PM Modi’s meeting with President of the European Council, and President of the European Commission on the sidelines of the G7 Summit
June 17th, 06:43 pm
PM Modi met European Council President António Costa and European Commission President Ursula von der Leyen on the sidelines of the G7 Summit in France. The leaders welcomed the conclusion of India-EU FTA negotiations and reaffirmed their commitment to advancing the Joint India-EU Comprehensive Strategic Agenda, strengthening trade, investment and strategic cooperation.Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.PM Modi addresses an enthusiastic public rally in Madurai, Tamil Nadu
March 01st, 04:30 pm
PM Modi addressed a massive public rally in Madurai, beginning his speech with deep reverence for Tamil Nadu’s spiritual heritage. He said he had just visited Tirupparankundram and received the darshan of Bhagwan Murugan, describing it as a truly pine experience. He said he prayed for the prosperity of Tamil Nadu and the entire nation.ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਨਤੀਜਿਆਂ ਦੀ ਸੂਚੀ: ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਦੀ ਭਾਰਤ ਫੇਰੀ
January 27th, 02:53 pm
2030 ਵੱਲ: ਭਾਰਤ-ਯੂਰਪੀਅਨ ਯੂਨੀਅਨ ਸਾਂਝਾ ਵਿਆਪਕ ਰਣਨੀਤਕ ਏਜੰਡਾਭਾਰਤ-ਯੂਰਪੀਅਨ ਯੂਨੀਅਨ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 27th, 01:30 pm
ਪਿਛਲੇ ਕੁਝ ਸਾਲਾਂ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਦੇ ਸਬੰਧਾਂ ਵਿੱਚ ਜ਼ਿਕਰਯੋਗ ਤਰੱਕੀ ਹੋਈ ਹੈ। ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਆਰਥਿਕ ਤਾਲਮੇਲ ਅਤੇ ਲੋਕਾਂ ਦੇ ਆਪਸੀ ਮਜ਼ਬੂਤ ਸਬੰਧਾਂ ਦੇ ਅਧਾਰ 'ਤੇ ਸਾਡੀ ਸਾਂਝੇਦਾਰੀ ਨਵੀਆਂ ਉਚਾਈਆਂ ਤੱਕ ਪਹੁੰਚ ਰਹੀ ਹੈ। ਅੱਜ ਸਾਡੇ ਵਿੱਚ 180 ਅਰਬ ਯੂਰੋ ਦਾ ਵਪਾਰ ਹੈ। 8 ਲੱਖ ਤੋਂ ਵੱਧ ਭਾਰਤੀ, ਯੂਰਪੀਅਨ ਯੂਨੀਅਨ ਦੇ ਦੇਸ਼ਾਂ ਵਿੱਚ ਰਹਿ ਰਹੇ ਹਨ ਅਤੇ ਸਰਗਰਮੀ ਨਾਲ ਯੋਗਦਾਨ ਦੇ ਰਹੇ ਹਨ। ਅਸੀਂ ਰਣਨੀਤਕ ਟੈਕਨਾਲੋਜੀਆਂ ਤੋਂ ਲੈ ਕੇ ਸਾਫ਼ ਊਰਜਾ, ਡਿਜੀਟਲ ਸ਼ਾਸਨ ਤੋਂ ਲੈ ਕੇ ਵਿਕਾਸ ਸਾਂਝੇਦਾਰੀਆਂ, ਹਰ ਖੇਤਰ ਵਿੱਚ ਸਹਿਯੋਗ ਦੇ ਨਵੇਂ ਪਹਿਲੂ ਸਥਾਪਤ ਕੀਤੇ ਹਨ। ਇਨ੍ਹਾਂ ਉਪਲਬਧੀਆਂ ਦੇ ਅਧਾਰ 'ਤੇ, ਅੱਜ ਦੇ ਸੰਮੇਲਨ ਵਿੱਚ ਅਸੀਂ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਵਾਲੇ ਕਈ ਫ਼ੈਸਲੇ ਲਏ ਹਨ।ਪ੍ਰਧਾਨ ਮੰਤਰੀ ਨੇ ਉਤਸ਼ਾਹ ਅਤੇ ਰਾਸ਼ਟਰੀ ਮਾਣ ਨਾਲ ਮਨਾਏ ਗਏ ਗਣਤੰਤਰ ਦਿਵਸ ਸਮਾਗਮਾਂ ਦੀ ਸ਼ਲਾਘਾ ਕੀਤੀ
January 26th, 04:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਬੜੇ ਉਤਸ਼ਾਹ ਅਤੇ ਮਾਣ ਨਾਲ ਗਣਤੰਤਰ ਦਿਵਸ ਮਨਾਇਆ।ਤਸਵੀਰਾਂ ਵਿੱਚ: ਕਰਤਵਯ ਪਥ, ਨਵੀਂ ਦਿੱਲੀ ਵਿਖੇ 77ਵਾਂ ਗਣਤੰਤਰ ਦਿਵਸ
January 26th, 08:12 am
ਕਰਤਵਯ ਪਥ ਵਿਖੇ 77ਵਾਂ ਗਣਤੰਤਰ ਦਿਵਸ ਸਮਾਰੋਹ ਭਾਰਤ ਦੀ ਏਕਤਾ, ਤਾਕਤ ਅਤੇ ਵਿਰਾਸਤ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਮਰ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਦਿਨ ਦੀ ਸ਼ੁਰੂਆਤ ਕੀਤੀ ਅਤੇ ਦੇਸ਼ ਦੇ ਬਹਾਦਰਾਂ ਪ੍ਰਤੀ ਰਾਸ਼ਟਰ ਦੀ ਕ੍ਰਿਤੱਗਤਾ ਨੂੰ ਫਿਰ ਤੋਂ ਦੁਹਰਾਇਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ (Antonio Costa) ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੋਨ ਡੇਰ ਲੇਅਨ (Ursula von der Leyen) ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
September 04th, 06:27 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਯੂਰਪੀਅਨ ਕੌਂਸਲ ਦੇ ਪ੍ਰਧਾਨ ਮਹਾਮਹਿਮ ਐਂਟੋਨੀਓ ਕੋਸਟਾ (Antonio Costa) ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਮਹਾਮਹਿਮ ਉਰਸੁਲਾ ਵੋਨ ਡੇਰ ਲੇਅਨ (Ursula von der Leyen) ਨਾਲ ਟੈਲੀਫੋਨ 'ਤੇ ਸੰਯੁਕਤ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ
June 18th, 05:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ, ਸ਼੍ਰੀ ਐਂਟੋਨਿਓ ਕੋਸਟਾ (Mr. António Costa) ਨਾਲ ਸਾਰਥਕ ਗੱਲਬਾਤ ਕੀਤੀ।ਸਾਇਪ੍ਰਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 16th, 01:45 pm
ਸਭ ਤੋਂ ਪਹਿਲਾਂ ਮੈਂ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਾਚਾਰੀ-ਸਨਮਾਨ ਦੇ ਲਈ ਰਾਸ਼ਟਰਪਤੀ ਜੀ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ। ਕੱਲ੍ਹ, ਜਦੋਂ ਤੋਂ ਮੈਂ ਸਾਇਪ੍ਰਸ ਦੀ ਧਰਤੀ ‘ਤੇ ਕਦਮ ਰੱਖਿਆ ਹੈ, ਰਾਸ਼ਟਰਪਤੀ ਜੀ ਅਤੇ ਇੱਥੋਂ ਦੇ ਲੋਕਾਂ ਨੇ ਜੋ ਆਪਣਾਪਨ ਅਤੇ ਪਿਆਰ ਦਿਖਾਇਆ, ਉਹ ਸਿੱਧਾ ਦਿਲ ਨੂੰ ਛੂਹ ਗਿਆ।