ਰਾਸ਼ਟਰੀ ਪੁਲਾੜ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 23rd, 11:00 am
ਕੇਂਦਰੀ ਕੈਬਿਨੇਟ ਦੇ ਸਾਥੀ, ਇਸਰੋ ਅਤੇ ਸਪੇਸ ਸੈਕਟਰ ਦੇ ਸਾਰੇ ਵਿਗਿਆਨੀ ਅਤੇ ਇੰਜੀਨੀਅਰਸ, ਅਤੇ ਮੇਰੇ ਪਿਆਰੇ ਦੇਸ਼ਵਾਸੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨੈਸ਼ਲਨ ਸਪੇਸ ਡੇਅ- 2025 'ਤੇ ਸੰਬੋਧਨ
August 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਸਪੇਸ ਡੇਅ 2025 'ਤੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਸਾਲ ਦਾ ਵਿਸ਼ਾ, ਆਰੀਆਭੱਟ ਤੋਂ ਗਗਨਯਾਨ ਤੱਕ, ਭਾਰਤ ਦੇ ਅਤੀਤ ਦੇ ਆਤਮਵਿਸ਼ਵਾਸ ਅਤੇ ਭਵਿੱਖ ਦਾ ਸੰਕਲਪ, ਦੋਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ, ਨੈਸ਼ਨਲ ਸਪੇਸ ਡੇਅ ਭਾਰਤ ਦੇ ਨੌਜਵਾਨਾਂ ਲਈ ਉਤਸ਼ਾਹ ਅਤੇ ਆਕਰਸ਼ਣ ਦਾ ਮੌਕਾ ਬਣ ਗਿਆ ਹੈ, ਜੋ ਰਾਸ਼ਟਰੀ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵਿਗਿਆਨੀਆਂ ਅਤੇ ਨੌਜਵਾਨਾਂ ਸਮੇਤ ਪੁਲਾੜ ਖੇਤਰ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੱਸਿਆ ਕਿ ਭਾਰਤ ਵਰਤਮਾਨ ਵਿੱਚ ਖਗੋਲ ਵਿਗਿਆਨ ਅਤੇ ਖਗੋਲ ਭੌਤਿਕ ਵਿਗਿਆਨ 'ਤੇ ਅੰਤਰਰਾਸ਼ਟਰੀ ਓਲੰਪੀਆਡ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਵਿੱਚ ਸੱਠ ਤੋਂ ਵੱਧ ਦੇਸ਼ਾਂ ਦੇ ਲਗਭਗ 300 ਨੌਜਵਾਨ ਭਾਗੀਦਾਰ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਇਸ ਆਯੋਜਨ ਵਿੱਚ ਕਈ ਭਾਰਤੀ ਭਾਗੀਦਾਰਾਂ ਨੇ ਮੈਡਲ ਜਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਓਲੰਪੀਆਡ ਪੁਲਾੜ ਖੇਤਰ ਵਿੱਚ ਭਾਰਤ ਦੀ ਉੱਭਰਦੀ ਵਿਸ਼ਵ ਲੀਡਰਸ਼ਿਪ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਨੌਜਵਾਨਾਂ ਵਿੱਚ ਪੁਲਾੜ ਦੇ ਪ੍ਰਤੀ ਦਿਲਚਸਪੀ ਵਧਾਉਣ ਲਈ, ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇੰਡੀਅਨ ਸਪੇਸ ਹੈਕਾਥੌਨ ਅਤੇ ਰੋਬੋਟਿਕਸ ਚੈਲੇਂਜ ਜਿਹੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ
August 18th, 08:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਨਾਲ ਗੱਲਬਾਤ ਕੀਤੀ, ਜੋ ਦੇਸ਼ ਦੇ ਲਈ ਮਾਣ ਦਾ ਪਲ ਸੀ। ਇਸ ਮੁਲਾਕਾਤ ਦੌਰਾਨ, ਦੋਵਾਂ ਨੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ, ਜਿਨ੍ਹਾਂ ਵਿੱਚ ਪੁਲਾੜ ਵਿੱਚ ਸ਼੍ਰੀ ਸ਼ੁਕਲਾ ਦੇ ਤਜ਼ਰਬੇ, ਵਿਗਿਆਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਭਾਰਤ ਦੀ ਪ੍ਰਗਤੀ ਅਤੇ ਦੇਸ਼ ਦੇ ਖ਼ਾਹਿਸ਼ੀ ਮਨੁੱਖੀ ਪੁਲਾੜ ਉਡਾਣ ਪ੍ਰੋਗਰਾਮ- ਗਗਨਯਾਨ ਜਿਹੇ ਵਿਸ਼ੇ ਸ਼ਾਮਲ ਸਨ।ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 05:56 am
ਅੱਜ ਸ਼ਾਮ ਆਪ ਸਭ ਦੇ ਦਰਮਿਆਨ ਹੋਣਾ ਮੇਰੇ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਬਾਤ ਹੈ। ਮੈਂ ਪ੍ਰਧਾਨ ਮੰਤਰੀ ਕਮਲਾ ਜੀ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਸੱਜਨਤਾਪੂਰਨ ਸ਼ਬਦਾਂ (kind words) ਦੇ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਸਮੁਦਾਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
July 04th, 04:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਸੰਸਦ ਮੈਂਬਰ ਅਤੇ ਕਈ ਹੋਰ ਪਤਵੰਤੇ ਉਪਸਥਿਤ ਸਨ। ਇਸ ਸਮਾਗਮ ਵਿੱਚ, ਪ੍ਰਧਾਨ ਮੰਤਰੀ ਦਾ ਪ੍ਰਵਾਸੀ ਸਮੁਦਾਇ ਦੁਆਰਾ ਅਸਾਧਾਰਣ ਗਰਮਜੋਸ਼ੀ ਦੇ ਨਾਲ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਰੰਗਾਰੰਗ ਪਰੰਪਰਾਗਤ ਭਾਰਤੀ-ਤ੍ਰਿਨੀਦਾਦੀਅਨ (Indo-Trinidadian) ਸੁਆਗਤ ਕੀਤਾ ਗਿਆ।ਵੀਡੀਓ ਸੰਦੇਸ਼ ਰਾਹੀਂ ਪੁਲਾੜ ਖੋਜ 'ਤੇ ਗਲੋਬਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 07th, 12:00 pm
ਆਲਮੀ ਪੁਲਾੜ ਖੋਜ ਕਾਨਫਰੰਸ 2025 ਵਿੱਚ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਪੁਲਾੜ ਸਿਰਫ਼ ਇੱਕ ਮੰਜਿਲ ਨਹੀਂ ਹੈ। ਇਹ ਜਗਿਆਸਾ, ਸਾਹਸ ਅਤੇ ਸਾਹਸੀ ਪ੍ਰਗਤੀ ਦੀ ਘੋਸ਼ਣਾ ਹੈ। ਭਾਰਤ ਦੀ ਪੁਲਾੜ ਯਾਤਰਾ ਇਸੇ ਭਾਵਨਾ ਨੂੰ ਪ੍ਰਦਰਸ਼ਿਤ ਕਰਦੀ ਹੈ। ਸਾਲ 1963 ਵਿੱਚ ਇੱਕ ਛੋਟੇ ਰਾਕੇਟ ਨੂੰ ਲਾਂਚ ਕਰਨ ਤੋਂ ਲੈ ਕੇ, ਚੰਦ੍ਰਮਾ ਦੇ ਦੱਖਣੀ ਧਰੁਵ ਕੋਲ ਉਤਰਨ ਵਾਲਾ ਪਹਿਲਾ ਦੇਸ਼ ਬਣਨ ਤੱਕ, ਸਾਡੀ ਯਾਤਰਾ ਜ਼ਿਕਰਯੋਗ ਰਹੀ ਹੈ। ਸਾਡੇ ਰਾਕੇਟ ਪੇਲੋਡ ਤੋਂ ਵੱਧ ਵਜ਼ਨ ਲੈ ਜਾਂਦੇ ਹਨ। ਉਹ ਇੱਕ ਅਰਬ ਚਾਲ੍ਹੀ ਕਰੋੜ ਭਾਰਤੀਆਂ ਦੇ ਸੁਪਨੇ ਲੈ ਕੇ ਚੱਲਦੇ ਹਨ। ਭਾਰਤ ਦੀਆਂ ਉਪਲਬਧੀਆਂ ਮਹੱਤਵਪੂਰਨ ਵਿਗਿਆਨਿਕ ਉਪਲਬਧੀਆਂ ਹਨ। ਇਸ ਤੋਂ ਇਲਾਵਾ, ਉਹ ਇਸ ਗੱਲ ਦਾ ਸਬੂਤ ਹਨ ਕਿ ਮਾਨਵੀ ਭਾਵਨਾ ਗੁਰੂਤਾ ਸ਼ਕਤੀ ਦਾ ਮੁਕਾਬਲਾ ਕਰ ਸਕਦੀ ਹੈ। ਭਾਰਤ ਨੇ ਸਾਲ 2014 ਵਿੱਚ ਆਪਣੇ ਪਹਿਲੇ ਯਤਨ ਵਿੱਚ ਮੰਗਲ ਗ੍ਰਹਿ ‘ਤੇ ਪਹੁੰਚ ਕੇ ਇਤਿਹਾਸ ਰਚ ਦਿੱਤਾ। ਚੰਦ੍ਰਯਾਨ-1 ਨੇ ਚੰਦ੍ਰਮਾ ‘ਤੇ ਪਾਣੀ ਦੀ ਖੋਜ ਵਿੱਚ ਸਹਾਇਤਾ ਕੀਤੀ। ਚੰਦ੍ਰਯਾਨ-2 ਨੇ ਸਾਨੂੰ ਚੰਦ੍ਰਮਾ ਦੀ ਉੱਚਤਮ-ਰੈਜੋਲਿਊਸ਼ਨ ਵਾਲੀਆਂ ਤਸਵੀਰਾਂ ਭੇਜੀਆਂ। ਚੰਦ੍ਰਯਾਨ-3 ਨੇ ਚੰਦ੍ਰਮਾ ਦੇ ਦੱਖਣੀ ਧਰੁਵ ਬਾਰੇ ਸਾਡੀ ਸਮਝ ਨੂੰ ਵਧਾਇਆ। ਅਸੀਂ ਰਿਕਾਰਡ ਸਮੇਂ ਵਿੱਚ ਕ੍ਰਾਯੋਜੈਨਿਕ ਇੰਜਣ ਤਿਆਰ ਕੀਤੇ। ਅਸੀਂ ਇੱਕ ਹੀ ਮਿਸ਼ਨ ਵਿੱਚ 100 ਸੈਟੇਲਾਈਟ ਲਾਂਚ ਕੀਤੇ। ਅਸੀਂ ਆਪਣੇ ਲਾਂਚ ਵ੍ਹੀਕਲਸ ‘ਤੇ 34 ਦੇਸ਼ਾਂ ਦੇ 400 ਤੋਂ ਵੱਧ ਸੈਟੇਲਾਈਟਸ ਲਾਂਚ ਕੀਤੇ ਹਨ। ਇਸ ਵਰ੍ਹੇ ਅਸੀਂ ਦੋ ਸੈਟੇਲਾਈਟਾਂ ਨੂੰ ਪੁਲਾੜ ਵਿੱਚ ਸਥਾਪਿਤ ਕੀਤਾ, ਜੋ ਇੱਕ ਵੱਡਾ ਕਦਮ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਲਮੀ ਪੁਲਾੜ ਖੋਜ ਸਮਿਟ (ਗਲੇਕਸ) 2025 ਨੂੰ ਸੰਬੋਧਨ ਕੀਤਾ
May 07th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਲਮੀ ਪੁਲਾੜ ਖੋਜ ਕਾਨਫਰੰਸ (ਗਲੇਕਸ) 2025 ਨੂੰ ਸੰਬੋਧਨ ਕੀਤਾ। ਦੁਨੀਆ ਭਰ ਤੋਂ ਆਏ ਵਿਸ਼ਿਸ਼ਟ ਡੈਲੀਗੇਟਸ, ਵਿਗਿਆਨੀਆਂ ਅਤੇ ਪੁਲਾੜ ਯਾਤਰੀਆਂ ਦਾ ਸੁਆਗਤ ਕਰਦੇ ਹੋਏ ਉਨ੍ਹਾਂ ਨੇ ਭਾਰਤ ਦੀ ਜ਼ਿਕਰਯੋਗ ਪੁਲਾੜ ਪ੍ਰਗਤੀ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਲਾੜ ਸਿਰਫ਼ ਇੱਕ ਮੰਜ਼ਿਲ ਨਹੀਂ ਹੈ, ਸਗੋਂ ਜਗਿਆਸਾ, ਸਾਹਸ ਅਤੇ ਸਮੂਹਿਕ ਪ੍ਰਗਤੀ ਦੀ ਘੋਸ਼ਣਾ ਹੈ। ਉਨ੍ਹਾਂ ਨੇ ਕਿਹਾ ਕਿ 1963 ਵਿੱਚ ਇੱਕ ਛੋਟੇ ਰਾਕੇਟ ਨੂੰ ਲਾਂਚ ਕਰਨ ਤੋਂ ਲੈ ਕੇ, ਚੰਦ੍ਰਮਾ ਦੇ ਦੱਖਣੀ ਧਰੁਵ ਕੋਲ ਉਤਰਨ ਵਾਲਾ ਪਹਿਲਾ ਦੇਸ਼ ਬਣਨ ਤੱਕ, ਭਾਰਤ ਦੀਆਂ ਪੁਲਾੜ ਉਪਲਬਧੀਆਂ ਇਸੇ ਭਾਵਨਾ ਨੂੰ ਦਰਸਾਉਂਦੀਆਂ ਹਨ। ਉਨ੍ਹਾੰ ਨੇ ਕਿਹਾ ਕਿ ਭਾਰਤ ਦੇ ਰਾਕੇਟ ਸਿਰਫ਼ ਪੇਲੋਡ ਨਹੀਂ ਲੈ ਜਾਂਦੇ ਸਗੋਂ 140 ਅਰਬ ਭਾਰਤੀਆਂ ਦੇ ਸੁਪਨੇ ਨੂੰ ਵੀ ਲੈ ਕੇ ਚੱਲਦੇ ਹਨ।The World This Week On India
February 18th, 04:28 pm
This week, India reinforced its position as a formidable force on the world stage, making headway in artificial intelligence, energy security, space exploration, and defence. From shaping global AI ethics to securing strategic partnerships, every move reflects India's growing influence in global affairs.ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 19th, 11:30 am
In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।ਭਾਰਤ ਫਿਰ ਚੰਦਰਮਾ 'ਤੇ ਜਾਏਗਾ: ਇਸ ਵਾਰ ਚੰਦਰਮਾ 'ਤੇ ਲੈਂਡਿੰਗ ਤੋਂ ਬਾਅਦ ਧਰਤੀ 'ਤੇ ਵਾਪਸ ਆਏਗਾ
September 18th, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਚੰਦਰਯਾਨ-4 ਨਾਮਕ ਚੰਦਰਮਾ ਦੇ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਚੰਦਰਮਾ 'ਤੇ ਸਫਲਤਾਪੂਰਵਕ ਲੈਂਡਿੰਗ ਤੋਂ ਬਾਅਦ ਧਰਤੀ 'ਤੇ ਵਾਪਸ ਆਉਣ ਦੀਆਂ ਟੈਕਨੋਲੋਜੀਆਂ ਦਾ ਵਿਕਾਸ ਅਤੇ ਪ੍ਰਦਰਸ਼ਨ ਕੀਤਾ ਜਾ ਸਕੇ ਅਤੇ ਚੰਦਰਮਾ ਦੇ ਨਮੂਨੇ ਇਕੱਠੇ ਕੀਤੇ ਜਾ ਸਕਣ ਅਤੇ ਧਰਤੀ 'ਤੇ ਉਨ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾ ਸਕੇ।ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਪ੍ਰਧਾਨ ਮੰਤਰੀ ਨੇ ਮਿਸ਼ਨ ਗਗਨਯਾਨ ਟੀਵੀ ਡੀ1 ਟੈਸਟ ਫਲਾਈਟ ਦੇ ਸਫ਼ਲ ਲਾਂਚ ਦੀ ਸਰਾਹਨਾ ਕੀਤੀ
October 21st, 12:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸ਼ਨ ਗਗਨਯਾਨ ਟੀਵੀ ਡੀ1 ਟੈਸਟ ਫਲਾਈਟ ਦੇ ਸਫ਼ਲ ਲਾਂਚ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਨੂੰ ਭਾਰਤ ਦੇ ਪਹਿਲੇ ਮਨੁੱਖੀ ਪੁਲਾੜ ਉਡਾਨ ਪ੍ਰੋਗਰਾਮ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਕਰੀਬ ਲੈ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
October 17th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਅਤੇ ਪੁਲਾੜ ਖੋਜ ਦੇ ਭਾਰਤ ਦੇ ਪ੍ਰਯਾਸਾਂ ਦੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ਨਾਲ ਸਬੰਧਿਤ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।