ਸੰਸਦ ਦੇ ਮੌਨਸੂਨ ਸੈਸ਼ਨ 2026 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
July 20th, 10:30 am
ਮੌਨਸੂਨ ਦਾ ਵੀ ਕੁਝ ਲਾਭ ਨਜ਼ਰ ਆ ਰਿਹਾ ਹੈ ਅਤੇ ਮੌਨਸੂਨ ਸੈਸ਼ਨ ਵੀ ਸ਼ੁਰੂ ਹੋ ਰਿਹਾ ਹੈ। ਮੌਨਸੂਨ ਹੋਵੇ ਜਾਂ ਮੌਨਸੂਨ ਸੈਸ਼ਨ, ਜੇਕਰ ਦੋਵੇਂ ਕਾਰਜਸ਼ੀਲ ਹੋਣ, ਤਾਂ ਬਹੁਤ ਹੀ ਲਾਭਕਾਰੀ ਹੁੰਦੇ ਹਨ ਅਤੇ ਦੋਵੇਂ ਉਸਾਰੂ ਹੋਣ ਤਾਂ ਦੇਸ਼ ਦਾ ਭਲਾ ਹੁੰਦਾ ਹੈ, ਜੀਵਾਂ ਦੀ ਭਲਾਈ ਹੁੰਦਾ ਹੈ। ਅਤੇ ਇਸ ਲਈ, ਅਸੀਂ ਇਹੋ ਪ੍ਰਾਰਥਨਾ ਕਰਦੇ ਹਾਂ ਕਿ ਮੌਨਸੂਨ ਵੀ ਕਾਰਜਸ਼ੀਲ ਰਹੇ, ਮੌਨਸੂਨ ਸੈਸ਼ਨ ਵੀ ਲਾਭਕਾਰੀ ਰਹੇ।ਸਾਲ 2026 ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
July 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਪਰਿਸਰ ਵਿੱਚ ਮੌਨਸੂਨ ਸੈਸ਼ਨ 2026 ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕੀਤਾ। ਨਵੇਂ ਸੰਸਦੀ ਸੈਸ਼ਨ ਦੀ ਸ਼ੁਰੂਆਤ ਵਿੱਚ ਹਾਜ਼ਰ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੁਦਰਤੀ ਮੌਸਮ ਦੇ ਰੂਪ ਅਤੇ ਵਿਧਾਨਕ ਉਤਪਾਦਕਤਾ ਵਿਚਕਾਰ ਇੱਕ ਸਾਰਥਕ ਤੁਲਨਾ ਪੇਸ਼ ਕੀਤੀ। ਰਾਸ਼ਟਰ ਦੀ ਸਮੁੱਚੇ ਭਲਾਈ ’ਤੇ ਦੂਰ-ਅੰਦੇਸ਼ੀ ਅਤੇ ਪ੍ਰਗਤੀਸ਼ੀਲ ਕਾਰਜਾਂ ਦੇ ਡੂੰਘੇ ਪ੍ਰਭਾਵ ’ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਅੰਤ ਵਿੱਚ ਸਾਰੇ ਜੀਵਾਂ ਨੂੰ ਲਾਭ ਪਹੁੰਚਾਉਣ ਵਾਲੇ ਅਤਿਅੰਤ ਸਕਾਰਾਤਮਕ ਨਤੀਜੇ ਪ੍ਰਾਪਤ ਹੋਣਗੇ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਮੌਨਸੂਨ ਸਰਗਰਮ ਰਹੇ ਅਤੇ ਮੌਨਸੂਨ ਸੈਸ਼ਨ ਵੀ ਉਤਪਾਦਕ ਹੋਵੇ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਭਾਰਤ-ਜਾਪਾਨ ਬਿਜ਼ਨਸ ਫੋਰਮ ਉੱਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 02nd, 03:35 pm
ਅਤੇ ਜਿਹੜੇ ਨਵੇਂ ਸਾਥੀ ਇਸ ਫੋਰਮ ਨਾਲ ਜੁੜ ਰਹੇ ਹਨ, ਮੈਂ ਉਨ੍ਹਾਂ ਨੂੰ ਭਾਰਤ-ਜਾਪਾਨ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਉੱਤੇ ਤਹਿ ਦਿਲੋਂ ਵਧਾਈ ਦਿੰਦਾ ਹਾਂ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ
June 17th, 06:07 pm
ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਪ੍ਰਧਾਨ ਮੰਤਰੀ ਨੇ ਭਾਰਤੀ ਅਰਥ-ਵਿਵਸਥਾ ਦੇ ਸਕਾਰਾਤਮਕ ਵਾਧੇ 'ਤੇ ਚਾਨਣਾ ਪਾਇਆ
June 05th, 08:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਚਾਨਣਾ ਪਾਇਆ ਕਿ ਭਾਰਤ ਦੇ ਵਿਕਾਸ ਦੀ ਗਤੀ ਮਜ਼ਬੂਤ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 7.7 ਫ਼ੀਸਦੀ ਅਤੇ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ ਵਿੱਚ 7.8 ਫ਼ੀਸਦੀ ਦੀ ਜੀ.ਡੀ.ਪੀ. ਵਿਕਾਸ ਦਰ, ਅਰਥ-ਵਿਵਸਥਾ ਦੀ ਮਜ਼ਬੂਤੀ, ਸੁਧਾਰਾਂ ਦੀ ਸਫ਼ਲਤਾ ਅਤੇ 140 ਕਰੋੜ ਭਾਰਤੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ।TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.The BJP’s resolve is a declaration to end TMC’s jungle raj and syndicate rule: PM Modi in Jangipur, West Bengal
April 11th, 11:38 am
PM Modi addressed a massive rally in Jangipur, West Bengal. In his speech, he lauded BJP’s manifesto, outlining six key guarantees focused on ending syndicate raj, ensuring women’s empowerment, boosting education infrastructure, and delivering transparent governance. He also promised employment opportunities and benefits for government employees.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.ਕੇਂਦਰੀ ਕੈਬਨਿਟ ਨੇ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ ਨੂੰ ਸੂਚਿਤ ਕੀਤੇ ਜਾਣ ਵਾਲੇ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (2031-2035) ਨੂੰ ਮਨਜ਼ੂਰੀ ਦਿੱਤੀ
March 25th, 05:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਦੀ ਕਾਰਵਾਈ ਨੂੰ ਮਜ਼ਬੂਤੀ ਦੇਣ ਦੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, 2031 ਤੋਂ 2035 ਦੀ ਮਿਆਦ ਲਈ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (ਐੱਨਡੀਸੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ (ਯੂਐੱਨਐੱਫਸੀਸੀਸੀ) ਅਤੇ ਇਸ ਦੇ ਪੈਰਿਸ ਸਮਝੌਤੇ ਦੇ ਤਹਿਤ ਦੇਸ਼ ਦੀਆਂ ਇੱਛਾਵਾਂ ਨੂੰ ਹੁਲਾਰਾ ਅਤੇ ਇਸ ਦੇ ਨਾਲ ਹੀ ਟਿਕਾਊ ਵਿਕਾਸ ਅਤੇ ਜਲਵਾਯੂ ਨਿਆਂ ਦੇ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਵੀ ਬਲ ਮਿਲੇਗਾ।ਭਾਰਤ-ਕੈਨੇਡਾ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 02nd, 02:30 pm
ਮਾਣਯੋਗ ਪ੍ਰਧਾਨ ਮੰਤਰੀ ਮਾਰਕ ਕਾਰਨੀ, ਦੋਵਾਂ ਦੇਸ਼ਾਂ ਦੇ ਕਾਰੋਬਾਰੀ ਆਗੂ, ਭੈਣੋ ਅਤੇ ਭਰਾਵੋ, ਨਮਸਕਾਰ!ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 27th, 10:15 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗੋਆ ਦੇ ਮੁੱਖ ਮੰਤਰੀ, ਹੋਰ ਮੰਤਰੀ ਸਾਹਿਬਾਨ, ਐਂਬੈਸਡਰਜ਼, ਸੀਈਓਜ਼, ਸਤਿਕਾਰਯੋਗ ਮਹਿਮਾਨ, ਹੋਰ ਸਾਰੇ ਪਤਵੰਤੇ ਸੱਜਣ, ਦੇਵੀਓ ਅਤੇ ਸੱਜਣੋ!