ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ 3 ਮਾਰਚ ਨੂੰ ਗਿਰ ਵਿੱਚ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ
March 03rd, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਿਰ ਰਾਸ਼ਟਰੀ ਪਾਰਕ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਗੁਜਰਾਤ ਦੇ ਗਿਰ ਵਿੱਚ ਸਫਾਰੀ 'ਤੇ ਗਏ
March 03rd, 12:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਗੁਜਰਾਤ ਦੇ ਗਿਰ ਵਿੱਚ ਇੱਕ ਸਫਾਰੀ 'ਤੇ ਗਏ, ਜਿਸ ਨੂੰ ਸ਼ਾਨਦਾਰ ਏਸ਼ਿਆਈ ਸ਼ੇਰਾਂ ਦਾ ਘਰ ਕਿਹਾ ਜਾਂਦਾ ਹੈ। ਉਨ੍ਹਾਂ ਨੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਪਿਛਲੇ ਕਈ ਸਾਲਾਂ ਵਿੱਚ ਏਸ਼ਿਆਈ ਸ਼ੇਰਾਂ ਦੀ ਆਬਾਦੀ ਵਿੱਚ ਨਿਰੰਤਰ ਵਾਧਾ ਯਕੀਨੀ ਬਣਾਇਆ ਹੈ।