ਪ੍ਰਧਾਨ ਮੰਤਰੀ, ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ 12 ਜਨਵਰੀ ਨੂੰ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲੈਣਗੇ

ਪ੍ਰਧਾਨ ਮੰਤਰੀ, ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ 12 ਜਨਵਰੀ ਨੂੰ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲੈਣਗੇ

January 10th, 09:21 pm

ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ ਨੂੰ ਸਵੇਰੇ ਲਗਭਗ 10 ਵਜੇ, ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲੈਣਗੇ। ਉਹ ਪੂਰੇ ਭਾਰਤ ਦੇ 3000 ਗਤੀਸ਼ੀਲ ਯੁਵਾ ਨੇਤਾਵਾਂ ਦੇ ਨਾਲ ਗੱਲਬਾਤ ਕਰਨਗੇ। ਉਹ ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।