ਪ੍ਰਧਾਨ ਮੰਤਰੀ ਨੇ ਧਾਰਾ 370 ਅਤੇ 35(ਏ) ਨੂੰ ਰੱਦ ਕੀਤੇ ਜਾਣ ਦੇ ਸੱਤ ਸਾਲ ਪੂਰੇ ਹੋਣ 'ਤੇ ਉਸ ਦੇ ਮਹੱਤਵ 'ਤੇ ਚਾਨਣਾ ਪਾਇਆ
August 05th, 02:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਧਾਰਾ 370 ਅਤੇ 35(ਏ) ਦੇ ਇਤਿਹਾਸਕ ਰੱਦ ਦੇ ਸੱਤ ਸਾਲ ਪੂਰੇ ਹੋਣ 'ਤੇ 5 ਅਗਸਤ 2019 ਨੂੰ ਭਾਰਤ ਦੇ ਸਰਬ-ਪੱਖੀ ਵਿਕਾਸ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਦੱਸਿਆ।ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟਸ ਦਿਵਸ 'ਤੇ ਚਾਰਟਰਡ ਅਕਾਊਂਟੈਂਟ ਭਾਈਚਾਰੇ ਨੂੰ ਵਧਾਈ ਦਿੱਤੀ
July 01st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟਸ ਦਿਵਸ ਦੇ ਮੌਕੇ 'ਤੇ ਚਾਰਟਰਡ ਅਕਾਊਂਟੈਂਟ ਭਾਈਚਾਰੇ ਨੂੰ ਤਹਿ ਦਿਲੋਂ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਚਾਰਟਰਡ ਅਕਾਊਂਟੈਂਟਸ ਭਾਰਤ ਦੀ ਆਰਥਿਕ ਯਾਤਰਾ ਵਿੱਚ ਲੰਬੇ ਸਮੇਂ ਤੋਂ ਭਰੋਸੇਮੰਦ ਭਾਈਵਾਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਪੇਸ਼ਾਵਰ ਉੱਤਮਤਾ ਪ੍ਰਤੀ ਆਪਣੀ ਵਚਨਬੱਧਤਾ ਦੇ ਜ਼ਰੀਏ ਉਨ੍ਹਾਂ ਨੇ ਦੇਸ਼ ਦੀਆਂ ਵਿੱਤੀ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਹੈ, ਕਾਰੋਬਾਰਾਂ ਨੂੰ ਸਹਿਯੋਗ ਦਿੱਤਾ ਹੈ, ਉੱਦਮਤਾ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਨਿਵੇਸ਼ਕਾਂ ਵਿੱਚ ਵਿਸ਼ਵਾਸ ਜਗਾਇਆ ਹੈ।ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਦੇ 11 ਸਾਲ ਪੂਰੇ ਹੋਣ ਦੇ ਮੌਕੇ 'ਤੇ ਕਿਹਾ: ਇਸ ਪਹਿਲਕਦਮੀ ਨਾਲ ਸ਼ਾਸਨ ਪ੍ਰਣਾਲੀ ਵਿੱਚ ਬਦਲਾਅ ਆਇਆ ਹੈ, ਨਾਗਰਿਕ ਸਸ਼ਕਤ ਹੋਏ ਹਨ ਅਤੇ ਇਸ ਨਾਲ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਹੋਈ ਹੈ
July 01st, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਜੀਟਲ ਇੰਡੀਆ ਪਹਿਲਕਦਮੀ ਦੇ 11 ਸਾਲ ਪੂਰੇ ਹੋਣ 'ਤੇ ਸ਼ਾਸਨ, ਜਨਤਕ ਸੇਵਾ ਵੰਡ ਅਤੇ ਨਾਗਰਿਕਾਂ ਦੇ ਜੀਵਨ 'ਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਫ਼ਰਾਂਸ ਵਿੱਚ ‘ਭਾਰਤ ਇਨੋਵੇਟਸ 2026’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 14th, 04:36 pm
ਅਤੇ ਇਸੇ ਰਿਸ਼ਤੇ ਦੀ ਨੀਂਹ ਉੱਤੇ, ਪਿਛਲੇ ਸਾਲਾਂ ਵਿੱਚ ਅਸੀਂ ਮਿਲ ਕੇ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਨਵੇਂ ਵਿਚਾਰਾਂ ਨੂੰ ਦਿਸ਼ਾ ਦਿੱਤੀ ਹੈ ਅਤੇ ਆਲਮੀ ਚੁਣੌਤੀਆਂ ਦੇ ਹੱਲ ਲੱਭਣ ਦਾ ਪੂਰਾ ਯਤਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ
June 14th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕਰੌਂ ਨੇ ਅੱਜ ਪੈਲੇਸ ਡੇਸ ਐਕਸਪੋਜ਼ੀਸ਼ਨਜ਼, ਨੀਸ ਵਿੱਚ ਸਾਂਝੇ ਤੌਰ 'ਤੇ ਭਾਰਤ ਇਨੋਵੇਟਸ 2026 ਦਾ ਉਦਘਾਟਨ ਕੀਤਾ। 'ਭਾਰਤ ਇਨੋਵੇਟਸ' ਤਿੰਨ ਦਿਨਾਂ ਦਾ ਇੱਕ ਪ੍ਰੋਗਰਾਮ ਹੈ, ਜੋ ਭਾਰਤੀ ਡੀਪ-ਟੈੱਕ ਸਟਾਰਟਅੱਪਸ, ਇਨੋਵੇਟਰਸ, ਖੋਜਾਰਥੀਆਂ ਅਤੇ ਇਨਵੈਸਟਰਸ ਨੂੰ ਗਲੋਬਲ ਇਨੋਵੇਸ਼ਨ ਫੰਡਸ ਅਤੇ ਫੁੱਟਪ੍ਰਿੰਟਸ ਵਾਲੇ ਲੋਕਾਂ ਨਾਲ ਇੱਕ ਮੰਚ ’ਤੇ ਲਿਆਉਂਦਾ ਹੈ। ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਬਿਹਤਰੀਨ ਡੀਪ ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਵਿਸ਼ਵ ਮਹੱਤਵ ਦੇ 13 ਅਹਿਮ ਟੈਕਨੋਲੋਜੀ ਖੇਤਰਾਂ ਵਿੱਚ 120 ਕ੍ਰਾਂਤੀਕਾਰੀ ਸਟਾਰਟਅੱਪਸ ਅਤੇ 20 ਤੋਂ ਵੱਧ ਬਿਹਤਰੀਨ ਅਦਾਰੇ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 350 ਤੋਂ ਵੱਧ ਪ੍ਰਮੁੱਖ ਨਿਵੇਸ਼ਕ ਅਤੇ ਵੈਂਚਰ ਕੈਪੀਟਲਿਸਟ ਵੀ ਹਿੱਸਾ ਲੈ ਰਹੇ ਹਨ।ਪ੍ਰਧਾਨ ਮੰਤਰੀ ਮੋਦੀ ਫਰਾਂਸ ਪਹੁੰਚੇ
June 13th, 11:19 pm
ਪ੍ਰਧਾਨ ਮੰਤਰੀ ਮੋਦੀ ਆਪਣੇ ਦੌਰੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦੇ ਹੀ ਫਰਾਂਸ ਦੇ ਨਾਇਸ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਅਤੇ ਵਿਸ਼ੇਸ਼ ਸਵਾਗਤ ਕੀਤਾ ਗਿਆ, ਜੋ ਕਿ ਭਾਰਤ ਅਤੇ ਫਰਾਂਸ ਵਿਚਕਾਰ ਮਜ਼ਬੂਤ ਅਤੇ ਸਥਾਈ ਸਬੰਧਾਂ ਨੂੰ ਦਰਸਾਉਂਦਾ ਹੈ। ਇਹ ਦੌਰਾ ਭਾਰਤ-ਫਰਾਂਸ ਦੀ ਵਧਦੀ ਭਾਈਵਾਲੀ ਅਤੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਅਤੇ ਇੱਕ ਮਜ਼ਬੂਤ ਨਵੀਨਤਾਕਾਰੀ ਪ੍ਰਣਾਲੀ ਦੇ ਉਭਾਰ ਦੀ ਦਿਸ਼ਾ ਵਿੱਚ ਸਰਕਾਰ ਦੇ ਮਜ਼ਬੂਤ ਯਤਨਾਂ ਦਾ ਜ਼ਿਕਰ ਕੀਤਾ
June 13th, 11:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਦੀ ਦਿਸ਼ਾ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਇਹ ਰਹੀ ਹੈ ਕਿ ਭਾਰਤ ਦੇ ਨੌਜਵਾਨਾਂ ਨੇ ਆਪਣੇ ਸੁਪਨਿਆਂ ਨੂੰ ਆਤਮ-ਵਿਸ਼ਵਾਸ ਨਾਲ ਪੂਰਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ 'ਤੇ ਜ਼ੋਰ ਦਿੱਤਾ
June 12th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸਰਕਾਰ ਦਾ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਕਾਰਜ ਸਾਰੇ ਖੇਤਰਾਂ ਵਿੱਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਮਾਵੇਸ਼ ਅਤੇ ਉੱਦਮਤਾ ਤੋਂ ਲੈ ਕੇ ਸਿੱਖਿਆ, ਸਿਹਤ ਸੰਭਾਲ, ਸਵੱਛਤਾ, ਰਿਹਾਇਸ਼, ਖੇਡਾਂ, ਵਿਗਿਆਨ ਅਤੇ ਸ਼ਾਸਨ ਤੱਕ, ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ 13 ਅਪ੍ਰੈਲ ਨੂੰ 'ਨਾਰੀ ਸ਼ਕਤੀ ਵੰਦਨ ਸੰਮੇਲਨ' ਨੂੰ ਸੰਬੋਧਨ ਕਰਨਗੇ
April 12th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਪ੍ਰੈਲ, 2026 ਨੂੰ ਸਵੇਰੇ ਲਗਭਗ 11:00 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ 'ਨਾਰੀ ਸ਼ਕਤੀ ਵੰਦਨ ਸੰਮੇਲਨ' ਵਿੱਚ ਹਿੱਸਾ ਲੈਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।ਖੇਤੀ ਅਤੇ ਪੇਂਡੂ ਤਬਦੀਲੀ” ਵਿਸ਼ੇ ’ਤੇ ਬਜਟ ਉਪਰੰਤ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 06th, 01:14 pm
ਬਜਟ ਵੈਬਿਨਾਰ ਲੜੀ ਦੇ ਤੀਜੇ ਵੈਬਿਨਾਰ ਵਿੱਚ ਮੈਂ ਤੁਸੀਂ ਸਭ ਦਾ ਸਵਾਗਤ ਕਰਦਾ ਹਾਂ। ਇਸ ਤੋਂ ਪਹਿਲਾਂ, ਤਕਨਾਲੋਜੀ, ਸੁਧਾਰਾਂ ਅਤੇ ਆਰਥਿਕ ਵਾਧੇ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਦੋ ਵੈਬਿਨਾਰ ਹੋ ਚੁੱਕੇ ਹਨ। ਅੱਜ ਪੇਂਡੂ ਅਰਥਵਿਵਸਥਾ ਅਤੇ ਖੇਤੀ ਵਰਗੇ ਮਹੱਤਵਪੂਰਨ ਖੇਤਰਾਂ ’ਤੇ ਚਰਚਾ ਹੋ ਰਹੀ ਹੈ। ਤੁਸੀਂ ਸਭ ਨੇ ਬਜਟ ਤਿਆਰ ਕਰਨ ਵਿੱਚ ਆਪਣੇ ਕੀਮਤੀ ਸੁਝਾਵਾਂ ਨਾਲ ਬਹੁਤ ਸਹਿਯੋਗ ਦਿੱਤਾ ਹੈ ਅਤੇ ਤੁਸੀਂ ਦੇਖਿਆ ਹੋਵੇਗਾ ਕਿ ਬਜਟ ਵਿੱਚ ਤੁਸੀਂ ਸਭ ਦੇ ਸੁਝਾਅ ਦਰਸਾਏ ਗਏ ਹਨ, ਬਹੁਤ ਕੰਮ ਆਏ ਹਨ। ਪਰ ਹੁਣ ਬਜਟ ਆ ਚੁੱਕਾ ਹੈ, ਹੁਣ ਬਜਟ ਦੇ ਬਾਅਦ ਉਸ ਦੀ ਪੂਰੀ ਸਮਰੱਥਾ ਦਾ ਲਾਭ ਦੇਸ਼ ਨੂੰ ਮਿਲੇ, ਇਸ ਦਿਸ਼ਾ ਵਿੱਚ ਵੀ ਤੁਹਾਡਾ ਤਜਰਬਾ, ਤੁਹਾਡੇ ਸੁਝਾਅ ਅਤੇ ਸੌਖੇ ਤਰੀਕੇ ਨਾਲ ਬਜਟ ਦਾ ਸਭ ਤੋਂ ਵੱਧ ਲੋਕਾਂ ਨੂੰ ਲਾਭ ਮਿਲੇ। ਬਜਟ ਦਾ ਇੱਕ-ਇੱਕ ਪੈਸਾ ਜਿਸ ਮਕਸਦ ਲਈ ਦਿੱਤਾ ਗਿਆ ਹੈ, ਉਸ ਨੂੰ ਪੂਰੀ ਤਰ੍ਹਾਂ ਕਿਵੇਂ ਮੁਕੰਮਲ ਕਰੀਏ? ਜਲਦੀ ਤੋਂ ਜਲਦੀ ਕਿਵੇਂ ਕਰੀਏ? ਤੁਹਾਡੇ ਸੁਝਾਅ ਇਸ ਵੈਬਿਨਾਰ ਲਈ ਬਹੁਤ ਮਹੱਤਵਪੂਰਨ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬਿਨਾਰ ਨੂੰ ਸੰਬੋਧਨ ਕੀਤਾ
March 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਕਰਵਾਏ ਗਏ ਤੀਜੇ ਵੈਬਿਨਾਰ ਨੂੰ ਸੰਬੋਧਨ ਕੀਤਾ। ਇਸ ਵੈਬਿਨਾਰ ਦਾ ਮੁੱਖ ਵਿਸ਼ਾ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਸੀ। ਤਕਨਾਲੋਜੀ ਅਤੇ ਆਰਥਿਕ ਵਿਕਾਸ ਨਾਲ ਸਬੰਧਿਤ ਪਿਛਲੇ ਸੈਸ਼ਨਾਂ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਤਿਆਰ ਕਰਨ ਦੌਰਾਨ ਹਿੱਸੇਦਾਰਾਂ ਨੇ ਬਹੁਮੁੱਲਾ ਸਹਿਯੋਗ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਹੁਣ ਬਜਟ ਤੋਂ ਬਾਅਦ, ਇਹ ਵੀ ਓਨਾ ਹੀ ਜ਼ਰੂਰੀ ਹੈ ਕਿ ਦੇਸ਼ ਆਪਣੀ ਪੂਰੀ ਸਮਰੱਥਾ ਦਾ ਫ਼ਾਇਦਾ ਉਠਾਏ ਅਤੇ ਇਸ ਦਿਸ਼ਾ ਵਿੱਚ ਤੁਹਾਡੇ ਸੁਝਾਅ ਅਤੇ ਇਹ ਵੈਬਿਨਾਰ ਬਹੁਤ ਅਹਿਮ ਹਨ।ਪ੍ਰਧਾਨ ਮੰਤਰੀ 6 ਮਾਰਚ ਨੂੰ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕਰਨਗੇ
March 05th, 06:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਾਰਚ, 2026 ਨੂੰ ਸਵੇਰੇ 11:15 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਹੋਣ ਵਾਲੇ ਬਜਟ ਤੋਂ ਬਾਅਦ ਵਾਲੇ ਵੈਬੀਨਾਰ ਨੂੰ ਸੰਬੋਧਨ ਕਰਨਗੇ।ਭਾਰਤ-ਕੈਨੇਡਾ ਦੇ ਆਗੂਆਂ ਦਾ ਸਾਂਝਾ ਬਿਆਨ
March 02nd, 05:05 pm
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਮਾਰਕ ਕਾਰਨੀ ਨੇ 27 ਫਰਵਰੀ ਤੋਂ 2 ਮਾਰਚ, 2026 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ। ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਕਾਰਨੀ ਦਾ ਇਹ ਭਾਰਤ ਦਾ ਪਹਿਲਾ ਦੌਰਾ ਸੀ। ਇਸੇ ਤਰ੍ਹਾਂ 2018 ਤੋਂ ਬਾਅਦ ਕਿਸੇ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੁਵੱਲਾ ਦੌਰਾ ਸੀ। ਪ੍ਰਧਾਨ ਮੰਤਰੀ ਕਾਰਨੀ ਨਾਲ ਕੈਨੇਡਾ ਦਾ ਉੱਚ-ਪੱਧਰੀ ਵਫ਼ਦ ਵੀ ਆਇਆ ਸੀ, ਜਿਸ ਵਿੱਚ ਸੀਨੀਅਰ ਮੰਤਰੀ, ਸੂਬਾਈ ਆਗੂ ਅਤੇ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਾਮਲ ਸਨ।ਸਿੱਟਿਆਂ ਦੀ ਸੂਚੀ: ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
March 02nd, 05:04 pm
ਸਿੱਟਿਆਂ ਦੀ ਸੂਚੀ: ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾਪ੍ਰਧਾਨ ਮੰਤਰੀ 23 ਜਨਵਰੀ ਨੂੰ ਕੇਰਲ ਦਾ ਦੌਰਾ ਕਰਨਗੇ
January 22nd, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2026 ਨੂੰ ਕੇਰਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10:45 ਵਜੇ ਪ੍ਰਧਾਨ ਮੰਤਰੀ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਹਰੀ ਝੰਡੀ ਦਿਖਾਉਣਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਰਾਸ਼ਟਰੀ ਸਟਾਰਟਅੱਪ ਦਿਵਸ 'ਤੇ ਪ੍ਰਧਾਨ ਮੰਤਰੀ 16 ਜਨਵਰੀ ਨੂੰ ਸਟਾਰਟਅੱਪ ਇੰਡੀਆ ਦੇ ਇੱਕ ਦਹਾਕੇ ਦੇ ਪੂਰੇ ਹੋਣ 'ਤੇ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ
January 15th, 09:00 am
ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਜਨਵਰੀ, 2026 ਨੂੰ ਦੁਪਹਿਰ 1 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਟਾਰਟਅੱਪ ਇੰਡੀਆ ਪਹਿਲਕਦਮੀ ਦੇ ਇੱਕ ਦਹਾਕੇ ਪੂਰੇ ਹੋਣ ਦੇ ਮੌਕੇ 'ਤੇ ਇੱਕ ਸਮਾਗਮ ਵਿੱਚ ਹਿੱਸਾ ਲੈਣਗੇ।ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।