ਭਾਰਤ-ਯੂਰਪੀਅਨ ਯੂਨੀਅਨ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 27th, 01:30 pm
ਪਿਛਲੇ ਕੁਝ ਸਾਲਾਂ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਦੇ ਸਬੰਧਾਂ ਵਿੱਚ ਜ਼ਿਕਰਯੋਗ ਤਰੱਕੀ ਹੋਈ ਹੈ। ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਆਰਥਿਕ ਤਾਲਮੇਲ ਅਤੇ ਲੋਕਾਂ ਦੇ ਆਪਸੀ ਮਜ਼ਬੂਤ ਸਬੰਧਾਂ ਦੇ ਅਧਾਰ 'ਤੇ ਸਾਡੀ ਸਾਂਝੇਦਾਰੀ ਨਵੀਆਂ ਉਚਾਈਆਂ ਤੱਕ ਪਹੁੰਚ ਰਹੀ ਹੈ। ਅੱਜ ਸਾਡੇ ਵਿੱਚ 180 ਅਰਬ ਯੂਰੋ ਦਾ ਵਪਾਰ ਹੈ। 8 ਲੱਖ ਤੋਂ ਵੱਧ ਭਾਰਤੀ, ਯੂਰਪੀਅਨ ਯੂਨੀਅਨ ਦੇ ਦੇਸ਼ਾਂ ਵਿੱਚ ਰਹਿ ਰਹੇ ਹਨ ਅਤੇ ਸਰਗਰਮੀ ਨਾਲ ਯੋਗਦਾਨ ਦੇ ਰਹੇ ਹਨ। ਅਸੀਂ ਰਣਨੀਤਕ ਟੈਕਨਾਲੋਜੀਆਂ ਤੋਂ ਲੈ ਕੇ ਸਾਫ਼ ਊਰਜਾ, ਡਿਜੀਟਲ ਸ਼ਾਸਨ ਤੋਂ ਲੈ ਕੇ ਵਿਕਾਸ ਸਾਂਝੇਦਾਰੀਆਂ, ਹਰ ਖੇਤਰ ਵਿੱਚ ਸਹਿਯੋਗ ਦੇ ਨਵੇਂ ਪਹਿਲੂ ਸਥਾਪਤ ਕੀਤੇ ਹਨ। ਇਨ੍ਹਾਂ ਉਪਲਬਧੀਆਂ ਦੇ ਅਧਾਰ 'ਤੇ, ਅੱਜ ਦੇ ਸੰਮੇਲਨ ਵਿੱਚ ਅਸੀਂ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਵਾਲੇ ਕਈ ਫ਼ੈਸਲੇ ਲਏ ਹਨ।ਸਾਇਪ੍ਰਸ ਅਤੇ ਭਾਰਤ ਦਰਮਿਆਨ ਵਿਆਪਕ ਸਾਂਝੇਦਾਰੀ ਦੇ ਲਾਗੂਕਰਨ ‘ਤੇ ਜੁਆਇੰਟ ਡੈਕਲੇਰੇਸ਼ਨ
June 16th, 03:20 pm
ਸਾਇਪ੍ਰਸ ਦੇ ਰਾਸ਼ਟਰਪਤੀ, ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ ਨੇ 15 ਤੋਂ 16 ਜੂਨ, 2025 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਾਇਪ੍ਰਸ ਦੀ ਸਰਕਾਰੀ ਯਾਤਰਾ ਦੌਰਾਨ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਇਹ ਯਾਤਰਾ ਪਿਛਲੇ ਦੋ ਦਹਾਕਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਇਪ੍ਰਸ ਦੀ ਪਹਿਲੀ ਯਾਤਰਾ ਹੈ। ਇਹ ਇੱਕ ਇਤਿਹਾਸਕ ਉਪਲਬਧੀ ਹੈ ਅਤੇ ਦੋਨੋਂ ਦੇਸ਼ਾਂ ਦਰਮਿਆਨ ਗਹਿਰੀ ਅਤੇ ਸਥਾਈ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ। ਸ਼੍ਰੀ ਮੋਦੀ ਦੀ ਇਹ ਯਾਤਰਾ ਨਾ ਸਿਰਫ ਇੱਕ ਸਾਂਝੇ ਇਤਿਹਾਸ ਦਾ ਜਸ਼ਨ ਹੈ, ਸਗੋਂ ਇੱਕ ਸੰਯੁਕਤ ਰਣਨੀਤਕ ਦ੍ਰਿਸ਼ਟੀ ਅਤੇ ਆਪਸੀ ਵਿਸ਼ਵਾਸ ਅਤੇ ਸਨਮਾਨ ਵਿੱਚ ਨਿਹਿਤ ਇੱਕ ਦੂਰਗਾਮੀ ਸਾਂਝੇਦਾਰੀ ਦਾ ਜਸ਼ਨ ਹੈ।