ਗੁਜਰਾਤ ਵਿੱਚ ਸੋਮਨਾਥ ਸਵਾਭੀਮਾਨ ਪਰਵ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 11th, 12:00 pm

ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਊਰਜਾਵਾਨ ਨੌਜਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਜੀਤੂ ਭਾਈ ਵਾਘਾਣੀ, ਅਰਜੁਨ ਭਾਈ ਮੋਢਵਾੜੀਆ, ਡਾ. ਪ੍ਰਦਿਊਮਨ ਵਾਜਾ, ਕੌਸ਼ਿਕ ਭਾਈ ਵੇਕਰੀਆ, ਸੰਸਦ ਮੈਂਬਰ ਰਾਜੇਸ਼ ਭਾਈ ਤੇ ਹੋਰ ਦੇਵੀਓ ਅਤੇ ਸੱਜਣੋ। ਅੱਜ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਜੁੜੇ ਸਾਡੇ ਨਾਲ, ਉਨ੍ਹਾਂ ਨੂੰ ਵੀ ਮੇਰੇ ਵੱਲੋਂ ਜੈ ਸੋਮਨਾਥ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੋਮਨਾਥ ਵਿੱਚ ਸੋਮਨਾਥ ਸਵਾਭੀਮਾਨ ਪਰਵ ਨੂੰ ਸੰਬੋਧਨ ਕੀਤਾ

January 11th, 11:41 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੋਮਨਾਥ ਵਿੱਚ ਸੋਮਨਾਥ ਸਵਾਭੀਮਾਨ ਪਰਵ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਮਾਂ ਅਸਾਧਾਰਨ ਹੈ, ਇਹ ਮਾਹੌਲ ਅਸਾਧਾਰਨ ਹੈ ਅਤੇ ਇਹ ਜਸ਼ਨ ਅਸਾਧਾਰਨ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵਾਨ ਮਹਾਦੇਵ ਖ਼ੁਦ ਇੱਥੇ ਬਿਰਾਜਮਾਨ ਹਨ, ਜਦਕਿ ਦੂਜੇ ਪਾਸੇ ਵਿਸ਼ਾਲ ਸਮੁੰਦਰ ਦੀਆਂ ਲਹਿਰਾਂ, ਸੂਰਜ ਦੀਆਂ ਕਿਰਨਾਂ, ਮੰਤਰਾਂ ਦੀ ਗੂੰਜ ਅਤੇ ਭਗਤੀ ਦੇ ਪ੍ਰਵਾਹ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੈਵੀ ਮਾਹੌਲ ਵਿੱਚ ਭਗਵਾਨ ਸੋਮਨਾਥ ਦੇ ਸਾਰੇ ਭਗਤਾਂ ਦੀ ਮੌਜੂਦਗੀ ਇਸ ਮੌਕੇ ਨੂੰ ਦੈਵੀ ਅਤੇ ਸ਼ਾਨਦਾਰ ਬਣਾ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੋਮਨਾਥ ਮੰਦਰ ਟਰੱਸਟ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸੋਮਨਾਥ ਸਵਾਭੀਮਾਨ ਪਰਵ ਵਿੱਚ ਸਰਗਰਮੀ ਨਾਲ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਓਂਕਾਰ ਦੇ ਨਿਰੰਤਰ ਜਾਪ ਅਤੇ 72 ਘੰਟੇ ਮੰਤਰਾਂ ਦੇ ਨਿਰੰਤਰ ਪਾਠ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ 1,000 ਡਰੋਨਾਂ ਅਤੇ ਵੈਦਿਕ ਗੁਰੂਕੁਲਾਂ ਦੇ 1,000 ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਸੋਮਨਾਥ ਦੇ ਹਜ਼ਾਰ ਸਾਲਾਂ ਦੀ ਗਾਥਾ ਪੇਸ਼ ਕੀਤੀ ਗਈ ਸੀ ਅਤੇ ਅੱਜ, 108 ਘੋੜਿਆਂ ਨਾਲ ਸ਼ੌਰਿਆ ਯਾਤਰਾ ਮੰਦਰ ਪਹੁੰਚੀ। ਉਨ੍ਹਾਂ ਕਿਹਾ ਕਿ ਮੰਤਰਾਂ ਅਤੇ ਭਜਨਾਂ ਦੇ ਮਨਮੋਹਕ ਪ੍ਰਦਰਸ਼ਨ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਸਿਰਫ ਸਮਾਂ ਹੀ ਇਸ ਅਹਿਸਾਸ ਨੂੰ ਪ੍ਰਗਟ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਤਸਵ ਮਾਣ ਅਤੇ ਸਨਮਾਨ, ਸਤਿਕਾਰ ਅਤੇ ਗਿਆਨ, ਮਹਾਨਤਾ ਅਤੇ ਵਿਰਾਸਤ, ਅਧਿਆਤਮਕਤਾ ਅਤੇ ਨੇੜਤਾ, ਅਹਿਸਾਸ, ਖ਼ੁਸ਼ੀ ਅਤੇ ਨੇੜਤਾ ਦਾ ਪ੍ਰਤੀਕ ਹੈ ਅਤੇ ਸਭ ਤੋਂ ਵੱਧ, ਇਹ ਭਗਵਾਨ ਮਹਾਦੇਵ ਦੇ ਆਸ਼ੀਰਵਾਦ ਨੂੰ ਦਰਸਾਉਂਦਾ ਹੈ।

ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (25.05.2025)

May 25th, 11:30 am

ਸਾਥੀਓ, ‘ਅਪ੍ਰੇਸ਼ਨ ਸਿੰਦੂਰ’ ਸਿਰਫ਼ ਇੱਕ ਫ਼ੌਜੀ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਹੌਸਲੇ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੂੰ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ ਹੈ, ਤਿਰੰਗੇ ਵਿੱਚ ਰੰਗ ਦਿੱਤਾ ਹੈ। ਤੁਸੀਂ ਦੇਖਿਆ ਹੋਵੇਗਾ ਦੇਸ਼ ਦੇ ਕਈ ਸ਼ਹਿਰਾਂ ਵਿੱਚ, ਪਿੰਡਾਂ ਵਿੱਚ, ਛੋਟੇ-ਛੋਟੇ ਕਸਬਿਆਂ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ, ਹਜ਼ਾਰਾਂ ਲੋਕ ਹੱਥਾਂ ’ਚ ਤਿਰੰਗਾ ਲੈ ਕੇ ਦੇਸ਼ ਦੀ ਸੈਨਾ, ਉਸ ਦੇ ਪ੍ਰਤੀ ਨਮਨ ਕਰਦੇ ਹੋਏ, ਵਧਾਈ ਦਿੰਦੇ ਹੋਏ ਨਿਕਲ ਪਏ। ਕਿੰਨੇ ਹੀ ਸ਼ਹਿਰਾਂ ਵਿੱਚ Civil Defence Volunteer ਬਣਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ ਅਤੇ ਅਸੀਂ ਦੇਖਿਆ ਕਿ ਚੰਡੀਗੜ੍ਹ ਦੇ ਵੀਡੀਓ ਤਾਂ ਕਾਫੀ ਵਾਇਰਲ ਹੋਏ ਸਨ। ਸੋਸ਼ਲ ਮੀਡੀਆ ’ਤੇ ਕਵਿਤਾਵਾਂ ਲਿਖੀਆਂ ਜਾ ਰਹੀਆਂ ਸਨ, ਸੰਕਲਪ ਗੀਤ ਗਾਏ ਜਾ ਰਹੇ ਸਨ, ਛੋਟੇ-ਛੋਟੇ ਬੱਚੇ ਪੇਂਟਿੰਗ ਬਣਾ ਰਹੇ ਸਨ, ਜਿਨ੍ਹਾਂ ਵਿੱਚ ਵੱਡੇ ਸੰਦੇਸ਼ ਲੁਕੇ ਸਨ। ਮੈਂ ਅਜੇ 3 ਦਿਨ ਪਹਿਲਾਂ ਬੀਕਾਨੇਰ ਗਿਆ ਸੀ, ਉੱਥੇ ਬੱਚਿਆਂ ਨੇ ਮੈਨੂੰ ਅਜਿਹੀ ਹੀ ਇੱਕ ਪੇਂਟਿੰਗ ਭੇਂਟ ਕੀਤੀ ਸੀ। ‘ਅਪ੍ਰੇਸ਼ਨ ਸਿੰਦੂਰ’ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਕਈ ਪਰਿਵਾਰਾਂ ਨੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਿਆ। ਬਿਹਾਰ ਦੇ ਕਟਿਹਾਰ ਵਿੱਚ, ਯੂ. ਪੀ. ਦੇ ਕੁਸ਼ੀਨਗਰ ਵਿੱਚ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਉਸ ਦੌਰਾਨ ਜਨਮ ਲੈਣ ਵਾਲੇ ਬੱਚਿਆਂ ਦਾ ਨਾਮ ‘ਸਿੰਦੂਰ’ ਰੱਖਿਆ ਗਿਆ ਹੈ।

ਪ੍ਰਧਾਨ ਮੰਤਰੀ ਗੁਜਰਾਤ ਦੇ ਗਿਰ ਵਿੱਚ ਸਫਾਰੀ 'ਤੇ ਗਏ

March 03rd, 12:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਗੁਜਰਾਤ ਦੇ ਗਿਰ ਵਿੱਚ ਇੱਕ ਸਫਾਰੀ 'ਤੇ ਗਏ, ਜਿਸ ਨੂੰ ਸ਼ਾਨਦਾਰ ਏਸ਼ਿਆਈ ਸ਼ੇਰਾਂ ਦਾ ਘਰ ਕਿਹਾ ਜਾਂਦਾ ਹੈ। ਉਨ੍ਹਾਂ ਨੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਪਿਛਲੇ ਕਈ ਸਾਲਾਂ ਵਿੱਚ ਏਸ਼ਿਆਈ ਸ਼ੇਰਾਂ ਦੀ ਆਬਾਦੀ ਵਿੱਚ ਨਿਰੰਤਰ ਵਾਧਾ ਯਕੀਨੀ ਬਣਾਇਆ ਹੈ।

ਪ੍ਰਧਾਨ ਮੰਤਰੀ ਨੂੰ ਗਿਰ ਅਤੇ ਏਸ਼ਿਆਈ ਸ਼ੇਰਾਂ ‘ਤੇ ਪਰਿਮਲ ਨਾਥਵਾਨੀ ਦੀ ਪੁਸਤਕ ਪ੍ਰਾਪਤ ਹੋਈ

July 31st, 08:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਦੁਆਰਾ ਗਿਰ ਅਤੇ ਏਸ਼ਿਆਈ ਸ਼ੇਰਾਂ ‘ਤੇ ਲਿਖਿਤ ਇੱਕ ਕੌਫ਼ੀ ਟੇਬਲ ਬੁੱਕ (coffee table book) “ਕਾਲ ਆਵ੍ ਦ ਗਿਰ”( “Call of the Gir”) ਪ੍ਰਾਪਤ ਹੋਈ।

PM greets all those passionate about lion conservation on World Lion Day

August 10th, 11:19 am

The Prime Minister, Shri Narendra Modi has greeted all those passionate about lion conservation on World Lion Day.