India and Indonesia are connected not only by our history but also by a shared future: PM Modi at community programme in Jakarta
July 07th, 11:47 pm
Addressing the Indian community in Jakarta, PM Modi thanked the diaspora for their warm welcome and praised their contribution to Indonesia's progress and their role as a living bridge between the two nations. He spoke about India's rapid transformation and called upon the community to contribute towards the shared aspirations of Viksit Bharat 2047 and Indonesia Emas 2045.Prime Minister addresses the Indian diaspora in Jakarta
July 07th, 05:30 pm
Addressing the Indian community in Jakarta, PM Modi thanked the diaspora for their warm welcome and praised their contribution to Indonesia's progress and their role as a living bridge between the two nations. He spoke about India's rapid transformation and called upon the community to contribute towards the shared aspirations of Viksit Bharat 2047 and Indonesia Emas 2045.‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ 'ਤੇ ਵਧਾਈ ਦਿੱਤੀ
June 07th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਅੱਜ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਗੰਗਟੋਕ ਵਿੱਚ ਸਿੱਕਮ ਦੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
April 28th, 10:25 am
ਸਿੱਕਮ ਦੇ ਰਾਜਪਾਲ ਸ੍ਰੀ ਓਮ ਮਾਥੁਰ ਜੀ, ਇੱਥੋਂ ਦੇ ਹਰਮਨ-ਪਿਆਰੇ, ਊਰਜਾਵਾਨ ਨੌਜਵਾਨ ਅਤੇ ਮੇਰੇ ਪਰਮ ਮਿੱਤਰ ਸ੍ਰੀ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਸ੍ਰੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰ ਹਾਂਗ ਸੁੱਬਾ ਜੀ, ਸ੍ਰੀ ਦਿਲੀ ਰਾਮ ਥਾਪਾ ਜੀ ਅਤੇ ਸਿੱਕਮ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਦੇ ਗੰਗਟੋਕ ਵਿੱਚ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ
April 28th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਇੱਕ ਸ਼ਾਨਦਾਰ ਜਸ਼ਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ 30 ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸ਼ੁਰੂਆਤ ਦੇ ਨਾਲ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਦਿਵਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ ਨੇ ਸਿੱਕਮ ਦੇ ਗੰਗਟੋਕ ਵਿੱਚ ਨੌਜਵਾਨਾਂ ਨਾਲ ਇੱਕ ਉਤਸ਼ਾਹਪੂਰਨ ਫੁੱਟਬਾਲ ਸੈਸ਼ਨ ਵਿੱਚ ਹਿੱਸਾ ਲਿਆ
April 28th, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਸੁਹਾਵਣੀ ਸਵੇਰ ਦੌਰਾਨ ਨੌਜਵਾਨਾਂ ਨਾਲ ਇੱਕ ਉਤਸ਼ਾਹ ਭਰਪੂਰ ਫੁੱਟਬਾਲ ਸੈਸ਼ਨ ਵਿੱਚ ਹਿੱਸਾ ਲਿਆ।TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ
August 31st, 11:30 am
ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 08th, 08:30 pm
“ਰੀਓ” ਅਤੇ “ਬ੍ਰਾਸੀਲੀਆ” ਵਿੱਚ ਸਾਡੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ, ਮੇਰੇ ਮਿੱਤਰ ਦਾ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਐਮਾਜ਼ਨ ਦੀ ਕੁਦਰਤੀ ਸੁੰਦਰਤਾ, ਅਤੇ ਤੁਹਾਡੀ ਆਤਮੀਅਤਾ, ਦੋਹਾਂ ਨੇ ਸਾਨੂੰ ਮੰਤਰ-ਮੁੰਗਧ ਕਰ ਦਿੱਤਾ ਹੈ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਪ੍ਰਧਾਨ ਮੰਤਰੀ ਨੇ ਕੁਵੈਤ ਦੇ ਮਹਾਮਹਿਮ ਅਮੀਰ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਅਰੇਬੀਅਨ ਗਲਫ ਕੱਪ ਵਿੱਚ ਹਿੱਸਾ ਲਿਆ
December 21st, 10:24 pm
ਕੁਵੈਤ ਦੇ ਅਮੀਰ, ਮਹਾਮਹਿਮ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ- ਸਬਾਹ ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੁਵੈਤ ਵਿੱਚ 26ਵੇਂ ਅਰੇਬੀਅਨ ਗਲਫ ਕੱਪ ਦੇ ਉਦਘਾਟਨ ਸਮਾਰੋਹ ਵਿੱਚ ਉਨ੍ਹਾਂ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਕੁਵੈਤ ਦੇ ਮਹਾਮਹਿਮ ਅਮੀਰ, ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਦੇ ਨਾਲ ਸ਼ਾਨਦਾਰ ਉਦਘਾਟਨ ਸਮਾਰੋਹ ਵਿੱਚ ਭਾਗੀਦਾਰੀ ਕੀਤੀ। ਇਸ ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕੁਵੈਤ ਦੀ ਲੀਡਰਸ਼ਿਪ ਦੇ ਨਾਲ਼ ਗ਼ੈਰਰਸਮੀ ਵਾਰਤਾਲਾਪ ਭੀ ਕੀਤੀ ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।