ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤ-ਰੂਸ ਵਪਾਰ ਮੰਚ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 05th, 03:45 pm
ਭਾਰਤ ਰੂਸ ਵਪਾਰ ਮੰਚ, ਮੈਂ ਸਮਝਦਾ ਹਾਂ ਕਿ ਰਾਸ਼ਟਰਪਤੀ ਪੁਤਿਨ ਦੀ ਇਹ ਬਹੁਤ ਅਹਿਮ ਪਹਿਲਕਦਮੀ ਰਹੀ ਕਿ ਇੰਨਾ ਵੱਡਾ ਵਫ਼ਦ ਲੈ ਕੇ ਅੱਜ ਇਸ ਸਮਾਗਮ ਦਾ ਹਿੱਸਾ ਬਣੇ ਹਨ। ਅਤੇ ਤੁਹਾਡਾ ਸਾਰਿਆਂ ਦਾ ਮੈਂ ਦਿਲੋਂ ਬਹੁਤ-ਬਹੁਤ ਸਵਾਗਤ ਕਰਦਾ ਹਾਂ ਅਤੇ ਮੇਰਾ ਵੀ ਤੁਹਾਡੇ ਸਾਰਿਆਂ ਦੇ ਵਿੱਚ ਆਉਣਾ ਇੱਕ ਬਹੁਤ ਖ਼ੁਸ਼ੀ ਦਾ ਮੌਕਾ ਹੈ। ਇਸ ਫੋਰਮ ਨਾਲ ਜੁੜਨ ਲਈ ਅਤੇ ਆਪਣੇ ਬਹੁ-ਕੀਮਤੀ ਵਿਚਾਰ ਸਾਂਝੇ ਕਰਨ ਲਈ, ਮੈਂ ਮੇਰੇ ਮਿੱਤਰ ਰਾਸ਼ਟਰਪਤੀ ਪੁਤਿਨ ਦਾ ਦਿਲੋਂ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਬਿਜਨਸ ਲਈ ਸਿੰਪਲੀਫਾਈਡ ਪ੍ਰਡਿਕਟੇਬਲ ਮਕੈਨਿਜ਼ਮ ਬਣਾਏ ਜਾ ਰਹੇ ਹਨ। ਭਾਰਤ ਅਤੇ ਯੂਰੇਸ਼ੀਅਨ ਇਕੋਨਾਮਿਕ ਯੂਨੀਅਨ ਦੇ ਵਿੱਚ ਐੱਫਟੀਏ ’ਤੇ ਚਰਚਾ ਸ਼ੁਰੂ ਹੋ ਗਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ
December 05th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਕੱਲ੍ਹ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ, ਭਾਰਤ ਅਤੇ ਵਿਦੇਸ਼ਾਂ ਦੇ ਨੇਤਾਵਾਂ ਅਤੇ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤ-ਰੂਸ ਵਪਾਰ ਫੋਰਮ ਰਾਸ਼ਟਰਪਤੀ ਪੁਤਿਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਹ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੱਕ ਵੱਡਾ ਵਫ਼ਦ ਲੈ ਕੇ ਆਏ ਹਨ। ਉਨ੍ਹਾਂ ਨੇ ਸਾਰੇ ਮੌਜੂਦ ਲੋਕਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਰਮਿਆਨ ਸ਼ਾਮਲ ਹੋਣਾ ਪ੍ਰਧਾਨ ਮੰਤਰੀ ਲਈ ਬਹੁਤ ਖ਼ੁਸ਼ੀ ਦਾ ਪਲ ਹੈ। ਸ਼੍ਰੀ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਦਾ ਫੋਰਮ ਵਿੱਚ ਸ਼ਾਮਲ ਹੋਣ ਅਤੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਲਈ ਸਰਲ ਅਤੇ ਭਰੋਸੇਮੰਦ ਵਿਧੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਯੂਰੇਸ਼ੀਅਨ ਆਰਥਿਕ ਯੂਨੀਅਨ ਦਰਮਿਆਨ ਇੱਕ ਮੁਫ਼ਤ ਵਪਾਰ ਸਮਝੌਤੇ 'ਤੇ ਚਰਚਾ ਸ਼ੁਰੂ ਹੋ ਗਈ ਹੈ।ਸੰਸਦ ਦੇ ਸਰਦ ਰੁੱਤ ਦੇ ਇਜਲਾਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 01st, 10:15 am
ਇਹ ਸਰਦ ਰੁੱਤ ਦਾ ਇਜਲਾਸ, ਇਹ ਸਿਰਫ਼ ਕੋਈ ਰਸਮ ਨਹੀਂ ਹੈ। ਇਹ ਰਾਸ਼ਟਰ ਨੂੰ ਤਰੱਕੀ ਵੱਲ ਤੇਜ਼ ਰਫ਼ਤਾਰ ਨਾਲ ਲਿਜਾਣ ਦੇ ਜੋ ਉਪਰਾਲੇ ਚੱਲ ਰਹੇ ਹਨ, ਉਸ ਵਿੱਚ ਊਰਜਾ ਭਰਨ ਦਾ ਕੰਮ, ਇਹ ਸਰਦ ਰੁੱਤ ਇਜਲਾਸ ਵੀ ਕਰੇਗਾ, ਅਜਿਹਾ ਮੇਰਾ ਪੂਰਾ ਭਰੋਸਾ ਹੈ। ਭਾਰਤ ਨੇ ਲੋਕਤੰਤਰ ਨੂੰ ਹੰਢਾਇਆ ਹੈ, ਲੋਕਤੰਤਰ ਦੀ ਉਮੰਗ ਅਤੇ ਉਤਸ਼ਾਹ ਨੂੰ ਸਮੇਂ-ਸਮੇਂ 'ਤੇ ਅਜਿਹਾ ਜ਼ਾਹਰ ਕੀਤਾ ਹੈ ਕਿ ਲੋਕਤੰਤਰ ਪ੍ਰਤੀ ਭਰੋਸਾ ਹੋਰ ਪੱਕਾ ਹੁੰਦਾ ਰਹਿੰਦਾ ਹੈ। ਪਿਛਲੇ ਦਿਨੀਂ, ਬਿਹਾਰ ਵਿੱਚ ਜੋ ਚੋਣਾਂ ਹੋਈਆਂ, ਉਸ ਵਿੱਚ ਵੀ ਵੋਟਾਂ ਪੈਣ ਦਾ ਜੋ ਰਿਕਾਰਡ ਬਣਿਆ ਹੈ, ਉਹ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਮਾਵਾਂ-ਭੈਣਾਂ ਦੀ ਜੋ ਹਿੱਸੇਦਾਰੀ ਵਧ ਰਹੀ ਹੈ, ਇਹ ਆਪਣੇ ਆਪ ਵਿੱਚ ਇੱਕ ਨਵੀਂ ਆਸ, ਨਵਾਂ ਵਿਸ਼ਵਾਸ ਪੈਦਾ ਕਰਦੀ ਹੈ। ਇੱਕ ਪਾਸੇ ਲੋਕਤੰਤਰ ਦੀ ਮਜ਼ਬੂਤੀ ਅਤੇ ਇਸ ਲੋਕਤੰਤਰੀ ਢਾਂਚੇ ਦੇ ਅੰਦਰ ਅਰਥਚਾਰੇ ਦੀ ਮਜ਼ਬੂਤੀ, ਇਸ ਨੂੰ ਵੀ ਦੁਨੀਆ ਬਹੁਤ ਬਾਰੀਕੀ ਨਾਲ ਦੇਖ ਰਹੀ ਹੈ। ਭਾਰਤ ਨੇ ਸਾਬਤ ਕਰ ਦਿੱਤਾ ਹੈ- ਡੈਮੋਕਰੇਸੀ ਕੈਨ ਡਿਲੀਵਰ। ਜਿਸ ਰਫ਼ਤਾਰ ਨਾਲ ਅੱਜ ਭਾਰਤ ਦੀ ਆਰਥਿਕ ਹਾਲਤ, ਨਵੀਂਆਂ ਉੱਚਾਈਆਂ ਨੂੰ ਹਾਸਲ ਕਰ ਰਹੀ ਹੈ। ਵਿਕਸਿਤ ਭਾਰਤ ਦੇ ਟੀਚੇ ਵੱਲ ਜਾਣ ਵਿੱਚ ਇਹ ਸਾਡੇ ਅੰਦਰ ਨਵਾਂ ਭਰੋਸਾ ਤਾਂ ਜਗਾਉਂਦੀ ਹੈ, ਨਵੀਂ ਤਾਕਤ ਵੀ ਦਿੰਦੀ ਹੈ।ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
December 01st, 10:00 am
ਅੱਜ ਸੰਸਦ ਕੰਪਲੈਕਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਸੈਸ਼ਨ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹੈ, ਸਗੋਂ ਦੇਸ਼ ਦੀ ਤੇਜ਼ ਤਰੱਕੀ ਦੀ ਚੱਲ ਰਹੀ ਯਾਤਰਾ ਲਈ ਨਵੀਂ ਊਰਜਾ ਦਾ ਇੱਕ ਮਹੱਤਵਪੂਰਨ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਮੇਰਾ ਪੱਕਾ ਵਿਸ਼ਵਾਸ ਹੈ ਕਿ ਇਹ ਸੈਸ਼ਨ ਦੇਸ਼ ਦੀ ਤਰੱਕੀ ਨੂੰ ਤੇਜ਼ ਕਰਨ ਲਈ ਚੱਲ ਰਹੇ ਯਤਨਾਂ ਵਿੱਚ ਨਵੀਂ ਊਰਜਾ ਭਰੇਗਾ।ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਹੈਦਰਾਬਾਦ ਵਿੱਚ ਸੈਫਰਾਨ ਏਅਰਕ੍ਰਾਫਟ ਇੰਜਣ ਸਰਵਿਸਿਜ਼ ਇੰਡੀਆ ਸਹੂਲਤ ਕੇਂਦਰ ਦੇ ਉਦਘਾਟਨ ਦੇ ਮੌਕੇ ’ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 26th, 10:10 am
ਮੇਰੇ ਕੋਲ ਸਮਾਂ ਸੀਮਤ ਹੈ, ਕਿਉਂਕਿ ਮੈਂ ਸੰਸਦ ਵਿੱਚ ਪਹੁੰਚਣਾ ਹੈ, ਰਾਸ਼ਟਰਪਤੀ ਜੀ ਦਾ ਪ੍ਰੋਗਰਾਮ ਹੈ, ਇਸ ਲਈ ਮੈਂ ਲੰਬੀ ਗੱਲ ਨਾ ਕਰਦੇ ਹੋਏ, ਬਹੁਤ ਤੇਜ਼ੀ ਨਾਲ ਕੁਝ ਗੱਲਾਂ ਦੱਸ ਕੇ ਆਪਣੀ ਗੱਲ ਮੈਂ ਪੂਰੀ ਕਰਾਂਗਾ। ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਣ ਭਰਨ ਜਾ ਰਿਹਾ ਹੈ। ਸੈਫਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਐੱਮਆਰਓ ਹੱਬ ਦੇ ਰੂਪ ਵਿੱਚ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਇਹ ਐੱਮਆਰਓ ਸਹੂਲਤ ਹਾਈਟੈੱਕ ਐਰੋਸਪੇਸ ਦੀ ਦੁਨੀਆ ਵਿੱਚ ਨੌਜਵਾਨਾਂ ਦੇ ਲਈ ਨਵੇਂ ਮੌਕੇ ਵੀ ਬਣਾਵੇਗੀ। ਮੈਂ ਸਾਰੇ ਅਤੇ ਮੈਂ ਹੁਣੇ 24 ਨਵੰਬਰ ਨੂੰ ਹੀ ਸੈਫਰਾਨ ਬੋਰਡ ਅਤੇ ਮੈਨੇਜਮੈਂਟ ਦੇ ਲੋਕਾਂ ਨਾਲ ਮਿਲਿਆ ਹਾਂ, ਪਹਿਲਾਂ ਵੀ ਮੇਰੀ ਉਨ੍ਹਾਂ ਨਾਲ ਮੁਲਾਕਾਤਾਂ ਹੋਈਆਂ ਹਨ, ਹਰ ਚਰਚਾ ਵਿੱਚ ਮੈਨੂੰ ਉਨ੍ਹਾਂ ਵਿੱਚ ਭਾਰਤ ਨੂੰ ਲੈ ਕੇ ਭਰੋਸਾ ਅਤੇ ਉਮੀਦ ਦਿਖਾਈ ਦਿੱਤੀ ਹੈ। ਮੈਨੂੰ ਉਮੀਦ ਹੈ ਕਿ ਸੈਫਰਾਨ ਦਾ ਭਾਰਤ ਵਿੱਚ ਨਿਵੇਸ਼ ਅੱਗੇ ਵੀ ਇਸੇ ਗਤੀ ਨਾਲ ਜਾਰੀ ਰਹੇਗਾ। ਅੱਜ ਇਸ ਸਹੂਲਤ ਦੇ ਲਈ ਮੈਂ ਟੀਮ ਸੈਫਰਾਨ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ
November 26th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਜੀਐੱਮਆਰ ਏਅਰੋਸਪੇਸ ਅਤੇ ਉਦਯੋਗਿਕ ਪਾਰਕ – ਐੱਸਈਜੇਡ ਵਿੱਚ ਸਥਿਤ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਨ ਭਰਨ ਜਾ ਰਿਹਾ ਹੈ। ਸਫ਼ਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ (ਐੱਮਆਰਓ) ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਇਹ ਐੱਮਆਰਓ ਸਹੂਲਤ ਉੱਚ-ਤਕਨੀਕੀ ਏਅਰੋਸਪੇਸ ਦੇ ਖੇਤਰ ਵਿੱਚ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰੇਗੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਉਨ੍ਹਾਂ ਨੇ 24 ਨਵੰਬਰ ਨੂੰ ਸਫ਼ਰਾਨ ਦੇ ਬੋਰਡ ਅਤੇ ਪ੍ਰਬੰਧਨ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਨਾਲ ਹੋਈ ਹਰ ਗੱਲਬਾਤ ਵਿੱਚ ਉਨ੍ਹਾਂ ਨੇ ਭਾਰਤ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਉਮੀਦ ਨੂੰ ਦੇਖਿਆ ਸੀ। ਉਨ੍ਹਾਂ ਨੇ ਉਮੀਦ ਜਤਾਈ ਕਿ ਭਾਰਤ ਵਿੱਚ ਸਫ਼ਰਾਨ ਦਾ ਨਿਵੇਸ਼ ਇਸੇ ਗਤੀ ਨਾਲ ਜਾਰੀ ਰਹੇਗਾ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਨਵੀਂ ਸਹੂਲਤ ਲਈ ਟੀਮ ਸਫ਼ਰਾਨ ਨੂੰ ਵਧਾਈ ਦਿੱਤੀ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 06:16 pm
ਰੂਸ ਦੇ ਉਪ ਪ੍ਰਧਾਨ ਮੰਤਰੀ ਦਮਿਤਰੀ ਪਾਤਰੁਸ਼ੇਵ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਚਿਰਾਗ਼ ਪਾਸਵਾਨ, ਰਵਨੀਤ ਜੀ, ਪ੍ਰਤਾਪਰਾਓ ਜਾਧਵ ਜੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਆਏ ਸਾਰੇ ਮੰਤਰੀਓ, ਹੋਰ ਪ੍ਰਤੀਨਿਧੀਓ, ਮਹਿਮਾਨੋ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਫੂਡ ਇੰਡੀਆ 2025 ਨੂੰ ਸੰਬੋਧਨ ਕੀਤਾ
September 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ, ਉੱਦਮੀ, ਨਿਵੇਸ਼ਕ, ਇਨੋਵੇਟਰਸ ਅਤੇ ਖ਼ਪਤਕਾਰ, ਸਾਰੇ ਇਸ ਆਯੋਜਨ ਵਿੱਚ ਇਕੱਠੇ ਮੌਜੂਦ ਹਨ, ਜਿਸ ਨਾਲ ਵਰਲਡ ਫੂਡ ਇੰਡੀਆ ਇੱਕ ਨਵੇਂ ਸੰਪਰਕ, ਨਵੇਂ ਜੁੜਾਅ ਅਤੇ ਰਚਨਾਤਮਕਤਾ ਦਾ ਇੱਕ ਮੰਚ ਬਣ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਨ੍ਹਾਂ ਵਿੱਚ ਮੁੱਖ ਤੌਰ 'ਤੇ ਪੋਸ਼ਣ, ਤੇਲ ਦੀ ਖ਼ਪਤ ਘੱਟ ਕਰਨ ਅਤੇ ਪੈਕੇਜਡ ਉਤਪਾਦਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵੱਲ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਜੀਵਨ ਦੀ ਸੁਗਮਤਾ ਵਧਾਉਣ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਅਗਲੀ ਪੀੜ੍ਹੀ ਦੇ ਜੀਐੱਸਟੀ ਸੁਧਾਰਾਂ ਦੀ ਸ਼ਲਾਘਾ ਕੀਤੀ
September 04th, 09:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਹਸਿਕ ਆਰਥਿਕ ਸੁਧਾਰਾਂ ਦੇ ਪ੍ਰਤੀ ਸਰਕਾਰ ਦੀ ਦਹਾਕੇ ਭਰ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ, ਜਿਨ੍ਹਾਂ ਨੇ ਭਾਰਤ ਦੇ ਵਿੱਤੀ ਢਾਂਚੇ ਅਤੇ ਆਲਮੀ ਪ੍ਰਤਿਸ਼ਠਾ ਨੂੰ ਨਵਾਂ ਆਕਾਰ ਦਿੱਤਾ ਹੈ। ਨਿਵੇਸ਼ ਨੂੰ ਉਤਪ੍ਰੇਰਿਤ ਕਰਨ ਵਾਲੀ ਕਾਰਪੋਰੇਟ ਵਿੱਚ ਟੈਕਸ ਕਟੌਤੀ ਤੋਂ ਲੈ ਕੇ ਰਾਸ਼ਟਰੀ ਬਜ਼ਾਰ ਨੂੰ ਏਕੀਕ੍ਰਿਤ ਕਰਨ ਵਾਲੇ ਜੀਐੱਸਟੀ ਦੇ ਲਾਗੂਕਰਣ ਅਤੇ ਜੀਵਨ ਦੀ ਸੁਗਮਤਾ ਵਧਾਉਣ ਵਾਲੇ ਵਿਅਕਤੀਗਤ ਇਨਕਮ ਟੈਕਸ ਸੁਧਾਰਾਂ ਤੱਕ- ਸੁਧਾਰਾਂ ਦੀ ਦਿਸ਼ਾ ਨਿਰੰਤਰ ਅਤੇ ਨਾਗਰਿਕ-ਕੇਂਦ੍ਰਿਤ ਰਹੀ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ ਜਨਤਕ ਸਿਹਤ ਅਤੇ ਪੋਸ਼ਣ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਅਗਲੀ ਪੀੜ੍ਹੀ ਦੇ ਜੀਐੱਸਟੀ ਸੁਧਾਰਾਂ ਦੇ ਪਰਿਵਰਤਨਕਾਰੀ ਪ੍ਰਭਾਵ ‘ਤੇ ਚਾਨਣਾ ਪਾਇਆ
September 04th, 09:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਜਨ ਸਿਹਤ ਅਤੇ ਪੋਸ਼ਣ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ #NextGenGST ਸੁਧਾਰਾਂ ਦੇ ਪਰਿਵਰਤਨਕਾਰੀ ਪ੍ਰਭਾਵ ‘ਤੇ ਚਾਨਣਾ ਪਾਇਆ। ਜ਼ਰੂਰੀ ਖੁਰਾਕ ਪਦਾਰਥਾਂ, ਰਸੋਈ ਦੇ ਜ਼ਰੂਰੀ ਸਮਾਨ ਅਤੇ ਪ੍ਰੋਟੀਨ ਲੈਸ ਉਤਪਾਦਾਂ ‘ਤੇ ਟੈਕਸ ਦੀਆਂ ਦਰਾਂ ਨੂੰ ਘੱਟ ਕਰਕੇ, ਇਹ ਸੁਧਾਰ ਦੇਸ਼ ਭਰ ਦੇ ਪਰਿਵਾਰਾਂ ਦੇ ਲਈ ਬਿਹਤਰ ਅਤੇ ਵੱਧ ਕਿਫਾਇਤੀ ਭੋਜਣ ਤੱਕ ਪਹੁੰਚ ਵਿੱਚ ਪ੍ਰਤੱਖ ਯੋਗਦਾਨ ਕਰਦੇ ਹਨ।