
ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।
ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ
February 11th, 03:15 pm
ਜੇਕਰ ਆਪ (ਤੁਸੀਂ) ਆਪਣੀ ਮੈਡੀਕਲ ਰਿਪੋਰਟ ਕਿਸੇ ਆਰਟੀਫਿਸ਼ਲ ਇੰਟੈਲੀਜੈਂਸ ਐਪ (AI app) ‘ਤੇ ਅਪਲੋਡ ਕਰਦੇ ਹੋ, ਤਾਂ ਇਹ ਕਿਸੇ ਭੀ ਸ਼ਬਦਜਾਲ ਤੋਂ ਮੁਕਤ ਹੋ ਕੇ ਸਰਲ ਭਾਸ਼ਾ ਵਿੱਚ ਸਮਝਿਆ ਜਾ ਸਕਦਾ ਹੈ ਕਿ ਤੁਹਾਡੀ ਸਿਹਤ ਦੇ ਲਈ ਇਸ ਦਾ ਕੀ ਮਤਲਬ ਹੈ। ਲੇਕਿਨ, ਜੇਕਰ ਆਪ (ਤੁਸੀਂ) ਉਸੇ ਐਪ ਨਾਲ ਕਿਸੇ ਵਿਅਕਤੀ ਨੂੰ ਉਸ ਦੇ ਖੱਬੇ ਹੱਥ ਨਾਲ ਲਿਖਦੇ ਹੋਏ ਚਿਤ੍ਰਿਤ ਕਰਨ ਦੇ ਲਈ ਕਹਿੰਦੇ ਹੋ, ਤਾਂ ਸਭ ਤੋਂ ਅਧਿਕ ਸੰਭਾਵਨਾ ਹੈ ਕਿ ਐਪ ਕਿਸੇ ਵਿਅਕਤੀ ਨੂੰ ਉਸ ਦੇ ਸੱਜੇ ਹੱਥ ਨਾਲ ਲਿਖਦੇ ਹੋਏ ਚਿਤ੍ਰਿਤ ਕਰੇਗਾ। ਕਿਉਂਕਿ ਟ੍ਰੇਨਿੰਗ ਡੇਟਾ ਵਿੱਚ ਇਹੀ ਬਾਤ ਹਾਵੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਦੀ ਸਹਿ-ਪ੍ਰਧਾਨਗੀ ਕੀਤੀ
February 11th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਵਿੱਚ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਦੇ ਨਾਲ ਏਆਈ ਐਕਸ਼ਨ ਸਮਿਟ (AI Action Summit) ਦੀ ਸਹਿ-ਪ੍ਰਧਾਨਗੀ ਕੀਤੀ। ਸਪਤਾਹ ਭਰ ਚਲਣ ਵਾਲੇ ਇਸ ਸਮਿਟ ਦੀ ਸ਼ੁਰੂਆਤ 6-7 ਫਰਵਰੀ ਨੂੰ ਵਿਗਿਆਨ ਦਿਵਸ (Science Days) ਨਾਲ ਹੋਈ, ਇਸ ਦੇ ਬਾਅਦ 8-9 ਫਰਵਰੀ ਨੂੰ ਸੱਭਿਆਚਾਰਕ ਵੀਕਐਂਡ (Cultural Weekend) ਦਾ ਆਯੋਜਨ ਕੀਤਾ ਗਿਆ। ਸੰਮੇਲਨ ਦਾ ਸਮਾਪਨ ਇੱਕ ਉੱਚ-ਪੱਧਰੀ ਸੈੱਗਮੈਂਟ (High-Level Segment) ਦੇ ਨਾਲ ਹੋਇਆ, ਜਿਸ ਵਿੱਚ ਗਲੋਬਲ ਲੀਡਰਾਂ, ਨੀਤੀ ਨਿਰਮਾਤਾਵਾਂ ਅਤੇ ਉਦਯੋਗ ਮਾਹਰਾਂ ਨੇ ਹਿੱਸਾ ਲਿਆ।ਇੰਡੀਆ ਐਨਰਜੀ ਵੀਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 11th, 11:37 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, Your Excellencies, Ambassadors, Distinguished CEOs, ਸਨਮਾਨਿਤ ਅਤਿਥੀਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਇੰਡੀਆ ਐਨਰਜੀ ਵੀਕ 2025 ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
February 11th, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਇੰਡੀਆ ਐਨਰਜੀ ਵੀਕ (India Energy Week) 2025 ਵਿੱਚ ਆਪਣੇ ਵਿਚਾਰ ਵਿਅਕਤ ਕੀਤੇ। ਯਸ਼ੋਭੂਮੀ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਪਸਥਿਤ ਲੋਕ ਸਿਰਫ਼ ਐਨਰਜੀ ਵੀਕ ਦਾ ਹਿੱਸਾ ਨਹੀਂ ਹਨ, ਬਲਕਿ ਭਾਰਤ ਦੀਆਂ ਊਰਜਾ ਖ਼ਾਹਿਸ਼ਾਂ ਦਾ ਅਭਿੰਨ ਅੰਗ ਭੀ ਹਨ। ਉਨ੍ਹਾਂ ਨੇ ਵਿਦੇਸ਼ ਤੋਂ ਆਏ ਵਿਸ਼ੇਸ਼ ਮਹਿਮਾਨਾਂ ਸਹਿਤ ਸਾਰੇ ਪ੍ਰਤੀਭਾਗੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਇਸ ਆਯੋਜਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਪ੍ਰਕਾਸ਼ ਪਾਇਆ।ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ
October 15th, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ
September 05th, 11:00 am
ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
July 09th, 09:54 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।RJD has given only two things to Bihar, Jungle Raj and Corruption: PM Modi in Gaya
April 16th, 10:30 am
Amidst the ongoing election campaigning, Prime Minister Narendra Modi addressed a public meeting in Gaya, Bihar. Seeing the massive crowd, PM Modi said, “This immense public support, your enthusiasm, clearly indicates - June 4, 400 Paar! Gaya and Aurangabad have announced today – Phir Ek Baar, Modi Sarkar!”