The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 04:30 pm
ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।ਉੱਤਰ ਪ੍ਰਦੇਸ਼ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 28th, 12:15 pm
ਉਦਘਾਟਨ ਹੋ ਗਿਆ? ਉਦਘਾਟਨ ਹੋ ਗਿਆ? ਨਹੀਂ, ਅਜੇ ਅੱਧਾ ਕੰਮ ਹੋਇਆ ਹੈ। ਮੈਂ ਸਿਰਫ਼ ਉਹ ਪਰਦਾ ਹਟਾਇਆ ਹੈ, ਪਰ ਮੈਂ ਅੱਜ ਚਾਹੁੰਦਾ ਹਾਂ ਕਿ ਇਸ ਏਅਰਪੋਰਟ ਦਾ ਉਦਘਾਟਨ ਇੱਥੇ ਜੋ ਵੀ ਮੌਜੂਦ ਹਨ, ਤੁਸੀਂ ਸਾਰੇ ਕਰੋ, ਅਤੇ ਇਸ ਲਈ ਤੁਸੀਂ ਆਪਣਾ ਮੋਬਾਈਲ ਫੋਨ ਕੱਢੋ, ਆਪਣੇ ਮੋਬਾਈਲ ਫੋਨ ਦੀ ਫਲੈਸ਼ ਲਾਈਟ ਜਗਾਓ ਅਤੇ ਤੁਸੀਂ ਇਸ ਦਾ ਉਦਘਾਟਨ ਕਰ ਰਹੇ ਹੋ। ਤੁਸੀਂ ਦੀਵਾ ਜਗਾ ਕੇ ਇੱਥੇ ਮੌਜੂਦ ਹਰ ਵਿਅਕਤੀ, ਅੱਜ ਇਸ ਏਅਰਪੋਰਟ ਦਾ ਉਦਘਾਟਨ ਕਰ ਰਿਹਾ ਹੈ। ਇਹ ਤੁਹਾਡੀ ਅਮਾਨਤ ਹੈ, ਇਹ ਤੁਹਾਡਾ ਭਵਿੱਖ ਹੈ, ਇਹ ਤੁਹਾਡੀ ਮਿਹਨਤ ਹੈ ਅਤੇ ਇਸ ਲਈ ਇਸ ਦਾ ਉਦਘਾਟਨ ਵੀ ਤੁਹਾਡੇ ਹੱਥਾਂ ਨਾਲ ਹੋ ਰਿਹਾ ਹੈ, ਤੁਸੀਂ ਭਾਰਤ ਮਾਤਾ ਦੀ ਜੈ ਬੋਲ ਕੇ, ਹੱਥ ਉੱਪਰ ਕਰਕੇ, ਫਲੈਸ਼ ਲਾਈਟ ਪੂਰੀ ਤਰ੍ਹਾਂ ਦਿਖਾਓ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਬਹੁਤ-ਬਹੁਤ ਧੰਨਵਾਦ। ਹੁਣ ਉਦਘਾਟਨ ਹੋ ਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 11,200 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਿਤ ਕੀਤੇ ਗਏ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ
March 28th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੀ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਤੋਂ 'ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਅਭਿਆਨ' ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਭ ਤੋਂ ਵੱਡਾ ਰਾਜ ਹੁਣ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਖ਼ੁਸ਼ੀ ਹੈ, ਪਹਿਲੀ ਇਸ ਹਵਾਈ ਅੱਡੇ ਦੀ ਨੀਂਹ ਰੱਖਣ ਅਤੇ ਹੁਣ ਇਸ ਦਾ ਉਦਘਾਟਨ ਕਰਨ ’ਤੇ, ਅਤੇ ਦੂਜੀ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਮ ਉੱਤਰ ਪ੍ਰਦੇਸ਼ ਨਾਲ ਜੁੜਨ ’ਤੇ। ਸ਼੍ਰੀ ਮੋਦੀ ਨੇ ਕਿਹਾ, ਇਹ ਉਹੀ ਰਾਜ ਹੈ ਜਿਸ ਨੇ ਮੈਨੂੰ ਆਪਣਾ ਪ੍ਰਤੀਨਿਧੀ ਚੁਣਿਆ ਅਤੇ ਸੰਸਦ ਮੈਂਬਰ ਬਣਾਇਆ, ਅਤੇ ਹੁਣ ਇਸ ਦੀ ਪਛਾਣ ਇਸ ਸ਼ਾਨਦਾਰ ਹਵਾਈ ਅੱਡੇ ਨਾਲ ਜੁੜ ਗਈ ਹੈ।ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 21st, 12:30 pm
ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।Bihar doesn't need ‘Katta Sarkar’: PM Modi in Sitamarhi
November 08th, 11:15 am
PM Modi addressed a large and enthusiastic gathering in Sitamarhi, Bihar, seeking blessings at the sacred land of Mata Sita and underlining the deep connection between faith and nation building. Recalling the events of November 8 2019, when he had prayed for a favourable Ayodhya judgment before inauguration duties the next day, he said today he had come to Sitamarhi to seek the people’s blessings for a Viksit Bihar. He reminded voters that this election will decide the future of Bihar’s youth and urged them to vote for progress.Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.ਅਸਾਮ ਦੇ ਗੋਲਾਘਾਟ ਵਿੱਚ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 03:30 pm
ਭਾਰਤ ਮਾਤਾ ਕੀ ਜੈ! ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਹਰਦੀਪ ਸਿੰਘ ਪੁਰੀ ਜੀ, ਅਸਾਮ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਵਿੱਚ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ, ਪੌਲੀਪ੍ਰੋਪਾਇਲੀਨ ਯੂਨਿਟ ਦੀ ਨੀਂਹ ਰੱਖੀ
September 14th, 03:00 pm
ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਜੈਵਿਕ ਈਂਧਣ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੋਲਾਘਾਟ ਵਿਖੇ ਨੁਮਾਲੀਗੜ੍ਹ ਰਿਫਾਇਨਰੀ ਲਿਮਿਟੇਡ (ਐੱਨਆਰਐੱਲ) ਵਿਖੇ ਅਸਾਮ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ ਅਤੇ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਅਤੇ ਅਸਾਮ ਦੇ ਲੋਕਾਂ ਨੂੰ ਸ਼ਰੋਦੀਆ ਦੁਰਗਾ ਪੂਜਾ ਦੇ ਮੌਕੇ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਹਾਨ ਅਧਿਆਤਮਿਕ ਸ਼ਖਸੀਅਤ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਵਰ੍ਹੇਗੰਢ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਅਤੇ ਸਤਿਕਾਰਯੋਗ ਗੁਰੂਜਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ
September 12th, 02:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪਛੱਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।