ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।