ਪ੍ਰਧਾਨ ਮੰਤਰੀ 19 ਫ਼ਰਵਰੀ ਨੂੰ 'ਇੰਡੀਆ ਏਆਈ ਇੰਪੈਕਟ ਸਮਿਟ 2026' ਦਾ ਉਦਘਾਟਨ ਕਰਨਗੇ

February 18th, 03:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਫ਼ਰਵਰੀ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ 'ਇੰਡੀਆ ਏਆਈ ਇੰਪੈਕਟ ਸਮਿਟ 2026' ਦਾ ਦੌਰਾ ਕਰਨਗੇ ਅਤੇ ਇਸ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ 18 ਫ਼ਰਵਰੀ ਨੂੰ ਸ਼ਾਮ ਤਕਰੀਬਨ 7 ਵਜੇ, ਪ੍ਰਧਾਨ ਮੰਤਰੀ ਭਾਰਤ ਮੰਡਪਮ ਵਿੱਚ ਸਮਿਟ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਦੇਸ਼ਾਂ ਦੇ ਆਗੂਆਂ ਦਾ ਸਵਾਗਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਸਮਿਟ ਵਿੱਚ ਸ਼ਾਮਲ ਹੋਣ ਵਾਲੇ ਕਈ ਆਲਮੀ ਆਗੂਆਂ ਨਾਲ ਦੁਵੱਲੀਆਂ ਮੀਟਿੰਗਾਂ ਵੀ ਕਰਨਗੇ।