ਪ੍ਰਧਾਨ ਮੰਤਰੀ ਦੀ ਜੀ-7 ਸਿਖਰ ਸੰਮੇਲਨ ਦੌਰਾਨ ਏਵੀਅਨ ਵਿੱਚ ਜਰਮਨੀ ਗਣਰਾਜ ਦੇ ਚਾਂਸਲਰ ਨਾਲ ਮੁਲਾਕਾਤ
June 17th, 05:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਜਰਮਨੀ ਗਣਰਾਜ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕੀਤੀ। ਇਸ ਸਾਲ ਦੋਵਾਂ ਆਗੂਆਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ।Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.ਭਾਰਤ-ਜਰਮਨੀ ਸਾਂਝਾ ਬਿਆਨ
January 12th, 03:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਜਰਮਨੀ ਗਣਰਾਜ ਦੇ ਸੰਘੀ ਚਾਂਸਲਰ ਸ਼੍ਰੀ ਫਰੈਡਰਿਕ ਮਰਜ਼ ਨੇ 12-13 ਜਨਵਰੀ, 2026 ਨੂੰ ਭਾਰਤ ਦਾ ਅਧਿਕਾਰਤ ਦੌਰਾ ਕੀਤਾ। ਚਾਂਸਲਰ ਨਾਲ 23 ਪ੍ਰਮੁੱਖ ਜਰਮਨ ਸੀਈਓ ਅਤੇ ਸਨਅਤਕਾਰਾਂ ਸਣੇ ਇੱਕ ਉੱਚ ਪੱਧਰੀ ਵਫ਼ਦ ਵੀ ਸੀ।ਸੰਭਾਵੀ ਨਤੀਜੇ : ਭਾਰਤ ਯਾਤਰਾ (12-13 ਜਨਵਰੀ, 2026) ’ਤੇ ਜਰਮਨੀ ਦੇ ਚਾਂਸਲਰ
January 12th, 03:47 pm
ਦੁਵੱਲਾ ਰੱਖਿਆ ਸਨਅਤੀ ਸਹਿਯੋਗ ਮਜ਼ਬੂਤ ਕਰਨ ਲਈ ਸਾਂਝਾ ਇਰਾਦਾ ਐਲਾਨਨਾਮਾ।ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨੇ ਸਾਬਰਮਤੀ ਆਸ਼ਰਮ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
January 12th, 03:04 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਜ਼ ਨੇ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ। ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨੇ ਅਹਿਮਦਾਬਾਦ ਵਿੱਚ ਇੰਟਰਨੈਸ਼ਨਲ ਕਾਇਟ ਫੈਸਟੀਵਲ ਦਾ ਦੌਰਾ ਕੀਤਾ
January 12th, 02:42 pm
ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨੇ ਅਹਿਮਦਾਬਾਦ ਦੇ ਸਾਬਰਮਤੀ ਰਿਵਰਫ੍ਰੰਟ 'ਤੇ ਆਯੋਜਿਤ ਰੰਗੀਨ ਅਤੇ ਜੀਵੰਤ ਇੰਟਰਨੈਸ਼ਨਲ ਕਾਇਟ ਫੈਸਟੀਵਲ ਵਿੱਚ ਹਿੱਸਾ ਲਿਆ। ਪ੍ਰਦਰਸ਼ਿਤ ਪਤੰਗਾਂ ਵਿੱਚ ਅਪ੍ਰੇਸ਼ਨ ਸਿੰਦੂਰ, ਭਗਵਾਨ ਹਨੂਮਾਨ, ਤਿਰੰਗਾ ਅਤੇ ਹੋਰ ਬਹੁਤ ਕੁਝ ਦਰਸਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਚਾਂਸਲਰ ਮਰਜ਼ ਦੁਆਰਾ ਪਤੰਗ ਉਡਾਉਣ ਦੀ ਕੋਸ਼ਿਸ਼ ਕਰਨ 'ਤੇ ਆਪਣੀ ਖੁਸ਼ੀ ਪ੍ਰਗਟ ਕੀਤੀ।ਅਹਿਮਦਾਬਾਦ ਵਿੱਚ ਭਾਰਤ-ਜਰਮਨੀ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 12th, 01:35 pm
ਭਾਰਤ-ਜਰਮਨੀ ਸੀਈਓ ਫੋਰਮ ਵਿੱਚ ਸ਼ਾਮਲ ਹੋ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਇਸ ਫੋਰਮ ਦੀ ਬੈਠਕ ਬਹੁਤ ਹੀ ਮਹੱਤਵਪੂਰਨ ਸਮੇਂ 'ਤੇ ਹੋ ਰਹੀ ਹੈ, ਜਦੋਂ ਅਸੀਂ ਭਾਰਤ-ਜਰਮਨੀ ਰਿਸ਼ਤਿਆਂ ਦੀ ਪਲੈਟੀਨਮ ਜੁਬਲੀ ਅਤੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਦੀ ਸਿਲਵਰ ਜੁਬਲੀ ਮਨਾ ਰਹੇ ਹਾਂ। ਭਾਵ, ਸਾਡੇ ਰਿਸ਼ਤਿਆਂ ਵਿੱਚ ਪਲੈਟੀਨਮ ਵਰਗੀ ਸਥਿਰਤਾ (ਪੱਕਾਪਣ) ਅਤੇ ਚਾਂਦੀ ਵਰਗੀ ਚਮਕ ਵੀ ਹੈ।ਜਰਮਨ ਚਾਂਸਲਰ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 12th, 12:49 pm
ਅੱਜ ਸਵਾਮੀ ਵਿਵੇਕਾਨੰਦ ਜਯੰਤੀ ਦੇ ਦਿਨ ਚਾਂਸਲਰ ਮਰਜ਼ ਦਾ ਭਾਰਤ ਵਿੱਚ ਸਵਾਗਤ ਕਰਨਾ ਮੇਰੇ ਲਈ ਵਿਸ਼ੇਸ਼ ਪ੍ਰਸੰਨਤਾ ਦਾ ਵਿਸ਼ਾ ਹੈ। ਇਹ ਇੱਕ ਸੁਖਦ ਸੰਯੋਗ ਹੈ ਕਿ ਸਵਾਮੀ ਵਿਵੇਕਾਨੰਦ ਜੀ ਨੇ ਹੀ ਭਾਰਤ ਅਤੇ ਜਰਮਨੀ ਦੇ ਵਿਚ ਦਰਸ਼ਨ, ਗਿਆਨ ਅਤੇ ਆਤਮਾ ਦਾ ਸੇਤੁ ਬਣਾਇਆ ਸੀ। ਅੱਜ ਚਾਂਸਲਰ ਮਰਜ਼ ਦੀ ਇਹ ਯਾਤਰਾ ਉਸ ਸੇਤੁ ਨੂੰ ਨਵੀਂ ਊਰਜਾ, ਨਵਾਂ ਵਿਸ਼ਵਾਸ ਅਤੇ ਨਵਾਂ ਵਿਸਥਾਰ ਪ੍ਰਦਾਨ ਕਰ ਰਹੀ ਹੈ। ਚਾਂਸਲਰ ਦੇ ਰੂਪ ਵਿੱਚ ਇਹ ਉਨ੍ਹਾਂ ਦੀ ਭਾਰਤ ਹੀ ਨਹੀਂ, ਸਗੋਂ ਏਸ਼ੀਆ ਦੀ ਵੀ ਪਹਿਲੀ ਯਾਤਰਾ ਹੈ। ਇਹ ਇਸ ਗੱਲ ਦਾ ਸਸ਼ਕਤ ਪ੍ਰਮਾਣ ਹੈ ਕਿ ਉਹ ਭਾਰਤ ਨਾਲ ਸਬੰਧਾਂ ਨੂੰ ਕਿੰਨਾ ਡੂੰਘਾ ਮਹੱਤਵ ਦਿੰਦੇ ਹਨ। ਉਨ੍ਹਾਂ ਦਾ ਨਿੱਜੀ ਧਿਆਨ ਅਤੇ ਵਚਨਬੱਧਤਾ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਭਾਰਤ, ਜਰਮਨੀ ਨਾਲ ਆਪਣੀ ਦੋਸਤੀ ਅਤੇ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਪ੍ਰਤਿਬੱਧ ਹੈ। ਗੁਜਰਾਤ ਵਿੱਚ ਅਸੀਂ ਕਹਿੰਦੇ ਹਾਂ — ‘ਆਵਕਾਰੋ ਮਿੱਠੋ ਆਪਜੇ ਰੇ’, ਭਾਵ ਸਨੇਹ ਅਤੇ ਆਤਮਿਯਤਾ ਨਾਲ ਸਵਾਗਤ ਕਰਨਾ। ਇਸੇ ਭਾਵਨਾ ਨਾਲ ਅਸੀਂ ਚਾਂਸਲਰ ਮਰਜ਼ ਦਾ ਭਾਰਤ ਵਿੱਚ ਹਾਰਦਿਕ ਸਵਾਗਤ ਕਰਦੇ ਹਾਂ।ਪ੍ਰਧਾਨ ਮੰਤਰੀ 12 ਜਨਵਰੀ ਨੂੰ ਅਹਿਮਦਾਬਾਦ ਵਿੱਚ ਜਰਮਨ ਚਾਂਸਲਰ ਮਰਜ਼ ਨਾਲ ਮੁਲਾਕਾਤ ਕਰਨਗੇ
January 09th, 12:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜਰਮਨੀ ਦੇ ਫੈਡਰਲ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ 12 ਜਨਵਰੀ ਨੂੰ ਅਹਿਮਦਾਬਾਦ ਵਿੱਚ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ 10 ਤੋਂ 12 ਜਨਵਰੀ ਤੱਕ ਗੁਜਰਾਤ ਦਾ ਦੌਰਾ ਕਰਨਗੇ
January 09th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਤੋਂ 12 ਜਨਵਰੀ ਤੱਕ ਗੁਜਰਾਤ ਦੇ ਦੌਰੇ 'ਤੇ ਰਹਿਣਗੇ। ਪ੍ਰਧਾਨ ਮੰਤਰੀ 10 ਜਨਵਰੀ ਦੀ ਸ਼ਾਮ ਨੂੰ ਸੋਮਨਾਥ ਪਹੁੰਚਣਗੇ ਅਤੇ ਰਾਤ ਲਗਭਗ 8 ਵਜੇ ਓਂਕਾਰ ਮੰਤਰ ਜਾਪ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਸੋਮਨਾਥ ਮੰਦਰ ਵਿੱਚ ਇੱਕ ਡ੍ਰੋਨ ਸ਼ੋਅ ਦੇਖਣਗੇ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਜਰਮਨੀ ਦੇ ਚਾਂਸਲਰ ਨਾਲ ਮੁਲਾਕਾਤ ਕੀਤੀ
June 17th, 11:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਕਾਨਾਨਾਸਕਿਸ (Kananaskis) ਵਿੱਚ ਜੀ7 ਸਮਿਟ ਦੇ ਅਵਸਰ ‘ਤੇ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਫ੍ਰੇਡਰਿਕ ਮਰਜ਼ (Friedrich Merz) ਨਾਲ ਮੁਲਾਕਾਤ ਕੀਤੀ। ਮਈ 2025 ਵਿੱਚ ਸ਼੍ਰੀ ਮਰਜ਼ ਦਾ ਚਾਂਸਲਰ ਦੇ ਰੂਪ ਵਿੱਚ ਅਹੁਦਾ ਸੰਭਾਲਣ ਦੇ ਬਾਅਦ ਦੋਵੇਂ ਨੇਤਾਵਾਂ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਸ਼੍ਰੀ ਮਰਜ਼ ਨੂੰ ਚੋਣਾਂ ਵਿੱਚ ਜੇਤੂ ਹੋਣ ਅਤੇ ਚਾਂਸਲਰ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਹਫਤੇ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ‘ਤੇ ਜਰਮਨੀ ਸਰਕਾਰ ਦੀਆਂ ਸੰਵੇਦਨਾਵਾਂ ਦੇ ਲਈ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਜ਼ ਨੂੰ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ
May 20th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਨਵੇਂ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਅੱਜ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਰਮਨੀ ਦੇ ਫੈਡਰਲ ਰਿਪਬਲਿਕ ਦੇ ਚਾਂਸਲਰ ਦੇ ਰੂਪ ਵਿੱਚ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਫ੍ਰੈਡਰਿਕ ਮਰਜ਼ (Friedrich Merz) ਨੂੰ ਜਰਮਨ ਚਾਂਸਲਰ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ
May 06th, 09:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫ੍ਰੈਡਰਿਕ ਮਰਜ਼ (Friedrich Merz) ਨੂੰ ਜਰਮਨ ਦੇ ਫੈੱਡਰਲ ਚਾਂਸਲਰ ਦਾ ਅਹੁਦਾ ਸੰਭਾਲਣ '‘ਤੇ ਹਾਰਦਿਕ ਵਧਾਈ ਦਿੱਤੀ ਹੈ।