਿੱਚ ਲੈ ਕੇ ਬੱਚਿਆ-ਬਜ਼ੁਰਗਾਂ ਸਭ ਨੇ ਜੋ ਪਿਆਰ ਦਿੱਤਾ, ਜੋ ਅਪਣਾਪਣ ਦਿੱਤਾ, ਮੇਰੇ ਜੀਵਨ ਵਿਚ ਮੈਂ ਇਸ ਪਲ ਨੂੰ ਕਦੇ ਨਹੀਂ ਭੁੱਲ ਸਕਦਾ, ਮੈਂ ਮਣੀਪੁਰ ਵਾਸੀਆਂ ਦਾ ਸਰ ਝੁਕਾਕਰ ਕੇ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 13th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਦੀ ਭੂਮੀ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਭੂਮੀ ਹੈ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮਣੀਪੁਰ ਦੀਆਂ ਪਹਾੜੀਆਂ ਕੁਦਰਤ ਦਾ ਇੱਕ ਅਮੁੱਲ ਉਪਹਾਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਹਾੜੀਆਂ ਲੋਕਾਂ ਦੀ ਨਿਰੰਤਰ ਸਖਤ ਮਿਹਨਤ ਦਾ ਪ੍ਰਤੀਕ ਹਨ। ਮਣੀਪੁਰ ਦੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ, ਸ਼੍ਰੀ ਮੋਦੀ ਨੇ ਇੰਨੀ ਵੱਡੀ ਸੰਖਿਆ ਵਿੱਚ ਆਉਣ ਦੇ ਲਈ ਲੋਕਾਂ ਦਾ ਆਭਾਰ ਵਿਅਕਤ ਕੀਤਾ ਅਤੇ ਉਨ੍ਹਾਂ ਦੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 13th, 10:30 am
ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 13th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।ਪ੍ਰਧਾਨ ਮੰਤਰੀ 6 ਅਗਸਤ ਨੂੰ ਕਰਤਵਯ ਭਵਨ (Kartavya Bhavan) ਦਾ ਉਦਘਾਟਨ ਕਰਨਗੇ
August 04th, 05:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਅਗਸਤ ਨੂੰ ਦੁਪਹਿਰ ਲਗਭਗ 12 ਵਜ ਕੇ 15 ਮਿੰਟ ‘ਤੇ ਦਿੱਲੀ ਦੇ ਕਰਤਵਯ ਪਥ (Kartavya Path) ਸਥਿਤ ਕਰਤਵਯ ਭਵਨ (Kartavya Bhavan) ਜਾ ਕੇ ਉਸ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ ਪ੍ਰਧਾਨ ਮੰਤਰੀ ਸ਼ਾਮ ਲਗਭਗ ਸਾਢੇ ਛੇ ਵਜੇ ਕਰਤਵਯ ਪਥ (Kartavya Path) ‘ਤੇ ਇੱਕ ਪਬਲਿਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।ਕੈਬਨਿਟ ਨੇ ਐੱਨਟੀਪੀਸੀ ਰੀਨਿਊਏਬਲ ਐਨਰਜੀ ਲਿਮਿਟਿਡ ਅਤੇ ਇਸ ਦੇ ਹੋਰ ਸੰਯੁਕਤ ਉੱਦਮਾਂ/ਸਹਾਇਕ ਕੰਪਨੀਆਂ ਵਿੱਚ ਅਖੁੱਟ ਊਰਜਾ ਸਮਰੱਥਾ ਸਥਾਪਿਤ ਕਰਨ ਲਈ ਨਿਵੇਸ਼ ਸਬੰਧੀ ਐੱਨਟੀਪੀਸੀ ਲਿਮਿਟਿਡ ਨੂੰ ਜ਼ਿਆਦਾ ਸ਼ਕਤੀਆਂ ਸੌਂਪਣ ਨੂੰ ਮਨਜ਼ੂਰੀ ਦਿੱਤੀ
July 16th, 02:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਐੱਨਟੀਪੀਸੀ ਲਿਮਿਟਿਡ ਨੂੰ ਹੋਰ ਅਧਿਕਾਰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪਹਿਲ ਨਾਲ ਐੱਨਟੀਪੀਸੀ ਗ੍ਰੀਨ ਐਨਰਜੀ ਲਿਮਿਟਿਡ (ਐੱਨਜੀਈਐੱਲ-NGEL) ਵਿੱਚ ਨਿਵੇਸ਼ ਕੀਤਾ ਜਾ ਸਕੇਗਾ ਅਤੇ ਐੱਨਜੀਈਐੱਲ ਐੱਨਟੀਪੀਸੀ ਰੀਨਿਊਏਬਲ ਐਨਰਜੀ ਲਿਮਿਟਿਡ (ਐੱਨਆਰਈਐੱਲ-NREL) ਅਤੇ ਇਸ ਦੇ ਹੋਰ ਸੰਯੁਕਤ ਉੱਦਮਾਂ/ਸਹਾਇਕ ਕੰਪਨੀਆਂ ਵਿੱਚ ਪਹਿਲਾਂ ਤੋਂ ਪ੍ਰਵਾਨਿਤ ਨਿਰਧਾਰਿਤ ਸੀਮਾ 7,500 ਕਰੋੜ ਰੁਪਏ ਤੋਂ ਅੱਗੇ ਵਧ ਕੇ 20,000 ਕਰੋੜ ਰੁਪਏ ਤੱਕ ਅਖੁੱਟ ਊਰਜਾ (ਆਰਈ) ਸਮਰੱਥਾ ਸੰਵਰਧਨ ਲਈ ਨਿਵੇਸ਼ ਕਰ ਸਕੇਗਾ ਜਿਸ ਨਾਲ 2032 ਤੱਕ 60 ਗੀਗਾਵਾਟ ਅਖੁੱਟ ਊਰਜਾ ਸਮਰੱਥਾ ਹਾਸਲ ਕੀਤੀ ਜਾ ਸਕੇਗੀ।ਕੈਬਨਿਟ ਨੇ ਮਾਰਕਿਟਿੰਗ ਸੀਜ਼ਨ 2025-26 ਦੇਲਈ ਖਰੀਫ਼ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ-MSP) ਨੂੰ ਮਨਜ਼ੂਰੀ ਦਿੱਤੀ
May 28th, 03:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਮਾਰਕਿਟਿੰਗ ਸੀਜ਼ਨ 2025-26 ਦੇ ਲਈ 14 ਖਰੀਫ਼ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ-MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ
April 09th, 09:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ। ਸ਼੍ਰੀ ਮੋਦੀ ਵਾਰਾਣਸੀ ਵਿੱਚ ਸਵੇਰੇ 11 ਵਜੇ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਭੀ ਸੰਬੋਧਨ ਕਰਨਗੇ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।