Prime Minister condoles loss of lives in fire mishap in Arpora, Goa

December 07th, 07:08 am

The Prime Minister, Shri Narendra Modi has condoled the loss of lives in fire mishap in Arpora, Goa. Shri Modi also wished speedy recovery for those injured in the mishap.

ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 28th, 03:35 pm

ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ

November 28th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ

November 27th, 12:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:30 ਵਜੇ, ਪ੍ਰਧਾਨ ਮੰਤਰੀ ਕਰਨਾਟਕ ਦੇ ਉੱਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਗੋਆ ਦੀ ਯਾਤਰਾ ਕਰਨਗੇ, ਜਿੱਥੇ ਲਗਭਗ 3:15 ਵਜੇ, ਉਹ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਵਿੱਚ ਆਯੋਜਿਤ ਸਾਰਧਾ ਪੰਚਸ਼ਤਮਨੋਤਸਵ ਵਿੱਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨੇ ਗੋਆ ਵਿੱਚ ਆਇਰਨਮੈਨ 70.3 ਜਿਹੇ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਦਾ ਸਵਾਗਤ ਕੀਤਾ

November 09th, 10:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਆਯੋਜਿਤ ਆਇਰਨਮੈਨ 70.3 ਜਿਹੇ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਫਿਟਇੰਡੀਆ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹਨ। ਸ਼੍ਰੀ ਮੋਦੀ ਨੇ ਕਿਹਾ, ਇਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ। ਮੈਨੂੰ ਖ਼ੁਸ਼ੀ ਹੈ ਕਿ ਸਾਡੇ ਦੋ ਨੌਜਵਾਨ ਪਾਰਟੀ ਸਹਿਯੋਗੀ, ਅੰਨਾਮਲਾਈ ਅਤੇ ਤੇਜਸਵੀ ਸੂਰਿਆ ਸਫ਼ਲਤਾ ਨਾਲ ਆਇਰਨਮੈਨ ਟ੍ਰਾਈਥਲੋਨ ਪੂਰਾ ਕਰਨ ਵਾਲਿਆਂ ਵਿੱਚ ਸ਼ਾਮਿਲ ਹਨ।

ਪ੍ਰਧਾਨ ਮੰਤਰੀ ਨੇ ਸ਼੍ਰੀ ਰਵੀ ਨਾਇਕ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

October 15th, 08:58 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਸਰਕਾਰ ਦੇ ਮੰਤਰੀ ਸ਼੍ਰੀ ਰਵੀ ਨਾਇਕ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਫਆਈਡੀਈ (FIDE) ਵਿਸ਼ਵ ਕੱਪ ਦੀ ਭਾਰਤ ਵਿੱਚ ਵਾਪਸੀ ਦਾ ਸਵਾਗਤ ਕੀਤਾ

August 26th, 11:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵੱਲੋਂ ਵੱਕਾਰੀ ਐੱਫਆਈਡੀਈ ਵਿਸ਼ਵ ਕੱਪ 2025 ਦੀ ਮੇਜ਼ਬਾਨੀ ਦੀਆਂ ਤਿਆਰੀਆਂ ਲਈ ਬੇਹੱਦ ਮਾਣ ਅਤੇ ਉਤਸ਼ਾਹ ਪ੍ਰਗਟ ਕੀਤਾ, ਜੋ ਟੂਰਨਾਮੈਂਟ ਲਗਭਗ ਦੋ ਦਹਾਕਿਆਂ ਬਾਅਦ ਮੁੜ ਭਾਰਤ ਦੀ ਧਰਤੀ 'ਤੇ ਹੋਣ ਜਾ ਰਿਹਾ ਹੈ।

ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 20th, 06:11 pm

ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਗੋਆ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 04th, 05:04 pm

ਗੋਆ ਦੇ ਗਵਰਨਰ, ਸ਼੍ਰੀ ਪੁਸਾਪਤੀ ਅਸ਼ੋਕ ਗਜਪਤੀ ਰਾਜੂ ਨੇ ਅੱਜ, ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

July 27th, 11:30 am

ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।

ਪ੍ਰਧਾਨ ਮੰਤਰੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈਆਂ ਦਿੱਤੀਆਂ

May 30th, 04:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਗੋਆ ਦੀ ਅਨੂਠੀ ਸੰਸਕ੍ਰਿਤੀ ਭਾਰਤ ਦਾ ਗੌਰਵ ਹੈ। ਗੋਆ ਦੇ ਲੋਕਾਂ ਨੇ ਵਿਵਿਧ ਖੇਤਰਾਂ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਇਹ ਰਾਜ ਹਮੇਸ਼ਾ ਤੋਂ ਹੀ ਆਲਮੀ ਪੱਧਰ ‘ਤੇ ਲੋਕਾਂ ਨੂੰ ਆਪਣੀ ਤਰਫ਼ ਆਕਰਸ਼ਿਤ ਕਰਦਾ ਰਿਹਾ ਹੈ।

ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

January 23rd, 02:48 pm

ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ 18 ਜਨਵਰੀ ਨੂੰ ਸਵਾਮਿਤਵ ਯੋਜਨਾ ਦੇ ਤਹਿਤ ਸੰਪਤੀ ਮਾਲਕਾਂ ਨੂੰ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ

January 16th, 08:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜਨਵਰੀ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜ਼ਿਲ੍ਹਿਆਂ ਦੇ 50000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ।

ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

December 29th, 11:30 am

'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।

ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਧਾਨ ਮੰਤਰੀ ਪ੍ਰਾਪਰਟੀ ਮਾਲਕਾਂ ਨੂੰ 50 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ

December 26th, 04:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਦਸੰਬਰ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਾਪਰਟੀ ਕਾਰਡ ਵੰਡਣਗੇ। ਇਸ ਪ੍ਰੋਗਰਾਮ ਦੇ ਦੌਰਾਨ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 200 ਜ਼ਿਲ੍ਹਿਆਂ ਦੇ 46,000 ਤੋਂ ਅਧਿਕ ਪਿੰਡਾਂ ਦੇ 50 ਲੱਖ ਤੋਂ ਅਧਿਕ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਜਾਣਗੇ।

ਗੋਆ ਮੁਕਤੀ ਦਿਵਸ ‘ਤੇ ਅਸੀਂ ਉਨ੍ਹਾਂ ਮਹਾਨ ਮਹਿਲਾਵਾਂ ਅਤੇ ਪੁਰਸ਼ਾਂ ਦੀ ਵੀਰਤਾ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਗੋਆ ਸੁਤੰਤਰਤਾ ਸੰਗ੍ਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ: ਪ੍ਰਧਾਨ ਮੰਤਰੀ

December 19th, 06:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਮੁਕਤੀ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਗੋਆ ਦੇ ਸੁਤੰਤਰਤਾ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਵਾਲੀਆਂ ਮਹਾਨ ਮਹਿਲਾਵਾਂ ਅਤੇ ਪੁਰਸ਼ਾਂ ਦੀ ਵੀਰਤਾ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕੀਤਾ।

Maharashtra has witnessed the triumph of development, good governance, and genuine social justice: PM Modi

November 23rd, 10:58 pm

Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.

PM Modi addresses passionate BJP Karyakartas at the Party Headquarters

November 23rd, 06:30 pm

Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.

Congress aims to weaken India by sowing discord among its people: PM Modi

October 08th, 08:15 pm

Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”

PM Modi attends a programme at BJP Headquarters in Delhi

October 08th, 08:10 pm

Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”