ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
May 29th, 06:45 pm
ਅੱਜ ਭਗਵਾਨ ਜਗਨਨਾਥ ਜੀ ਦੇ ਅਸ਼ੀਰਵਾਦ ਨਾਲ ਦੇਸ਼ ਦੇ ਕਿਸਾਨਾਂ ਦੇ ਲਈ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ (Viksit Krishi Sankalp Abhiyan) ਆਪਣੇ ਆਪ ਵਿੱਚ ਇਹ ਇੱਕ ਅਨੋਖੀ ਪਹਿਲ ਹੈ। ਮੌਨਸੂਨ ਦਸਤਕ ਦੇ ਰਿਹਾ ਹੈ, ਖਰੀਫ਼ ਦੇ ਮੌਸਮ ਦੀ ਤਿਆਰੀ ਹੈ ਅਤੇ ਅਜਿਹੇ ਵਿੱਚ ਆਉਣ ਵਾਲੇ 12 ਤੋਂ 15 ਦਿਨ ਤੱਕ ਦੇਸ਼ ਦੇ ਵਿਗਿਆਨੀਆਂ ਦੀਆਂ, ਐਕਸਪਰਟਸ ਦੀਆਂ, ਅਧਿਕਾਰੀਆਂ ਦੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦੀਆਂ 2 ਹਜ਼ਾਰ ਤੋਂ ਅਧਿਕ ਟੋਲੀਆਂ, 2 ਹਜ਼ਾਰ ਤੋਂ ਅਧਿਕ ਟੀਮਾਂ ਪਿੰਡ-ਪਿੰਡ ਜਾ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ
May 29th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ।ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:00 pm
ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 14th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲੈਣਗੇ
September 30th, 08:59 pm
ਸਵੱਛਤਾ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ-ਸਵੱਛ ਭਾਰਤ ਮਿਸ਼ਨ- ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੇਰੇ ਲਗਭਗ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।It is my mission to make sure water reaches every house & farmer in the country: PM Modi in Jalore
April 21st, 03:00 pm
Campaigning for the 2024 Lok Sabha election has intensified, with Prime Minister Narendra Modi, the star campaigner for the NDA, amplifying his support for BJP candidates in Rajasthan. Addressing a massive rally in Jalore, PM Modi said, “In the first phase of voting, half of Rajasthan has taught Congress a good lesson. Rajasthan, deeply rooted in patriotism, knows that Congress can never build a strong India.”PM Modi delivers high-octane speeches at public meetings in Jalore and Banswara, Rajasthan
April 21st, 02:00 pm
Campaigning for the 2024 Lok Sabha election has intensified, with Prime Minister Narendra Modi, the star campaigner for the NDA, amplifying his support for BJP candidates in Rajasthan. PM Modi addressed public meetings in Jalore and Banswara today. Addressing the event, he said, “In the first phase of voting, half of Rajasthan has taught Congress a good lesson. Rajasthan, deeply rooted in patriotism, knows that Congress can never build a strong India.”ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਨੀਂਹ ਪੱਥਰ ਰੱਖਣ, ਉਦਘਾਟਨ, ਰਾਸ਼ਟਰ ਨੂੰ ਵੱਖ-ਵੱਖ ਪ੍ਰੋਜੈਕਟਾਂ ਦੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 23rd, 02:45 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹੇਂਦਰ ਨਾਥ ਪਾਂਡੇਯ ਜੀ, ਉੱਪ ਮੁੱਖ ਮੰਤਰੀ ਸ਼੍ਰੀਮਾਨ ਬ੍ਰਜੇਸ਼ ਪਾਠਕ ਜੀ, ਬਨਾਸ ਡੇਅਰੀ ਦੇ ਚੇਅਰਮੈਨ ਸ਼ੰਕਰਭਾਈ ਚੌਧਰੀ, ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਰਾਜ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਕਾਸ਼ੀ ਦੇ ਮੇਰੇ ਪਰਿਵਾਰ ਤੋਂ ਆਏ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ 13,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 23rd, 02:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ 13,000 ਕਰੋੜ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਵਾਰਾਣਸੀ ਦੇ ਕਰਖੀਯਾਓਂ ਵਿੱਚ ਕਰ ਯੂਪੀਸੀਡਾ ਐਗਰੋ ਪਾਰਕ ਵਿੱਚ ਬਣੇ ਬਨਾਸਕਾਂਠਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਿਡ ਦਾ ਮਿਲਕ ਪ੍ਰੋਸੈਸਿੰਗ ਯੂਨਿਟ ਬਨਾਸ ਕਾਸ਼ੀ ਸੰਕੁਲ ਦੇਖਣ ਗਏ ਅਤੇ ਗਾਂ ਲਾਭਾਰਥੀਆਂ ਨਾਲ ਗੱਲਬਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰੋਜ਼ਗਾਰ ਪੱਤਰ ਅਤੇ ਜੀਆਈ-ਆਥੋਰਾਇਜ਼ਡ ਉਪਯੋਗਕਰਤਾ ਪ੍ਰਮਾਣ ਪੱਤਰ ਵੀ ਦਿੱਤੇ। ਅੱਜ ਦੇ ਵਿਕਾਸ ਪ੍ਰੋਜੈਕਟਸ ਰੋਡ, ਰੇਲ, ਐਵੀਏਸ਼ਨ, ਟੂਰਿਜ਼ਮ, ਸਿੱਖਿਆ, ਸਿਹਤ, ਪੇਅਜਲ, ਸ਼ਹਿਰੀ ਵਿਕਾਸ ਅਤੇ ਸਵੱਛਤਾ ਜਿਹੇ ਮਹੱਤਵਪੂਰਨ ਖੇਤਰਾਂ ਦੇ ਹਨ।ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਇੰਦੌਰ ਵਿੱਚ ‘ਮਜ਼ਦੂਰੋਂ ਕਾ ਹਿਤ ‘ਮਜ਼ਦੂਰੋਂ ਕੋ ਸਮਰਪਿਤ’ ਵਿੱਚ ਪ੍ਰਧਾਨ ਮੰਤਰੀ ਨੇ ਸੰਬੋਧਨ ਦਾ ਮੂਲ-ਪਾਠ
December 25th, 12:30 pm
ਮੱਧ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਜੀ, ਸਾਬਕਾ ਲੋਕ ਸਭਾ ਸਪੀਕਰ ਅਤੇ ਲੰਬੇ ਸਮੇਂ ਤੱਕ ਇੰਦੌਰ ਦੀ ਸੇਵਾ ਕਰਦੇ ਰਹੇ, ਅਜਿਹੀ ਸਾਡੀ ਸਭ ਦੀ ਤਾਈ ਸੁਮਿਤਰਾ ਤਾਈ, ਸੰਸਦ ਵਿੱਚ ਮੇਰੇ ਸਹਿਯੋਗੀਗਣ, ਨਵੀਂ ਵਿਧਾਨ ਸਭਾ ਵਿੱਚ ਚੁਣ ਕੇ ਆਏ ਵਿਧਾਇਕ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਮਜ਼ਦੂਰ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ
December 25th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਹੁਕੁਮਚੰਦ ਮਿਲ ਵਰਕਰਾਂ ਦੀ ਬਕਾਇਆ ਰਾਸ਼ੀ ਨਾਲ ਸਬੰਧਿਤ ਲਗਭਗ 224 ਕਰੋੜ ਰੁਪਏ ਦਾ ਇੱਕ ਚੈੱਕ ਵੀ ਆਧਿਕਾਰਿਕ ਪਰਿਸਮਾਪਕ (ਲਿਕਿਵਡੇਟਰ) ਅਤੇ ਹੁਕੁਮਚੰਦ ਮਿਲ, ਇੰਦੌਰ ਦੇ ਲੇਬਰ ਯੂਨੀਅਨ ਦੇ ਪ੍ਰਮੁੱਖਾਂ ਨੂੰ ਸੌਂਪਿਆ। ਇਹ ਪ੍ਰੋਗਰਾਮ ਹੁਕੁਮਚੰਦ ਮਿਲ ਵਰਕਰਾਂ ਦੀ ਕਾਫੀ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਨ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਖਰਗੋਨ ਜ਼ਿਲ੍ਹੇ ਵਿੱਚ 60 ਮੈਗਾਵਾਟ ਦੇ ਸੌਰ ਊਰਜਾ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।