ਪ੍ਰਧਾਨ ਮੰਤਰੀ 13-14 ਮਾਰਚ ਨੂੰ ਅਸਾਮ ਦਾ ਦੌਰਾ ਕਰਨਗੇ
March 12th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13-14 ਮਾਰਚ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਕੋਕਰਾਝਾਰ, ਗੁਹਾਟੀ ਅਤੇ ਸਿਲਚਰ ਵਿੱਚ 47,800 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ, ਭੂਮੀ ਪੂਜਨ ਕਰਨਗੇ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਵਿੱਚ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 20th, 12:30 pm
ਇਹ ਸਾਰੇ ਕੇਲੇ ਦੇ ਮੁੱਲ-ਵਰਧਿਤ ਉਤਪਾਦ ਹਨ ਅਤੇ ਇਹ ਰਹਿੰਦ-ਖੂੰਹਦ ਹੈ... ਸਰ, ਇਹ ਕੇਲੇ ਦੀ ਰਹਿੰਦ-ਖੂੰਹਦ ਤੋਂ ਹੈ, ਇਹ ਕੇਲੇ ਦੇ ਮੁੱਲ-ਵਰਧਨ ਤੋਂ ਹੈ ਸਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ
November 20th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕੁਦਰਤੀ ਖੇਤੀ ਵਿੱਚ ਲੱਗੇ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕੇਲੇ ਦੀ ਉਪਜ ਦਾ ਨਿਰੀਖਣ ਕੀਤਾ ਅਤੇ ਕੇਲੇ ਦੀ ਰਹਿੰਦ-ਖੂੰਹਦ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ। ਕਿਸਾਨ ਨੇ ਦੱਸਿਆ ਕਿ ਪ੍ਰਦਰਸ਼ਿਤ ਸਾਰੀਆਂ ਵਸਤੂਆਂ ਕੇਲੇ ਦੀ ਰਹਿੰਦ-ਖੂੰਹਦ ਤੋਂ ਬਣੇ ਮੁੱਲ-ਵਰਧਿਤ ਉਤਪਾਦ ਹਨ। ਪ੍ਰਧਾਨ ਮੰਤਰੀ ਨੇ ਪੁੱਛਿਆ ਕਿ ਕੀ ਉਨ੍ਹਾਂ ਦੇ ਉਤਪਾਦ ਪੂਰੇ ਭਾਰਤ ਵਿੱਚ ਆਨਲਾਈਨ ਵੇਚੇ ਜਾਂਦੇ ਹਨ, ਇਸ ਦੇ ਜਵਾਬ ਵਿੱਚ ਕਿਸਾਨ ਨੇ ਪੁਸ਼ਟੀ ਕੀਤੀ। ਕਿਸਾਨ ਨੇ ਅੱਗੇ ਦੱਸਿਆ ਕਿ ਉਹ ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਅਤੇ ਵਿਅਕਤੀਗਤ ਯੋਗਦਾਨ ਪਾਉਣ ਵਾਲਿਆਂ ਜ਼ਰੀਏ ਪੂਰੇ ਤਾਮਿਲਨਾਡੂ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਉਤਪਾਦ ਆਨਲਾਈਨ ਵੇਚੇ ਜਾਂਦੇ ਹਨ, ਨਿਰਯਾਤ ਕੀਤੇ ਜਾਂਦੇ ਹਨ ਅਤੇ ਪੂਰੇ ਭਾਰਤ ਵਿੱਚ ਸਥਾਨਕ ਬਾਜ਼ਾਰਾਂ ਅਤੇ ਸੁਪਰ-ਮਾਰਕਿਟਾਂ ਵਿੱਚ ਵੀ ਉਪਲਬਧ ਹਨ। ਸ਼੍ਰੀ ਮੋਦੀ ਨੇ ਪੁੱਛਿਆ ਕਿ ਹਰੇਕ ਐੱਫਪੀਓਵਿੱਚ ਕਿੰਨੇ ਲੋਕ ਇਕੱਠੇ ਕੰਮ ਕਰਦੇ ਹਨ, ਤਾਂ ਕਿਸਾਨ ਨੇ ਜਵਾਬ ਦਿੱਤਾ ਕਿ ਲਗਭਗ ਇੱਕ ਹਜ਼ਾਰ ਲੋਕ ਇਸ ਵਿੱਚ ਸ਼ਾਮਿਲ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਮੰਨਿਆ ਅਤੇ ਅੱਗੇ ਪੁੱਛਿਆ ਕਿ ਕੀ ਕੇਲੇ ਦੀ ਖੇਤੀ ਸਿਰਫ਼ ਇੱਕ ਹੀ ਖੇਤਰ ਵਿੱਚ ਕੀਤੀ ਜਾਂਦੀ ਹੈ ਜਾਂ ਹੋਰ ਫ਼ਸਲਾਂ ਦੇ ਨਾਲ ਮਿਲਾ ਕੇ ਕੀਤੀ ਜਾਂਦੀ ਹੈ। ਕਿਸਾਨ ਨੇ ਸਪਸ਼ਟ ਕੀਤਾ ਕਿ ਵੱਖ-ਵੱਖ ਖੇਤਰ ਵੱਖ-ਵੱਖ ਖ਼ਾਸ ਉਤਪਾਦਾਂ ਵਿੱਚ ਮੁਹਾਰਤ ਰੱਖਦੇ ਹਨ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਜੀਆਈ ਉਤਪਾਦ ਵੀ ਹਨ।ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 09th, 01:00 pm
ਦੇਵ-ਭੂਮੀ ਉੱਤਰਾਖੰਡ ਦੇ ਮੇਰੇ ਪਿਆਰੇ ਭਰਾਵੋ, ਭੈਣੋ ਅਤੇ ਸਤਿਕਾਰਯੋਗ ਬਜ਼ੁਰਗੋ। ਤੁਹਾਨੂੰ ਸਾਰਿਆਂ ਨੂੰ ਮੇਰਾ ਪ੍ਰਣਾਮ ਅਤੇ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ
November 09th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 8140 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਦੇਵ-ਭੂਮੀ ਉੱਤਰਾਖੰਡ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦਾ ਸਵਾਗਤ ਕਰਦਿਆਂ ਸਨਮਾਨ ਅਤੇ ਸੇਵਾ ਦਾ ਸੰਦੇਸ਼ ਦਿੱਤਾ।Let’s take a pledge together — Bihar will stay away from Jungle Raj! Once again – NDA Government: PM Modi in Chhapra
October 30th, 11:15 am
In his public rally at Chhapra, Bihar, PM Modi launched a sharp attack on the INDI alliance, stating that the RJD-Congress bloc, driven by vote-bank appeasement and opposed to faith and development, can never respect the beliefs of the people. Highlighting women empowerment, he said NDA initiatives like Drone Didis, Bank Sakhis, Lakhpati Didis have strengthened women across Bihar and this support will be expanded when NDA returns to power.This election will bring RJD-Congress their biggest defeat ever, and NDA’s biggest victory: PM Modi in Muzaffarpur, Bihar
October 30th, 11:10 am
PM Modi addressed a massive public meeting in Muzaffarpur, Bihar and began by saying that this was his first public meeting after the Chhath Mahaparv. He said Chhath is the pride of Bihar and the nation, a festival celebrated across India and even around the world. PM Modi also launched a campaign to promote Chhath songs across the nation. He said, “The public will choose the best tracks, and their creators will be awarded - boosting the preservation of Chhath tradition.”PM Modi’s grand rallies electrify Muzaffarpur and Chhapra, Bihar
October 30th, 11:00 am
PM Modi addressed two massive public meetings in Muzaffarpur and Chhapra, Bihar. Beginning his first rally, he noted that this was his first public meeting after the Chhath Mahaparv. He said that Chhath is the pride of Bihar and of the entire nation—a festival celebrated not just across India, but around the world. PM Modi also announced a campaign to promote Chhath songs nationwide, stating, “The public will choose the best tracks, and their creators will be awarded - helping preserve and celebrate the tradition of Chhath.”ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਬਿਹਾਰ ਦੇ ਕਾਰਾਕਾਟ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 30th, 11:29 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਆਰਿਫ ਮੁਹੰਮਦ ਖਾਨ ਜੀ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜੀਤਨ ਰਾਮ ਮਾਂਝੀ ਜੀ, ਲਲਨ ਸਿੰਘ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦਰ ਦੁਬੇ ਜੀ, ਰਾਜਭੂਸ਼ਣ ਚੌਧਰੀ ਜੀ, ਰਾਜ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਉਪਸਥਿਤ ਹੋਰ ਮੰਤਰੀਗਣ,ਜਨਪ੍ਰਤੀਨਿਧੀਗਣ ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਧਰ ਰੱਖਿਆ ਅਤੇ ਲੋਕਅਰਪਣ ਕੀਤਾ
May 30th, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਭੂਮੀ 'ਤੇ ਬਿਹਾਰ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ ਅਤੇ ਉਨ੍ਹਾਂ ਨੇ 48,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਵਿਸ਼ਾਲ ਜਨਸਮੂਹ ਦਾ ਆਭਾਰ ਵਿਅਕਤ ਕੀਤਾ ਅਤੇ ਬਿਹਾਰ ਦੇ ਪ੍ਰਤੀ ਉਨ੍ਹਾਂ ਦੇ ਸਨੇਹ ਅਤੇ ਪ੍ਰੇਮ ਦੇ ਲਈ ਆਪਣੀ ਗਹਿਰੀ ਕ੍ਰਿਤੱਗਤਾ ਵਿਅਕਤ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਸਮਰਥਨ ਨੂੰ ਸਰਬਉੱਚ ਸਨਮਾਨ ਦਿੰਦੇ ਹਨ। ਉਨ੍ਹਾਂ ਨੇ ਬਿਹਾਰ ਦੀਆਂ ਮਾਤਾਵਾਂ ਅਤੇ ਭੈਣਾਂ ਦੇ ਪ੍ਰਤੀ ਅਸੀਮ ਸਨਮਾਨ ਵਿਅਕਤ ਕੀਤਾ।ਗੁਜਰਾਤ ਦੇ ਭੁਜ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 05:00 pm
ਮੁਜ੍ਝਾ ਸ਼ਰਦ ਜਾ ਸੰਤਰੀ ਏੜਾ ਕੱਛੀ ਮਾਡੂ ਕੀ ਆਯੋਂ? ਆਊਂ ਕੱਛਜਾ ਸਪੂਤ ਏੜਾ ਕ੍ਰਾਂਤੀ ਗੁਰੂ ਸ਼ਿਆਮਜੀ ਕ੍ਰਿਸ਼ਨ ਵਰਮਾ ਕੇ ਘਣੇ-ਘਣੇ ਨਮਨ ਕਰਿਯਾਂ ਤੋ। ਅਈਂ ਮੜੇ ਕੱਛੀ ਭਾ ਭੇਣੁ ਕੇ ਮੁਜ੍ਝਾ ਝਝਾ ਝਝਾ ਰਾਮ ਰਾਮ। (मुज्झा शरद जा संतरी एड़ा कच्छी माडू की आयों ? आऊँ कच्छजा सपूत एड़ा क्रांति गुरू श्यामजी कृष्ण वर्मा के घणे-घणे नमन करियां तो। अईं मड़े कच्छी भा भेणु के मुज्झा झझा झझा राम राम। Why have I come to the land of Kutch, the land of Sharad and the brave Kachchhi people? I offer my heartfelt salutations to the great son of Kutch and revolutionary hero, Shyamji Krishna Varma. And to all my Kachchhi brothers and sisters, I greet you warmly with ‘Ram Ram’ from the bottom of my heart.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 26th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਅਵਸਰ 'ਤੇ, ਉਪਸਥਿਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕੱਛ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਮਹਾਨ ਸੁਤੰਤਰਤਾ ਸੈਨਾਨੀ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ (Shri Shyamji Krishna Varma) ਸਹਿਤ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੇ ਪ੍ਰਤੀ ਗਹਿਰਾ ਸਨਮਾਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਲਚੀਲੇਪਣ ਅਤੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੱਛ ਦੇ ਬੇਟਿਆਂ ਅਤੇ ਬੇਟੀਆਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ।ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 12:00 pm
ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
April 24th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।