Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.World leaders congratulate PM Modi on becoming India’s longest serving democratically elected PM in consecutive terms
June 10th, 02:08 pm
World leaders from across the globe congratulated PM Modi on becoming India’s longest continuously serving democratically elected PM in consecutive terms. Leaders from Bhutan, Sri Lanka, Malaysia, Nigeria, the Malpes, Kenya, South Korea, Italy, Denmark, Cyprus and Greece praised his leadership, public service and contribution to India’s progress, while reaffirming their commitment to strengthening bilateral ties and cooperation with India.ਐੱਫਏਓ ਵੱਲੋਂ “ਐਗਰੀਕੋਲਾ ਮੈਡਲ”ਸਵੀਕਾਰ ਕਰਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
May 20th, 11:00 pm
ਮੈਂ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੇ ਡਾਇਰੈਕਟਰ-ਜਨਰਲ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਮੈਨੂੰ “ਐਗਰੀਕੋਲਾ ਮੈਡਲ” ਨਾਲ ਸਨਮਾਨਿਤ ਕੀਤਾ। ਮੈਂ ਭਾਰਤ ਪ੍ਰਤੀ ਉਨ੍ਹਾਂ ਦੇ ਮੋਹ ਭਰੇ ਸ਼ਬਦਾਂ ਅਤੇ ਐੱਫਏਓ ਲਈ ਉਨ੍ਹਾਂ ਦੇ ਸਾਲਾਂਬੱਧੀ ਯੋਗਦਾਨ ਦੀ ਵੀ ਸ਼ਲਾਘਾ ਕਰਦਾ ਹਾਂ।ਪ੍ਰਧਾਨ ਮੰਤਰੀ ਨੂੰ ਰੋਮ ਵਿੱਚ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਵੱਲੋਂ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ
May 20th, 10:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੋਮ ਵਿੱਚ ਐੱਫਏਓ ਹੈੱਡਕੁਆਰਟਰ ਵਿਖੇ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਵੱਲੋਂ ਸਾਲ 2026 ਲਈ ਵੱਕਾਰੀ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਭਾਰਤ ਦੇ ਅੰਦਰ ਅਤੇ ਵਿਸ਼ਵ ਪੱਧਰ 'ਤੇ ਖੁਰਾਕ ਸੁਰੱਖਿਆ, ਟਿਕਾਊ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਬੇਮਿਸਾਲ ਅਗਵਾਈ ਦੇ ਸਨਮਾਨ ਵਿੱਚ ਪ੍ਰਦਾਨ ਕੀਤਾ ਗਿਆ ਹੈ।ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 20th, 07:21 pm
ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਾਂਝੇਦਾਰੀ ਦੇ ਸਮੁੱਚੇ ਪਹਿਲੂਆਂ 'ਤੇ ਵਿਆਪਕ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-2029 ਦੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਦੋਵੇਂ ਆਗੂਆਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਖੋਜ ਅਤੇ ਨਵੀਨਤਾ, ਪੁਲਾੜ, ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਹਿਮ ਟੈਕਨੋਲੋਜੀਆਂ, ਸਿੱਖਿਆ, ਸਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ 'ਤੇ ਸਹਿਮਤੀ ਪ੍ਰਗਟ ਕੀਤੀ। ਉਨ੍ਹਾਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ ਦੀ ਨਿਯਮਿਤ ਸਮੀਖਿਆ ਕਰਨ ਲਈ ਵਿਦੇਸ਼ ਮੰਤਰੀ ਪੱਧਰ 'ਤੇ ਇੱਕ ਵਿਵਸਥਾ ਸਥਾਪਤ ਕਰਨ ਦਾ ਵੀ ਫ਼ੈਸਲਾ ਲਿਆ।ਇਟਲੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 20th, 05:00 pm
ਅੱਜ ਦੀ ਬੈਠਕ ਵਿੱਚ ਅਸੀਂ ਆਪਣੀ ਭਵਿੱਖ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ। ਭਾਰਤ-ਇਟਲੀ ਸਾਂਝੀ ਰਣਨੀਤਿਕ ਕਾਰਵਾਈ ਯੋਜਨਾ 2025-29 ਸਾਡੀ ਭਾਗੀਦਾਰੀ ਨੂੰ ਇੱਕ ਵਿਵਹਾਰਕ ਅਤੇ ਭਵਿੱਖਮੁਖੀ ਢਾਂਚਾ ਪ੍ਰਦਾਨ ਕਰਦੀ ਹੈ। ਅਸੀਂ ਇਸ 'ਤੇ ਸਮੇਂਬੱਧ ਢੰਗ ਨਾਲ ਅੱਗੇ ਵਧ ਰਹੇ ਹਾਂ। ਸਾਡੇ ਸਾਂਝੇ ਯਤਨਾਂ ਨਾਲ ਦੁਵੱਲਾ ਵਪਾਰ ਵੀਹ ਅਰਬ ਯੂਰੋ ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ।ਪ੍ਰਧਾਨ ਮੰਤਰੀ ਮੋਦੀ ਮਹੱਤਵਪੂਰਨ ਪ੍ਰੋਗਰਾਮਾਂ ਲਈ ਇਟਲੀ ਪਹੁੰਚੇ
May 20th, 12:30 am
ਪ੍ਰਧਾਨ ਮੰਤਰੀ ਥੋੜ੍ਹੀ ਦੇਰ ਪਹਿਲਾਂ ਇਟਲੀ ਦੇ ਰੋਮ ਪਹੁੰਚੇ। ਉਹ ਇਤਾਲਵੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਰਜੀਓ ਮੈਟਾਰੇਲਾ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਮੇਲੋਨੀ ਨਾਲ ਗੱਲਬਾਤ ਕਰਨਗੇ, ਜਿਸ ਵਿੱਚ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (IMEC) 'ਤੇ ਕੇਂਦ੍ਰਿਤ ਚਰਚਾ ਹੋਵੇਗੀ।Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ (15 - 20 ਮਈ, 2026)
May 11th, 09:00 pm
ਪ੍ਰਧਾਨ ਮੰਤਰੀ ਮੋਦੀ 15 ਮਈ ਤੋਂ 20 ਮਈ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਨੀਦਰਲੈਂਡ ਵਿੱਚ, ਪ੍ਰਧਾਨ ਮੰਤਰੀ ਕਿੰਗ ਵਿਲੇਮ-ਅਲੈਗਜ਼ੈਂਡਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕਰਨਗੇ। ਸਵੀਡਨ ਵਿੱਚ, ਉਹ ਪ੍ਰਧਾਨ ਮੰਤਰੀ ਕ੍ਰਿਸਟਰਸਨ ਨਾਲ ਗੱਲਬਾਤ ਕਰਨਗੇ। ਨਾਰਵੇ ਵਿੱਚ, ਉਹ ਕਿੰਗ ਹੈਰਾਲਡ ਪੰਜਵੇਂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨਾਲ ਦੁਵੱਲੀ ਗੱਲਬਾਤ ਕਰਨਗੇ। ਬਾਅਦ ਵਿੱਚ, ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕਰਨ ਲਈ ਇਟਲੀ ਜਾਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ20 ਸਿਖਰ ਸੰਮੇਲਨ 2025 ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਆਯੋਜਿਤ ਜੀ20 ਸਿਖਰ ਸੰਮੇਲਨ ਦੌਰਾਨ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਸ ਸਾਲ ਜੂਨ ਵਿੱਚ ਕੈਨੇਡਾ ਦੇ ਕਨਾਨਾਸਕਿਸ ਵਿੱਚ ਹੋਏ ਜੀ7 ਸਿਖਰ ਸੰਮੇਲਨ ਦੌਰਾਨ ਵੀ ਸੰਖੇਪ ਗੱਲਬਾਤ ਹੋਈ ਸੀ।PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਪ੍ਰਧਾਨ ਮੰਤਰੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ (Giorgia Meloni) ਨਾਲ ਫੋਨ ‘ਤੇ ਗੱਲਬਾਤ ਕੀਤੀ
September 10th, 06:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ (Giorgia Meloni) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 18th, 02:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਜੌਰਜੀਆ ਮੈਲੋਨੀ (Ms. Giorgia Meloni) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਇਟਲੀ ਦੇ ਨਾਲ ਭਾਰਤ ਦੀ ਮਿੱਤਰਤਾ ਹੋਰ ਮਜ਼ਬੂਤ ਹੁੰਦੀ ਰਹੇਗੀ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ
April 24th, 03:29 pm
22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।ਇਟਲੀ-ਭਾਰਤ ਸੰਯੁਕਤ ਰਣਨੀਤਕ ਕਾਰਜ ਯੋਜਨਾ 2025 - 2029
November 19th, 09:25 am
ਭਾਰਤ ਅਤੇ ਇਟਲੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (India Italy Strategic partnership) ਦੀ ਅਦੁੱਤੀ ਸੰਭਾਵਨਾ ਨੂੰ ਸਮਝਦੇ ਹੋਏ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜਾਰਜੀਆ ਮੇਲੋਨੀ (Ms. Giorgia Meloni) ਨੇ 18 ਨਵੰਬਰ 2024 ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਵਿੱਚ ਆਪਣੀ ਬੈਠਕ ਦੇ ਦੌਰਾਨ ਨਿਮਨਲਿਖਤ ਕੇਂਦ੍ਰਿਤ, ਸਮਾਂਬੱਧ ਪਹਿਲਾਂ ਅਤੇ ਰਣਨੀਤਕ ਕਾਰਵਾਈ ਦੀ ਸੰਯੁਕਤ ਯੋਜਨਾ ਦੇ ਜ਼ਰੀਏ ਇਸ ਨੂੰ ਹੋਰ ਗਤੀ ਦੇਣ ਦਾ ਨਿਰਣਾ ਕੀਤਾ ਹੈ। ਇਸ ਉਦੇਸ਼ ਦੇ ਲਈ, ਇਟਲੀ ਅਤੇ ਭਾਰਤ ਨਿਮਨਲਿਖਤ ‘ਤੇ ਸਹਿਮਤ ਹਨ:ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ
November 19th, 08:34 am
ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
September 17th, 10:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
August 15th, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ
June 14th, 11:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੈਲੋਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੈਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਜੀ-7 ਆਊਟਰੀਚ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਪ੍ਰਧਾਨ ਮੰਤਰੀ ਮੈਲੋਨੀ ਦਾ ਧੰਨਵਾਦ ਕੀਤਾ ਅਤੇ ਸਮਿਟ ਦੀ ਸਫਲ ਸਮਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।