ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਜਰਮਨੀ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ
September 03rd, 08:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਰਮਨੀ ਦੇ ਵਿਦੇਸ਼ ਮੰਤਰੀ ਜੋਹਾਨ ਵਾਡੇਫੁਲ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਅਤੇ ਜਰਮਨੀ ਆਪਣੀ ਰਣਨੀਤਕ ਸਾਂਝੇਦਾਰੀ ਦੇ 25 ਵਰ੍ਹੇ ਪੂਰੇ ਹੋਣ ਦਾ ਉਤਸਵ ਮਨਾ ਰਹੇ ਹਨ। ਜੀਵੰਤ ਲੋਕਤੰਤਰ ਅਤੇ ਮੋਹਰੀ ਅਰਥਵਿਵਸਥਾਵਾਂ ਦੇ ਰੂਪ ਵਿੱਚ, ਅਸੀਂ ਵਪਾਰ, ਟੈਕਨੋਲੋਜੀ, ਇਨੋਵੇਸ਼ਨ, ਸਥਿਰਤਾ, ਮੈਨੂਫੈਕਚਰਿੰਗ ਅਤੇ ਗਤੀਸ਼ੀਲਤਾ ਵਿੱਚ ਆਪਸੀ ਲਾਭਦਾਇਕ ਸਹਿਯੋਗ ਨੂੰ ਵਧਾਉਣ ਦੀਆਂ ਅਪਾਰ ਸੰਭਾਵਨਾਵਾਂ ਦੇਖਦੇ ਹਾਂ।”ਤੱਥ ਪੰਨਾ: ਭਾਰਤ-ਜਾਪਾਨ ਆਰਥਿਕ ਸੁਰੱਖਿਆ ਭਾਈਵਾਲੀ
August 29th, 08:12 pm
ਭਾਰਤ-ਜਾਪਾਨ ਦੀ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਹੈ, ਜੋ ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਆਪਸੀ ਸਤਿਕਾਰ 'ਤੇ ਟਿਕੀ ਹੋਈ ਹੈ ਅਤੇ ਇਹ ਦੋਵਾਂ ਦੇਸ਼ਾਂ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਵਧਾਉਣ ਲਈ ਮਹੱਤਵਪੂਰਨ ਹੈ। ਆਰਥਿਕ ਸੁਰੱਖਿਆ ਦੇ ਖੇਤਰ ਵਿੱਚ ਸਹਿਯੋਗ ਸਾਡੇ ਰਣਨੀਤਕ ਦ੍ਰਿਸ਼ਟੀਕੋਣ ਅਤੇ ਆਰਥਿਕ ਜ਼ਰੂਰਤਾਂ ਵਿੱਚ ਵਧ ਰਹੇ ਸੁਮੇਲ ਤੋਂ ਪੈਦਾ ਹੋਣ ਵਾਲੇ ਸਾਡੇ ਦੁਵੱਲੇ ਸਹਿਯੋਗ ਦਾ ਇੱਕ ਮੁੱਖ ਥੰਮ੍ਹ ਹੈਪ੍ਰਧਾਨ ਮੰਤਰੀ ਨਾਲ 2024 ਬੈਚ ਦੇ ਆਈਐੱਫਐੱਸ ਅਧਿਕਾਰੀ ਟ੍ਰੇਨੀਆਂ ਨੇ ਮੁਲਾਕਾਤ ਕੀਤੀ
August 19th, 08:34 pm
ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਦੇ 2024 ਬੈਚ ਦੇ ਅਧਿਕਾਰੀ ਟ੍ਰੇਨੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ, 7, ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। 2024 ਬੈਚ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 33 ਆਈਐੱਫਐੱਸ ਅਧਿਕਾਰੀ ਟ੍ਰੇਨੀ ਹਨ।ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ (Wang Yi) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ
August 19th, 07:34 pm
ਚੀਨ ਦੇ ਵਿਦੇਸ਼ ਮੰਤਰੀ ਅਤੇ ਚੀਨ ਦੀ ਕਮਿਊਨਿਸਟ ਪਾਰਟੀ ਦੇ ਪੋਲਿਟ ਬਿਊਰੋ ਦੇ ਮੈਂਬਰ ਸ਼੍ਰੀ ਵਾਂਗ ਯੀ (Mr. Wang Yi) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਭਾਰਤ-ਕਤਰ ਸੰਯੁਕਤ ਬਿਆਨ
February 18th, 08:17 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਕਤਰ ਰਾਜ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨੇ 17-18 ਫਰਵਰੀ 2025 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ। ਮਹਾਮਹਿਮ ਅਮੀਰ ਦੇ ਨਾਲ ਮੰਤਰੀਆਂ, ਅਧਿਕਾਰੀਆਂ ਅਤੇ ਵਪਾਰ ਜਗਤ ਦੇ ਪ੍ਰਤੀਨਿਧੀਆਂ ਦਾ ਇੱਕ ਉੱਚ ਪੱਧਰੀ ਵਫਦ ਵੀ ਆਇਆ ਸੀ। ਮਹਾਮਹਿਮ ਅਮੀਰ ਦਾ ਇਹ ਭਾਰਤ ਦਾ ਦੂਸਰਾ ਸਰਕਾਰੀ ਦੌਰਾ ਸੀ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।ਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੋਹੰਮਦ ਮੁਇਜ਼ੂ ਨਾਲ ਸਾਂਝੇ ਪ੍ਰੈੱਸ ਸੰਬੋਧਨ ਦਾ ਮੂਲ -ਪਾਠਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।
October 07th, 12:25 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।ਭਾਰਤੀ ਵਿਦੇਸ਼ ਸੇਵਾ ਦੇ 2023 ਬੈਚ ਦੇ ਅਫ਼ਸਰ ਟ੍ਰੇਨੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 29th, 06:35 pm
ਟ੍ਰੇਨੀ ਅਫ਼ਸਰਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਵਿਦੇਸ਼ ਨੀਤੀ ਦੀ ਸਫ਼ਲਤਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨਾਲ ਆਪਣੇ ਆਗਾਮੀ ਨਵੇਂ ਕਾਰਜਭਾਰ ਬਾਰੇ ਸੁਝਾਅ ਅਤੇ ਮਾਰਗਦਰਸ਼ਨ ਮੰਗਿਆ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਹਮੇਸ਼ਾ ਦੇਸ਼ ਦੇ ਸੱਭਿਆਚਾਰ ਨੂੰ ਮਾਣ ਅਤੇ ਗਰਿਮਾ ਦੇ ਨਾਲ ਅਪਣਾਉਣਾ ਚਾਹੀਦਾ ਹੈ ਅਤੇ ਜਿੱਥੇ ਵੀ ਉਹ ਪੋਸਟਿਡ ਹੋਣ, ਉਸ ਨੂੰ ਪ੍ਰਦਰਸ਼ਿਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਿਜੀ ਆਚਰਣ ਸਹਿਤ ਜੀਵਨ ਦੇ ਸਾਰੇ ਖੇਤਰਾਂ ਵਿੱਚ ਬਸਤੀਵਾਦੀ ਮਾਨਸਿਕਤਾ ‘ਤੇ ਕਾਬੂ ਪਾਉਣ ਅਤੇ ਇਸ ਦੀ ਬਜਾਏ ਖ਼ੁਦ ਨੂੰ ਦੇਸ਼ ਦੇ ਗੌਰਵਸ਼ਾਲੀ ਪ੍ਰਤੀਨਿਧੀ ਦੇ ਰੂਪ ਵਿੱਚ ਪੇਸ਼ ਕਰਨ ਦੀ ਗੱਲ ਕਹੀ।ਪੋਲੈਂਡ ਗਣਰਾਜ ਅਤੇ ਯੂਕ੍ਰੇਨ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
August 21st, 09:07 am
ਮੇਰੀ ਪੋਲੈਂਡ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਅਸੀਂ ਆਪਣੇ ਕੂਟਨੀਤਕ ਸਬੰਧਾਂ ਦੇ 70 ਵਰ੍ਹੇ ਪੂਰੇ ਕਰ ਰਹੇ ਹਾਂ। ਪੋਲੈਂਡ ਮੱਧ ਯੂਰੋਪ ਵਿੱਚ ਇੱਕ ਪ੍ਰਮੁੱਖ ਆਰਥਿਕ ਭਾਗੀਦਾਰ ਹੈ। ਲੋਕਤੰਤਰ ਅਤੇ ਬਹੁਲਤਾਵਾਦ ਦੇ ਪ੍ਰਤੀ ਸਾਡੀ ਆਪਸੀ ਪ੍ਰਤੀਬੱਧਤਾ ਸਾਡੇ ਸਬੰਧਾਂ ਨੂੰ ਹੋਰ ਅਧਿਕ ਮਜ਼ਬੂਤ ਬਣਾਉਂਦੀ ਹੈ। ਮੈਂ ਸਾਡੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੇ ਮਿੱਤਰ ਪ੍ਰਧਾਨ ਮੰਤਰੀ ਡੋਨਾਲਡ ਟਸਕ ਅਤੇ ਰਾਸ਼ਟਰਪਤੀ ਆਂਦ੍ਰੇਜ ਡੁਡਾ ਨਾਲ ਮਿਲਣ ਲਈ ਉਤਸੁਕ ਹਾਂ। ਮੈਂ ਪੋਲੈਂਡ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਵੀ ਗੱਲਬਾਤ ਕਰਾਂਗਾ।ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਨਟਵਰ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ
August 11th, 08:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਵਿਦੇਸ਼ ਮੰਤਰੀ ਸ਼੍ਰੀ ਨਟਵਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:29 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।