ਪ੍ਰਧਾਨ ਮੰਤਰੀ ਨੇ ਸੀਬੀਐੱਸਈ 12ਵੀਂ ਅਤੇ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
May 13th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਬੀਐੱਸਈ 12ਵੀਂ ਅਤੇ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਇਹ ਤੁਹਾਡੇ ਦ੍ਰਿੜ੍ਹ ਸੰਕਲਪ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ। ਅੱਜ ਦਾ ਦਿਨ ਮਾਤਾ-ਪਿਤਾ, ਅਧਿਆਪਕਾਂ ਅਤੇ ਹੋਰ ਸਾਰੇ ਲੋਕਾਂ ਦੀ ਭੂਮਿਕਾ ਨੂੰ ਸਵੀਕਾਰ ਕਰਨ ਦਾ ਦਿਨ ਵੀ ਹੈ, ਜਿਨ੍ਹਾਂ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਵਿੱਚ ਯੋਗਦਾਨ ਦਿੱਤਾ ਹੈ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।ਸਰਵਸ਼੍ਰੇਸ਼ਠ ਮਾਹਿਰਾਂ ਤੋਂ ਸੁਣੋ, ਐਗਜ਼ਾਮ ਵੌਰੀਅਰਸ ਜਿਨ੍ਹਾਂ ਨੇ ਪਰੀਖਿਆ ਦੇ ਤਣਾਅ ਅਤੇ ਚਿੰਤਾ ‘ਤੇ ਸਫਲਤਾਪੂਰਵਕ ਕਾਬੂ ਪਾਇਆ: ਪ੍ਰਧਾਨ ਮੰਤਰੀ
February 17th, 07:41 pm
ਪਰੀਕਸ਼ਾ ਪੇ ਚਰਚਾ 2025 ਦਾ ਇੱਕ ਵਿਸ਼ੇਸ਼ ਐਪੀਸੋਡ 18 ਫਰਵਰੀ ਨੂੰ ਸਵੇਰੇ 11 ਵਜੇ ਪ੍ਰਸਾਰਿਤ ਹੋਣ ਵਾਲਾ ਹੈ, ਜਿਸ ਵਿੱਚ ਯੁਵਾ ਐਗਜ਼ਾਮ ਵੌਰੀਅਰਸ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਨੇ ਪਰੀਖਿਆ ਦੇ ਤਣਾਅ ਅਤੇ ਚਿੰਤਾ ‘ਤੇ ਸਫਲਤਾਪੂਰਵਕ ਕਾਬੂ ਪਾਇਆ। ਇਸ ਐਪੀਸੋਡ ਵਿੱਚ ਪਰੀਖਿਆ ਦੇ ਤਣਾਅ, ਚਿੰਤਾ ਨੂੰ ਦੂਰ ਕਰਨ ਅਤੇ ਦਬਾਅ ਵਿੱਚ ਸ਼ਾਂਤ ਰਹਿਣ ਦੇ ਉਨ੍ਹਾਂ ਦੇ ਅਨੁਭਵ, ਰਣਨੀਤੀਆਂ ਅਤੇ ਜਾਣਕਾਰੀਆਂ ਬਾਰੇ ਦੱਸਿਆ ਜਾਵੇਗਾ।ਪ੍ਰੀਖਿਆ ਦੇ ਸਮੇਂ ਸਕਾਰਾਤਮਕਤਾ ਐਗਜ਼ਾਮ ਵਾਰਿਅਰਸ ਦੇ ਸਭ ਤੋਂ ਵੱਡੇ ਸਹਿਯੋਗੀਆਂ ਵਿੱਚੋਂ ਇੱਕ ਹੈ: ਪ੍ਰਧਾਨ ਮੰਤਰੀ
February 15th, 05:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੀਖਿਆਵਾਂ ਦੀ ਤਿਆਰੀ ਦੌਰਾਨ ਵਿਦਿਆਰਥੀਆਂ ਦੇ ਮਹੱਤਵਪੂਰਨ ਸਹਿਯੋਗੀ ਵਜੋਂ ਸਕਾਰਾਤਮਕਤਾ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਸਾਰਿਆਂ ਨੂੰ ਕੱਲ੍ਹ ਦਾ 'ਪਰੀਖਿਆ ਪੇ ਚਰਚਾ' ਐਪੀਸੋਡ ਦੇਖਣ ਦੀ ਤਾਕੀਦ ਕੀਤੀ ਹੈ।ਜਦੋਂ ਗੱਲ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਆਉਂਦੀ ਹੈ, ਤਾਂ ਸਦਗੁਰੂ ਜੱਗੀ ਵਾਸੂਦੇਵ ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ: ਪ੍ਰਧਾਨ ਮੰਤਰੀ
February 14th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਜਦੋਂ ਗੱਲ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਆਉਂਦੀ ਹੈ, ਤਾਂ ਸਦਗੁਰੂ ਜੱਗੀ ਵਾਸੂਦੇਵ ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਕੱਲ੍ਹ ਪਰੀਕਸ਼ਾ ਪੇ ਚਰਚਾ ਦਾ ਚੌਥਾ ਸੰਸਕਰਣ ਦੇਖਣ ਦੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਨੇ ਤੰਦਰੁਸਤੀ ਨੂੰ ਹੁਲਾਰਾ ਦੇਣ ਅਤੇ ਮੋਟਾਪੇ ਨਾਲ ਲੜਨ ਦੇ ਲਈ ਨੀਰਜ ਚੋਪੜਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ
February 12th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੰਦਰੁਸਤੀ ਨੂੰ ਹੁਲਾਰਾ ਦੇਣ ਅਤੇ ਮੋਟਾਪੇ ਨਾਲ ਨਜਿੱਠਣ ਦੇ ਲਈ ਓਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਸਰੀਰ ਦਾ ਵਜ਼ਨ ਘਟਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਦੀ ਜ਼ਰੂਰਤ ‘ਤੇ ਬਲ ਦਿੱਤਾ।ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਪਰੀਕਸ਼ਾ ਪੇ ਚਰਚਾ (Pariksha Pe Charcha) ਦੇ ਸਾਰੇ ਐਪੀਸੋਡ ਦੇਖਣ ਦੀ ਤਾਕੀਦ ਕੀਤੀ
February 11th, 02:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਰਿਆਂ ਨੂੰ ਪਰੀਕਸ਼ਾ ਪੇ ਚਰਚਾ (Pariksha Pe Charcha) 2025 ਦੇ ਸਾਰੇ ਐਪੀਸੋਡ ਦੇਖਣ ਅਤੇ ਪਰੀਖਿਆ ਜੋਧਿਆਂ (ਐਗਜ਼ਾਮ ਵਾਰੀਅਰਸ) (#ExamWarriors) ਨੂੰ ਪ੍ਰੋਤਸਾਹਿਤ ਕਰਨ ਦੀ ਤਾਕੀਦ ਕੀਤੀ।ਪਰੀਕਸ਼ਾ ਪੇ ਚਰਚਾ (Pariksha Pe Charcha) ਵਿੱਚ 12 ਫਰਵਰੀ ਨੂੰ ਮਾਨਸਿਕ ਸਿਹਤ ਅਤੇ ਤੰਦਰੁਸਤੀ ‘ਤੇ ਵਿਸ਼ੇਸ਼ ਐਪੀਸੋਡ ਦਿਖਾਇਆ ਜਾਵੇਗਾ: ਪ੍ਰਧਾਨ ਮੰਤਰੀ
February 11th, 01:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ‘ਪਰੀਖਿਆ ਜੋਧੇ’(ਐਗਜ਼ਾਮ ਵਾਰੀਅਰਸ'/'Exam Warriors') ਜਿਸ ਸਭ ਤੋਂ ਆਮ ਵਿਸ਼ੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਉਹ ਹੈ ਮਾਨਸਿਕ ਸਿਹਤ ਅਤੇ ਤੰਦਰੁਸਤੀ। ਸ਼੍ਰੀ ਮੋਦੀ ਨੇ ਕਿਹਾ, ਇਸ ਲਈ, ਇਸ ਵਰ੍ਹੇ ਦੇ ਪਰੀਕਸ਼ਾ ਪੇ ਚਰਚਾ (Pariksha Pe Charcha) ਵਿੱਚ ਇਸ ਵਿਸ਼ੇ ‘ਤੇ ਵਿਸ਼ੇਸ਼ ਤੌਰ ‘ਤੇ ਇੱਕ ਐਪੀਸੋਡ ਤਿਆਰ ਹੈ, ਜੋ ਕੱਲ੍ਹ, 12 ਫਰਵਰੀ ਨੂੰ ਪ੍ਰਸਾਰਿਤ ਹੋਵੇਗਾ।'ਪਰੀਕਸ਼ਾ ਪੇ ਚਰਚਾ' (‘Pariksha Pe Charcha’) ਵਾਪਸ ਆ ਗਈ ਹੈ ਅਤੇ ਉਹ ਵੀ ਇੱਕ ਨਵੇਂ ਅਤੇ ਜੀਵੰਤ ਫਾਰਮੈਟ ਵਿੱਚ!: ਪ੍ਰਧਾਨ ਮੰਤਰੀ
February 06th, 01:18 pm
ਪਰੀਖਿਆ ਦੇਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਪਰੀਕਸ਼ਾ ਪੇ ਚਰਚਾ 2025 ਦੇਖਣ ਦਾ ਆਗਰਹਿ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ,:ਪ੍ਰਧਾਨ ਮੰਤਰੀ ਨੇ ਐਗਜ਼ਾਮ ਵਾਰੀਅਰਜ਼ ਆਰਟ ਫੈਸਟੀਵਲ ਦੀ ਸ਼ਲਾਘਾ ਕੀਤੀ
January 07th, 07:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਲਾ ਦੇ ਮਾਧਿਅਮ ਨਾਲ ਪਰੀਖਿਆ ਦੇ ਤਣਾਅ ਤੋਂ ਉਭਰਨ ਲਈ ਐਗਜ਼ਾਮ ਵਾਰੀਅਰਜ਼ ਆਰਟ ਫੈਸਟੀਵਲ ਦੀ ਸ਼ਲਾਘਾ ਕੀਤੀ ਹੈ।The bond between students and teachers must be beyond syllabus and curriculum: PM Modi
January 29th, 11:26 am
PM Modi interacted with students, teachers and parents at Bharat Mandapam in New Delhi today during the 7th edition of Pariksha Pe Charcha (PPC). PM Modi urged the students to prepare themselves in advance to deal with stress and pressure situations. He said that students should possess the ability of standing firm against adverse situations and challenges.PM interacts with students, teachers and parents during Pariksha Pe Charcha 2024
January 29th, 11:25 am
PM Modi interacted with students, teachers and parents at Bharat Mandapam in New Delhi today during the 7th edition of Pariksha Pe Charcha (PPC). PM Modi urged the students to prepare themselves in advance to deal with stress and pressure situations. He said that students should possess the ability of standing firm against adverse situations and challenges.ਪਰੀਕਸ਼ਾ ਪੇ ਚਰਚਾ (Pariksha Pe Charcha) ਦਾ ਉਦੇਸ਼ ਤਣਾਅ ਨੂੰ ਸਫ਼ਲਤਾ ਵਿੱਚ ਬਦਲਣਾ, ਪਰੀਖਿਆ ਜੋਧਿਆਂ ( Exam Warriors) ਨੂੰ ਮੁਸਕਾਨ ਦੇ ਨਾਲ ਪਰੀਖਿਆਵਾਂ ਦੇਣ ਦੇ ਸਮਰੱਥ ਬਣਾਉਣਾ ਹੈ: ਪ੍ਰਧਾਨ ਮੰਤਰੀ
December 14th, 11:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਰੀਕਸ਼ਾ ਪੇ ਚਰਚਾ (Pariksha Pe Charcha) ਦਾ ਉਦੇਸ਼ ਤਣਾਅ ਨੂੰ ਸਫ਼ਲਤਾ ਵਿੱਚ ਬਦਲਣਾ ਹੈ, ਜਿਸ ਨਾਲ ਪਰੀਖਿਆ ਜੋਧੇ (Exam Warriors) ਮੁਸਕਰਾਹਟ ਦੇ ਨਾਲ ਪਰੀਖਿਆ ਦੇ ਸਕਣ।ਪ੍ਰਧਾਨ ਮੰਤਰੀ ਨੇ ਸੀਬੀਐੱਸਈ ਦੀ ਬਾਰ੍ਹਵੀਂ ਕਲਾਸ ਦੀ ਪਰੀਖਿਆ ਸਫਲਤਾਪੂਰਵਕ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ
May 12th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਸੀਬੀਐੱਸਈ ਦੀ 12ਵੀਂ ਕਲਾਸ ਦੀ ਪਰੀਖਿਆ ਸਫਲਤਾਪੂਰਵਕ ਪਾਸ ਕਰਨ ਵਾਲੇ ਸਾਰੇ ਪਰੀਖਿਆ ਜੋਧਿਆਂ ਨੂੰ (#ExamWarriors) ਵਧਾਈਆਂ ਦਿੱਤੀਆਂ ਹਨ।'ਇਗਜ਼ਾਮ ਵਾਰੀਅਰਸ' ਪੁਸਤਕ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰੀਖਿਆ ਸਬੰਧੀ ਹਰ ਤਰ੍ਹਾਂ ਦੇ ਤਣਾਅ ਤੋਂ ਮੁਕਤ ਰੱਖਣਾ: ਪ੍ਰਧਾਨ ਮੰਤਰੀ
February 25th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 'ਇਗਜ਼ਾਮ ਵਾਰੀਅਰਸ' ਪੁਸਤਕ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰੀਖਿਆ ਸਬੰਧੀ ਹਰ ਤਰ੍ਹਾਂ ਦੇ ਤਣਾਅ ਤੋਂ ਮੁਕਤ ਰੱਖਣਾ ਹੈ। ਸ਼੍ਰੀ ਮੋਦੀ, ਸਿੱਖਿਆ ਰਾਜ ਮੰਤਰੀ, ਸ਼੍ਰੀਮਤੀ ਅੰਨਪੂਰਣਾ ਦੇਵੀ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਰਾਜ ਮੰਤਰੀ ਨੇ ਦੱਸਿਆ ਹੈ ਕਿ 'ਇਗਜ਼ਾਮ ਵਾਰੀਅਰਸ' ਪੁਸਤਕ ਪੜ੍ਹਨ ਦੇ ਬਾਅਦ ਝਾਰਖੰਡ ਦੇ ਕੋਡਰਮਾ ਦੇ ਇੱਕ ਸਕੂਲ ਦੇ ਵਿਦਿਆਰਥੀ ਪਰੀਖਿਆ ਸਬੰਧੀ ਤਣਾਅ ਤੋਂ ਮੁਕਤ ਅਨੁਭਵ ਕਰ ਰਹੇ ਹਨ।"ਪਰੀਕਸ਼ਾ ਪੇ ਚਰਚਾ 2023" ਸਮੇਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 11:15 am
ਸ਼ਾਇਦ ਇਤਨੀ ਠੰਢ ਵਿੱਚ ਪਹਿਲੀ ਵਾਰ ਪਰੀਕਸ਼ਾ ਪੇ ਚਰਚਾ ਹੋ ਰਹੀ ਹੈ। ਆਮਤੌਰ ’ਤੇ ਫਰਵਰੀ ਵਿੱਚ ਕਰਦੇ ਹਾਂ। ਲੇਕਿਨ ਹੁਣ ਵਿਚਾਰ ਆਇਆ ਕਿ ਆਪ ਸਭ ਨੂੰ 26 ਜਨਵਰੀ ਦਾ ਵੀ ਲਾਭ ਮਿਲੇ, ਫਾਇਦਾ ਉਠਾਇਆ ਨਾ ਜੋ ਬਾਹਰ ਦੇ ਹਨ ਉਨ੍ਹਾਂ ਨੇ। ਗਏ ਸਾਂ ਕਰਤਵਯ ਪਥ ’ਤੇ। ਕੈਸਾ ਲਗਿਆ? ਬਹੁਤ ਅੱਛਾ ਲਗਿਆ। ਅੱਛਾ ਘਰ ਜਾ ਕੇ ਕੀ ਦੱਸੋਗੇ? ਕੁਝ ਨਹੀਂ ਦੱਸਾਂਗੇ। ਅੱਛਾ ਸਾਥੀਓ ਸਮਾਂ ਜ਼ਿਆਦਾ ਲੈਂਦਾ ਨਹੀਂ ਹਾਂ, ਮੈਂ ਲੇਕਿਨ ਮੈਂ ਇਤਨਾ ਜ਼ਰੂਰ ਕਹਾਂਗਾ ਕਿ ਪਰੀਕਸ਼ਾ ਪੇ ਚਰਚਾ ਮੇਰੀ ਵੀ ਪਰੀਖਿਆ ਹੈ। ਅਤੇ ਦੇਸ਼ ਦੇ ਕੋਟਿ-ਕੋਟਿ ਵਿਦਿਆਰਥੀ ਮੇਰੀ ਪਰੀਖਿਆ ਲੈ ਰਹੇ ਹਨ। ਹੁਣ ਮੈਨੂੰ ਇਹ ਪਰੀਖਿਆ ਦੇਣ ਵਿੱਚ ਖੁਸ਼ੀ ਹੁੰਦੀ ਹੈ, ਆਨੰਦ ਆਉਂਦਾ ਹੈ, ਕਿਉਂਕਿ ਮੈਨੂੰ ਜੋ ਸਵਾਲ ਮਿਲਦੇ ਹਨ, ਲੱਖਾਂ ਦੀ ਤਾਦਾਦ ਵਿੱਚ।ਪ੍ਰਧਾਨ ਮੰਤਰੀ ਨੇ 'ਪਰੀਕਸ਼ਾ ਪੇ ਚਰਚਾ 2023' ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ
January 27th, 11:00 am
ਪਰੀਕਸ਼ਾ ਪੇ ਚਰਚਾ (ਪੀਪੀਸੀ) ਦੇ 6ਵੇਂ ਸੰਸਕਰਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਗੱਲਬਾਤ ਤੋਂ ਪਹਿਲਾਂ ਪ੍ਰੋਗਰਾਮ ਵਾਲੇ ਸਥਾਨ 'ਤੇ ਪ੍ਰਦਰਸ਼ਿਤ ਵਿਦਿਆਰਥੀਆਂ ਦੀਆਂ ਪ੍ਰਦਰਸ਼ਨੀਆਂ ਨੂੰ ਵੀ ਦੇਖਿਆ। 'ਪਰੀਕਸ਼ਾ ਪੇ ਚਰਚਾ' ਪ੍ਰਧਾਨ ਮੰਤਰੀ ਦੁਆਰਾ ਸੰਕਲਪਿਤ ਕੀਤੀ ਗਈ ਹੈ, ਜਿਸ ਵਿੱਚ ਵਿਦਿਆਰਥੀ, ਮਾਪੇ ਅਤੇ ਅਧਿਆਪਕ ਉਨ੍ਹਾਂ ਨਾਲ ਜੀਵਨ ਅਤੇ ਪਰੀਖਿਆਵਾਂ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕਰਦੇ ਹਨ। ਪੀਪੀਸੀ ਦੇ ਇਸ ਸਾਲ ਦੇ ਸੰਸਕਰਣ ਵਿੱਚ ਇਸ ਸਾਲ 155 ਦੇਸ਼ਾਂ ਤੋਂ ਲਗਭਗ 38.80 ਲੱਖ ਪੰਜੀਕਰਣ ਹੋਏ ਹਨ।'ਇਗਜ਼ਾਮ ਵਾਰੀਅਰਸ' ਹੁਣ 13 ਭਾਸ਼ਾਵਾਂ ਵਿੱਚ ਉਪਲਬਧ ਹੈ
January 21st, 07:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੁਆਰਾ ਪਰੀਖਿਆ ਨਾਲ ਸਬੰਧਿਤ ਮੁੱਦਿਆਂ 'ਤੇ ਲਿਖੀ ਪੁਸਤਕ 'ਇਗਜ਼ਾਮ ਵਾਰੀਅਰਸ' ਹੁਣ 13 ਭਾਸ਼ਾਵਾਂ ਵਿੱਚ ਉਪਲਬਧ ਹੈ।