ਕੈਬਨਿਟ ਨੇ ਰੋਜ਼ਗਾਰ ਨਾਲ ਜੁੜੀ ਪ੍ਰੋਤਸਾਹਨ (ਈਐੱਲਆਈ- ELI) ਯੋਜਨਾ ਨੂੰ ਮਨਜ਼ੂਰੀ ਦਿੱਤੀ

July 01st, 03:04 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਮੈਨੂਫੈਕਚਰਿੰਗ ਸੈਕਟਰ ‘ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਸਾਰੇ ਸੈਕਟਰਾਂ ਵਿੱਚ ਰੋਜ਼ਗਾਰ ਸਿਰਜਣਾ, ਰੋਜ਼ਗਾਰ ਸਮਰੱਥਾ ਅਤੇ ਸਮਾਜਿਕ ਸੁਰੱਖਿਆ ਨੂੰ ਵਧਾਉਣ ਦੇ ਲਈ ਰੋਜ਼ਗਾਰ ਨਾਲ ਜੁੜੀ ਪ੍ਰੋਤਸਾਹਨ (ਈਐੱਲਆਈ- ELI) ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦੇ ਤਹਿਤ, ਜਿੱਥੇ ਪਹਿਲੀ ਵਾਰ ਰੋਜ਼ਗਾਰ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਮਹੀਨੇ ਦੀ ਤਨਖ਼ਾਹ (15,000 ਰੁਪਏ ਤੱਕ) ਮਿਲੇਗੀ, ਉੱਥੇ ਹੀ ਨਿਯੁਕਤੀਕਾਰਾਂ ਨੂੰ ਅਤਿਰਿਕਤ ਰੋਜ਼ਗਾਰ ਪੈਦਾ ਕਰਨ ਦੇ ਲਈ ਦੋ ਸਾਲ ਦੀ ਅਵਧੀ ਦੇ ਲਈ ਪ੍ਰੋਤਸਾਹਨ ਦਿੱਤਾ ਜਾਵੇਗਾ, ਨਾਲ ਹੀ ਮੈਨੂਫੈਕਚਰਿੰਗ ਸੈਕਟਰ ਦੇ ਲਈ ਦੋ ਸਾਲ ਦੇ ਲਈ ਵਿਸਤਾਰਿਤ ਲਾਭ ਦਿੱਤਾ ਜਾਵੇਗਾ। ਈਐੱਲਆਈ ਯੋਜਨਾ (ELI Scheme) ਦਾ ਐਲਾਨ ਕੇਂਦਰੀ ਬਜਟ 2024-25 ਵਿੱਚ ਪ੍ਰਧਾਨ ਮੰਤਰੀ ਦੀਆਂ ਪੰਜ ਯੋਜਨਾਵਾਂ ਦੇ ਪੈਕੇਜ ਦੇ ਹਿੱਸੇ ਦੇ ਰੂਪ ਵਿੱਚ ਕੀਤਾ ਗਿਆ ਸੀ, ਜਿਸ ਦਾ ਕੁੱਲ ਬਜਟ ਖਰਚ 2 ਲੱਖ ਕਰੋੜ ਰੁਪਏ ਹੈ।