ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 23rd, 11:15 am
ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਬਹੁਤ ਹੀ ਮਹੱਤਵਪੂਰਨ ਦਿਵਸ ਹੈ। ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਿਆ ਹੈ। ਅੱਜ ਤੁਸੀਂ ਸਭ ਦੇਸ਼ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਗੀਦਾਰ ਬਣ ਰਹੇ ਹੋ, ਜ਼ਿੰਮੇਵਾਰ ਭਾਗੀਦਾਰ ਬਣ ਰਹੇ ਹੋ। ਰੇਲਵੇ, ਬੈਂਕਿੰਗ, ਰੱਖਿਆ, ਸਿਹਤ, ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤੁਸੀਂ ਸਭ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਜਾ ਰਹੇ ਹੋ। ਆਉਣ ਵਾਲੇ ਵਰ੍ਹਿਆਂ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਿੱਚ ਤੁਸੀਂ ਸਭ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਸੇਵਾਵਾਂ ਲਈ ਨਵੇਂ ਨਿਯੁਕਤ ਕੀਤੇ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ
May 23rd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 19ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਮੌਕੇ ਨੂੰ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦਾ ਸਵਾਗਤ ਕਰਦੇ ਹੋਏ ਰੇਲਵੇ, ਬੈਂਕਿੰਗ, ਰੱਖਿਆ, ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਆਉਣ ਵਾਲੇ ਵਰ੍ਹਿਆਂ ਵਿੱਚ ਤੁਸੀਂ ਸਾਰੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਓਗੇ।”ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...Prime Minister addresses the Indian Diaspora in the Netherlands
May 16th, 01:20 pm
Addressing a massive community programme in The Hague, Netherlands, PM Modi praised the Indian diaspora for its contributions to Dutch society and for serving as a living bridge between India and the Netherlands. He highlighted the sporting linkages that contribute to close people-to-people ties between the two countries. He also called upon the diaspora to actively contribute to India's journey towards Viksit Bharat.ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਆਲਮੀ ਚੁਣੌਤੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦੀ ਹਰੇਕ ਭਾਰਤੀ ਨੂੰ ਜ਼ੋਰਦਾਰ ਅਪੀਲ
May 10th, 08:39 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਹਾਲ ਹੀ ਦੇ ਟਕਰਾਵਾਂ ਅਤੇ ਸਪਲਾਈ ਚੇਨ ਵਿੱਚ ਵਿਘਨ ਕਾਰਨ ਪੈਦਾ ਹੋਈਆਂ ਆਲਮੀ ਆਰਥਿਕ ਚੁਣੌਤੀਆਂ ਬਾਰੇ ਗੱਲ ਕੀਤੀ, ਅਤੇ ਭਾਰਤ ਦੀ ਲਚਕਤਾ ਨੂੰ ਮਜ਼ਬੂਤ ਕਰਨ ਲਈ ਸਮੂਹਿਕ ਰਾਸ਼ਟਰੀ ਜ਼ਿੰਮੇਵਾਰੀ ਦਾ ਸੱਦਾ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਬਾਲਣ ਦੀ ਖਪਤ ਘਟਾਉਣ, ਕਾਰਪੂਲਿੰਗ ਨੂੰ ਉਤਸ਼ਾਹਿਤ ਕਰਨ, ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨ ਅਤੇ ਆਯਾਤ 'ਤੇ ਦਬਾਅ ਘਟਾਉਣ ਅਤੇ ਵਿਦੇਸ਼ੀ ਮੁਦਰਾ ਬਚਾਉਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦੇਣ ਦੀ ਤਾਕੀਦ ਕੀਤੀ।People are fed up off Congress and BRS' politics of nepotism: PM Modi in Hyderabad
May 10th, 06:05 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.PM Modi’s massive rally in Hyderabad focuses on self-reliance and a Viksit Telangana
May 10th, 06:00 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਉਠਾਏ ਜਾ ਰਹੇ ਕਦਮਾਂ ਦੀ ਸਮੀਖਿਆ ਲਈ ਸੀਸੀਐੱਸ ਦੀ ਬੈਠਕ ਦੀ ਪ੍ਰਧਾਨਗੀ ਕੀਤੀ
April 01st, 10:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਵਿਖੇ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ (ਸੀਸੀਐੱਸ) ਦੀ ਇੱਕ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਵਿੱਚ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ ਅਤੇ ਨਾਲ ਹੀ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਅੱਗੇ ਚੁੱਕੇ ਜਾਣ ਵਾਲੇ ਕਦਮਾਂ ’ਤੇ ਵੀ ਚਰਚਾ ਹੋਈ। ਇਸ ਮੁੱਦੇ ’ਤੇ ਸੀਸੀਐੱਸ ਦੀ ਇਹ ਦੂਜੀ ਵਿਸ਼ੇਸ਼ ਬੈਠਕ ਸੀ।ਟੀਵੀ9 ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 23rd, 08:30 pm
ਪਿਛਲੇ ਕੁਝ ਸਮੇਂ ਵਿੱਚ ਮੈਨੂੰ ਇੱਕ-ਦੋ ਵਾਰ ਟੀਵੀ9 ਭਾਰਤਵਰਸ਼ ਦੇਖਣ ਦਾ ਮੌਕਾ ਮਿਲਿਆ ਹੈ। ਆਮ ਤੌਰ ‘ਤੇ ਵੀ ਯੁੱਧਾਂ ਅਤੇ ਮਿਜ਼ਾਈਲਾਂ ‘ਤੇ ਤੁਹਾਡਾ ਬਹੁਤ ਫੋਕਸ ਹੁੰਦਾ ਹੈ ਅਤੇ ਅੱਜਕੱਲ੍ਹ ਤਾਂ ਤੁਹਾਨੂੰ ਕੰਟੈਂਟ ਦੀ ਓਵਰਫੀਡਿੰਗ ਹੋ ਰਹੀ ਹੈ। ਵੱਡੇ-ਵੱਡੇ ਦੇਸ਼ ਟੀਵੀ9 ਨੂੰ ਇੰਨਾ ਸਾਰਾ ਕੰਟੈਂਟ ਦੇਣ ‘ਤੇ ਤੁਲੇ ਹੋਏ ਹਨ, ਪਰ ਗੰਭੀਰਤਾ ਨਾਲ ਗੱਲ ਕਰੀਏ ਤਾਂ, ਅੱਜ ਵਿਸ਼ਵ ਜਿਨ੍ਹਾਂ ਗੰਭੀਰ ਪਰਸਥਿਤੀਆਂ ਵਿੱਚੋਂ ਲੰਘ ਰਿਹਾ ਹੈ, ਉਹ ਬੇਮਿਸਾਲ ਹਨ ਅਤੇ ਬਹੁਤ ਗੰਭੀਰ ਹਨ। ਅਤੇ ਇਨ੍ਹਾਂ ਸਥਿਤੀਆਂ ਦਰਮਿਆਨ, ਅੱਜ ਟੀਵੀ-9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਮਹੱਤਵਪੂਰਨ ਮੰਚ ਬਣਾਇਆ ਹੈ। ਅੱਜ ਇਸ ਸਮਿਟ ਵਿੱਚ ਤੁਸੀਂ ਸਾਰੇ 'ਭਾਰਤ ਅਤੇ ਵਿਸ਼ਵ', ਇਸ ਵਿਸ਼ੇ ‘ਤੇ ਚਰਚਾ ਕਰ ਰਹੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਇਸ ਸਮਿਟ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਰੇ ਮਹਿਮਾਨਾਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ 9 ਨੈੱਟਵਰਕ ਸਮਿਟ ਨੂੰ ਸੰਬੋਧਨ ਕੀਤਾ
March 23rd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਇੰਡੀਆ ਐਂਡ ਦਿ ਵਰਲਡ’ ਵਿਸ਼ੇ 'ਤੇ ਆਯੋਜਿਤ ਟੀਵੀ 9 ਸਮਿਟ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਸ਼ਵ ਦੀਆਂ ਬੇਮਿਸਾਲ ਅਤੇ ਗੰਭੀਰ ਪ੍ਰਸਥਿਤੀਆਂ ਦੇ ਦਰਮਿਆਨ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਉਣ ਲਈ ਟੀਵੀ 9 ਨੈੱਟਵਰਕ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅੱਜ, ਵਿਸ਼ਵ ਜਿਨ੍ਹਾਂ ਗੰਭੀਰ ਪ੍ਰਸਥਿਤੀਆਂ ਵਿੱਚੋਂ ਗੁਜ਼ਰ ਰਿਹਾ ਹੈ, ਉਹ ਬੇਮਿਸਾਲ ਅਤੇ ਬੇਹੱਦ ਗੰਭੀਰ ਹਨ, ਅਤੇ ਇਨ੍ਹਾਂ ਪ੍ਰਸਥਿਤੀਆਂ ਦੇ ਦਰਮਿਆਨ ਟੀਵੀ 9 ਨੈੱਟਵਰਕ ਨੇ ਵਿਚਾਰਾਂ ਦਾ ਇੱਕ ਬਹੁਤ ਹੀ ਮਹੱਤਵਪੂਰਨ ਮੰਚ ਬਣਾਇਆ ਹੈ।”ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
March 21st, 04:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਰਾਜ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਖੇਤਰੀ ਘਟਨਾਕ੍ਰਮਾਂ ਅਤੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਗੁਜਰਾਤ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਫੈਸਿਲਿਟੀ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 02:45 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਮਾਈਕ੍ਰੋਨ ਟੈਕਨਾਲੋਜੀ ਦੇ ਸੀਈਓ ਸੰਜੇ ਮੇਹਰੋਤਰਾ ਜੀ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਹੋਰ ਮਾਣਯੋਗ ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਟੈਕਨਾਲੋਜੀ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਕੇਂਦਰ ਦਾ ਉਦਘਾਟਨ ਕੀਤਾ
February 28th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ।