ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 28th, 02:39 pm
ਅੱਜ ਇਸ ਗੌਰਵਮਈ ਮੌਕੇ ’ਤੇ ਤੁਹਾਡੇ ਸਭ ਨਾਲ ਜੁੜਨਾ ਮੇਰੇ ਲਈ ਖ਼ੁਸ਼ੀ ਅਤੇ ਅਨੰਦ ਦਾ ਵਿਸ਼ਾ ਹੈ। ਆਰਿਆ ਵੈਦਿਆ ਸ਼ਾਲਾ ਨੇ ਆਯੁਰਵੇਦ ਨੂੰ ਸੰਭਾਲਣ, ਸੁਰੱਖਿਅਤ ਰੱਖਣ ਅਤੇ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਆਪਣੇ 125 ਸਾਲਾਂ ਦੇ ਯਾਤਰਾ ਪਥ ਵਿੱਚ, ਇਸ ਸੰਸਥਾ ਨੇ ਆਯੁਰਵੇਦ ਨੂੰ ਇੱਕ ਸ਼ਕਤੀਸ਼ਾਲੀ ਚਕਿਤਸਾ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਅੱਜ ਦੇ ਇਸ ਮੌਕੇ ’ਤੇ, ਮੈਂ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦਯਰਤਨਮ ਪੀ.ਐੱਸ. ਵਾਰੀਅਰ ਜੀ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਲੋਕ-ਭਲਾਈ ਲਈ ਉਨ੍ਹਾਂ ਦਾ ਨਿਸ਼ਕਾਮ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
January 28th, 02:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਸਾਰਿਆਂ ਨਾਲ ਜੁੜਨਾ ਉਨ੍ਹਾਂ ਲਈ ਬਹੁਤ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਰੀਆ ਵੈਦਿਆ ਸ਼ਾਲਾ ਨੇ ਆਯੁਰਵੇਦ ਦੀ ਸੰਭਾਲ, ਸੁਰੱਖਿਆ ਅਤੇ ਪ੍ਰੋਤਸਾਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ 125 ਸਾਲਾਂ ਦੇ ਸਫ਼ਰ ਵਿੱਚ ਇਸ ਸੰਸਥਾ ਨੇ ਆਯੁਰਵੇਦ ਨੂੰ ਸ਼ਕਤੀਸ਼ਾਲੀ ਇਲਾਜ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦ ਰਤਨ ਪੀ.ਐੱਸ. ਵਾਰੀਅਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਜਨ-ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:46 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:41 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੋਹੈੱਨਸਬਰਗ ਵਿੱਚ ਜੀ20 ਲੀਡਰਜ਼ ਦੇ ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ-ਕੈਨੇਡਾ ਭਾਈਵਾਲੀ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਵੀ ਲਿਆ।ਪ੍ਰਧਾਨ ਮੰਤਰੀ ਦਾ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
November 21st, 06:45 am
ਮੈਂ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਜੋਹੈੱਨਸਬਰਗ ਵਿੱਚ ਹੋ ਰਹੇ 20ਵੇਂ ਜੀ20 ਲੀਡਰਸ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਮਾਣਯੋਗ ਸ਼੍ਰੀ ਸਾਇਰਿਲ ਰਾਮਫੋਸਾ ਦੇ ਸੱਦੇ 'ਤੇ 21-23 ਨਵੰਬਰ, 2025 ਤੱਕ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ’ਤੇ ਜਾ ਰਿਹਾ ਹਾਂ।