ਪ੍ਰਧਾਨ ਮੰਤਰੀ ਨੇ 2025 ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ
December 29th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜੁਨ ਏਰੀਗੈਸੀ ਨੂੰ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦੇ ਓਪਨ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸ਼ਲਾਘਾਯੋਗ ਹੈ। ਮੈਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਵਧਾਈ ਦਿੱਤੀ
December 29th, 03:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਮਹਿਲਾ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕੋਨੇਰੂ ਹੰਪੀ ਦੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।