Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha BharatThe Vibrant Village Programme is giving further momentum to the development of border villages: PM Modi
July 26th, 05:00 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.PM Modi Interacts with Participants of Viksit Vibrant Village Programme 2026
July 26th, 04:30 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ
July 16th, 10:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਰਥ ਯਾਤਰਾ ਭਾਰਤ ਦੀ ਸਦੀਵੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਇੱਕ ਉੱਤਮ ਪ੍ਰਗਟਾਵਾ ਹੈ। ਇਸ ਦੇ ਨਾਲ ਹੀ, ਇਹ ਨਿਮਰਤਾ, ਸਮੂਹਿਕ ਭਾਗੀਦਾਰੀ ਅਤੇ ਨਿਰਸਵਾਰਥ ਸੇਵਾ ਦਾ ਵੀ ਪ੍ਰਤੀਕ ਹੈ।ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 20th, 01:10 pm
ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਰਾਜਪਾਲ ਸ਼੍ਰੀ ਹਰੀ ਬਾਬੂ ਜੀ, ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਜੀ, ਉੱਪ ਮੁੱਖ ਮੰਤਰੀ ਸ਼੍ਰੀ ਕਨਕ ਵਰਧਨ ਸਿੰਘ ਦੇਵ ਜੀ, ਸ਼੍ਰੀਮਤੀ ਪ੍ਰਭਾਵਤੀ ਪਰਿਦਾ ਜੀ, ਉੜੀਸਾ ਦੇ ਮੰਤਰੀ ਸ਼੍ਰੀ ਗਣੇਸ਼ ਸਿੰਘ ਖੁੰਟੀਆ ਜੀ, ਸ਼੍ਰੀ ਕ੍ਰਿਸ਼ਨਾ ਚੰਦਰ ਮਹਾਪਾਤ੍ਰਾ ਜੀ, ਸੰਸਦ ਮੈਂਬਰ ਸ਼੍ਰੀ ਨਬਾ ਚਰਨ ਮਾਝੀ ਜੀ, ਸ਼੍ਰੀ ਮਨਮੋਹਨ ਸਮਲ ਜੀ, ਸ਼੍ਰੀ ਬੈਜਯੰਤ ਪਾਂਡਾ ਜੀ, ਹੋਰ ਸਾਰੇ ਮਾਣਯੋਗ ਮਹਿਮਾਨ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ
June 20th, 01:00 pm
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਯੂਰਭੰਜ ਜ਼ਿਲ੍ਹੇ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸੰਥਾਲੀ ਜਾਹੇਰਾ ਅਤੇ ਹੋ ਜਾਹੇਰਾ ਦੇ ਪਵਿੱਤਰ ਸਥਾਨਾਂ 'ਤੇ ਪੂਜਾ-ਅਰਚਨਾ ਕੀਤੀ ਅਤੇ ਸਕਿਲ ਸੈਂਟਰ ਤੇ ਪਹਾੜਪੁਰ ਸਕੂਲ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦਾ ਵਿਸ਼ਾ ਸੀ “ਵਿਕਾਸ ਰਾ ਧਾਰਾ, ਉੜੀਸਾ ਸਾਰਾ”। ਸ਼੍ਰੀ ਮੋਦੀ ਨੇ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।Prime Minister extends greetings on Raja Parba
June 15th, 03:23 pm
The Prime Minister, Shri Narendra Modi, today extended his greetings on the occasion of Raja Parba.ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.ਰਿਪਬਲਿਕ ਆਫ਼ ਕੋਰੀਆ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 20th, 01:05 pm
ਆਪਣੀ ਪਹਿਲੀ ਭਾਰਤ ਯਾਤਰਾ ’ਤੇ ਰਾਸ਼ਟਰਪਤੀ ਲੀ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਰਾਸ਼ਟਰਪਤੀ ਲੀ ਦਾ ਜੀਵਨ ਸੰਘਰਸ਼, ਸੇਵਾ ਅਤੇ ਸਮਰਪਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਹਰ ਚੁਣੌਤੀ ਨੇ ਉਨ੍ਹਾਂ ਅੰਦਰ ਜਨ-ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਭਾਵੇਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇ, ਪਰ ਭਾਰਤ ਪ੍ਰਤੀ ਉਨ੍ਹਾਂ ਦੀ ਨੇੜਤਾ ਸਾਡੀ ਪਹਿਲੀ ਮੁਲਾਕਾਤ ਤੋਂ ਹੀ ਸਪਸ਼ਟ ਰਹੀ ਹੈ।ਪ੍ਰਧਾਨ ਮੰਤਰੀ ਨੇ ਅਕਸ਼ੈ ਤ੍ਰਿਤੀਆ ’ਤੇ ਵਧਾਈਆਂ ਦਿੱਤੀਆਂ
April 19th, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਦਿਵਸ ਦੇ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
April 15th, 08:03 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਦਿਵਸ ਦੇ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।