ਭਾਰਤ ਗਣਰਾਜ ਸਰਕਾਰ ਅਤੇ ਫਿਲੀਪੀਨਸ ਗਣਰਾਜ ਸਰਕਾਰ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ‘ਤੇ ਐਲਾਨ
August 05th, 05:23 pm
ਭਾਰਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ 4-8 ਅਗਸਤ 2025 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ। ਰਾਸ਼ਟਰਪਤੀ ਮਾਰਕੋਸ ਦੇ ਨਾਲ ਉਨ੍ਹਾਂ ਦੀ ਪਤਨੀ, ਮੈਡਮ ਲੁਈਸ ਅਰਨੇਟਾ ਮਾਰਕੋਸ ਅਤੇ ਫਿਲੀਪੀਨਸ ਦੇ ਕਈ ਕੈਬਨਿਟ ਮੰਤਰੀਆਂ ਅਤੇ ਇੱਕ ਉੱਚ ਪੱਧਰੀ ਵਪਾਰਕ ਵਫ਼ਦ ਸਹਿਤ ਇੱਕ ਉੱਚ-ਪੱਧਰੀ ਅਧਿਕਾਰਿਕ (ਸਰਕਾਰੀ) ਵਫ਼ਦ ਵੀ ਆਇਆ।ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ
August 05th, 04:31 pm
ਭਾਰਤ ਅਤੇ ਫਿਲੀਪੀਨਸ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਸਥਾਪਿਤ ਕੀਤੇ ਜਾਣ ਦਾ ਐਲਾਨਫਿਲੀਪੀਨਸ ਦੇ ਰਾਸ਼ਟਰਪਤੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 05th, 03:45 pm
ਤੁਹਾਡਾ ਅਤੇ ਤੁਹਾਡੇ ਵਫ਼ਦ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਹੈ। ਅੱਜ ਦਾ ਦਿਨ ਸਾਡੇ ਦੁਵੱਲੇ ਸਬੰਧਾਂ ਦੇ ਲਈ ਇੱਕ ਇਤਿਹਾਸਿਕ ਦਿਨ ਹੈ। ਅਸੀਂ ਭਾਰਤ-ਫਿਲੀਪੀਨਸ ਸਬੰਧਾਂ ਨੂੰ strategic partnership ਪੱਧਰ ‘ਤੇ ਲੈ ਜਾ ਰਹੇ ਹਾਂ। ਇਸ ਨਾਲ ਸਾਡੇ ਸਬੰਧਾਂ ਨੂੰ ਇੱਕ ਨਵੀਂ ਗਤੀ ਅਤੇ ਗਹਿਰਾਈ ਮਿਲੇਗੀ। ਰੱਖਿਆ ਅਤੇ ਸੁਰੱਖਿਆ ਖੇਤਰ ਵਿੱਚ ਸਾਡੇ ਸਬੰਧਾਂ ਨੂੰ ਬਲ ਮਿਲੇਗਾ। ਪਿਛਲੇ ਕੁਝ ਵਰ੍ਹਿਆਂ ਵਿੱਚ, ਸਾਡੇ ਸਬੰਧਾਂ ਵਿੱਚ, ਸਾਰੇ ਖੇਤਰਾਂ ਵਿੱਚ ਪ੍ਰਗਤੀ ਹੋਈ ਹੈ। ਇਸ ਵਿੱਚ ਵਪਾਰ, ਡਿਫੈਂਸ, ਮੈਰੀਟਾਇਮ, ਸਿਹਤ, ਸੁਰੱਖਿਆ, ਖੁਰਾਕ ਸੁਰੱਖਿਆ, ਡਿਵੈਲਪਮੈਂਟ ਪਾਰਟਨਰਸ਼ਿਪ ਅਤੇ ਪੀਪਲ ਟੂ ਪੀਪਲ ਟਾਇਜ਼ ਵੀ ਸ਼ਾਮਲ ਹਨ। ਬਹੁਤ ਖੁਸ਼ੀ ਦੀ ਬਾਤ ਹੈ ਕਿ ਅੱਜ ਅਸੀਂ ਅਗਲੇ ਪੰਜ ਸਾਲ ਦੇ ਲਈ ਇੱਕ plan of action ਬਣਾ ਰਹੇ ਹਾਂ।ਫਿਲੀਪੀਨਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
August 05th, 11:06 am
ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਜੀ ਦਾ, ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ, ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਸ ਵਰ੍ਹੇ ਭਾਰਤ ਅਤੇ ਫਿਲੀਪੀਨਸ ਆਪਣੇ ਡਿਪਲੋਮੈਟਿਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ। ਅਤੇ ਇਸ ਸੰਦਰਭ ਵਿੱਚ, ਉਨ੍ਹਾਂ ਦੀ ਇਹ ਯਾਤਰਾ ਵਿਸ਼ੇਸ਼ ਮਹੱਤਵ ਰੱਖਦੀ ਹੈ। ਸਾਡੇ ਡਿਪਲੋਮੈਟਿਕ ਸਬੰਧ ਭਲੇ ਹੀ ਨਵੇਂ ਹਨ, ਲੇਕਿਨ ਸਾਡੀਆਂ ਸੱਭਿਅਤਾਵਾਂ ਦੇ ਸੰਪਰਕ ਬਹੁਤ ਪ੍ਰਾਚੀਨ ਕਾਲ ਤੋਂ ਹਨ। ਫਿਲੀਪੀਨਸ ਦੀ ਰਾਮਾਇਣ – “ਮਹਾਰਾਡਿਯਾ ਲਵਾਨਾ” (महाराडिया लवाना”/ Maharadia Lawana”)- ਸਾਡੇ ਸਦੀਆਂ ਪੁਰਾਣੇ ਸੱਭਿਆਚਾਰਕ ਸਬੰਧਾਂ ਦਾ ਜੀਵੰਤ ਪ੍ਰਮਾਣ ਹੈ। ਹੁਣੇ ਜਾਰੀ ਕੀਤੇ ਗਏ ਡਾਕ ਟਿਕਟ, ਜਿਸ ਵਿੱਚ ਦੋਹਾਂ ਦੇਸ਼ਾਂ ਦੇ ਰਾਸ਼ਟਰੀ ਪੁਸ਼ਪ ਹਨ, ਸਾਡੀ ਮਿੱਤਰਤਾ ਦੀ ਮਹਿਕ ਦਰਸਾਉਂਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਿਲੀਪੀਨਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਫਰਡੀਨੈਂਡ ਮਾਰਕੋਸ ਜੂਨੀਅਰ ਦੇ ਦਰਮਿਆਨ ਟੈਲੀਫੋਨ ’ਤੇ ਗੱਲਬਾਤ ਹੋਈ
August 05th, 02:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਫਰਡੀਨੈਂਡ ਮਾਰਕੋਸ ਜੂਨੀਅਰ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।