ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 01st, 03:35 pm

ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ

May 01st, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।

ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ

April 26th, 11:23 am

ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ

April 26th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।

ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 11th, 05:00 pm

ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ

December 11th, 04:30 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।

'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ

September 29th, 11:30 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।

ਮੀਡੀਆ ਅਤੇ ਮਨੋਰੰਜਨ ਖੇਤਰ ਮਹੱਤਵਪੂਰਨ ਵਾਧੇ ਦੇ ਲਈ ਤਿਆਰ

September 18th, 04:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਕੰਪਨੀ ਐਕਟ 2013 ਦੇ ਅਧੀਨ ਧਾਰਾ 8 ਕੰਪਨੀ ਦੇ ਰੂਪ ਵਿੱਚ ਐਨੀਮੇਸ਼ਨ, ਵਿਜ਼ੁਅਲ ਇਫੈਕਟਸ, ਗੇਮਿੰਗ, ਕੌਮਿਕਸ ਐਂਡ ਐਕਸਟੈਂਡਿਡ ਰਿਅਲਟੀ) ਏਵੀਜੀਸੀ-ਐਕਸਆਰ ਦੇ ਲਈ ਰਾਸ਼ਟਰੀ ਉਤਕ੍ਰਿਸ਼ਟਤਾ ਕੇਂਦਰ) ਐੱਨਸੀਓਈ (ਦੀ ਸਥਾਪਨਾ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ, ਜਿਸ ਵਿੱਚ ਫੈੱਡਰੇਸ਼ਨ ਆਫ ਇੰਡੀਅਨ ਚੈਂਬਰਸ ਆਫ ਕਾਮਰਸ ਐਂਡ ਇੰਡਸਟਰੀ ਅਤੇ ਭਾਰਤੀ ਉਦਯੋਗ ਸੰਘ ਭਾਰਤ ਸਰਕਾਰ ਦੇ ਨਾਲ ਭਾਗੀਦਾਰ ਦੇ ਰੂਪ ਵਿੱਚ ਉਦਯੋਗ ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨਗੇ। ਐੱਨਸੀਓਈ ਦੀ ਸਥਾਪਨਾ ਮੁੰਬਈ, ਮਹਾਰਾਸ਼ਟਰ ਵਿੱਚ ਕੀਤੀ ਜਾਵੇਗੀ ਅਤੇ ਇਹ ਦੇਸ਼ ਵਿੱਚ ਇੱਕ ਏਵੀਜੀਸੀ ਟਾਸਕ ਫੋਰਸ ਦੀ ਸਥਾਪਨਾ ਦੇ ਲਈ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਦੀ ਸਾਲ 2022-23 ਦੇ ਬਜਟ ਐਲਾਨ ਦੇ ਅਨੁਸਰਣ ਵਿੱਚ ਹੈ।

India’s Top Gamers Meet ‘Cool’ PM Modi

April 13th, 12:33 pm

Prime Minister Narendra Modi engaged in a unique interaction with India's top gamers, immersing himself in the world of PC and VR gaming. During the session, Prime Minister Modi actively participated in gaming sessions, showcasing his enthusiasm for the rapidly evolving gaming industry.