ਰਾਸ਼ਟਰਮੰਡਲ ਦੇਸ਼ਾਂ ਦੇ ਲੋਕਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 15th, 11:00 am
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਜੀ, ਅੰਤਰ-ਸੰਸਦੀ ਯੂਨੀਅਨ ਦੇ ਪ੍ਰਧਾਨ ਤੁਲੀਆ ਐਕਸਨ ਜੀ, ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸਟੋਫਰ ਕਲੀਲਾ ਜੀ, ਰਾਸ਼ਟਰਮੰਡਲ ਦੇਸ਼ਾਂ ਤੋਂ ਆਏ ਸਪੀਕਰਜ਼, ਪ੍ਰੀਜ਼ਾਈਡਿੰਗ ਅਫ਼ਸਰਜ਼, ਹੋਰ ਡੈਲੀਗੇਟ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ
January 15th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਲੋਕ ਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ (ਸੀਐੱਸਪੀਓਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ ਸਪੀਕਰ ਦੀ ਭੂਮਿਕਾ ਅਨੋਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਬੋਲਣ ਦਾ ਬਹੁਤਾ ਮੌਕਾ ਨਹੀਂ ਮਿਲਦਾ, ਪਰ ਉਨ੍ਹਾਂ ਦੀ ਜ਼ਿੰਮੇਵਾਰੀ ਦੂਜਿਆਂ ਦੀ ਗੱਲ ਸੁਣਨ ਅਤੇ ਇਹ ਯਕੀਨੀ ਬਣਾਉਣ ਵਿੱਚ ਹੈ ਕਿ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਬਰ ਸਪੀਕਰਾਂ ਦਾ ਸਭ ਤੋਂ ਆਮ ਗੁਣ ਹੈ, ਜੋ ਸ਼ੋਰ ਮਚਾਉਣ ਵਾਲੇ ਅਤੇ ਬਹੁਤ ਉਤਸ਼ਾਹੀ ਸੰਸਦ ਮੈਂਬਰਾਂ ਨੂੰ ਵੀ ਮੁਸਕਰਾਉਂਦੇ ਹੋਏ ਸੰਭਾਲ ਲੈਂਦੇ ਹਨ।ਜਰਮਨ ਚਾਂਸਲਰ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 12th, 12:49 pm
ਅੱਜ ਸਵਾਮੀ ਵਿਵੇਕਾਨੰਦ ਜਯੰਤੀ ਦੇ ਦਿਨ ਚਾਂਸਲਰ ਮਰਜ਼ ਦਾ ਭਾਰਤ ਵਿੱਚ ਸਵਾਗਤ ਕਰਨਾ ਮੇਰੇ ਲਈ ਵਿਸ਼ੇਸ਼ ਪ੍ਰਸੰਨਤਾ ਦਾ ਵਿਸ਼ਾ ਹੈ। ਇਹ ਇੱਕ ਸੁਖਦ ਸੰਯੋਗ ਹੈ ਕਿ ਸਵਾਮੀ ਵਿਵੇਕਾਨੰਦ ਜੀ ਨੇ ਹੀ ਭਾਰਤ ਅਤੇ ਜਰਮਨੀ ਦੇ ਵਿਚ ਦਰਸ਼ਨ, ਗਿਆਨ ਅਤੇ ਆਤਮਾ ਦਾ ਸੇਤੁ ਬਣਾਇਆ ਸੀ। ਅੱਜ ਚਾਂਸਲਰ ਮਰਜ਼ ਦੀ ਇਹ ਯਾਤਰਾ ਉਸ ਸੇਤੁ ਨੂੰ ਨਵੀਂ ਊਰਜਾ, ਨਵਾਂ ਵਿਸ਼ਵਾਸ ਅਤੇ ਨਵਾਂ ਵਿਸਥਾਰ ਪ੍ਰਦਾਨ ਕਰ ਰਹੀ ਹੈ। ਚਾਂਸਲਰ ਦੇ ਰੂਪ ਵਿੱਚ ਇਹ ਉਨ੍ਹਾਂ ਦੀ ਭਾਰਤ ਹੀ ਨਹੀਂ, ਸਗੋਂ ਏਸ਼ੀਆ ਦੀ ਵੀ ਪਹਿਲੀ ਯਾਤਰਾ ਹੈ। ਇਹ ਇਸ ਗੱਲ ਦਾ ਸਸ਼ਕਤ ਪ੍ਰਮਾਣ ਹੈ ਕਿ ਉਹ ਭਾਰਤ ਨਾਲ ਸਬੰਧਾਂ ਨੂੰ ਕਿੰਨਾ ਡੂੰਘਾ ਮਹੱਤਵ ਦਿੰਦੇ ਹਨ। ਉਨ੍ਹਾਂ ਦਾ ਨਿੱਜੀ ਧਿਆਨ ਅਤੇ ਵਚਨਬੱਧਤਾ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਭਾਰਤ, ਜਰਮਨੀ ਨਾਲ ਆਪਣੀ ਦੋਸਤੀ ਅਤੇ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਪ੍ਰਤਿਬੱਧ ਹੈ। ਗੁਜਰਾਤ ਵਿੱਚ ਅਸੀਂ ਕਹਿੰਦੇ ਹਾਂ — ‘ਆਵਕਾਰੋ ਮਿੱਠੋ ਆਪਜੇ ਰੇ’, ਭਾਵ ਸਨੇਹ ਅਤੇ ਆਤਮਿਯਤਾ ਨਾਲ ਸਵਾਗਤ ਕਰਨਾ। ਇਸੇ ਭਾਵਨਾ ਨਾਲ ਅਸੀਂ ਚਾਂਸਲਰ ਮਰਜ਼ ਦਾ ਭਾਰਤ ਵਿੱਚ ਹਾਰਦਿਕ ਸਵਾਗਤ ਕਰਦੇ ਹਾਂ।ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।ਪ੍ਰਧਾਨ ਮੰਤਰੀ ਦਾ ਇਥੋਪੀਆ ਦੇ ਸਰਬ-ਉੱਚ ਸਨਮਾਨ ਤੋਂ ਬਾਅਦ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 17th, 09:25 am
ਹੁਣੇ-ਹੁਣੇ ਮੈਨੂੰ ‘Great Honour Nishan of Ethiopia’ ਵਜੋਂ, ਇਸ ਦੇਸ਼ ਦਾ ਸਰਬ-ਉੱਚ ਸਨਮਾਨ ਪ੍ਰਦਾਨ ਕੀਤਾ ਗਿਆ ਹੈ। ਦੁਨੀਆ ਦੀਆਂ ਸਭ ਤੋਂ ਪ੍ਰਾਚੀਨ ਅਤੇ ਖ਼ੁਸ਼ਹਾਲ ਸਭਿਅਤਾ ਵੱਲੋਂ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਬਹੁਤ ਮਾਣ ਦੀ ਗੱਲ ਹੈ। ਮੈਂ ਸਾਰੇ ਭਾਰਤੀਆਂ ਵੱਲੋਂ ਇਸ ਸਨਮਾਨ ਨੂੰ ਪੂਰੀ ਨਿਮਰਤਾ ਅਤੇ ਸ਼ੁਕਰਗੁਜ਼ਾਰੀ ਨਾਲ ਸਵੀਕਾਰ ਕਰਦਾ ਹਾਂ।ਪ੍ਰਧਾਨ ਮੰਤਰੀ ਨੂੰ ਇਥੋਪੀਆ ਦੇ ਸਰਬ-ਉੱਚ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
December 16th, 11:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16-17 ਦਸੰਬਰ, 2025 ਨੂੰ ਇਥੋਪੀਆ ਦੀ ਆਪਣੀ ਪਹਿਲੀ ਦੁਵੱਲੀ ਯਾਤਰਾ ’ਤੇ ਹਨ। ਅੱਜ ਅਦੀਸ ਕੌਮਾਂਤਰੀ ਸੰਮੇਲਨ ਕੇਂਦਰ ਵਿੱਚ ਆਯੋਜਿਤ ਇੱਕ ਖ਼ਾਸ ਸਮਾਰੋਹ ਵਿੱਚ ਇਥੋਪੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਅਬੀ ਅਹਿਮਦ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਇਥੋਪੀਆ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਅਸਧਾਰਨ ਯੋਗਦਾਨ ਅਤੇ ਇੱਕ ਵਿਸ਼ਵ-ਵਿਆਪੀ ਸਿਆਸਤਦਾਨ ਵਜੋਂ ਉਨ੍ਹਾਂ ਦੀ ਦੂਰ-ਦਰਸ਼ੀ ਅਗਵਾਈ ਲਈ ਇਥੋਪੀਆ ਦੇ ਸਰਬ-ਉੱਚ ਪੁਰਸਕਾਰ 'ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ' ਨਾਲ ਸਨਮਾਨਿਤ ਕੀਤਾ।ਪ੍ਰਧਾਨ ਮੰਤਰੀ ਦਾ ਜੌਰਡਨ, ਇਥੋਪੀਆ ਅਤੇ ਓਮਾਨ ਦਾ ਦੌਰਾ
December 11th, 08:43 pm
ਜੌਰਡਨ ਦੇ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15-16 ਦਸੰਬਰ, 2025 ਨੂੰ ਜੌਰਡਨ ਦਾ ਦੌਰਾ ਕਰਨਗੇ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਭਾਰਤ ਅਤੇ ਜੌਰਡਨ ਵਿਚਾਲੇ ਹਰ ਤਰ੍ਹਾਂ ਦੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਖੇਤਰੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਨਾਲ ਮੁਲਾਕਾਤ ਕਰਨਗੇ। ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਦੀ ਇਹ ਯਾਤਰਾ ਭਾਰਤ-ਜੌਰਡਨ ਦੁਵੱਲਾ ਸਹਿਯੋਗ ਹੋਰ ਮਜ਼ਬੂਤ ਕਰਨ, ਸਾਂਝੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਮੌਕੇ ਭਾਲਣ ਅਤੇ ਖੇਤਰੀ ਸ਼ਾਂਤੀ, ਖ਼ੁਸ਼ਹਾਲੀ, ਸੁਰੱਖਿਆ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਦੁਹਰਾਉਣ ਦਾ ਮੌਕਾ ਦਿੰਦੀ ਹੈ।ਆਈਬੀਐੱਸਏ ਆਗੂਆਂ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
November 23rd, 12:45 pm
“ਜੋਹੈੱਨਸ-ਬਰਗ” ਜਿਹੇ ਜੀਵਿਤ ਖ਼ੂਬਸੂਰਤ ਸ਼ਹਿਰ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲੈਣਾ ਮੇਰੇ ਲਈ ਬੇਹੱਦ ਖ਼ੁਸ਼ੀ ਦਾ ਵਿਸ਼ਾ ਹੈ। ਇਸ ਪਹਿਲ ਲਈ ਮੈਂ ਇਬਸਾ ਦੇ ਚੇਅਰ, ਰਾਸ਼ਟਰਪਤੀ ਲੂਲਾ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਮਹਿਮਾਨਨਿਵਾਜ਼ੀ ਅਤੇ ਸਤਿਕਾਰ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲਿਆ
November 23rd, 12:30 pm
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਨੂੰ ਸਮੇਂ ਅਨੁਕੂਲ ਦਸਦੇ ਹੋਏ ਕਿਹਾ ਕਿ ਇਹ ਮੀਟਿੰਗ ਅਫ਼ਰੀਕੀ ਧਰਤੀ 'ਤੇ ਪਹਿਲੇ ਜੀ20 ਸਿਖਰ ਸੰਮੇਲਨ ਦੇ ਨਾਲ ਹੋਈ ਅਤੇ ਗਲੋਬਲ ਸਾਊਥ ਦੇਸ਼ਾਂ ਵਿੱਚ ਲਗਾਤਾਰ ਚਾਰ ਜੀ20 ਪ੍ਰਧਾਨਗੀਆਂ ਦੀ ਸਮਾਪਤੀ ਨੂੰ ਚਿੰਨ੍ਹਤ ਕਰਦੀ ਹੈ, ਜਿਨ੍ਹਾਂ ਵਿੱਚੋਂ ਆਖਰੀ ਤਿੰਨ ਆਈਬੀਐੱਸਏ ਦੇ ਮੈਂਬਰ ਦੇਸ਼ਾਂ ਨੇ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਮਨੁੱਖ-ਕੇਂਦ੍ਰਿਤ ਵਿਕਾਸ, ਬਹੁਪੱਖੀ ਸੁਧਾਰ ਅਤੇ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਕਈ ਅਹਿਮ ਪਹਿਲਕਦਮੀਆਂ ਹੋਈਆਂ ਹਨ।ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਜੀ20 ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ
November 19th, 10:42 pm
ਪ੍ਰਧਾਨ ਮੰਤਰੀ ਮੋਦੀ 20ਵੇਂ ਜੀ20 ਲੀਡਰਸ ਸਮਿਟ ਵਿੱਚ ਸ਼ਾਮਲ ਹੋਣ ਲਈ 21-23 ਨਵੰਬਰ 2025 ਤੱਕ ਜੋਹਾਨਸਬਰਗ, ਦੱਖਣੀ ਅਫਰੀਕਾ ਦਾ ਦੌਰਾ ਕਰਨਗੇ। ਸੰਮੇਲਨ ਸੈਸ਼ਨਾਂ ਦੌਰਾਨ, ਪ੍ਰਧਾਨ ਮੰਤਰੀ ਜੀ20 ਏਜੰਡਾ ਦੇ ਮੁੱਖ ਮੁੱਦਿਆਂ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਪੇਸ਼ ਕਰਨਗੇ। ਸਮਿਟ ਦੇ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ ਅਤੇ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਭਾਰਤ-ਬ੍ਰਾਜ਼ੀਲ-ਦੱਖਣੀ ਅਫਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 20th, 10:30 am
ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ
October 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਤਿਯਾਨਜਿਨ ਵਿਖੇ 25ਵੇਂ SCO ਸਮਿਟ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
September 01st, 10:14 am
SCO ਦੇ ਪੱਚੀਵੇਂ (25ਵੇਂ) ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ। ਸਾਡੇ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਚਾਰੀ ਸਤਿਕਾਰ ਦੇ ਲਈ ਮੈਂ ਰਾਸ਼ਟਰਪਤੀ ਸ਼ੀ (Xi) ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।India - Japan Economic Forum ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
August 29th, 11:20 am
ਅਤੇ ਉਸ ਪ੍ਰਕਾਰ ਦੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਮੇਰੀ ਵਿਅਕਤੀਗਤ ਜਾਣ-ਪਹਿਚਾਣ ਰਹੀ ਹੈ। ਜਦੋਂ ਮੈਂ ਗੁਜਰਾਤ ਵਿੱਚ ਸੀ, ਤੱਦ ਵੀ, ਅਤੇ ਗੁਜਰਾਤ ਤੋਂ ਦਿੱਲੀ ਆਇਆ ਤਾਂ ਤੱਦ ਵੀ। ਤੁਹਾਡੇ ਵਿੱਚੋਂ ਕਈ ਲੋਕਾਂ ਨਾਲ ਨਜ਼ਦੀਕ ਜਾਣ-ਪਹਿਚਾਣ ਮੇਰਾ ਰਿਹਾ ਹੈ।ਮੈਨੂੰ ਖੁਸ਼ੀ ਹੈ ਕੀ ਅੱਜ ਤੁਹਾਨੂੰ ਸਭ ਨੂੰ ਮਿਲਣ ਦਾ ਮੌਕਾ ਮਿਲਿਆ ਹੈ ।ਪ੍ਰਧਾਨ ਮੰਤਰੀ ਨੇ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ
August 29th, 11:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ਿਗੇਰੂ ਇਸ਼ਿਬਾ ਨੇ 29 ਅਗਸਤ 2025 ਨੂੰ ਟੋਕੀਓ ਵਿੱਚ ਭਾਰਤੀ ਉਦਯੋਗ ਸੰਘ ਅਤੇ ਕੀਦਾਨਰੇਨ (ਜਪਾਨ ਵਪਾਰ ਸੰਘ) ਦੁਆਰਾ ਆਯੋਜਿਤ ਭਾਰਤ-ਜਪਾਨ ਆਰਥਿਕ ਫੋਰਮ ਵਿੱਚ ਹਿੱਸਾ ਲਿਆ। ਭਾਰਤ-ਜਪਾਨ ਬਿਜ਼ਨਸ ਲੀਡਰਸ ਫੋਰਮ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ ਭਾਰਤ ਅਤੇ ਜਪਾਨ ਦੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ।