ਭਾਰਤ-ਸੇਸ਼ੇਲਸ ਸਾਂਝੇਦਾਰੀ: ਉੱਨਤ ਆਪਸੀ ਸੰਪਰਕਾਂ ਜ਼ਰੀਏ ਸਥਿਰਤਾ, ਆਰਥਿਕ ਵਿਕਾਸ ਅਤੇ ਸੁਰੱਖਿਆ ਮਜ਼ਬੂਤੀਕਰਨ ਦੀ ਸਾਂਝੀ ਰੂਪ-ਰੇਖਾ

February 09th, 03:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ 5 ਤੋਂ 10 ਫ਼ਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ।

ਸੇਸ਼ੈਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

February 09th, 01:00 pm

ਸੇਸ਼ੈਲਸ ਦੇ ਰਾਸ਼ਟਰਪਤੀ ਵਜੋਂ ਚੁਣੇ ਜਾਣ 'ਤੇ ਮੈਂ ਉਨ੍ਹਾਂ ਨੂੰ 140 ਕਰੋੜ ਭਾਰਤ-ਵਾਸੀਆਂ ਵੱਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਮਲੇਸ਼ੀਆ ਦੀ ਸਰਕਾਰੀ ਫੇਰੀ

February 08th, 11:05 am

ਭਾਰਤ ਗਣਰਾਜ ਦੀ ਸਰਕਾਰ ਅਤੇ ਮਲੇਸ਼ੀਆ ਸਰਕਾਰ ਵਿਚਕਾਰ ਆਡੀਓ-ਵਿਜ਼ੂਅਲ ਸਹਿ-ਨਿਰਮਾਣ ਇਕਰਾਰਨਾਮਾ

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ

February 08th, 08:35 am

ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।

ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ

February 08th, 08:30 am

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 08th, 08:20 am

ਮੇਰੇ ਦੋਸਤ ਪ੍ਰਧਾਨ ਮੰਤਰੀ ਜੀ ਮੈਂ ਤੁਹਾਡਾ ਦਿਲੋਂ ਧੰਨਵਾਦ ਕਰਦਾ ਹਾਂ। ਜਿਸ ਤਰੀਕੇ ਨਾਲ ਮੇਰਾ ਅਤੇ ਮੇਰੇ ਡੈਲੀਗੇਟਜ਼ ਦਾ ਸਵਾਗਤ ਕੀਤਾ ਗਿਆ ਅਤੇ ਮੈਂ ਦੇਖਿਆ ਹੈ ਕਿ ਪ੍ਰੰਪਰਾਵਾਂ ਤੋਂ ਪਰੇ ਜਿਸ ਤਰੀਕੇ ਨਾਲ ਮਲੇਸ਼ੀਆ ਦੇ ਜੀਵਨ ਨੂੰ ਤੁਸੀਂ ਇਨ੍ਹਾਂ ਕੁਝ ਹੀ ਘੰਟਿਆਂ ਵਿੱਚ ਬਹੁਤ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ ਅਤੇ ਇੰਨੇ ਵਧੀਆ ਤਰੀਕੇ ਨਾਲ ਚੀਜ਼ਾਂ ਨੂੰ ਸੰਗਠਿਤ ਕੀਤਾ, ਉਹ ਹਮੇਸ਼ਾ-ਹਮੇਸ਼ਾ ਯਾਦ ਰਹਿਣ ਵਾਲੀਆਂ ਹਨ ਅਤੇ ਉਸ ਲਈ ਮੈਂ ਤਹਿ ਦਿਲੋਂ ਵਿਸੇਸ਼ ਤੌਰ ’ਤੇ ਧੰਨਵਾਦ ਪ੍ਰਗਟ ਕਰਦਾ ਹਾਂ ਅਤੇ ਇੱਕ ਦੋਸਤੀ ਕੀ ਹੁੰਦੀ ਹੈ, ਦੋਸਤੀ ਦੀ ਉਚਾਈ ਅਤੇ ਡੂੰਘਾਈ ਕੀ ਹੁੰਦੀ ਹੈ, ਇਹ ਮੈਂ ਪੂਰੀ ਤਰ੍ਹਾਂ ਨਾਲ ਅਨੁਭਵ ਕਰ ਰਿਹਾ ਹਾਂ ਅਤੇ ਇਸ ਲਈ ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦੀ ਹਾਂ ।

ਪ੍ਰਧਾਨ ਮੰਤਰੀ ਨੇ ਡਾ. ਐਂਡਰਿਊ ਹੋਲਨੈਸ ਨੂੰ ਵਧਾਈ ਦਿੱਤੀ

September 05th, 10:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਐਂਡਰਿਊ ਹੋਲਨੈਸ ਨੂੰ ਜਮੈਕਾ ਪਾਰਟੀ ਨੂੰ ਲਗਾਤਾਰ ਤੀਸਰੀ ਵਾਰ ਜਿੱਤ ਦਿਵਾਉਣ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ , ਭਾਰਤ-ਜਮੈਕਾ ਮੈਤ੍ਰੀਪੂਰਨ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਨੇ ਕੈਪਟਨ ਵਿਜੈਕਾਂਤ ਦੀ ਸਮਾਜ ਪ੍ਰਤੀ ਸੇਵਾ ‘ਤੇ ਵਿਚਾਰ ਕੀਤਾ

April 14th, 11:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਪਟਨ ਵਿਜੈਕਾਂਤ ਦੇ ਨਾਲ ਆਪਣੀ ਮਿੱਤਰਤਾ ‘ਤੇ ਟਿੱਪਣੀ ਕਰਦੇ ਹੋਏ ਸਮਾਜ ਦੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ‘ਤੇ ਵਿਚਾਰ ਕੀਤਾ।

ਪ੍ਰਧਾਨ ਮੰਤਰੀ ਨੂੰ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ ਗਿਆ

April 05th, 02:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਦਿਸਨਾਯਕੇ (President Dissanayake) ਨੇ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ। ਆਭਾਰ ਵਿਅਕਤ ਕਰਦੇ ਹੋਏ, ਸ੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਗਹਿਰੀ ਮਿੱਤਰਤਾ (deep-rooted friendship) ਅਤੇ ਇਤਿਹਾਸਿਕ ਸਬੰਧਾਂ ਦਾ ਪ੍ਰਤੀਕ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕੇ ਪੀ ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ

July 15th, 11:39 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕੇ.ਪੀ. ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਅਤੇ ਨੇਪਾਲ ਦੇ ਦਰਮਿਆਨ ਮਿੱਤਰਤਾ ਦੇ ਗਹਿਰੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਤੌਰ ‘ਤੇ ਲਾਭਕਾਰੀ ਸਹਿਯੋਗ ਦਾ ਵਿਸਤਾਰ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ।

ਆਸਟ੍ਰੀਆ ਦੇ ਚਾਂਸਲਰ ਦੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

July 10th, 02:45 pm

ਸਭ ਤੋਂ ਪਹਿਲਾਂ ਮੈਂ ਗਰਮਜੋਸ਼ੀ ਭਰੇ ਸੁਆਗਤ ਅਤੇ ਮਹਿਮਾਨ ਨਵਾਜ਼ੀ ਦੇ ਲਈ ਚਾਂਸਲਰ ਨੇਹਮਰ ਦਾ ਆਭਾਰ ਪ੍ਰਗਟ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਆਸਟ੍ਰੀਆ ਆਉਣ ਦਾ ਅਵਸਰ ਮਿਲਿਆ। ਮੇਰੀ ਇਹ ਯਾਤਰਾ ਇਤਿਹਾਸਿਕ ਵੀ ਹੈ ਅਤੇ ਵਿਸ਼ੇਸ਼ ਵੀ ਹੈ। 41 ਸਾਲਾਂ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਹੈ। ਇਹ ਵੀ ਸੁਖਦ ਸੰਜੋਗ ਹੈ ਕਿ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਸਾਡੇ ਆਪਸੀ ਸਬੰਧਾਂ ਦੇ 75 ਵਰ੍ਹੇ ਪੂਰੇ ਹੋਏ ਹਨ।

ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਵਿੱਚ ਅਹਲਨ ਮੋਦੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 13th, 11:19 pm

ਅੱਜ, ਅਬੂ ਧਾਬੀ ਵਿੱਚ ਆਪ (ਤੁਸੀਂ) ਲੋਕਾਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਆਪ (ਤੁਸੀਂ) ਲੋਕ ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੇ ਕੋਣੇ-ਕੋਣੇ ਤੋਂ ਆਏ ਹੋ ਅਤੇ ਭਾਰਤ ਦੇ ਭੀ ਅਲੱਗ-ਅਲੱਗ ਰਾਜਾਂ ਤੋਂ ਆਏ ਹੋ, ਲੇਕਿਨ ਸਭ ਦੇ ਦਿਲ ਜੁੜੇ ਹੋਏ ਹਨ। ਇਸ ਇਤਿਹਾਸਿਕ ਸਟੇਡੀਅਮ ਵਿੱਚ ਹਰ ਧੜਕਨ ਕਹਿ ਰਹੀ ਹੈ-ਭਾਰਤ-UAE ਦੋਸਦੀ ਜ਼ਿੰਦਾਬਾਦ! ਹਰ ਸਾਂਸ ਕਹ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਹਰ ਆਵਾਜ਼ ਕਹਿ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਬੱਸ....ਇਸ ਪਲ ਨੂੰ ਜੀ ਲੈਣਾ ਹੈ...ਜੀ ਭਰ ਕੇ ਜੀ ਲੈਣਾ ਹੈ। ਅੱਜ ਉਹ ਯਾਦਾਂ ਬਟੋਰ ਲੈਣੀਆਂ ਹਨ, ਜੋ ਜੀਵਨ ਭਰ ਤੁਹਾਡੇ ਸਾਥ ਰਹਿਣ ਵਾਲੀਆਂ ਹਨ। ਜੋ ਯਾਦਾਂ ਜੀਵਨ ਭਰ ਮੇਰੇ ਸਾਥ ਭੀ ਰਹਿਣ ਵਾਲੀਆਂ ਹਨ।

ਸੰਯੁਕਤ ਅਰਬ ਅਮੀਰਾਤ ਵਿਖੇ ਭਾਰਤੀ ਸਮੁਦਾਇ ਦੇ ਸਮਾਗਮ- “ਅਹਲਨ ਮੋਦੀ” (''AHLAN MODI'')ਵਿੱਚ ਪ੍ਰਧਾਨ ਮੰਤਰੀ ਦੀ ਗੱਲਬਾਤ

February 13th, 08:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਭਾਰਤੀ ਸਮੁਦਾਇ ਦੇ ਸਮਾਗਮ ‘ਅਹਲਨ ਮੋਦੀ’ (''AHLAN MODI'') ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ 7 ਅਮੀਰਾਤਾਂ (7 Emirates) ਤੋਂ ਭਾਰਤੀ ਪ੍ਰਵਾਸੀਆਂ ਨੇ ਹਿੱਸਾ ਲਿਆ ਅਤੇ ਇਸ ਵਿੱਚ ਸਾਰੇ ਭਾਈਚਾਰਿਆਂ ਦੇ ਭਾਰਤੀ ਸ਼ਾਮਲ ਸਨ। ਦਰਸ਼ਕਾਂ ਵਿੱਚ ਅਮੀਰਾਤੀ (Emiratis) ਭੀ ਸ਼ਾਮਲ ਸਨ।