ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਅਤੇ ਕਿਸਾਨਾਂ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
April 20th, 08:36 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਖੇਤੀਬਾੜੀ ਸਾਡੀ ਖ਼ੁਸ਼ਹਾਲੀ ਦੀ ਨੀਂਹ ਹੈ ਅਤੇ ਕਿਸਾਨ ਭਰਾ-ਭੈਣਾਂ ਦੇਸ਼ ਦੇ ਅੰਨਦਾਤਾ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੇਸ਼ ਦੀ ਤਰੱਕੀ ਨੂੰ ਯਕੀਨੀ ਬਣਾਉਂਦਾ ਹੈ।ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 15th, 11:10 am
ਪਰਮ ਪੂਜਨੀਕ ਜਗਤਗੁਰੂ ਸ਼੍ਰੀ ਸ਼੍ਰੀ ਸ਼੍ਰੀ ਡਾਕਟਰ ਨਿਰਮਲਾਨੰਦਨਾਥ ਮਹਾਸਵਾਮੀ ਜੀ, ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਐੱਚ.ਡੀ. ਦੇਵੇਗੌੜਾ ਜੀ, ਇੱਥੋਂ ਦੇ ਰਾਜਪਾਲ ਸ਼੍ਰੀਮਾਨ ਥਾਵਰ ਚੰਦ ਗਹਿਲੋਤ ਜੀ, ਪਰਮ ਪੂਜਨੀਕ ਜਗਤਗੁਰੂ ਸਵਾਮੀ ਪਰਮਾਤਮਾਨੰਦ ਜੀ ਸਰਸਵਤੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਐੱਚ.ਡੀ. ਕੁਮਾਰਸਵਾਮੀ, ਸ਼ੋਭਾ ਕਰੰਦਲਾਜੇ ਜੀ, ਕਰਨਾਟਕ ਦੇ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਜੀ, ਰਾਜ ਦੇ ਮੰਤਰੀ ਐੱਨ. ਚੇਲੂਵਰਾਯ ਸਵਾਮੀ ਜੀ, ਸਾਰੇ ਪੂਜਨੀਕ ਸੰਤ, ਹੋਰ ਸਾਰੇ ਮਹਾਨ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਾਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ
April 15th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੰਡਿਆ ਜ਼ਿਲ੍ਹੇ ਦੇ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ। ਇਸ ਮੌਕੇ ਦੀ ਡੂੰਘੀ ਅਧਿਆਤਮਿਕ ਮਹੱਤਤਾ ਬਾਰੇ ਦੱਸਦਿਆਂ ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਸ਼ਾਨਦਾਰ ਸ਼ੁਭ-ਆਰੰਭ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਪਰਮ ਪੂਜਨੀਕ ਸੰਤਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ 'ਤੇ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਜਵਾਲਾ ਪੀਠ ਵਿੱਚ ਸਮਾਂ ਬਿਤਾਉਣਾ ਅਤੇ ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਾ ਬਹੁਤ ਭਾਵੁਕ ਕਰਨ ਵਾਲਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਇਹ ਦੈਵੀ ਅਨੁਭਵ ਮੇਰੀ ਯਾਦ ਵਿੱਚ ਹਮੇਸ਼ਾ ਲਈ ਅਮਿੱਟ ਰਹਿਣਗੇ।ਉੱਤਰ ਪ੍ਰਦੇਸ਼ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 28th, 12:15 pm
ਉਦਘਾਟਨ ਹੋ ਗਿਆ? ਉਦਘਾਟਨ ਹੋ ਗਿਆ? ਨਹੀਂ, ਅਜੇ ਅੱਧਾ ਕੰਮ ਹੋਇਆ ਹੈ। ਮੈਂ ਸਿਰਫ਼ ਉਹ ਪਰਦਾ ਹਟਾਇਆ ਹੈ, ਪਰ ਮੈਂ ਅੱਜ ਚਾਹੁੰਦਾ ਹਾਂ ਕਿ ਇਸ ਏਅਰਪੋਰਟ ਦਾ ਉਦਘਾਟਨ ਇੱਥੇ ਜੋ ਵੀ ਮੌਜੂਦ ਹਨ, ਤੁਸੀਂ ਸਾਰੇ ਕਰੋ, ਅਤੇ ਇਸ ਲਈ ਤੁਸੀਂ ਆਪਣਾ ਮੋਬਾਈਲ ਫੋਨ ਕੱਢੋ, ਆਪਣੇ ਮੋਬਾਈਲ ਫੋਨ ਦੀ ਫਲੈਸ਼ ਲਾਈਟ ਜਗਾਓ ਅਤੇ ਤੁਸੀਂ ਇਸ ਦਾ ਉਦਘਾਟਨ ਕਰ ਰਹੇ ਹੋ। ਤੁਸੀਂ ਦੀਵਾ ਜਗਾ ਕੇ ਇੱਥੇ ਮੌਜੂਦ ਹਰ ਵਿਅਕਤੀ, ਅੱਜ ਇਸ ਏਅਰਪੋਰਟ ਦਾ ਉਦਘਾਟਨ ਕਰ ਰਿਹਾ ਹੈ। ਇਹ ਤੁਹਾਡੀ ਅਮਾਨਤ ਹੈ, ਇਹ ਤੁਹਾਡਾ ਭਵਿੱਖ ਹੈ, ਇਹ ਤੁਹਾਡੀ ਮਿਹਨਤ ਹੈ ਅਤੇ ਇਸ ਲਈ ਇਸ ਦਾ ਉਦਘਾਟਨ ਵੀ ਤੁਹਾਡੇ ਹੱਥਾਂ ਨਾਲ ਹੋ ਰਿਹਾ ਹੈ, ਤੁਸੀਂ ਭਾਰਤ ਮਾਤਾ ਦੀ ਜੈ ਬੋਲ ਕੇ, ਹੱਥ ਉੱਪਰ ਕਰਕੇ, ਫਲੈਸ਼ ਲਾਈਟ ਪੂਰੀ ਤਰ੍ਹਾਂ ਦਿਖਾਓ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਬਹੁਤ-ਬਹੁਤ ਧੰਨਵਾਦ। ਹੁਣ ਉਦਘਾਟਨ ਹੋ ਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 11,200 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਿਤ ਕੀਤੇ ਗਏ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ
March 28th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੀ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਤੋਂ 'ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਅਭਿਆਨ' ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਭ ਤੋਂ ਵੱਡਾ ਰਾਜ ਹੁਣ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਖ਼ੁਸ਼ੀ ਹੈ, ਪਹਿਲੀ ਇਸ ਹਵਾਈ ਅੱਡੇ ਦੀ ਨੀਂਹ ਰੱਖਣ ਅਤੇ ਹੁਣ ਇਸ ਦਾ ਉਦਘਾਟਨ ਕਰਨ ’ਤੇ, ਅਤੇ ਦੂਜੀ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਮ ਉੱਤਰ ਪ੍ਰਦੇਸ਼ ਨਾਲ ਜੁੜਨ ’ਤੇ। ਸ਼੍ਰੀ ਮੋਦੀ ਨੇ ਕਿਹਾ, ਇਹ ਉਹੀ ਰਾਜ ਹੈ ਜਿਸ ਨੇ ਮੈਨੂੰ ਆਪਣਾ ਪ੍ਰਤੀਨਿਧੀ ਚੁਣਿਆ ਅਤੇ ਸੰਸਦ ਮੈਂਬਰ ਬਣਾਇਆ, ਅਤੇ ਹੁਣ ਇਸ ਦੀ ਪਛਾਣ ਇਸ ਸ਼ਾਨਦਾਰ ਹਵਾਈ ਅੱਡੇ ਨਾਲ ਜੁੜ ਗਈ ਹੈ।ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ ਦਾ ਭਾਰਤ ਦੌਰਾ
February 18th, 05:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ 18–19 ਫ਼ਰਵਰੀ, 2026 ਤੱਕ ਏਆਈ ਇੰਪੈਕਟ ਸਮਿਟ 2026 ਵਿੱਚ ਭਾਗ ਲੈਣ ਲਈ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਸਰਕਾਰੀ ਦੌਰਾ ਹੈ। ਇਸ ਤੋਂ ਪਹਿਲਾਂ ਉਹ 27–29 ਅਕਤੂਬਰ, 2024 ਦੌਰਾਨ ਦੁਵੱਲੇ ਦੌਰੇ ’ਤੇ ਭਾਰਤ ਆਏ ਸਨ। ਉਨ੍ਹਾਂ ਨਾਲ ਡਿਜੀਟਲ ਤਬਦੀਲੀ ਅਤੇ ਸਿਵਲ ਸੇਵਾ ਮੰਤਰੀ ਸ਼੍ਰੀ ਆਸਕਰ ਲੋਪੇਜ਼ ਅਗੁਏਦਾ ਅਤੇ ਖੇਤੀਬਾੜੀ, ਮੱਛੀਪਾਲਣ ਅਤੇ ਖ਼ੁਰਾਕ ਮੰਤਰੀ ਸ਼੍ਰੀ ਲੂਈਸ ਪਲਾਨਾਸ ਪੁਚਾਦੇਸ ਵੀ ਆਏ ਹਨ।ਸਾਂਝਾ ਬਿਆਨ: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਫੇਰੀ
January 19th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ 19 ਜਨਵਰੀ, 2026 ਨੂੰ ਭਾਰਤ ਦੀ ਅਧਿਕਾਰਤ ਫੇਰੀ ਕੀਤੀ। ਪਿਛਲੇ ਦਸ ਸਾਲਾਂ ਵਿੱਚ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਇਹ ਪੰਜਵੀਂ ਭਾਰਤ ਫੇਰੀ ਸੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਤੀਜੀ ਅਧਿਕਾਰਤ ਭਾਰਤ ਫੇਰੀ ਸੀ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤ-ਰੂਸ ਵਪਾਰ ਮੰਚ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 05th, 03:45 pm
ਭਾਰਤ ਰੂਸ ਵਪਾਰ ਮੰਚ, ਮੈਂ ਸਮਝਦਾ ਹਾਂ ਕਿ ਰਾਸ਼ਟਰਪਤੀ ਪੁਤਿਨ ਦੀ ਇਹ ਬਹੁਤ ਅਹਿਮ ਪਹਿਲਕਦਮੀ ਰਹੀ ਕਿ ਇੰਨਾ ਵੱਡਾ ਵਫ਼ਦ ਲੈ ਕੇ ਅੱਜ ਇਸ ਸਮਾਗਮ ਦਾ ਹਿੱਸਾ ਬਣੇ ਹਨ। ਅਤੇ ਤੁਹਾਡਾ ਸਾਰਿਆਂ ਦਾ ਮੈਂ ਦਿਲੋਂ ਬਹੁਤ-ਬਹੁਤ ਸਵਾਗਤ ਕਰਦਾ ਹਾਂ ਅਤੇ ਮੇਰਾ ਵੀ ਤੁਹਾਡੇ ਸਾਰਿਆਂ ਦੇ ਵਿੱਚ ਆਉਣਾ ਇੱਕ ਬਹੁਤ ਖ਼ੁਸ਼ੀ ਦਾ ਮੌਕਾ ਹੈ। ਇਸ ਫੋਰਮ ਨਾਲ ਜੁੜਨ ਲਈ ਅਤੇ ਆਪਣੇ ਬਹੁ-ਕੀਮਤੀ ਵਿਚਾਰ ਸਾਂਝੇ ਕਰਨ ਲਈ, ਮੈਂ ਮੇਰੇ ਮਿੱਤਰ ਰਾਸ਼ਟਰਪਤੀ ਪੁਤਿਨ ਦਾ ਦਿਲੋਂ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਬਿਜਨਸ ਲਈ ਸਿੰਪਲੀਫਾਈਡ ਪ੍ਰਡਿਕਟੇਬਲ ਮਕੈਨਿਜ਼ਮ ਬਣਾਏ ਜਾ ਰਹੇ ਹਨ। ਭਾਰਤ ਅਤੇ ਯੂਰੇਸ਼ੀਅਨ ਇਕੋਨਾਮਿਕ ਯੂਨੀਅਨ ਦੇ ਵਿੱਚ ਐੱਫਟੀਏ ’ਤੇ ਚਰਚਾ ਸ਼ੁਰੂ ਹੋ ਗਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ
December 05th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਕੱਲ੍ਹ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ, ਭਾਰਤ ਅਤੇ ਵਿਦੇਸ਼ਾਂ ਦੇ ਨੇਤਾਵਾਂ ਅਤੇ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤ-ਰੂਸ ਵਪਾਰ ਫੋਰਮ ਰਾਸ਼ਟਰਪਤੀ ਪੁਤਿਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਹ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੱਕ ਵੱਡਾ ਵਫ਼ਦ ਲੈ ਕੇ ਆਏ ਹਨ। ਉਨ੍ਹਾਂ ਨੇ ਸਾਰੇ ਮੌਜੂਦ ਲੋਕਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਰਮਿਆਨ ਸ਼ਾਮਲ ਹੋਣਾ ਪ੍ਰਧਾਨ ਮੰਤਰੀ ਲਈ ਬਹੁਤ ਖ਼ੁਸ਼ੀ ਦਾ ਪਲ ਹੈ। ਸ਼੍ਰੀ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਦਾ ਫੋਰਮ ਵਿੱਚ ਸ਼ਾਮਲ ਹੋਣ ਅਤੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਲਈ ਸਰਲ ਅਤੇ ਭਰੋਸੇਮੰਦ ਵਿਧੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਯੂਰੇਸ਼ੀਅਨ ਆਰਥਿਕ ਯੂਨੀਅਨ ਦਰਮਿਆਨ ਇੱਕ ਮੁਫ਼ਤ ਵਪਾਰ ਸਮਝੌਤੇ 'ਤੇ ਚਰਚਾ ਸ਼ੁਰੂ ਹੋ ਗਈ ਹੈ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 06:16 pm
ਰੂਸ ਦੇ ਉਪ ਪ੍ਰਧਾਨ ਮੰਤਰੀ ਦਮਿਤਰੀ ਪਾਤਰੁਸ਼ੇਵ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਚਿਰਾਗ਼ ਪਾਸਵਾਨ, ਰਵਨੀਤ ਜੀ, ਪ੍ਰਤਾਪਰਾਓ ਜਾਧਵ ਜੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਆਏ ਸਾਰੇ ਮੰਤਰੀਓ, ਹੋਰ ਪ੍ਰਤੀਨਿਧੀਓ, ਮਹਿਮਾਨੋ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਫੂਡ ਇੰਡੀਆ 2025 ਨੂੰ ਸੰਬੋਧਨ ਕੀਤਾ
September 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ, ਉੱਦਮੀ, ਨਿਵੇਸ਼ਕ, ਇਨੋਵੇਟਰਸ ਅਤੇ ਖ਼ਪਤਕਾਰ, ਸਾਰੇ ਇਸ ਆਯੋਜਨ ਵਿੱਚ ਇਕੱਠੇ ਮੌਜੂਦ ਹਨ, ਜਿਸ ਨਾਲ ਵਰਲਡ ਫੂਡ ਇੰਡੀਆ ਇੱਕ ਨਵੇਂ ਸੰਪਰਕ, ਨਵੇਂ ਜੁੜਾਅ ਅਤੇ ਰਚਨਾਤਮਕਤਾ ਦਾ ਇੱਕ ਮੰਚ ਬਣ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਨ੍ਹਾਂ ਵਿੱਚ ਮੁੱਖ ਤੌਰ 'ਤੇ ਪੋਸ਼ਣ, ਤੇਲ ਦੀ ਖ਼ਪਤ ਘੱਟ ਕਰਨ ਅਤੇ ਪੈਕੇਜਡ ਉਤਪਾਦਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵੱਲ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ
September 24th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਸ਼ਾਮ ਲਗਭਗ 6:15 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਉਹ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
September 16th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਾਲ 2024 ਬੈਚ ਦੇ ਆਈਐੱਫਐੱਸ ਅਧਿਕਾਰੀ ਟ੍ਰੇਨੀਆਂ ਨੇ ਮੁਲਾਕਾਤ ਕੀਤੀ
August 19th, 08:34 pm
ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਦੇ 2024 ਬੈਚ ਦੇ ਅਧਿਕਾਰੀ ਟ੍ਰੇਨੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ, 7, ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। 2024 ਬੈਚ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 33 ਆਈਐੱਫਐੱਸ ਅਧਿਕਾਰੀ ਟ੍ਰੇਨੀ ਹਨ।ਪ੍ਰਧਾਨ ਮੰਤਰੀ 7 ਅਗਸਤ ਨੂੰ ਨਵੀਂ ਦਿੱਲੀ ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ
August 06th, 12:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਅਗਸਤ ਨੂੰ ਸਵੇਰੇ ਲਗਭਗ 9 ਵਜੇ, ਨਵੀਂ ਦਿੱਲੀ ਦੀ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਪੂਸਾ (ICAR PUSA) ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ। ਉਹ ਇਸ ਅਵਸਰ ‘ਤੇ ਇਕੱਠ ਨੂੰ ਵੀ ਸੰਬੇਧਨ ਕਰਨਗੇ।ਸੰਯੁਕਤ ਬਿਆਨ: ਭਾਰਤ ਅਤੇ ਬ੍ਰਾਜ਼ੀਲ- ਉਚੇਰੇ ਉਦੇਸ਼ਾਂ ਵਾਲੇ ਦੋ ਮਹਾਨ ਰਾਸ਼ਟਰ
July 09th, 05:55 am
ਭਾਰਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 8 ਜੁਲਾਈ 2025 ਨੂੰ ਬ੍ਰਾਜ਼ੀਲ ਦੀ ਸਰਕਾਰੀ ਯਾਤਰਾ ਕੀਤੀ। ਇਹ ਯਾਤਰਾ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਸ ਇਨਾਸੀਓ ਲੂਲਾ ਦਾ ਸਿਲਵਾ (His Excellency Mr. Luiz Inácio Lula da Silva) ਦੇ ਸੱਦੇ ‘ਤੇ ਕੀਤੀ ਗਈ। ਮਿੱਤਰਤਾ ਅਤੇ ਵਿਸ਼ਵਾਸ ਦੀ ਭਾਵਨਾ ਨਾਲ ਹੋਈ ਇਹ ਯਾਤਰਾ ਲਗਭਗ ਅੱਠ ਦਹਾਕਿਆਂ ਤੋਂ ਬ੍ਰਾਜ਼ੀਲ-ਭਾਰਤ ਸਬੰਧਾਂ ਦਾ ਆਧਾਰ ਰਹੀ ਹੈ। ਵਰ੍ਹੇ 2006 ਵਿੱਚ ਇਸ ਸਬੰਧ ਨੂੰ ਰਣਨੀਤਕ ਸਾਂਝੇਦਾਰੀ (Strategic Partnership) ਤੱਕ ਵਧਾਇਆ ਗਿਆ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਨਵੀਨਤਮ ਐਪੀਸੋਡ ਵਿੱਚ ਮੋਟਾਪੇ ਦੇ ਖਿਲਾਫ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ
February 24th, 09:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਟਾਪੇ ਦੀ ਵਧਦੀ ਦਰ ਨਾਲ ਨਿਪਟਣ ਦੀ ਤਤਕਾਲ ਜ਼ਰੂਰਤ ‘ਤੇ ਬਲ ਦਿੰਦੇ ਹੋਏ, ਖੁਰਾਕ ਵਾਲੇ ਤੇਲ ਦੀ ਖਪਤ ਨੂੰ ਘੱਟ ਕਰਨ ਦੇ ਲਈ ਪ੍ਰਮੁੱਖ ਵਿਅਕਤੀਆਂ ਨੂੰ ਨਾਮਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅੰਦੋਲਨ ਨੂੰ ਹੋਰ ਵਿਸਤਾਰ ਦੇਣ ਦੇ ਲਈ 10 ਹੋਰ ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕੀਤੀ।ਪ੍ਰਧਾਨ ਮੰਤਰੀ 11 ਦਸੰਬਰ ਨੂੰ ਸਮਾਰਟ ਇੰਡੀਆ ਹੈਕਾਥੌਨ 2024 ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕਰਨਗੇ
December 09th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਦਸੰਬਰ 2024 ਨੂੰ ਸ਼ਾਮ ਲਗਭਗ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2024 ਦੇ ਗ੍ਰੈਂਡ ਫਿਨਾਲੇ ਵਿੱਚ ਹਿੱਸਾ ਲੈਣ ਵਾਲੇ ਯੰਗ ਇਨੋਵੇਟਰਸ ਦੇ ਨਾਲ ਗੱਲਬਾਤ ਕਰਨਗੇ। ਇਸ ਗ੍ਰੈਂਡ ਫਿਨਾਲੇ ਵਿੱਚ 1300 ਤੋਂ ਅਧਿਕ ਵਿਦਿਆਰਥੀਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।