ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ

June 18th, 05:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ, ਸ਼੍ਰੀ ਐਂਟੋਨਿਓ ਕੋਸਟਾ (Mr. António Costa) ਨਾਲ ਸਾਰਥਕ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਕੋਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਕੋਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

June 18th, 03:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਦੌਰਾਨ ਕੋਰੀਆ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੀ ਜੇ-ਮਯੁੰਗ (H.E Mr. Lee Jae-myung) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਕੋਰੀਆ ਵਣਜ, ਨਿਵੇਸ਼, ਟੈਕਨੋਲੋਜੀ, ਗ੍ਰੀਨ ਹਾਈਡ੍ਰੋਜਨ, ਸ਼ਿਪਬਿਲਡਿੰਗ ਆਦਿ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕੀਤੀ

June 18th, 03:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਦਾ ਸਿਲਵਾ (Mr. Luiz Inácio Lula da Silva) ਨਾਲ ਸਾਰਥਕ ਗਰਮਜੋਸ਼ੀ ਭਰੀ ਗੱਲਬਾਤ ਕੀਤੀ। ਉਨ੍ਹਾਂ ਨੇ ਗਲੋਬਲ ਸਾਊਥ ਲਈ ਭਾਰਤ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ

June 18th, 03:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ, ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

June 18th, 03:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ਿਗੇਰੂ ਈਸ਼ਿਬਾ (Mr. Shigeru Ishiba) ਨਾਲ ਗਹਿਨ ਵਿਚਾਰ-ਵਟਾਂਦਰਾ ਕੀਤਾ। ਦੋਨੋਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਜਾਪਾਨ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਲਈ ਪ੍ਰਤੀਬੱਧ ਹਨ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 18th, 02:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਜੌਰਜੀਆ ਮੈਲੋਨੀ (Ms. Giorgia Meloni) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਇਟਲੀ ਦੇ ਨਾਲ ਭਾਰਤ ਦੀ ਮਿੱਤਰਤਾ ਹੋਰ ਮਜ਼ਬੂਤ ਹੁੰਦੀ ਰਹੇਗੀ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ

June 18th, 02:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਆਯੋਜਿਤ 51ਵੇਂ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨਾਲ ਗੱਲਬਾਤ ਕੀਤੀ। ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਦੇ ਹੋਏ, ਦੋਵੇਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਫਰਾਂਸ ਸਾਡੇ ਪਲੈਨਟ (planet) ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

June 18th, 02:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕੀਰ ਸਟਾਰਮਰ (Mr. Keir Starmer) ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਦੇ ਸਬੰਧ ਮਜ਼ਬੂਤ ਹੋ ਰਹੇ ਹਨ, ਜੋ ਵਪਾਰ ਅਤੇ ਵਣਜ ਜਿਹੇ ਖੇਤਰਾਂ ਵਿੱਚ ਸਾਡੀ ਪ੍ਰਗਤੀ ਵਿੱਚ ਝਲਕਦਾ ਹੈ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਸਾਊਥ ਅਫਰੀਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ

June 18th, 02:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਅਵਸਰ ‘ਤੇ ਸਾਊਥ ਅਫਰੀਕਾ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 18th, 02:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਅਵਸਰ ‘ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਸ (Mr. Anthony Albanese) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ‘ਤੇ ਹੋਈ ਗੱਲਬਾਤ ‘ਤੇ ਵਿਦੇਸ਼ ਸਕੱਤਰ ਸ਼੍ਰੀ ਵਿਕ੍ਰਮ ਮਿਸਰੀ ਦਾ ਬਿਆਨ

June 18th, 12:32 pm

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟ੍ਰੰਪ ਦੀ ਮੁਲਾਕਾਤ G7 summit ਦੀ sidelines ‘ਤੇ ਹੋਣੀ ਤੈਅ ਸੀ। ਰਾਸ਼ਟਰਪਤੀ ਟ੍ਰੰਪ ਨੂੰ ਜਲਦੀ ਵਾਪਸ ਅਮਰੀਕਾ ਪਰਤਣਾ ਪਿਆ, ਜਿਸ ਦੇ ਕਾਰਨ ਇਹ ਮੁਲਾਕਾਤ ਨਹੀਂ ਹੋ ਗਈ।

ਊਰਜਾ ਸੁਰੱਖਿਆ ‘ਤੇ ਜੀ7 ਆਉਟਰੀਚ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ

June 18th, 11:15 am

G-7 ਸਮਿਟ ਵਿੱਚ ਸੱਦੇ ਦੇ ਲਈ, ਅਤੇ ਸਾਡੇ ਸ਼ਾਨਦਾਰ ਸੁਆਗਤ ਦੇ ਲਈ ਮੈਂ ਪ੍ਰਧਾਨ ਮੰਤਰੀ ਕਾਰਨੀ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। G-7 ਸਮੂਹ ਦੇ ਪੰਜਾਹ ਵਰ੍ਹੇ ਪੂਰੇ ਹੋਣ ਦੇ ਇਤਿਹਾਸਿਕ ਅਵਸਰ ‘ਤੇ ਮੈਂ ਸਾਰੇ ਮਿੱਤਰਾਂ (ਦੋਸਤਾਂ) ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਜੀ7 ਆਉਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ

June 18th, 11:13 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਨਾਨਾਸਕਿਸ ਵਿੱਚ 7ਜੀ ਸਮਿਟ ਦੇ ਆਉਟਰੀਚ ਸੈਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ‘ਊਰਜਾ ਸੁਰੱਖਿਆ: ਬਦਲਦੀ ਦੁਨੀਆ ਵਿੱਚ ਪਹੁੰਚ ਅਤੇ ਸਮਰੱਥਾ ਯਕੀਨੀ ਬਣਾਉਣ ਲਈ ਵਿਵਿਧੀਕਰਣ, ਟੈਕਨੋਲੋਜੀ ਅਤੇ ਬੁਨਿਆਦੀ ਢਾਂਚਾ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰਕ ਕਾਰਨੀ ਦਾ ਉਨ੍ਹਾਂ ਦੇ ਸੱਦੇ ਲਈ ਧੰਨਵਾਦ ਕੀਤਾ ਅਤੇ ਜੀ7 ਨੂੰ ਆਪਣੀ ਯਾਤਰਾ ਦੇ 50 ਵਰ੍ਹੇ ਪੂਰੇ ਹੋਣ ‘ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney) ਨਾਲ ਮੁਲਾਕਾਤ ਕੀਤੀ

June 18th, 08:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਕੈਨਾਨਾਸਕਿਸ, ਅਲਬਰਟਾ ਵਿੱਚ ਜੀ-7 ਸਮਿਟ ਦੇ ਅਵਸਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਦੇ ਨਾਲ ਦੁਵੱਲੀ ਮੀਟਿੰਗ ਕੀਤੀ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਜਰਮਨੀ ਦੇ ਚਾਂਸਲਰ ਨਾਲ ਮੁਲਾਕਾਤ ਕੀਤੀ

June 17th, 11:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਕਾਨਾਨਾਸਕਿਸ (Kananaskis) ਵਿੱਚ ਜੀ7 ਸਮਿਟ ਦੇ ਅਵਸਰ ‘ਤੇ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਫ੍ਰੇਡਰਿਕ ਮਰਜ਼ (Friedrich Merz) ਨਾਲ ਮੁਲਾਕਾਤ ਕੀਤੀ। ਮਈ 2025 ਵਿੱਚ ਸ਼੍ਰੀ ਮਰਜ਼ ਦਾ ਚਾਂਸਲਰ ਦੇ ਰੂਪ ਵਿੱਚ ਅਹੁਦਾ ਸੰਭਾਲਣ ਦੇ ਬਾਅਦ ਦੋਵੇਂ ਨੇਤਾਵਾਂ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਸ਼੍ਰੀ ਮਰਜ਼ ਨੂੰ ਚੋਣਾਂ ਵਿੱਚ ਜੇਤੂ ਹੋਣ ਅਤੇ ਚਾਂਸਲਰ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਹਫਤੇ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ‘ਤੇ ਜਰਮਨੀ ਸਰਕਾਰ ਦੀਆਂ ਸੰਵੇਦਨਾਵਾਂ ਦੇ ਲਈ ਆਭਾਰ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੌਰਾਨ ਮੈਕਸਿਕੋ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

June 17th, 11:54 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਕਨਾਨਸਕਿਸ (Kananaskis) ਵਿੱਚ ਜੀ7 ਸਮਿਟ ਦੌਰਾਨ ਮੈਕਸਿਕੋ ਦੇ ਰਾਸ਼ਟਰਪਤੀ ਮਹਾਮਹਿਮ ਡਾ. ਕਲਾਉਡੀਆ ਸ਼ੀਨਬੌਮ ਪਾਰਡੋ (Dr. Claudia Sheinbaum Pardo) ਨਾਲ ਮੁਲਾਕਾਤ ਕੀਤੀ। ਇਹ ਦੋਵੇਂ ਨੇਤਾਵਾਂ ਦਰਮਿਆਨ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮਤਰੀ ਨੇ ਮੈਕਸਿਕੋ ਦੀ ਰਾਸ਼ਟਰਪਤੀ ਨੂੰ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਕੈਨੇਡਾ ਦੇ ਅਲਬਰਟਾ ਪਹੁੰਚੇ

June 17th, 07:00 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਕੈਨੇਡਾ ਪਹੁੰਚੇ ਸਨ। ਉਹ ਜੀ7 ਸਮਿਟ ਵਿੱਚ ਹਿੱਸਾ ਲੈਣਗੇ।

ਤਿੰਨ ਦੇਸ਼ਾਂ ਸਾਇਪ੍ਰਸ, ਕੈਨੇਡਾ ਅਤੇ ਕ੍ਰੋਏਸ਼ੀਆ ਦੀ ਯਾਤਰਾ ਦੇ ਲਈ ਰਵਾਨਾ ਹੋਣ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਬਿਆਨ

June 15th, 07:00 am

ਅੱਜ, ਮੈਂ ਸਾਇਪ੍ਰਸ ਗਣਰਾਜ, ਕੈਨੇਡਾ ਅਤੇ ਕ੍ਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਜਾ ਰਿਹਾ ਹਾਂ।

ਪ੍ਰਧਾਨ ਮੰਤਰੀ ਮੋਦੀ 15 ਤੋਂ 19 ਜੂਨ ਤੱਕ ਸਾਈਪ੍ਰਸ ਗਣਰਾਜ, ਕੈਨੇਡਾ ਅਤੇ ਕਰੋਸ਼ੀਆ ਦਾ ਦੌਰਾ ਕਰਨਗੇ

June 14th, 11:58 am

ਪ੍ਰਧਾਨ ਮੰਤਰੀ ਮੋਦੀ 15-16 ਜੂਨ ਨੂੰ ਸਾਈਪ੍ਰਸ, 16-17 ਜੂਨ ਨੂੰ ਜੀ7 ਸਮਿਟ ਦੇ ਲਈ ਕੈਨੇਡਾ ਅਤੇ 18 ਜੂਨ ਨੂੰ ਕਰੋਸ਼ੀਆ ਜਾਣਗੇ। ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਕ੍ਰਿਸਟੋਡੌਲਾਇਡਜ਼ (Christodoulides) ਨਾਲ ਗੱਲਬਾਤ ਕਰਨਗੇ ਅਤੇ ਲਿਮਾਸੋਲ ਵਿੱਚ ਬਿਜ਼ਨਸ ਲੀਡਰਸ ਨੂੰ ਸੰਬੋਧਨ ਕਰਨਗੇ। ਬਾਅਦ ਵਿੱਚ ਕੈਨੇਡਾ ਵਿੱਚ, ਜੀ7 ਸਮਿਟ ਵਿੱਚ, ਪ੍ਰਧਾਨ ਮੰਤਰੀ ਮੋਦੀ ਜੀ7 ਦੇਸ਼ਾਂ ਦੇ ਨੇਤਾਵਾਂ ਨਾਲ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਕਰੋਸ਼ੀਆ ਵਿੱਚ, ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਪਲੇਨਕੋਵਿਕ (Plenković) ਨਾਲ ਦੁਵੱਲੀ ਗੱਲਬਾਤ ਕਰਨਗੇ ਅਤੇ ਕ੍ਰੋਸ਼ੀਆ ਦੇ ਰਾਸ਼ਟਰਪਤੀ ਜ਼ੋਰਾਨ ਮਿਲਾਨੋਵਿਕ (Zoran Milanović) ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਮਾਰਕ ਕਾਰਨੀ ਤੋਂ ਕਨਾਨਸਕੀਸ ਵਿੱਚ ਜੀ-7 ਸਮਿਟ ਦੇ ਲਈ ਸੱਦਾ ਮਿਲਿਆ

June 06th, 07:12 pm

ਪਰਸਪਰ ਬਾਤਚੀਤ ਦੇ ਦੌਰਾਨ, ਸ਼੍ਰੀ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਮਾਰਕ ਕਾਰਨੀ ਨੂੰ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਮਿਲੀ ਜਿੱਤ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਨਾਨਸਕੀਸ ਵਿੱਚ ਹੋਣ ਵਾਲੇ ਜੀ-7 ਸਮਿਟ (G7 Summit in Kananaskis) ਵਿੱਚ ਸੱਦਾ ਦੇਣ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।