ਪ੍ਰਧਾਨ ਮੰਤਰੀ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨ" 'ਤੇ 8 ਨਵੰਬਰ ਨੂੰ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
November 06th, 02:50 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 8 ਨਵੰਬਰ, 2025 ਨੂੰ ਸ਼ਾਮ ਕਰੀਬ 5 ਵਜੇ ਭਾਰਤ ਦੀ ਸੁਪਰੀਮ ਕੋਰਟ ਵਿਖੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ) ਵੱਲੋਂ ਤਿਆਰ ਕੀਤਾ ਗਿਆ ਕਮਿਊਨਿਟੀ ਮੈਡੀਏਸ਼ਨ ਟਰੇਨਿੰਗ ਮੌਡਿਊਲ ਲਾਂਚ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 26th, 02:20 pm
ਆਸੀਆਨ ਦੀ ਸਫ਼ਲ ਪ੍ਰਧਾਨਗੀ ਲਈ ਮੈਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਵਧਾਈ ਦਿੰਦਾ ਹਾਂ। ਭਾਰਤ ਦੇ ਕੰਟਰੀ ਕੋ-ਆਰਡੀਨੇਟਰ ਦੀ ਭੂਮਿਕਾ ਕੁਸ਼ਲਤਾ ਨਾਲ ਨਿਭਾਉਣ 'ਤੇ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਦਾ ਧੰਨਵਾਦ ਕਰਦਾ ਹਾਂ। ਅਤੇ ਆਸੀਆਨ ਦੇ ਨਵੇਂ ਮੈਂਬਰ ਵਜੋਂ ਤਿਮੋਰ-ਲੇਸਤੇ ਦਾ ਸਵਾਗਤ ਕਰਦਾ ਹਾਂ।ਕੁਆਲਾਲੰਪੁਰ ਵਿੱਚ 22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
October 26th, 02:06 pm
22ਵਾਂ ਆਸੀਆਨ-ਭਾਰਤ ਸਿਖਰ ਸੰਮੇਲਨ 26 ਅਕਤੂਬਰ 2024 ਨੂੰ ਕਰਵਾਇਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਿਖਰ ਸੰਮੇਲਨ ਵਿੱਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਪ੍ਰਧਾਨ ਮੰਤਰੀ ਅਤੇ ਆਸੀਆਨ ਆਗੂਆਂ ਨੇ ਸਾਂਝੇ ਤੌਰ 'ਤੇ ਆਸੀਆਨ-ਭਾਰਤ ਸਬੰਧਾਂ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀਆਂ ਪਹਿਲਕਦਮੀਆਂ 'ਤੇ ਚਰਚਾ ਕੀਤੀ। ਇਹ ਭਾਰਤ-ਆਸੀਆਨ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ 12ਵੀਂ ਭਾਗੀਦਾਰੀ ਸੀ।ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
October 09th, 04:41 pm
ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।ਪ੍ਰਧਾਨ ਮੰਤਰੀ 8-9 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 07th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8-9 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਨਵੀਂ ਮੁੰਬਈ ਪਹੁੰਚਣਗੇ ਅਤੇ ਦੁਪਹਿਰ 3 ਵਜੇ ਦੇ ਕਰੀਬ ਉਹ ਨਵੇਂ ਬਣੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ, ਦੁਪਹਿਰ 3:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਅਤੇ ਮੁੰਬਈ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਂਚ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਦੀ ਸੱਤਵੀਂ ਵਰ੍ਹੇਗੰਢ ਮਨਾਈ
September 23rd, 12:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ 7 ਸਾਲ ਪੂਰੇ ਹੋਣ ਮੌਕੇ ਅੱਜ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਹੈ ਕਿ ਇਸ ਯੋਜਨਾ ਨੇ ਲੱਖਾਂ ਨਾਗਰਿਕਾਂ ਲਈ ਸਮਰੱਥਾ, ਵਿੱਤੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾ ਕੇ ਗੁਣਵੱਤਾਪੂਰਨ ਸਿਹਤ ਸੰਭਾਲ ਤੱਕ ਪਹੁੰਚ ਨੂੰ ਨਵੇਂ ਸਿਰੇ ਤੋਂ ਪਰਿਭਾਸ਼ਿਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਹਰੇਕ ਨਾਗਰਿਕ ਦੇ ਲਈ ਵਿੱਤੀ ਸੁਰੱਖਿਆ ਅਤੇ ਸਿਹਤ ਸੇਵਾ ਤੱਕ ਪਹੁੰਚ ‘ਤੇ ਜ਼ੋਰ ਦਿੰਦੇ ਹੋਏ 2047 ਤੱਕ ਸਾਰਿਆਂ ਦੇ ਲਈ ਬੀਮਾ ਦੇ ਟੀਚੇ ‘ਤੇ ਚਾਨਣਾ ਪਾਇਆ
September 04th, 08:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨੀਵਰਸਲ ਵਿੱਤੀ ਸੁਰੱਖਿਆ ਅਤੇ ਸਿਹਤ ਸੇਵਾ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੀ ਦਿਸ਼ਾ ਵਿੱਚ ਇੱਕ ਵੱਡੇ ਕਦਮ ‘ਤੇ ਚਾਨਣਾ ਪਾਇਆ। #NextGenGST ਸੁਧਾਰਾਂ ਦਾ ਨਵੀਨਤਮ ਫੇਜ਼ ਜੀਵਨ ਅਤੇ ਸਿਹਤ ਬੀਮਾ ਉਤਪਾਦਾਂ ‘ਤੇ ਮਹੱਤਵਪੂਰਨ ਟੈਕਸ ਛੂਟ ਪ੍ਰਦਾਨ ਕਰਦਾ ਹੈ, ਜਿਸ ਨਾਲ ਇਹ ਹਰ ਨਾਗਰਿਕ ਦੇ ਲਈ ਵੱਧ ਕਿਫਾਇਤੀ ਅਤੇ ਸੁਲਭ ਹੋ ਗਏ ਹਨ।ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦਾ ਉਦਘਾਟਨੀ ਕਥਨ
September 01st, 01:24 pm
ਤੁਹਾਨੂੰ ਮਿਲ ਕੇ ਬਹੁਤ ਖੁਸ਼ੀ ਹੋ ਰਹੀ ਹੈ, ਅਤੇ ਮੈਂ ਹਮੇਸ਼ਾ ਅਨੁਭਵ ਕਰਦਾ ਹਾਂ ਕਿ ਤੁਹਾਨੂੰ ਮਿਲਣਾ ਮਤਲਬ ਇੱਕ ਯਾਦਗਾਰ ਮੀਟਿੰਗ ਵੀ ਹੁੰਦੀ ਹੈ। ਬਹੁਤ ਸਾਰੀਆਂ ਚੀਜ਼ਾਂ ਦੀਆਂ ਜਾਣਕਾਰੀਆਂ ਦਾ ਅਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਦਾ ਹੈ।ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
September 01st, 01:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੀਨ ਦੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਦੌਰਾਨ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦਿਮੀਰ ਪੁਤਿਨ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਚੀਨ ਦੇ ਤਿਯਾਨਜਿਨ ਵਿੱਚ 25ਵੇਂ ਐੱਸਸੀਓ ਸੰਮੇਲਨ ਵਿੱਚ ਹਿੱਸਾ ਲਿਆ
September 01st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਗਸਤ ਤੋਂ 1 ਸਤੰਬਰ 2025 ਤੱਕ ਚੀਨ ਦੇ ਤਿਯਾਨਜਿਨ ਵਿੱਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸੀਸਓ) ਦੇ ਰਾਸ਼ਟਰ ਮੁਖੀਆਂ ਦੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਸਮਿਟ ਵਿੱਚ ਐੱਸਸੀਓ ਵਿਕਾਸ ਰਣਨੀਤੀ, ਗਲੋਬਲ ਸ਼ਾਸਨ ਵਿੱਚ ਸੁਧਾਰ, ਅੱਤਵਾਦ-ਵਿਰੋਧੀ, ਸ਼ਾਂਤੀ ਅਤੇ ਸੁਰੱਖਿਆ, ਆਰਥਕਿ ਅਤੇ ਵਿੱਤੀ ਸਹਿਯੋਗ ਅਤੇ ਟਿਕਾਊ ਵਿਕਾਸ ‘ਤੇ ਉਪਯੋਗੀ ਚਰਚਾ ਹੋਈ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ 11 ਪਰਿਵਰਤਨਕਾਰੀ ਵਰ੍ਹੇ ਪੂਰਨ ਹੋਣ ਦਾ ਜ਼ਿਕਰ ਕੀਤਾ
August 28th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਜਨ ਧਨ ਯੋਜਨਾ (ਪੀਐੱਮਜੇਡੀਵਾਈ) ਦੀ 11ਵੀਂ ਵਰ੍ਹੇਗੰਢ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਪਰਿਵਰਤਨਕਾਰੀ ਪਹਿਲ ਹੈ ਜਿਸ ਨੇ ਪੂਰੇ ਭਾਰਤ ਵਿੱਚ ਵਿੱਤੀ ਸਮਾਵੇਸ਼ਨ ਨੂੰ ਨਵਾਂ ਰੂਪ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪੀਐੱਮਜੇਡੀਵਾਈ ਨੇ ਲੋਕਾਂ ਦਾ ਸਨਮਾਨ ਵਧਾਇਆ ਹੈ ਅਤੇ ਅੰਤਿਮ ਵਿਅਕਤੀ ਤੱਕ ਵਿੱਤੀ ਸਮਾਵੇਸ਼ਨ ਦੀ ਸੁਵਿਧਾ ਪਹੁੰਚਾ ਕੇ ਆਪਣੀ ਕਿਸਮਤ ਖੁਦ ਲਿਖਣ ਦੀ ਸ਼ਕਤੀ ਦਿੱਤੀ ਹੈ।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।79ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਆਜ਼ਾਦੀ ਦਾ ਇਹ ਮਹਾਪੁਰਬ 140 ਕਰੋੜ ਸੰਕਲਪਾਂ ਦਾ ਪੁਰਬ ਹੈ। ਆਜ਼ਾਦੀ ਦਾ ਇਹ ਪੁਰਬ ਸਮੂਹਿਕ ਸਿੱਧੀਆਂ ਦਾ, ਗੌਰਵ ਦਾ ਪਲ ਹੈ ਅਤੇ ਹਿਰਦਾ ਉਮੰਗ ਨਾਲ ਭਰਿਆ ਹੋਇਆ ਹੈ। ਦੇਸ਼ ਏਕਤਾ ਦੀ ਭਾਵਨਾ ਨੂੰ ਨਿਰੰਤਰ ਮਜ਼ਬੂਤੀ ਦੇ ਰਿਹਾ ਹੈ। 140 ਕਰੋੜ ਦੇਸ਼ਵਾਸੀ ਅੱਜ ਤਿਰੰਗੇ ਦੇ ਰੰਗ ਵਿੱਚ ਰੰਗੇ ਹੋਏ ਹਨ। ਹਰ ਘਰ ਤਿਰੰਗਾ, ਭਾਰਤ ਦੇ ਹਰ ਕੋਣੇ ਤੋਂ, ਚਾਹੇ ਰੇਗਿਸਤਾਨ ਹੋਵੇ, ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰ ਦੇ ਤਟ ਹੋਣ ਜਾਂ ਸੰਘਣੀ ਅਬਾਦੀ ਵਾਲੇ ਖੇਤਰ, ਹਰ ਤਰਫ਼ ਤੋਂ ਇੱਕ ਹੀ ਗੂੰਜ ਹੈ, ਇੱਕ ਹੀ ਜੈਕਾਰਾ ਹੈ, ਸਾਡੇ ਪ੍ਰਾਣ ਤੋਂ ਵੀ ਪਿਆਰੀ ਮਾਤਭੂਮੀ ਦਾ ਜੈਗਾਨ ਹੈ।India celebrates 79th Independence Day
August 15th, 06:45 am
PM Modi, in his address to the nation on the 79th Independence day paid tribute to the Constituent Assembly, freedom fighters, and Constitution makers. He reiterated that India will always protect the interests of its farmers, livestock keepers and fishermen. He highlighted key initiatives—GST reforms, Pradhan Mantri Viksit Bharat Rozgar Yojana, National Sports Policy, and Sudharshan Chakra Mission—aimed at achieving a Viksit Bharat by 2047. Special guests like Panchayat members and “Drone Didis” graced the Red Fort celebrations.ਰੀਓ ਡੀ ਜਨੇਰੀਓ ਐਲਾਨਨਾਮਾ –ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਤਹਿਤ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ
July 07th, 06:00 am
ਅਸੀਂ, ਬ੍ਰਿਕਸ ਦੇਸ਼ਾਂ ਦੇ ਲੀਡਰਾਂ ਨੇ, 6 ਤੋਂ 7 ਜੁਲਾਈ 2025 ਤੱਕ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ (XVII BRICS Summit) ਵਿੱਚ ਬੈਠਕ ਕੀਤੀ, ਜਿਸ ਦਾ ਵਿਸ਼ਾ ਸੀ: “ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਲਈ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ।” (Strengthening Global South Cooperation for a More Inclusive and Sustainable Governance”)ਪ੍ਰਧਾਨ ਮੰਤਰੀ ਦਾ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ (02-09 ਜੁਲਾਈ)
June 27th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2-3 ਜੁਲਾਈ 2025 ਨੂੰ ਘਾਨਾ ਦਾ ਦੌਰਾ ਕਰਨਗੇ । ਇਹ ਪ੍ਰਧਾਨ ਮੰਤਰੀ ਦਾ ਘਾਨਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਤਿੰਨ ਦਹਾਕਿਆਂ ਬਾਅਦ ਹੋ ਰਿਹਾ ਹੈ। ਦੌਰੇ ਦੌਰਾਨ , ਪ੍ਰਧਾਨ ਮੰਤਰੀ ਘਾਨਾ ਦੇ ਰਾਸ਼ਟਰਪਤੀ ਨਾਲ ਮਜ਼ਬੂਤ ਦੁਵੱਲੀ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਆਰਥਿਕ , ਊਰਜਾ ਅਤੇ ਰੱਖਿਆ ਸਹਿਯੋਗ ਅਤੇ ਵਿਕਾਸ ਸਹਿਯੋਗ ਸਾਂਝੇਦਾਰੀ ਰਾਹੀਂ ਇਸ ਨੂੰ ਵਧਾਉਣ ਦੇ ਲਈ ਅਗੇ ਦੇ ਮੌਕਿਆਂ ‘ਤੇ ਚਰਚਾ ਕਰਨ ਲਈ ਗੱਲਬਾਤ ਕਰਨਗੇ । ਇਹ ਦੌਰਾ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ਅਤੇ ECOWAS [ ਇਕੌਨਮਿਕ ਕਮਿਊਨਿਟੀ ਆਫ ਵੇਸਟ ਅਫਰੀਕਨ ਸਟੇਟਸ] ਅਤੇ ਅਫ਼ਰੀਕੀ ਯੂਨੀਅਨ (ਅਫ਼ਰੀਕੀ ਯੂਨੀਅਨ) ਨਾਲ ਭਾਰਤ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਦੋਹਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।