PM Modi chairs 51st PRAGATI Meeting

May 27th, 10:01 pm

PM Modi chaired the 51st meeting of PRAGATI and reviewed seven critical infrastructure projects across nine States worth around ₹30,000 crore. He emphasised the need for effective implementation of Swachh Bharat Mission 2.0 and lauded the Ken-Betwa River Inter-linking Project as a model initiative. A system of monthly review of social sector schemes at the State level had been operationalised, with Swachh Bharat Mission taken up for review.

ਪ੍ਰੋਫੈਸਰ ਗੋਬਰਧਨ ਦਾਸ ਜੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

April 27th, 12:31 pm

ਪ੍ਰੋ. ਗੋਬਰਧਨ ਦਾਸ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਗੋਬਰਧਨ ਦਾਸ ਦਾ ਨਿੱਜੀ ਜੀਵਨ ਬਹੁਤ ਪ੍ਰੇਰਨਾਦਾਇਕ ਹੈ। ਉਨ੍ਹਾਂ ਦੇ ਹਰ ਸੰਘਰਸ਼ ਨੇ ਸਮਾਜ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਮਜ਼ਬੂਤ ​​ਕੀਤਾ ਹੈ, ਜੋ ਕਿ ਜਨਤਕ ਸਿਹਤ ਅਤੇ ਰੋਗ ਪ੍ਰਤੀਰੋਧ ਵਿਗਿਆਨ (ਇਮਯੂਨੋਲੋਜੀ) ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਸਾਫ਼ ਝਲਕਦਾ ਹੈ।

ਪ੍ਰਧਾਨ ਮੰਤਰੀ ਨੇ ਪ੍ਰੋ. ਗੋਬਰਧਨ ਦਾਸ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ

April 25th, 10:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋ. ਗੋਬਰਧਨ ਦਾਸ ਨੂੰ ਨੀਤੀ ਆਯੋਗ ਦੇ ਮੈਂਬਰ ਵਜੋਂ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਦਾਸ ਦੀ ਯਾਤਰਾ, ਜੋ ਅਣਥੱਕ ਸਮਰਪਣ ਅਤੇ ਨਿਮਰਤਾ ਨਾਲ ਭਰਪੂਰ ਹੈ, ਅਸਲ ’ਚ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਜਨਤਕ ਸਿਹਤ, ਵਿਗਿਆਨ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਪ੍ਰੋ. ਦਾਸ ਦੇ ਬਹੁਮੁੱਲੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ।