ਪ੍ਰਧਾਨ ਮੰਤਰੀ 28 ਜਨਵਰੀ ਨੂੰ ਓਡੀਸ਼ਾ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ

January 27th, 06:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ ਨੂੰ ਓਡੀਸ਼ਾ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ, ਉਹ ਭੁਬਨੇਸ਼ਵਰ ਦੇ ਜਨਤਾ ਮੈਦਾਨ (Janata Maidan) ਵਿਖੇ ਉਤਕਰਸ਼ ਓਡੀਸ਼ਾ-ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ ਉਹ ਉੱਤਰਾਖੰਡ ਦੇ ਦੇਹਰਾਦੂਨ ਜਾਣਗੇ ਅਤੇ ਸ਼ਾਮ ਕਰੀਬ 6 ਵਜੇ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ।