ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000 ਤੋਂ ਅਧਿਕ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 12th, 11:30 am
ਕੇਂਦਰ ਸਰਕਾਰ ਵਿੱਚ ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦੇਣ ਦਾ ਸਾਡਾ ਅਭਿਯਾਨ ਨਿਰੰਤਰ ਜਾਰੀ ਹੈ। ਅਤੇ ਸਾਡੀ ਪਹਿਚਾਣ ਭੀ ਹੈ, ਬਿਨਾ ਪਰਚੀ, ਬਿਨਾ ਖਰਚੀ। ਅੱਜ 51 ਹਜ਼ਾਰ ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਅਜਿਹੇ ਰੋਜ਼ਗਾਰ ਮੇਲਿਆਂ ਦੇ ਮਾਧਿਅਮ ਨਾਲ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਭਾਰਤ ਸਰਕਾਰ ਵਿੱਚ ਪਰਮਾਨੈਂਟ ਜੌਬ ਮਿਲ ਚੁੱਕੀ ਹੈ। ਹੁਣ ਇਹ ਨੌਜਵਾਨ, ਰਾਸ਼ਟਰ ਨਿਰਮਾਣ ਵਿੱਚ ਬੜੀ ਭੂਮਿਕਾ ਨਿਭਾ ਰਹੇ ਹਨ। ਅੱਜ ਭੀ ਤੁਹਾਡੇ ਵਿੱਚੋਂ ਕਈ ਨੇ ਭਾਰਤੀ ਰੇਲਵੇ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦੀ ਸ਼ੁਰੂਆਤ ਕੀਤੀ ਹੈ, ਕਈ ਸਾਥੀ ਹੁਣ ਦੇਸ਼ ਦੀ ਸੁਰੱਖਿਆ ਦੇ ਭੀ ਪਹਿਰੇਦਾਰ ਬਣਨਗੇ, ਡਾਕ ਵਿਭਾਗ ਵਿੱਚ ਨਿਯੁਕਤ ਹੋਏ ਸਾਥੀ, ਪਿੰਡ-ਪਿੰਡ ਸਰਕਾਰ ਦੀਆਂ ਸੁਵਿਧਾਵਾਂ ਨੂੰ ਪਹੁੰਚਾਉਣਗੇ, ਕੁਝ ਸਾਥੀ Health for All ਮਿਸ਼ਨ ਦੇ ਸਿਪਾਹੀ ਹੋਣਗੇ, ਕਈ ਯੁਵਾ ਫਾਇਨੈਂਸ਼ਿਅਲ ਇੰਕਲੂਜਨ ਦੇ ਇੰਜਣ ਨੂੰ ਹੋਰ ਤੇਜ਼ ਕਰਨਗੇ ਅਤੇ ਬਹੁਤ ਸਾਰੇ ਸਾਥੀ ਭਾਰਤ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
July 12th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦਾ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਦਾ ਦਿਨ ਇਨ੍ਹਾਂ ਨੌਜਵਾਨਾਂ ਦੇ ਲਈ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਦਾ ਦਿਨ ਹੈ। ਉਨ੍ਹਾਂ ਨੇ ਵਿਭਿੰਨ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਲੱਗ-ਅਲੱਗ ਭੂਮਿਕਾਵਾਂ ਦੇ ਬਾਵਜੂਦ, ਉਨ੍ਹਾਂ ਦਾ ਸਾਂਝਾ ਟੀਚਾ ਨਾਗਰਿਕ ਪ੍ਰਥਮ ਦੇ ਸਿਧਾਂਤ ’ਤੇ ਅਧਾਰਿਤ ਰਾਸ਼ਟਰ ਸੇਵਾ ਹੈ।