India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ
June 17th, 06:07 pm
ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਰੌਬ ਯੇਤੇਨ ਨਾਲ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
May 16th, 11:58 pm
ਮੇਰਾ ਅਤੇ ਮੇਰੇ ਵਫ਼ਦ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਲਈ ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਲਗਭਗ ਇੱਕ ਦਹਾਕੇ ਬਾਅਦ ਨੀਦਰਲੈਂਡਜ਼ ਦੀ ਯਾਤਰਾ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਪਿਛਲੇ ਇੱਕ ਦਹਾਕੇ ਵਿੱਚ ਭਾਰਤ-ਨੀਦਰਲੈਂਡਜ਼ ਭਾਗੀਦਾਰੀ ਨੇ ਅਹਿਮ ਤਰੱਕੀ ਕੀਤੀ ਹੈ।ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.ਰਾਸ਼ਟਰਮੰਡਲ ਦੇਸ਼ਾਂ ਦੇ ਲੋਕਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 15th, 11:00 am
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਜੀ, ਅੰਤਰ-ਸੰਸਦੀ ਯੂਨੀਅਨ ਦੇ ਪ੍ਰਧਾਨ ਤੁਲੀਆ ਐਕਸਨ ਜੀ, ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸਟੋਫਰ ਕਲੀਲਾ ਜੀ, ਰਾਸ਼ਟਰਮੰਡਲ ਦੇਸ਼ਾਂ ਤੋਂ ਆਏ ਸਪੀਕਰਜ਼, ਪ੍ਰੀਜ਼ਾਈਡਿੰਗ ਅਫ਼ਸਰਜ਼, ਹੋਰ ਡੈਲੀਗੇਟ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ
January 15th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਲੋਕ ਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ (ਸੀਐੱਸਪੀਓਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ ਸਪੀਕਰ ਦੀ ਭੂਮਿਕਾ ਅਨੋਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਬੋਲਣ ਦਾ ਬਹੁਤਾ ਮੌਕਾ ਨਹੀਂ ਮਿਲਦਾ, ਪਰ ਉਨ੍ਹਾਂ ਦੀ ਜ਼ਿੰਮੇਵਾਰੀ ਦੂਜਿਆਂ ਦੀ ਗੱਲ ਸੁਣਨ ਅਤੇ ਇਹ ਯਕੀਨੀ ਬਣਾਉਣ ਵਿੱਚ ਹੈ ਕਿ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਬਰ ਸਪੀਕਰਾਂ ਦਾ ਸਭ ਤੋਂ ਆਮ ਗੁਣ ਹੈ, ਜੋ ਸ਼ੋਰ ਮਚਾਉਣ ਵਾਲੇ ਅਤੇ ਬਹੁਤ ਉਤਸ਼ਾਹੀ ਸੰਸਦ ਮੈਂਬਰਾਂ ਨੂੰ ਵੀ ਮੁਸਕਰਾਉਂਦੇ ਹੋਏ ਸੰਭਾਲ ਲੈਂਦੇ ਹਨ।ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 04th, 01:00 pm
ਅੱਜ ਕਾਸ਼ੀ ਦੇ ਸਾਂਸਦ ਵਜੋਂ ਤੁਹਾਡੇ ਸਾਰੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਅੱਜ ਤੋਂ ਕਾਸ਼ੀ ਵਿੱਚ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋ ਰਹੀ ਹੈ। ਤੁਸੀਂ ਸਾਰੇ ਖਿਡਾਰੀ ਬਹੁਤ ਸਖ਼ਤ ਮਿਹਨਤ ਤੋਂ ਬਾਅਦ ਇਸ ਨੈਸ਼ਨਲ ਟੂਰਨਾਮੈਂਟ ਤੱਕ ਪਹੁੰਚੇ ਹੋ। ਤੁਸੀਂ ਜੋ ਮਿਹਨਤ ਕੀਤੀ ਹੈ, ਆਉਣ ਵਾਲੇ ਦਿਨਾਂ ਵਿੱਚ ਕਾਸ਼ੀ ਦੇ ਮੈਦਾਨ 'ਤੇ ਉਸ ਦੀ ਪ੍ਰੀਖਿਆ ਹੋਵੇਗੀ। ਵੈਸੇ ਮੈਨੂੰ ਦੱਸਿਆ ਗਿਆ ਹੈ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇੱਥੇ ਇਕੱਠੀਆਂ ਹੋਈਆਂ ਹਨ। ਭਾਵ ਤੁਸੀਂ ਸਾਰੇ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਬਹੁਤ ਸੋਹਣੀ ਤਸਵੀਰ ਵੀ ਪੇਸ਼ ਕਰ ਰਹੇ ਹੋ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ
January 04th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਾਰਾਣਸੀ ਤੋਂ ਸਾਂਸਦ ਹੋਣ ਦੇ ਨਾਤੇ ਸਾਰੇ ਖਿਡਾਰੀਆਂ ਦਾ ਸਵਾਗਤ ਅਤੇ ਵਧਾਈ ਦਿੰਦੇ ਹੋਏ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਅੱਜ ਤੋਂ ਵਾਰਾਣਸੀ ਵਿੱਚ ਸ਼ੁਰੂ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀ ਅਣਥੱਕ ਮਿਹਨਤ ਤੋਂ ਬਾਅਦ ਇਸ ਰਾਸ਼ਟਰੀ ਟੂਰਨਾਮੈਂਟ ਤੱਕ ਪਹੁੰਚੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਰਾਣਸੀ ਦੇ ਮੈਦਾਨ 'ਤੇ ਉਨ੍ਹਾਂ ਦੀ ਮਿਹਨਤ ਦੀ ਪ੍ਰੀਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇਕੱਠੀਆਂ ਹੋਈਆਂ ਹਨ, ਜੋ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਸੁੰਦਰ ਤਸਵੀਰ ਪੇਸ਼ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਚੈਂਪੀਅਨਸ਼ਿਪ ਦੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਨਵੀਂ ਦਿੱਲੀ ਵਿੱਚ ਆਯੋਜਿਤ ਦੂਜੇ ਵਿਸ਼ਵ ਸਿਹਤ ਸੰਗਠਨ ਵਿਸ਼ਵ ਰਵਾਇਤੀ ਚਿਕਿਤਸਾ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 19th, 08:11 pm
ਅੱਜ ਦੂਜੇ ਡਬਲਿਊਐੱਚਓ ਗਲੋਬਲ ਰਵਾਇਤੀ ਚਿਕਿਤਸਾ ਸੰਮੇਲਨ ਦਾ ਸਮਾਪਤੀ ਦਿਨ ਹੈ। ਪਿਛਲੇ ਤਿੰਨ ਦਿਨਾਂ ਵਿੱਚ ਇੱਥੇ ਰਵਾਇਤੀ ਚਿਕਿਤਸਾ ਦੇ ਖੇਤਰ ਨਾਲ ਜੁੜੇ ਦੁਨੀਆ ਭਰ ਦੇ ਮਾਹਰਾਂ ਨੇ ਗੰਭੀਰ ਅਤੇ ਸਾਰਥਕ ਚਰਚਾ ਕੀਤੀ ਹੈ। ਮੈਨੂੰ ਖ਼ੁਸ਼ੀ ਹੈ ਕਿ ਭਾਰਤ ਇਸਦੇ ਲਈ ਇੱਕ ਮਜ਼ਬੂਤ ਪਲੈਟਫਾਰਮ ਦਾ ਕੰਮ ਕਰ ਰਿਹਾ ਹੈ। ਅਤੇ ਇਸ ਵਿੱਚ ਡਬਲਿਊਐੱਚਓ ਦੀ ਵੀ ਸਰਗਰਮ ਭੂਮਿਕਾ ਰਹੀ ਹੈ। ਮੈਂ ਇਸ ਸਫ਼ਲ ਆਯੋਜਨ ਲਈ ਡਬਲਿਊਐੱਚਓ ਦਾ, ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ ਦਾ ਅਤੇ ਇੱਥੇ ਮੌਜੂਦ ਸਾਰੇ ਭਾਗੀਦਾਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੂਜੇ ਡਬਲਿਊਐੱਚਓ ਵਿਸ਼ਵ ਰਵਾਇਤੀ ਚਿਕਿਤਸਾ ਸੰਮੇਲਨ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕੀਤਾ
December 19th, 07:07 pm
ਪ੍ਰਧਾਨ ਮੰਤਰੀ ਨੇ ਕਿਹਾ, “ਇਹ ਭਾਰਤ ਲਈ ਵੱਡੇ ਭਾਗਾਂ ਵਾਲੀ ਅਤੇ ਮਾਣ ਵਾਲੀ ਗੱਲ ਹੈ ਕਿ ਡਬਲਿਊਐੱਚਓ ਦਾ ਵਿਸ਼ਵ ਰਵਾਇਤੀ ਚਿਕਿਤਸਾ ਕੇਂਦਰ ਜਾਮਨਗਰ ਵਿੱਚ ਸਥਾਪਿਤ ਕੀਤਾ ਗਿਆ ਹੈ।” ਉਨ੍ਹਾਂ ਯਾਦ ਕੀਤਾ ਕਿ 2022 ਵਿੱਚ ਪਹਿਲੇ ਰਵਾਇਤੀ ਚਿਕਿਤਸਾ ਸੰਮੇਲਨ ਦੌਰਾਨ ਦੁਨੀਆ ਨੇ ਵੱਡਾ ਭਰੋਸਾ ਪ੍ਰਗਟਾਉਂਦਿਆਂ ਭਾਰਤ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਾਰਿਆਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਕੇਂਦਰ ਦਾ ਮਾਣ ਅਤੇ ਪ੍ਰਭਾਵ ਵਿਸ਼ਵ ਪੱਧਰ 'ਤੇ ਵਧ ਰਿਹਾ ਹੈ ਅਤੇ ਇਸ ਸੰਮੇਲਨ ਦੀ ਸਫਲਤਾ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਵਿੱਚ ਰਵਾਇਤੀ ਗਿਆਨ ਅਤੇ ਆਧੁਨਿਕ ਤਰੀਕਿਆਂ ਦਾ ਸੁਮੇਲ ਹੋ ਰਿਹਾ ਹੈ ਅਤੇ ਇੱਥੇ ਕਈ ਨਵੀਂਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਮੈਡੀਕਲ ਸਾਇੰਸ ਅਤੇ ਸਮੁੱਚੀ ਸਿਹਤ ਦੇ ਭਵਿੱਖ ਨੂੰ ਬਦਲ ਸਕਦੀਆਂ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸੰਮੇਲਨ ਨੇ ਸਿਹਤ ਮੰਤਰੀਆਂ ਅਤੇ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਨੂੰ ਹੁਲਾਰਾ ਦਿੱਤਾ ਹੈ, ਜਿਸ ਨੇ ਸਾਂਝੀ ਖੋਜ ਉਤਸ਼ਾਹਿਤ ਕਰਨ, ਨਿਯਮ ਸਰਲ ਬਣਾਉਣ ਅਤੇ ਸਿਖਲਾਈ ਦਾ ਪੱਧਰ ਉੱਚਾ ਚੁੱਕਣ ਤੇ ਗਿਆਨ ਸਾਂਝਾ ਕਰਨ ਲਈ ਨਵੇਂ ਰਾਹ ਖੋਲ੍ਹੇ ਹਨ। ਪ੍ਰਧਾਨ ਮੰਤਰੀ ਨੇ ਉਭਾਰਿਆ ਕਿ ਇਸ ਤਰ੍ਹਾਂ ਦਾ ਸਹਿਯੋਗ ਭਵਿੱਖ ਵਿੱਚ ਰਵਾਇਤੀ ਚਿਕਿਤਸਾ ਨੂੰ ਜ਼ਿਆਦਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:46 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ20 ਸਿਖਰ ਸੰਮੇਲਨ 2025 ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਆਯੋਜਿਤ ਜੀ20 ਸਿਖਰ ਸੰਮੇਲਨ ਦੌਰਾਨ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਸ ਸਾਲ ਜੂਨ ਵਿੱਚ ਕੈਨੇਡਾ ਦੇ ਕਨਾਨਾਸਕਿਸ ਵਿੱਚ ਹੋਏ ਜੀ7 ਸਿਖਰ ਸੰਮੇਲਨ ਦੌਰਾਨ ਵੀ ਸੰਖੇਪ ਗੱਲਬਾਤ ਹੋਈ ਸੀ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:41 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੋਹੈੱਨਸਬਰਗ ਵਿੱਚ ਜੀ20 ਲੀਡਰਜ਼ ਦੇ ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ-ਕੈਨੇਡਾ ਭਾਈਵਾਲੀ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਵੀ ਲਿਆ।ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 3
November 23rd, 04:05 pm
ਜਿਵੇਂ-ਜਿਵੇਂ ਟੈਕਨਾਲੋਜੀ ਅੱਗੇ ਵਧ ਰਹੀ ਹੈ, ਮੌਕੇ ਅਤੇ ਸਰੋਤ, ਦੋਵੇਂ ਕੁਝ ਕੁ ਹੀ ਹੱਥਾਂ ਵਿੱਚ ਕੇਂਦ੍ਰਿਤ ਹੋ ਰਹੇ ਹਨ। ਦੁਨੀਆਂ ਵਿੱਚ ਕ੍ਰਿਟਿਕਲ ਟੈਕਨਾਲੋਜੀ ’ਤੇ ਸੰਘਰਸ਼ ਵਧ ਰਿਹਾ ਹੈ। ਇਹ ਮਨੁੱਖਤਾ ਦੇ ਲਈ ਤਾਂ ਚਿੰਤਾ ਦਾ ਵਿਸ਼ਾ ਹੈ, ਨਾਲ ਹੀ ਇਹ ਇਨੋਵੇਸ਼ਨ ਦੇ ਰਾਹ ਵਿੱਚ ਵੀ ਰੁਕਾਵਟ ਹੈ। ਇਸ ਦੇ ਹੱਲ ਲਈ ਸਾਨੂੰ ਆਪਣੀ ਸੋਚ ਵਿੱਚ ਬੁਨਿਆਦੀ ਬਦਲਾਅ ਲਿਆਉਣਾ ਹੋਵੇਗਾ।ਪ੍ਰਧਾਨ ਮੰਤਰੀ ਨੇ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ” ਵਿਸ਼ੇ ’ਤੇ ਜੀ-20 ਦੇ ਸੈਸ਼ਨ ਨੂੰ ਸੰਬੋਧਨ ਕੀਤਾ
November 23rd, 04:02 pm
ਪ੍ਰਧਾਨ ਮੰਤਰੀ ਨੇ ਅੱਜ ਜੀ-20 ਸਿਖਰ ਸੰਮੇਲਨ ਦੇ ਤੀਜੇ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਦਾ ਵਿਸ਼ਾ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ - ਮਹੱਤਵਪੂਰਨ ਖਣਿਜ; ਉੱਤਮ ਕਾਰਜ; ਆਰਟੀਫਿਸ਼ਲ ਇੰਟੈਲੀਜੈਂਸ” ਸੀ। ਪ੍ਰਧਾਨ ਮੰਤਰੀ ਨੇ ਮਹੱਤਵਪੂਰਨ ਟੈਕਨਾਲੋਜੀ ਨੂੰ ਹੁਲਾਰਾ ਦੇਣ ਦੇ ਤਰੀਕੇ ਵਿੱਚ ਮੌਲਿਕ ਬਦਲਾਅ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੀ ਅਜਿਹੀ ਵਰਤੋਂ ‘ਵਿੱਤ-ਕੇਂਦਰਿਤ’ ਹੋਣ ਦੀ ਬਜਾਏ ‘ਮਨੁੱਖ-ਕੇਂਦਰਿਤ’, ‘ਰਾਸ਼ਟਰੀ’ ਦੀ ਬਜਾਏ ‘ਵਿਸ਼ਵ-ਵਿਆਪੀ’ ਅਤੇ ‘ਖ਼ਾਸ ਮਾਡਲ’ ਦੀ ਬਜਾਏ ‘ਓਪਨ ਸੋਰਸ’ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਇਸ ਦ੍ਰਿਸ਼ਟੀਕੋਣ ਨੂੰ ਭਾਰਤ ਦੇ ਤਕਨੀਕੀ ਈਕੋਸਿਸਟਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਜ਼ਿਕਰਯੋਗ ਲਾਭ ਹੋਏ ਹਨ, ਭਾਵੇਂ ਉਹ ਪੁਲਾੜ ਨਾਲ ਜੁੜੇ ਕੰਮ ਹੋਣ, ਏਆਈ ਜਾਂ ਡਿਜੀਟਲ ਭੁਗਤਾਨ ਹੋਣ, ਜਿੱਥੇ ਭਾਰਤ ਦੁਨੀਆ ਵਿੱਚ ਮੋਹਰੀ ਹੈ।