ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ
March 19th, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਦੀ ਸਥਿਤੀ ਅਤੇ ਤਣਾਅ ਨੂੰ ਘੱਟ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਵੱਲ ਵਾਪਸ ਆਉਣ ਦੀ ਤੁਰੰਤ ਜ਼ਰੂਰਤ ’ਤੇ ਚਰਚਾ ਕਰਨ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲ ਕੀਤੀ। ਸ਼੍ਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੋਨ ਨੇ ਖੇਤਰ ਅਤੇ ਇਸ ਤੋਂ ਬਾਹਰ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਨਜ਼ਦੀਕੀ ਤਾਲਮੇਲ ਨੂੰ ਜਾਰੀ ਰੱਖਣ ਦੀ ਉਮੀਦ ਪ੍ਰਗਟਾਈ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ
March 05th, 07:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ
February 17th, 09:57 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਨਿੱਘਾ ਸਵਾਗਤ ਕਰਦਿਆਂ ਇਹ ਭਰੋਸਾ ਜਤਾਇਆ ਕਿ ਇਹ ਦੌਰਾ ਭਾਰਤ-ਫ਼ਰਾਂਸ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਜਾਵੇਗਾ।ਪ੍ਰਧਾਨ ਮੰਤਰੀ 16 ਫ਼ਰਵਰੀ ਨੂੰ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ
February 15th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫ਼ਰਵਰੀ, 2026 ਨੂੰ ਸ਼ਾਮ 5 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇਣ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ
January 26th, 11:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇਣ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ।ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 13th, 10:52 pm
ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ਼੍ਰੀ ਇਮੈਨੁਅਲ ਬੋਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ
September 24th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਸ਼ਾਮ ਲਗਭਗ 6:15 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਉਹ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕਰੋਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
September 06th, 06:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰਾਸ਼ਟਰਪਤੀ ਮੈਕ੍ਰੋਂ ਦਾ ਟੈਲੀਫੋਨ ਆਇਆ
August 21st, 06:30 pm
ਅੱਜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕ੍ਰੋਂ ਨਾਲ ਫੋਨ ‘ਤੇ ਗੱਲ ਹੋਈ।ਪ੍ਰਧਾਨ ਮੰਤਰੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਦੇਣ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ
August 15th, 07:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
June 18th, 02:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਆਯੋਜਿਤ 51ਵੇਂ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨਾਲ ਗੱਲਬਾਤ ਕੀਤੀ। ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਦੇ ਹੋਏ, ਦੋਵੇਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਫਰਾਂਸ ਸਾਡੇ ਪਲੈਨਟ (planet) ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।ET Now ਗਲੋਬਲ ਬਿਜ਼ਨਿਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 15th, 08:30 pm
Last time ਜਦੋਂ ਮੈਂ ET Now ਸਮਿਟ ਵਿੱਚ ਆਇਆ ਸੀ ਤਾਂ ਚੋਣਾਂ ਹੋਣ ਹੀ ਵਾਲੀਆਂ ਸਨ। ਅਤੇ ਉਸ ਸਮੇਂ ਮੈਂ ਤੁਹਾਡੇ ਦਰਮਿਆਨ ਪੂਰੀ ਨਿਮਰਤਾ ਨਾਲ ਕਿਹਾ ਸੀ ਕਿ ਸਾਡੀ ਤੀਸਰੀ ਟਰਮ ਵਿੱਚ ਭਾਰਤ ਇੱਕ ਨਵੀਂ ਸਪੀਡ ਨਾਲ ਕੰਮ ਕਰੇਗਾ। ਮੈਨੂੰ ਸੰਤੋਸ਼ ਹੈ ਕਿ ਇਹ ਸਪੀਡ ਅੱਜ ਦਿਖ ਵੀ ਰਹੀ ਹੈ ਅਤੇ ਦੇਸ਼ ਇਸ ਨੂੰ ਸਮਰਥਨ ਵੀ ਦੇ ਰਿਹਾ ਹੈ। ਨਵੀਂ ਸਰਕਾਰ ਬਣਨ ਦੇ ਬਾਅਦ, ਦੇਸ਼ ਦੇ ਅਨੇਕ ਰਾਜਾਂ ਵਿਚ ਬੀਜੇਪੀ- NDA ਨੂੰ ਜਨਤਾ ਦਾ ਅਸ਼ੀਰਵਾਦ ਲਗਾਤਾਰ ਮਿਲ ਰਿਹਾ ਹੈ! ਜੂਨ ਵਿੱਚ ਓਡੀਸ਼ਾ ਦੇ ਲੋਕਾਂ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਗਤੀ ਦਿੱਤੀ, ਫਿਰ ਹਰਿਆਣਾ ਦੇ ਲੋਕਾਂ ਨੇ ਸਮਰਥਨ ਕੀਤਾ ਅਤੇ ਹੁਣ ਦਿੱਲੀ ਦੇ ਲੋਕਾਂ ਨੇ ਸਾਨੂੰ ਭਰਪੂਰ ਸਮਰਥਨ ਦਿੱਤਾ ਹੈ। ਇਹ ਇੱਕ ਐਕਨੌਲੇਜਮੈਂਟ ਹੈ ਕਿ ਦੇਸ਼ ਦੀ ਜਨਤਾ ਅੱਜ ਕਿਸ ਤਰ੍ਹਾਂ ਵਿਕਸਿਤ ਭਾਰਤ ਦੇ ਟੀਚੇ ਲਈ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ
February 15th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਈਟੀ ਨਾਓ ਸਮਿਟ ਦੇ ਪਿਛਲੇ ਐਡੀਸ਼ਨ ਵਿੱਚ ਉਨ੍ਹਾਂ ਨੇ ਬਹੁਤ ਨਿਮਰਤਾ ਨਾਲ ਕਿਹਾ ਸੀ ਕਿ ਭਾਰਤ ਆਪਣੇ ਤੀਸਰੇ ਕਾਰਜਕਾਲ ਵਿੱਚ ਨਵੀਂ ਗਤੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਇਹ ਗਤੀ ਹੁਣ ਸਪਸ਼ਟ ਹੈ ਅਤੇ ਇਸ ਨੂੰ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਓਡੀਸ਼ਾ, ਮਹਾਰਾਸ਼ਟਰ, ਹਰਿਆਣਾ ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਪ੍ਰਤੀ ਪ੍ਰਤੀਬੱਧਤਾ ਦੇ ਲਈ ਅਪਾਰ ਸਮਰਥਨ ਦਿਖਾਉਣ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਇਸ ਗੱਲ ਦੀ ਮਾਨਤਾ ਦੇ ਰੂਪ ਵਿੱਚ ਸਵੀਕਾਰ ਕੀਤਾ ਕਿ ਕਿਵੇਂ ਦੇਸ਼ ਦੇ ਨਾਗਰਿਕ ਵਿਕਸਿਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੇ ਹਨ।ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਯਾਤਰਾ: ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਅਤੇ ਏਆਈ ਸਹਿਯੋਗ ਨੂੰ ਮੋਹਰੀ ਬਣਾਉਣਾ
February 13th, 03:06 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਫਰਾਂਸ ਅਤੇ ਅਮਰੀਕਾ ਦੇ ਹਾਲੀਆ ਕੂਟਨੀਤਕ ਦੌਰੇ ਨੇ ਭਾਰਤ ਦੇ ਆਲਮੀ ਗਠਬੰਧਨਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਪ੍ਰਭਾਵ ਪਾਇਆ, ਜਿਸ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ (ਏਆਈ), ਆਰਥਿਕ ਸੁਧਾਰਾਂ ਅਤੇ ਇਤਿਹਾਸਿਕ ਸਬੰਧਾਂ ਦਾ ਸਨਮਾਨ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਵਿਆਪਕ ਦੌਰੇ ਨੇ ਰਿਸਪੌਂਸਿਬਲ ਏਆਈ ਡਿਵੈਲਪਮੈਂਟ, ਆਰਥਿਕ ਸਹਿਯੋਗ ਅਤੇ ਰਣਨੀਤਕ ਭਾਈਵਾਲੀ ਨੂੰ ਗਹਿਰਾ ਕਰਨ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਨੂੰ ਦਰਸਾਇਆ।PM Modi and President of France jointly visit ITER facility
February 12th, 05:32 pm
PM Modi and President Emmanuel Macron visited the ITER facility in Cadarache, the first such visit by any Head of State or Government. They praised ITER’s progress in fusion energy and India’s key contributions through scientists and industries like L&T, Inox India, and TCS, highlighting India's commitment to advancing global clean energy research.