ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 06:38 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਦੇਸ਼ ਭਰ ਤੋਂ ਇੱਥੇ ਆਏ ਸਾਰੇ scientists, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ
January 09th, 05:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਦੇ ਅਵਸਰ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਨੇ ਖੋਜ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜੀਨੋਮਇੰਡੀਆ ਪ੍ਰੋਜੈਕਟ ਨੂੰ ਪੰਜ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਸਾਡੇ ਵਿਗਿਆਨੀਆਂ ਨੇ ਕੋਵਿਡ ਮਹਾਮਾਰੀ ਦੀਆਂ ਚੁਣੌਤੀਆਂ ਦੇ ਬਾਵਜੂਦ ਇਸ ਪ੍ਰੋਜੈਕਟ ਨੂੰ ਮਿਹਨਤ ਨਾਲ ਕੰਮ ਕਰਦੇ ਹੋਏ ਪੂਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਆਈਆਈਐੱਸਸੀ, ਆਈਆਈਟੀ, ਸੀਐੱਸਆਈਆਰ ਅਤੇ ਡੀਬੀਟੀ-ਬ੍ਰਿਕ ਜਿਹਿਆਂ 20 ਤੋਂ ਵੱਧ ਪ੍ਰਸਿੱਧ ਖੋਜ ਸੰਸਥਾਵਾਂ ਨੇ ਇਸ ਖੋਜ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ 10,000 ਭਾਰਤੀਆਂ ਦੀ ਜੀਨੋਮ ਕ੍ਰਮ ਨਾਲ ਜੁੜੇ ਅੰਕੜੇ ਹੁਣ ਭਾਰਤੀ ਜੈਵਿਕ ਡਾਟਾ ਸੈਂਟਰ ਵਿੱਚ ਉਪਲਬਧ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਜਤਾਇਆ ਕਿ ਇਹ ਪ੍ਰੋਜੈਕਟ ਬਾਇਓਟੈਕਨੋਲੋਜੀ ਰਿਸਰਚ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਵਧਾਈ ਦਿੱਤੀ।